Judges 11:10
ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਆਖਿਆ, “ਅਸੀਂ ਜੋ ਵੀ ਆਖ ਰਹੇ ਹਾਂ, ਯਹੋਵਾਹ ਹਰ ਗੱਲ ਸੁਣ ਰਿਹਾ ਹੈ। ਅਤੇ ਅਸੀਂ ਹਰ ਉਹ ਗੱਲ ਕਰਨ ਦਾ ਇਕਰਾਰ ਕਰਦੇ ਹਾਂ ਜੋ ਤੂੰ ਸਾਨੂੰ ਕਰਨ ਲਈ ਆਖੇਂਗਾ।”
Judges 11:10 in Other Translations
King James Version (KJV)
And the elders of Gilead said unto Jephthah, The LORD be witness between us, if we do not so according to thy words.
American Standard Version (ASV)
And the elders of Gilead said unto Jephthah, Jehovah shall be witness between us; surely according to thy word so will we do.
Bible in Basic English (BBE)
And the responsible men of Gilead said to Jephthah, May the Lord be our witness: we will certainly do as you say.
Darby English Bible (DBY)
And the elders of Gilead said to Jephthah, "The LORD will be witness between us; we will surely do as you say."
Webster's Bible (WBT)
And the elders of Gilead said to Jephthah, The LORD be a witness between us, if we do not so according to thy words.
World English Bible (WEB)
The elders of Gilead said to Jephthah, Yahweh shall be witness between us; surely according to your word so will we do.
Young's Literal Translation (YLT)
And the elders of Gilead say unto Jephthah, `Jehovah is hearkening between us -- if according to thy word we do not so.'
| And the elders | וַיֹּֽאמְר֥וּ | wayyōʾmĕrû | va-yoh-meh-ROO |
| of Gilead | זִקְנֵֽי | ziqnê | zeek-NAY |
| said | גִלְעָ֖ד | gilʿād | ɡeel-AD |
| unto | אֶל | ʾel | el |
| Jephthah, | יִפְתָּ֑ח | yiptāḥ | yeef-TAHK |
| The Lord | יְהוָ֗ה | yĕhwâ | yeh-VA |
| be | יִֽהְיֶ֤ה | yihĕye | yee-heh-YEH |
| witness | שֹׁמֵ֙עַ֙ | šōmēʿa | shoh-MAY-AH |
| between | בֵּֽינוֹתֵ֔ינוּ | bênôtênû | bay-noh-TAY-noo |
| us, if | אִם | ʾim | eem |
| we do | לֹ֥א | lōʾ | loh |
| not | כִדְבָֽרְךָ֖ | kidbārĕkā | heed-va-reh-HA |
| so | כֵּ֥ן | kēn | kane |
| according to thy words. | נַֽעֲשֶֽׂה׃ | naʿăśe | NA-uh-SEH |
Cross Reference
ਯਰਮਿਆਹ 42:5
ਫ਼ੇਰ ਉਨ੍ਹਾਂ ਲੋਕਾਂ ਨੇ ਯਿਰਮਿਯਾਹ ਨੂੰ ਆਖਿਆ, “ਅਸੀਂ ਹਰ ਉਹ ਗੱਲ ਕਰਨ ਦਾ ਇਕਰਾਰ ਕਰਦੇ ਹਾਂ ਜਿਹੜੀ ਤੁਹਾਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਸਾਨੂੰ ਦੱਸਣ ਲਈ ਭੇਜਦਾ ਹੈ, ਜੇਕਰ ਅਸੀਂ ਨਹੀਂ ਕਰਾਂਗੇ, ਯਹੋਵਾਹ ਸਾਡੇ ਵਿਰੁੱਧ ਸੱਚਾ ਅਤੇ ਵਫ਼ਾਦਾਰ ਗਵਾਹ ਹੋਵੇ।
ਪੈਦਾਇਸ਼ 31:50
ਫ਼ੇਰ ਲਾਬਾਨ ਨੇ ਆਖਿਆ, “ਜੇ ਤੂੰ ਮੇਰੀਆਂ ਧੀਆਂ ਨੂੰ ਦੁੱਖ ਦਿੱਤਾ ਤਾਂ ਚੇਤੇ ਰੱਖੀਂ ਕਿ ਪਰਮੇਸ਼ੁਰ ਤੈਨੂੰ ਸਜ਼ਾ ਦੇਵੇਗਾ। ਜੇ ਤੂੰ ਕਿਸੇ ਹੋਰ ਔਰਤ ਨਾਲ ਸ਼ਾਦੀ ਕੀਤੀ ਤਾਂ ਯਾਦ ਰੱਖੀਂ ਕਿ ਪਰਮੇਸ਼ੁਰ ਤੈਨੂੰ ਦੇਖ ਰਿਹਾ ਹੈ।
ਯਰਮਿਆਹ 29:23
ਉਨ੍ਹਾਂ ਦੋਹਾਂ ਨਬੀਆਂ ਨੇ ਇਸਰਾਏਲ ਦੇ ਲੋਕਾਂ ਅੰਦਰ ਬਹੁਤ ਮੰਦੀਆਂ ਗੱਲਾਂ ਕੀਤੀਆਂ ਸਨ। ਉਨ੍ਹਾਂ ਨੇ ਵਿਭਚਾਰ ਦਾ ਪਾਪ ਕੀਤਾ, ਆਪਣੇ ਗੁਆਂਢੀਆਂ ਦੀਆਂ ਪਤਨੀਆਂ ਨਾਲ। ਉਨ੍ਹਾਂ ਨੇ ਝੂਠ ਵੀ ਬੋਲਿਆ ਅਤੇ ਇਹ ਵੀ ਆਖਿਆ ਕਿ ਉਹ ਝੂਠ ਮੇਰੇ ਵੱਲੋਂ, ਯਹੋਵਾਹ ਵੱਲੋਂ, ਸੰਦੇਸ਼ ਸਨ। ਮੈਂ ਉਨ੍ਹਾਂ ਨੂੰ ਇਹ ਗੱਲਾਂ ਕਰਨ ਲਈ ਨਹੀਂ ਆਖਿਆ ਸੀ। ਮੈਂ ਜਾਣਦਾ ਹਾਂ ਕਿ ਉਨ੍ਹਾਂ ਨੇ ਕੀ ਕੀਤਾ ਹੈ। ਮੈਂ ਸਾਖੀ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
੨ ਕੁਰਿੰਥੀਆਂ 11:31
ਪਰਮੇਸ਼ੁਰ ਜਾਣਦਾ ਹੈ ਕਿ ਮੈਂ ਝੂਠ ਨਹੀਂ ਆਖ ਰਿਹਾ। ਉਹ ਪ੍ਰਭੂ ਯਿਸੂ ਮਸੀਹ ਦਾ ਪਿਤਾ ਅਤੇ ਪਰਮੇਸ਼ੁਰ ਹੈ, ਅਤੇ ਉਸਦੀ ਸਦਾ ਉਸਤਤਿ ਹੋਣੀ ਚਾਹੀਦੀ ਹੈ।
ਰੋਮੀਆਂ 1:9
ਮੈਂ ਹਰ ਵੇਲੇ ਆਪਣੀਆਂ ਪ੍ਰਾਰਥਨਾ ਵਿੱਚ ਤੁਹਾਨੂੰ ਯਾਦ ਕਰਦਾ ਹਾਂ। ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ। ਇੱਕ ਪਰਮੇਸ਼ੁਰ ਹੀ ਹੈ ਜਿਸਦੇ ਪੁੱਤਰ ਦੀ ਖੁਸ਼ਖਬਰੀ ਬਾਰੇ ਦੱਸੱਕੇ ਮੈਂ ਆਪਣੇ ਦਿਲੋਂ ਉਸ ਦੀ ਸੇਵਾ ਕਰਦਾ ਹਾਂ। ਮੈਂ ਉਸ ਅੱਗੇ ਲਗਾਤਾਰ ਪ੍ਰਾਰਥਨਾ ਕਰਦਾ ਹਾਂ ਕਿ ਉਸਦੀ ਇੱਛਾ ਅਨੁਸਾਰ ਮੈਨੂੰ ਤੁਹਾਡੇ ਕੋਲ ਆਉਣ ਦੀ ਆਗਿਆ ਦਿੱਤੀ ਜਾਵੇਗੀ।
ਮਲਾਕੀ 3:5
ਫ਼ਿਰ ਮੈਂ ਆਵਾਂਗਾ ਅਤੇ ਤੁਹਾਡੇ ਕੋਲ ਰਵਾਂਗਾ ਅਤੇ ਨਿਆਉਂ ਕਰਾਂਗਾ। ਮੈਂ ਕਿਸੇ ਉਸ ਵਾਂਗ ਹੋਵਾਂਗਾ ਜੋ ਨਿਆਂਕਾਰਾਂ ਦੇ ਕੋਲ ਲੋਕਾਂ ਦੇ ਚਸ਼ਮਦੀਦ ਗਵਾਹ ਵਾਂਗ ਆਉਂਦਾ ਹੈ, ਜੋ ਉਨ੍ਹਾਂ ਦੀਆਂ ਕਰਨੀਆਂ ਦਾ ਹਿਸਾਬ ਦੱਸੇਗਾ। ਕੁਝ ਲੋਕ, ਮਜਦੂਰਾਂ ਨੂੰ ਮਜਦੂਰੀ ਨਾ ਦੇਕੇ ਧੋਖਾ ਦਿੰਦੇ ਹਨ, ਕੁਝ ਲੋਕ ਯਾਤੀਮਾਂ ਅਤੇ ਵਿਧਵਾਵਾਂ ਨੂੰ ਸਤਾਉਂਦੇ ਹਨ ਅਤੇ ਕੁਝ ਲੋਕ ਵਿਦੇਸ਼ੀਆਂ ਨੂੰ ਨਿਆਂ ਤੋਂ ਵਾਂਝਾ ਰੱਖਦੇ ਹਨ। ਲੋਕ ਭੈ ਨਹੀਂ ਖਾਂਦੇ ਅਤੇ ਮੇਰਾ ਆਦਰ ਨਹੀਂ ਕਰਦੇ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਬਚਨ ਕਹੇ।
ਜ਼ਿਕਰ ਯਾਹ 5:4
ਸਰਬ ਸ਼ਕਤੀਮਾਨ ਆਖਦਾ ਹੈ, ਮੈਂ ਇਹ ਪੱਤਰੀ ਉਨ੍ਹਾਂ ਚੋਰਾਂ ਅਤੇ ਉਨ੍ਹਾਂ ਮਨੁੱਖਾਂ ਦੇ ਘਰ ਭੇਜਾਂਗਾ ਜਿਹੜੇ ਮੇਰੇ ਨਾਂ ਦੀ ਸੌਂਹ ਖਾਕੇ ਇਕਰਾਰ ਕਰਕੇ ਮੁਕਰ ਜਾਂਦੇ ਅਤੇ ਝੂਠ ਬੋਲਦੇ ਹਨ। ਇਹ ਪੱਤਰੀ ਉਨ੍ਹਾਂ ਘਰਾਂ ਵਿੱਚ ਰਹੇਗੀ ਤੇ ਉਨ੍ਹਾਂ ਦੇ ਘਰਾਂ ਨੂੰ ਬਰਬਾਦ ਕਰੇਗੀ। ਇਹੋ ਨਹੀਂ ਸਗੋਂ ਇਹ ਪੱਤਰੀ ਉਨ੍ਹਾਂ ਘਰਾਂ ਨੂੰ ਲੱਕੜੀ ਅਤੇ ਪੱਥਰ ਸਮੇਤ ਨਸ਼ਟ ਕਰੇਗੀ।”
੧ ਸਮੋਈਲ 24:12
ਚੱਲ ਯਹੋਵਾਹ ਨੂੰ ਇਸਦਾ ਨਿਆਂ ਕਰਨ ਦੇ। ਹੋ ਸੱਕਦਾ ਹੈ ਜੋ ਤੂੰ ਮੇਰੇ ਨਾਲ ਮਾੜਾ ਕੀਤਾ ਯਹੋਵਾਹ ਤੈਨੂੰ ਉਸਦਾ ਦੰਡ ਦੇਵੇ ਪਰ ਮੈਂ ਖੁਦ ਤੇਰੇ ਨਾਲ ਨਹੀਂ ਲੜਾਂਗਾ।
੧ ਸਮੋਈਲ 12:5
ਸਮੂਏਲ ਨੇ ਇਸਰਾਏਲੀਆਂ ਨੂੰ ਕਿਹਾ, “ਯਹੋਵਾਹ ਤੁਹਾਡੇ ਉੱਤੇ ਗਵਾਹ ਹੈ ਅਤੇ ਉਸਦਾ ਮਸਹ ਕੀਤਾ ਹੋਇਆ ਵੀ ਅੱਜ ਦੇ ਦਿਨ ਗਵਾਹ ਹੈ ਕਿ ਤੁਸੀਂ ਮੇਰੇ ਖਿਲਾਫ਼ ਮੇਰੇ ਵਿੱਚ ਕੁਝ ਨਹੀਂ ਲੱਭਿਆ।” ਲੋਕਾਂ ਨੇ ਆਖਿਆ, “ਹਾਂ ਯਹੋਵਾਹ ਗਵਾਹ ਹੈ।”
ਅਸਤਸਨਾ 1:16
“ਉਸ ਸਮੇਂ, ਮੈਂ ਉਨ੍ਹਾਂ ਜੱਜਾਂ ਨੂੰ ਆਖਿਆ, ‘ਆਪਣੇ ਲੋਕਾਂ ਦੇ ਝਗੜਿਆਂ ਦੀ ਸੁਣਵਾਈ ਕਰੋ। ਹਰ ਮਾਮਲੇ ਦਾ ਨਿਆਂ ਕਰਨ ਵੇਲੇ ਨਿਰਪੱਖ ਹੋਵੋ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਝਗੜਾ ਦੋ ਇਸਰਾਏਲੀ ਬੰਦਿਆਂ ਵਿੱਚਕਾਰ ਹੈ ਜਾਂ ਕਿਸੇ ਇਸਰਾਏਲੀ ਅਤੇ ਵਿਦੇਸ਼ੀ ਵਿੱਚਕਾਰ ਹੈ। ਤੁਹਾਨੂੰ ਹਰੇਕ ਬਾਰੇ ਨਿਰਪੱਖਤਾ ਨਾਲ ਇਨਸਾਫ਼ ਕਰਨਾ ਚਾਹੀਦਾ ਹੈ।
ਖ਼ਰੋਜ 20:7
“ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਗਲਤ ਢੰਗ ਨਾਲ ਨਹੀਂ ਵਰਤਣਾ ਚਾਹੀਦਾ। ਜੇ ਕੋਈ ਬੰਦਾ ਯਹੋਵਾਹ ਦਾ ਨਾਮ ਗਲਤ ਢੰਗ ਨਾਲ ਵਰਤਦਾ ਹੈ, ਤਾਂ ਉਹ ਬੰਦਾ ਦੋਸ਼ੀ ਹੈ। ਅਤੇ ਯਹੋਵਾਹ ਉਸ ਨੂੰ ਨਿਰਦੋਸ਼ ਨਹੀਂ ਬਣਾਵੇਗਾ।
ਪੈਦਾਇਸ਼ 31:53
ਅਬਰਾਹਾਮ ਦਾ ਪਰਮੇਸ਼ੁਰ, ਨਾਹੋਰ ਦਾ ਪਰਮੇਸ਼ੁਰ ਅਤੇ ਉਨ੍ਹਾਂ ਦੇ ਪੁਰਖਿਆਂ ਦਾ ਪਰਮੇਸ਼ੁਰ ਸਾਡੇ ਦੋਸ਼ੀ ਹੋਣ ਦਾ ਨਿਆਂ ਕਰੇ ਜੇ ਕਦੇ ਅਸੀਂ ਇਸ ਇਕਰਾਰਨਾਮੇ ਨੂੰ ਤੋੜੀਏ।” ਯਾਕੂਬ ਦਾ ਪਿਤਾ ਇਸਹਾਕ ਪਰਮੇਸ਼ੁਰ ਨੂੰ “ਭੈ” ਬੁਲਾਉਂਦਾ ਸੀ। ਇਸ ਲਈ ਯਾਕੂਬ ਨੇ ਵਚਨ ਦੇਣ ਲਈ ਉਹੀ ਨਾਮ ਵਰਤਿਆ।
ਪੈਦਾਇਸ਼ 21:23
ਇਸ ਲਈ ਮੈਨੂੰ ਇੱਥੇ ਪਰਮੇਸ਼ੁਰ ਦੇ ਸਾਹਮਣੇ ਇੱਕ ਬਚਨ ਦੇ। ਇਕਰਾਰ ਕਰ ਕਿ ਤੂੰ ਮੇਰੇ ਅਤੇ ਮੇਰੇ ਬੱਚਿਆਂ ਨਾਲ ਇਨਸਾਫ਼ ਕਰੇਂਗਾ। ਇਕਰਾਰ ਕਰ ਕਿ ਤੂੰ ਮੇਰੇ ਉੱਤੇ ਅਤੇ ਇਸ ਦੇਸ਼ ਉੱਤੇ, ਜਿੱਥੇ ਤੂੰ ਰਿਹਾ ਹੈਂ, ਮਿਹਰਬਾਨ ਹੋਵੇਂਗਾ। ਇਕਰਾਰ ਕਰ ਤੂੰ ਮੇਰੇ ਉੱਤੇ ਓਨਾ ਹੀ ਮਿਹਰਬਾਨ ਹੋਵੇਂਗਾ ਜਿੰਨਾ ਮੈਂ ਤੇਰੇ ਉੱਤੇ ਰਿਹਾ ਹਾਂ।”
ਪੈਦਾਇਸ਼ 16:5
ਪਰ ਸਾਰਈ ਨੇ ਅਬਰਾਮ ਨੂੰ ਆਖਿਆ, “ਮੇਰੀ ਦਾਸੀ ਹੁਣ ਮੈਨੂੰ ਨਫ਼ਰਤ ਕਰਦੀ ਹੈ। ਅਤੇ ਇਸ ਲਈ ਮੈਂ ਤੈਨੂੰ ਕਸੂਰਵਾਰ ਸਮਝਦੀ ਹਾਂ। ਮੈਂ ਉਸ ਨੂੰ ਤੈਨੂੰ ਸੌਂਪਿਆ। ਉਹ ਗਰਭਵਤੀ ਹੋਈ ਅਤੇ ਫ਼ੇਰ ਉਹ ਇਹ ਮਹਿਸੂਸ ਕਰਨ ਲੱਗ ਪਈ ਕਿ ਉਹ ਮੇਰੇ ਨਾਲੋਂ ਬਿਹਤਰ ਹੈ। ਮੈਂ ਚਾਹੁੰਦੀ ਹਾਂ ਕਿ ਯਹੋਵਾਹ ਇਸਦਾ ਨਿਆਂ ਕਰੇ ਕਿ ਸਾਡੇ ਵਿੱਚੋਂ ਕੌਣ ਸਹੀ ਹੈ।”