Jonah 2:4
ਫ਼ਿਰ ਮੈਂ ਸੋਚਿਆ, ‘ਮੈਂ ਤੇਰੀ ਦ੍ਰਿਸ਼ਟੀ ਚੋ ਕੱਢ ਦਿੱਤਾ ਗਿਆ ਹਾਂ,’ ਪਰ ਤਾਂ ਵੀ, ਮੈਂ ਲਗਾਤਾਰ ਤੇਰੇ ਪਵਿੱਤਰ ਮੰਦਰ ਵੱਲ ਤੱਕਦਾ ਰਹਾਂਗਾ।
Jonah 2:4 in Other Translations
King James Version (KJV)
Then I said, I am cast out of thy sight; yet I will look again toward thy holy temple.
American Standard Version (ASV)
And I said, I am cast out from before thine eyes; Yet I will look again toward thy holy temple.
Bible in Basic English (BBE)
For you have put me down into the deep, into the heart of the sea; and the river was round about me; all your waves and your rolling waters went over me.
Darby English Bible (DBY)
And I said, I am cast out from before thine eyes, Yet will I look again toward thy holy temple.
World English Bible (WEB)
I said, 'I have been banished from your sight; Yet I will look again toward your holy temple.'
Young's Literal Translation (YLT)
And I -- I said: I have been cast out from before Thine eyes, (Yet I add to look unto Thy holy temple!)
| Then I | וַאֲנִ֣י | waʾănî | va-uh-NEE |
| said, | אָמַ֔רְתִּי | ʾāmartî | ah-MAHR-tee |
| I am cast out | נִגְרַ֖שְׁתִּי | nigraštî | neeɡ-RAHSH-tee |
| of | מִנֶּ֣גֶד | minneged | mee-NEH-ɡed |
| sight; thy | עֵינֶ֑יךָ | ʿênêkā | ay-NAY-ha |
| yet | אַ֚ךְ | ʾak | ak |
| I will look | אוֹסִ֣יף | ʾôsîp | oh-SEEF |
| again | לְהַבִּ֔יט | lĕhabbîṭ | leh-ha-BEET |
| toward | אֶל | ʾel | el |
| thy holy | הֵיכַ֖ל | hêkal | hay-HAHL |
| temple. | קָדְשֶֽׁךָ׃ | qodšekā | kode-SHEH-ha |
Cross Reference
ਜ਼ਬੂਰ 31:22
ਮੈਂ ਡਰਦਾ ਸਾਂ ਅਤੇ ਮੈਂ ਆਖਿਆ, “ਮੈਂ ਉਸ ਥਾਵੇਂ ਹਾਂ ਜਿੱਥੇ ਪਰਮੇਸ਼ੁਰ ਮੈਨੂੰ ਨਹੀਂ ਦੇਖ ਸੱਕਦਾ।” ਪਰ ਮੈਂ ਤੁਹਾਡੇ ਅੱਗੇ ਪ੍ਰਾਰਥਨਾ ਕੀਤੀ, ਹੇ ਪਰਮੇਸ਼ੁਰ, ਅਤੇ ਤੁਸੀਂ ਮਦਦ ਲਈ ਮੇਰੀ ਉੱਚੀ ਪੁਕਾਰ ਸੁਣ ਲਈ।
ਜ਼ਬੂਰ 5:7
ਪਰ ਯਹੋਵਾਹ, ਤੇਰੀ ਵੱਡੀ ਮਿਹਰ ਕਾਰਣ, ਮੈਂ ਤੇਰੇ ਅੰਦਰ ਆਵਾਂਗਾ। ਮੈਂ ਤੇਰੇ ਪਵਿੱਤਰ ਮੰਦਰ ਨੂੰ ਡਰ ਅਤੇ ਸ਼ਰਧਾ ਨਾਲ ਆਪਣਾ ਸੀਸ ਝੁਕਾਵਾਂਗਾ। ਯਹੋਵਾਹ।
ਦਾਨੀ ਐਲ 6:10
ਦਾਨੀਏਲ ਹਰ ਰੋਜ਼ ਤਿੰਨ ਵਾਰੀ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਸੀ। ਹਰ ਰੋਜ਼ ਤਿੰਨ ਵਾਰੀ ਦਾਨੀਏਲ ਆਪਣੇ ਗੋਡਿਆਂ ਤੇ ਝੁਕਦਾ ਸੀ ਪ੍ਰਾਰਥਨਾ ਕਰਦਾ ਸੀ ਅਤੇ ਪਰਮੇਸ਼ੁਰ ਦੀ ਉਸਤਤ ਕਰਦਾ ਸੀ। ਜਦੋਂ ਦਾਨੀਏਲ ਨੇ ਇਸ ਨਵੇਂ ਕਨੂੰਨ ਬਾਰੇ ਸੁਣਿਆ ਤਾਂ ਉਹ ਆਪਣੇ ਘਰ ਚੱਲਿਆ ਗਿਆ। ਦਾਨੀਏਲ ਆਪਣੇ ਘਰ ਦੀ ਛੱਤ ਉਤ੍ਤਲੇ ਕਮਰੇ ਵਿੱਚ ਚੱਲਾ ਗਿਆ। ਦਾਨੀਏਲ ਉਨ੍ਹਾਂ ਖਿੜਕੀਆਂ ਕੋਲ ਗਿਆ ਜਿਹੜੀਆਂ ਯਰੂਸ਼ਲਮ ਵੱਲ ਖੁਲ੍ਹਦੀਆਂ ਸਨ। ਫ਼ੇਰ ਦਾਨੀਏਲ ਗੋਡਿਆਂ ਪਰਨੇ ਝੁਕਿਆ ਅਤੇ ਪ੍ਰਾਰਥਨਾ ਕੀਤੀ ਜਿਹਾ ਕਿ ਉਹ ਹਰ ਰੋਜ਼ ਕਰਦਾ ਸੀ।
ਯਰਮਿਆਹ 7:15
ਮੈਂ ਤੁਹਾਨੂੰ ਆਪਣੇ ਘਰ ਤੋਂ ਦੂਰ ਸੁੱਟ ਦਿਆਂਗਾ ਜਿਵੇਂ ਮੈਂ ਇਫ਼ਰਾਈਮ ਦੇ ਤੁਹਾਡੇ ਸਾਰੇ ਭਰਾਵਾਂ ਨੂੰ ਦੂਰ ਸੁੱਟ ਦਿੱਤਾ ਸੀ।’
ਯਸਈਆਹ 38:17
ਦੇਖੋ, ਮੇਰੀਆਂ ਮੁਸੀਬਤਾਂ ਮੁੱਕ ਗਈਆਂ ਹਨ! ਹੁਣ ਮੈਂ ਅਮਨ ਵਿੱਚ ਹਾਂ। ਤੂੰ ਮੈਨੂੰ ਬਹੁਤ ਪਿਆਰ ਕਰਦਾ ਹੈਂ। ਤੂੰ ਮੈਨੂੰ ਕਬਰ ਅੰਦਰ ਨਹੀਂ ਸੜਨ ਦਿੱਤਾ। ਤੂੰ ਮੇਰੇ ਸਾਰੇ ਪਾਪ ਬਖਸ਼ ਦਿੱਤੇ। ਤੂੰ ਮੇਰੇ ਪਾਪਾਂ ਨੂੰ ਦੂਰ ਸੁੱਟ ਦਿੱਤਾ।
੨ ਤਵਾਰੀਖ਼ 6:38
ਤੇ ਜਦੋਂ ਉਹ ਪੂਰੇ ਤਨ-ਮਨ ਨਾਲ ਤੇਰੇ ਵੱਲ ਮੁੜਨ ਜਿੱਥੇ ਕਿ ਉਹ ਕੈਦੀ ਹਨ, ਤੇ ਜਿਹੜੀ ਜ਼ਮੀਨ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ ਉਸ ਦਾ ਧਿਆਨ ਚਿੱਤ ਵਿੱਚ ਰੱਖ ਕੇ ਤੇ ਜਿਹੜਾ ਸ਼ਹਿਰ ਤੂੰ ਚੁਣਿਆ ਸੀ, ਤੇ ਉਹ ਇਸ ਮੰਦਰ ਜਿਹੜਾ ਮੈਂ ਤੇਰੇ ਨਾਂ ਲਈ ਬਣਵਾਇਆ ਨੂੰ ਧਿਆਨ ਵਿੱਚ ਰੱਖ ਕੇ, ਤੇਰੇ ਅੱਗੇ ਬੇਨਤੀ ਕਰਨ
ਹਿਜ਼ ਕੀ ਐਲ 37:11
ਫ਼ੇਰ ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦੇ ਸਾਰੇ ਪਰਿਵਾਰ ਵਾਂਗ ਹਨ। ਇਸਰਾਏਲ ਦੇ ਲੋਕ ਆਖਦੇ ਹਨ, ‘ਸਾਡੀਆਂ ਹੱਡੀਆਂ ਖੁਸ਼ਕ ਹੋ ਗਈਆਂ ਹਨ, ਸਾਡੀ ਉਮੀਦ ਚਲੀ ਗਈ ਹੈ। ਅਸੀਂ ਪੂਰੀ ਤਰ੍ਹਾਂ ਤਬਾਹ ਹੋ ਗਏ ਹਾਂ!’
ਯਰਮਿਆਹ 15:1
ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਯਹੂਦਾਹ ਦੇ ਲੋਕਾਂ ਲਈ ਪ੍ਰਾਰਥਨਾ ਕਰਨ ਵਾਸਤੇ ਭਾਵੇਂ ਮੂਸਾ ਅਤੇ ਸਮੂਏਲ ਵੀ ਇੱਥੇ ਹੋਣ, ਮੈਨੂੰ ਇਨ੍ਹਾਂ ਲੋਕਾਂ ਉੱਤੇ ਕੋਈ ਅਫ਼ਸੋਸ ਨਹੀਂ ਹੋਵੇਗਾ। ਯਹੂਦਾਹ ਦੇ ਲੋਕਾਂ ਨੂੰ ਮੇਰੇ ਕੋਲੋਂ ਦੂਰ ਭੇਜ ਦੇ। ਉਨ੍ਹਾਂ ਨੂੰ ਚੱਲੇ ਜਾਣ ਲਈ ਆਖਦੇ।
ਯਸਈਆਹ 49:14
ਪਰ ਸੀਯੋਨ ਹੁਣ ਆਖਦਾ ਹੈ, “ਯਹੋਵਾਹ ਨੇ ਮੈਨੂੰ ਛੱਡ ਦਿੱਤਾ ਹੈ। ਮੇਰਾ ਸੁਆਮੀ ਮੈਨੂੰ ਭੁੱਲ ਗਿਆ ਹੈ।”
ਯਸਈਆਹ 38:10
ਮੈਂ ਆਪਣੇ-ਆਪ ਨੂੰ ਆਖਿਆ ਕਿ ਮੈਂ ਬਿਰਧ ਅਵਸਥਾ ਤੱਕ ਜੀਆਂਗਾ। ਪਰ ਫ਼ੇਰ ਮੇਰਾ ਵੇਲਾ ਸੀ ਸ਼ਿਓਲ ਦੇ ਦਰਾਂ ਵਿੱਚ ਜਾਣ ਦਾ। ਹੁਣ ਮੈਂ ਆਪਣਾ ਸਾਰਾ ਸਮਾਂ ਓੱਥੇ ਹੀ ਗੁਜ਼ਾਰਾਂਗਾ।
ਜ਼ਬੂਰ 77:1
ਨਿਰਦੇਸ਼ਕ ਲਈ: ਯਦੂਥੂਨ ਲਈ। ਆਸਾਫ਼ ਦਾ ਇੱਕ ਉਸਤਤਿ ਗੀਤ। ਮੈਂ ਪਰਮੇਸ਼ੁਰ ਨੂੰ ਆਵਾਜ਼ ਦਿੰਦਾ ਹਾਂ ਅਤੇ ਸਹਾਇਤਾ ਲਈ ਰੋਂਦਾ ਹਾਂ। ਹੇ ਪਰਮੇਸ਼ੁਰ ਮੈਂ ਤੈਨੂੰ ਆਵਾਜ਼ ਦਿੰਦਾ ਹਾਂ, ਮੇਰੀ ਆਵਾਜ਼ ਸੁਣੋ।
੧ ਸਲਾਤੀਨ 8:48
ਇਉਂ ਆਪਣੇ ਵੈਰੀਆਂ ਦੇ ਦੇਸ਼ ਜਿਨ੍ਹਾਂ ਨੇ ਉਨ੍ਹਾਂ ਨੂੰ ਬੰਦੀ ਬਣਾਇਆ ਉਹ ਤੇਰੇ ਵੱਲ ਆਪਣੇ ਸਾਰੇ ਮਨ ਤੇ ਜਾਨ ਨਾਲ ਮੁੜਨ ਅਤੇ ਅੱਗੋਂ ਆਪਣੇ ਦੇਸ਼ ਮੁੜਨ ਲਈ ਅਰਜੋਈ ਕਰਨ ਜਿਹੜਾ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ, ਅਤੇ ਇਸ ਸ਼ਹਿਰ ਵੱਲ ਜਿਸ ਨੂੰ ਕਿ ਤੂੰ ਆਪ ਚੁਣਿਆ ਅਤੇ ਇਸ ਮੰਦਰ ਨੂੰ ਜਿਸ ਨੂੰ ਮੈਂ ਤੇਰੇ ਨਾਉਂ ਲਈ ਬਣਾਇਆ,
੧ ਸਲਾਤੀਨ 8:38
ਤਾਂ ਜੋ ਬੇਨਤੀ, ਪ੍ਰਾਰਥਨਾ ਤੇਰੀ ਸਾਰੀ ਪਰਜਾ, ਇਸਰਾਏਲ ਦੇ ਕਿਸੇ ਮਨੁੱਖ ਤੋਂ ਵੀ ਕੀਤੀ ਜਾਵੇ ਜੋ ਆਪਣੇ ਹੀ ਮਨ ਦੀ ਵਿਥਿਆ ਜਾਣੇ ਅਤੇ ਆਪਣੇ ਹੱਥ ਇਸ ਮੰਦਰ ਵੱਲ ਫ਼ੈਲਾਵੇ