Judges 19:20
ਬਜ਼ੁਰਗ ਆਦਮੀ ਨੇ ਆਖਿਆ, “ਤੁਸੀਂ ਮੇਰੇ ਘਰ ਆਕੇ ਠਹਿਰ ਸੱਕਦੇ ਹੋ। ਮੈਂ ਤੁਹਾਨੂੰ ਹਰ ਲੋੜੀਂਦੀ ਚੀਜ਼ ਦੇਵਾਂਗਾ। ਕਿਰਪਾ ਕਰਕੇ, ਸ਼ਹਿਰ ਦੇ ਚੌਁਕ ਵਿੱਚ ਰਾਤ ਨਾ ਗੁਜ਼ਾਰੋ।”
Judges 19:20 in Other Translations
King James Version (KJV)
And the old man said, Peace be with thee; howsoever let all thy wants lie upon me; only lodge not in the street.
American Standard Version (ASV)
And the old man said, Peace be unto thee; howsoever let all thy wants lie upon me; only lodge not in the street.
Bible in Basic English (BBE)
And the old man said, Peace be with you; let all your needs be my care; only do not take your rest in the street.
Darby English Bible (DBY)
And the old man said, "Peace be to you; I will care for all your wants; only, do not spend the night in the square."
Webster's Bible (WBT)
And the old man said, Peace be with thee; however, let all thy wants lie upon me; only lodge not in the street.
World English Bible (WEB)
The old man said, Peace be to you; howsoever let all your wants lie on me; only don't lodge in the street.
Young's Literal Translation (YLT)
And the old man saith, `Peace to thee; only, all thy lack `is' on me, only in the broad place lodge not.'
| And the old | וַיֹּ֨אמֶר | wayyōʾmer | va-YOH-mer |
| man | הָאִ֤ישׁ | hāʾîš | ha-EESH |
| said, | הַזָּקֵן֙ | hazzāqēn | ha-za-KANE |
| Peace | שָׁל֣וֹם | šālôm | sha-LOME |
| be with thee; howsoever | לָ֔ךְ | lāk | lahk |
| all let | רַ֥ק | raq | rahk |
| thy wants | כָּל | kāl | kahl |
| lie upon | מַחְסֽוֹרְךָ֖ | maḥsôrĕkā | mahk-soh-reh-HA |
| only me; | עָלָ֑י | ʿālāy | ah-LAI |
| lodge | רַ֥ק | raq | rahk |
| not | בָּֽרְח֖וֹב | bārĕḥôb | ba-reh-HOVE |
| in the street. | אַל | ʾal | al |
| תָּלַֽן׃ | tālan | ta-LAHN |
Cross Reference
ਕਜ਼ਾૃ 6:23
ਪਰ ਯਹੋਵਾਹ ਨੇ ਗਿਦਾਊਨ ਨੂੰ ਆਖਿਆ, “ਸ਼ਾਂਤ ਹੋ ਜਾ! ਭੈਭੀਤ ਨਾ ਹੋ! ਤੂੰ ਮਰੇਂਗਾ ਨਹੀਂ!”
੧ ਯੂਹੰਨਾ 3:18
ਮੇਰੇ ਬੱਚਿਓ, ਸਾਡਾ ਪਿਆਰ ਗੱਲਾਂ ਅਤੇ ਸ਼ਬਦਾਂ ਤੱਕ ਸੀਮਿਤ ਨਹੀਂ ਹੋਣਾ ਚਾਹੀਦਾ। ਸਾਨੂੰ ਸੱਚਾ ਪਿਆਰ ਹੋਣਾ ਚਾਹੀਦਾ ਅਤੇ ਸਾਨੂੰ ਇਹ ਅਮਲਾਂ ਰਾਹੀਂ ਦਰਸ਼ਾਉਣਾ ਚਾਹੀਦਾ ਹੈ।
੧ ਪਤਰਸ 4:9
ਬਿਨਾ ਕਿਸੇ ਸ਼ਿਕਾਇਤ ਦੇ ਇੱਕ ਦੂਸਰੇ ਦੀ ਆਓ ਭਗਤ ਕਰੋ।
ਯਾਕੂਬ 2:15
ਮਸੀਹ ਵਿੱਚ ਕੁਝ ਭਰਾ ਜਾਂ ਭੈਣ ਸ਼ਾਇਦ ਉਸ ਦਿਨ ਲਈ ਕੱਪੜੇ ਅਤੇ ਰੋਟੀ ਦੇ ਲੋੜਵੰਦ ਹੋਣ।
ਇਬਰਾਨੀਆਂ 13:2
ਹਮੇਸ਼ਾ ਅਜਨਬੀਆਂ ਨੂੰ ਆਪਣੇ ਘਰ ਬੁਲਾਉਣਾ ਅਤੇ ਉਨ੍ਹਾਂ ਦੀ ਮਦਦ ਕਰਨੀ ਚੇਤੇ ਰੱਖੋ। ਅਜਿਹਾ ਕਰਕੇ, ਕੁਝ ਲੋਕਾਂ ਨੇ ਆਪਣੇ ਗਿਆਨ ਦੇ ਬਿਨਾ ਹੀ ਦੂਤਾਂ ਦੀ ਮਹਿਮਾਨ ਨਵਾਜ਼ੀ ਕੀਤੀ ਹੈ।
ਗਲਾਤੀਆਂ 6:6
ਜੀਵਨ ਇੱਕ ਖੇਤੀ ਦੀ ਬਿਜਾਈ ਕਰਨ ਵਾਂਗ ਹੈ ਜਿਹੜਾ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ ਸਿੱਖ ਰਿਹਾ ਹੈ ਉਸ ਨੂੰ ਆਪਣੀਆਂ ਸਮੂਹ ਚੰਗੀਆਂ ਚੀਜ਼ਾਂ ਉਸ ਵਿਅਕਤੀ ਨਾਲ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ ਜਿਹੜਾ ਉਸ ਨੂੰ ਸਿੱਖਿਆ ਦੇ ਰਿਹਾ ਹੈ।
੧ ਕੁਰਿੰਥੀਆਂ 1:3
ਤੁਸੀਂ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਤੋਂ ਕਿਰਪਾ ਅਤੇ ਸ਼ਾਂਤੀ ਪ੍ਰਾਪਤ ਕਰੋ।
ਰੋਮੀਆਂ 12:13
ਪਰਮੇਸ਼ੁਰ ਦੇ ਉਨ੍ਹਾਂ ਲੋਕਾਂ ਨਾਲ ਚੀਜ਼ਾਂ ਸਾਂਝੀਆਂ ਕਰੋ ਜਿਨ੍ਹਾਂ ਨੂੰ ਮਦਦ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਵੇਖੋ ਜਿਨ੍ਹਾਂ ਨੂੰ ਮਦਦ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਨੂੰ ਆਪਣੇ ਘਰੀਂ ਨਿਉਂਤਾ ਦਿਉ।
ਯੂਹੰਨਾ 14:27
“ਮੈਂ ਤੂਹਾਨੂੰ ਸ਼ਾਂਤੀ ਦੇ ਜਾਂਦਾ ਹਾਂ। ਮੈਂ ਆਪਣੀ ਸ਼ਾਂਤੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਦੁੱਖੀ ਅਤੇ ਘਬਰਾਏ ਹੋਏ ਨਹੀਂ ਹੋਣੇ ਚਾਹੀਦੇ।
ਲੋਕਾ 10:5
ਜਿਸ ਘਰ ਵਿੱਚ ਵੀ ਤੁਸੀਂ ਜਾਵੋ ਪਹਿਲਾਂ ਇਹ ਆਖੋ ਕਿ ‘ਇਸ ਘਰ ਵਿੱਚ ਸ਼ਾਂਤੀ ਰਹੇ।’
੧ ਤਵਾਰੀਖ਼ 12:18
ਅਮਸਈ 30 ਨਾਇੱਕਾਂ ਦਾ ਆਗੂ ਸੀ, ਆਤਮਾ ਅਮਸਈ ਦੇ ਉੱਤੇ ਆਇਆ ਅਤੇ ਆਖਿਆ, “ਹੇ ਦਾਊਦ, ਅਸੀਂ ਤੇਰੇ ਹਾਂ, ਹੇ ਯੱਸੀ ਦੇ ਪੁੱਤਰ, ਅਸੀਂ ਤੇਰੇ ਨਾਲ ਹਾਂ। ਤੇਰੇ ਨਾਲ ਅਤੇ ਤੇਰੀ ਮਦਦ ਕਰਨ ਵਾਲੇ ਲੋਕਾਂ ਨਾਲ ਵੀ ਸ਼ਾਂਤੀ ਹੋਵੇ, ਕਿਉਂ ਕਿ ਤੇਰਾ ਪਰਮੇਸ਼ੁਰ ਤੇਰੀ ਮਦਦ ਕਰਦਾ ਹੈ!” ਇਉਂ ਦਾਊਦ ਨੇ ਉਨ੍ਹਾਂ ਆਦਮੀਆਂ ਨੂੰ ਸਵੀਕਾਰ ਕਰਕੇ ਆਪਣੇ ਫੌਜੀਆਂ ਦਾ ਆਗੂ ਥਾਪਿਆ।
੧ ਸਮੋਈਲ 25:6
ਦਾਊਦ ਨੇ ਉਨ੍ਹਾਂ ਦੇ ਹੱਥ ਨਾਬਾਲ ਲਈ ਸੁਨੇਹਾ ਘੱਲਿਆ, “ਮੈਨੂੰ ਆਸ ਹੈ ਕਿ ਤੂੰ ਅਤੇ ਤੇਰਾ ਪਰਿਵਾਰ ਰਾਜ਼ੀ-ਖੁਸ਼ੀ ਹੋਵੇਂਗਾ। ਤੇਰਾ ਘਰ-ਪਰਿਵਾਰ ਤੇ ਜੋ ਕੁਝ ਤੇਰੇ ਕੋਲ ਹੈ ਸਭ ਸਹੀ ਸਲਾਮਤ ਹੋਵੇਗਾ।
ਪੈਦਾਇਸ਼ 43:23
ਪਰ ਨੌਕਰ ਨੇ ਜਵਾਬ ਦਿੱਤਾ, “ਸ਼ਾਂਤ ਹੋ ਜਾਵੋ, ਡਰੋ ਨਹੀਂ। ਤੁਹਾਡੇ ਪਰਮੇਸ਼ੁਰ, ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਅਵੱਸ਼ ਹੀ ਉਹ ਪੈਸੇ ਸੁਗਾਤ ਵਜੋਂ ਤੁਹਾਡੇ ਬੋਰਿਆਂ ਵਿੱਚ ਰੱਖ ਦਿੱਤੇ ਹੋਣਗੇ। ਮੈਨੂੰ ਚੇਤੇ ਹੈ ਕਿ ਤੁਸੀਂ ਪਿੱਛਲੀ ਵਾਰ ਅਨਾਜ ਬਦਲੇ ਮੈਨੂੰ ਪੈਸੇ ਦੇ ਦਿੱਤੇ ਸਨ।” ਫ਼ੇਰ ਨੌਕਰ ਸਿਮਓਨ ਨੂੰ ਕੈਦਖਾਨੇ ਤੋਂ ਬਾਹਰ ਲੈ ਆਇਆ।
ਪੈਦਾਇਸ਼ 24:31
ਲਾਬਾਨ ਨੇ ਆਖਿਆ, “ਸ਼੍ਰੀਮਾਨ ਜੀ, ਤੁਸੀਂ ਯਹੋਵਾਹ ਦੁਆਰਾ ਅਸੀਸ ਪ੍ਰਾਪਤ ਹੋ। ਤੁਹਾਨੂੰ ਇੱਥੇ ਬਾਹਰ ਖਲੋਣ ਦੀ ਲੋੜ ਨਹੀਂ। ਮੈਂ ਤੁਹਾਡੇ ਸੌਣ ਵਾਸਤੇ ਇੱਕ ਕਮਰਾ ਤਿਆਰ ਕਰ ਦਿੱਤਾ ਹੈ ਅਤੇ ਤੁਹਾਡੇ ਊਠਾਂ ਲਈ ਇੱਕ ਥਾਂ ਬਣਾ ਦਿੱਤੀ ਹੈ।”
ਪੈਦਾਇਸ਼ 19:2
ਲੂਤ ਨੇ ਆਖਿਆ, “ਸ਼੍ਰੀਮਾਨ, ਕਿਰਪਾ ਕਰਕੇ ਮੇਰੇ ਘਰ ਆਓ, ਮੈਂ ਤੁਹਾਡੀ ਸੇਵਾ ਕਰਾਂਗਾ। ਓੱਥੇ ਤੁਸੀਂ ਆਪਣੇ ਪੈਰ ਧੋ ਸੱਕਦੇ ਹੋਂ ਅਤੇ ਰਾਤ ਠਹਿਰ ਸੱਕਦੇ ਹੋਂ। ਫ਼ੇਰ ਕੱਲ੍ਹ ਨੂੰ ਤੁਸੀਂ ਆਪਣਾ ਸਫ਼ਰ ਜਾਰੀ ਰੱਖ ਸੱਕਦੇ ਹੋਂ।” ਦੂਤਾਂ ਨੇ ਜਵਾਬ ਦਿੱਤਾ, “ਨਹੀਂ ਅਸੀਂ ਨਗਰ ਦੇ ਚੌਕ ਵਿੱਚ ਰਾਤ ਗੁਜ਼ਾਰਾਂਗੇ।”