ਕਜ਼ਾૃ 2:13 in Punjabi

ਪੰਜਾਬੀ ਪੰਜਾਬੀ ਬਾਈਬਲ ਕਜ਼ਾૃ ਕਜ਼ਾૃ 2 ਕਜ਼ਾૃ 2:13

Judges 2:13
ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਮੰਨਣਾ ਛੱਡ ਦਿੱਤਾ ਅਤੇ ਬਆਲ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਦੀ ਉਪਾਸਨਾ ਕਰਨ ਲੱਗੇ ਪਏ।

Judges 2:12Judges 2Judges 2:14

Judges 2:13 in Other Translations

King James Version (KJV)
And they forsook the LORD, and served Baal and Ashtaroth.

American Standard Version (ASV)
And they forsook Jehovah, and served Baal and the Ashtaroth.

Bible in Basic English (BBE)
And they gave up the Lord, and became the servants of Baal and the Astartes.

Darby English Bible (DBY)
They forsook the LORD, and served the Ba'als and the Ash'taroth.

Webster's Bible (WBT)
And they forsook the LORD, and served Baal and Ashtaroth.

World English Bible (WEB)
They forsook Yahweh, and served Baal and the Ashtaroth.

Young's Literal Translation (YLT)
yea, they forsake Jehovah, and do service to Baal and to Ashtaroth.

And
they
forsook
וַיַּֽעַזְב֖וּwayyaʿazbûva-ya-az-VOO

אֶתʾetet
Lord,
the
יְהוָ֑הyĕhwâyeh-VA
and
served
וַיַּֽעַבְד֥וּwayyaʿabdûva-ya-av-DOO
Baal
לַבַּ֖עַלlabbaʿalla-BA-al
and
Ashtaroth.
וְלָֽעַשְׁתָּרֽוֹת׃wĕlāʿaštārôtveh-LA-ash-ta-ROTE

Cross Reference

ਕਜ਼ਾૃ 10:6
ਅੰਮੋਨੀਆਂ ਦੀ ਇਸਰਾਏਲ ਦੇ ਵਿਰੁੱਧ ਲੜਾਈ ਇਸਰਾਏਲ ਦੇ ਲੋਕ ਫ਼ੇਰ ਉਹੀ ਗੱਲਾਂ ਕਰਨ ਲੱਗੇ ਜਿਨ੍ਹਾਂ ਨੂੰ ਯਹੋਵਾਹ ਨੇ ਮੰਦਾ ਆਖਿਆ ਸੀ। ਉਹ ਝੂਠੇ ਦੇਵਤਿਆਂ ਬਆਲ ਅਤੇ ਅਸ਼ਤਾਰੋਥ ਦੀ ਉਪਾਸਨਾ ਕਰਨ ਲੱਗ ਪਏ। ਉਹ ਅਰਾਮ ਦੇ ਲੋਕਾਂ ਦੇ ਦੇਵਤਿਆਂ, ਸੀਦੋਨ ਦੇ ਲੋਕਾਂ ਦੇ ਦੇਵਤਿਆਂ, ਮੋਆਬ ਦੇ ਲੋਕਾਂ ਦੇ ਦੇਵਤਿਆਂ, ਅੰਮੋਨ ਦੇ ਲੋਕਾਂ ਦੇ ਦੇਵਤਿਆਂ, ਫ਼ਲਿਸਤੀ ਦੇ ਲੋਕਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਲੱਗੇ। ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਉਸਦੀ ਸੇਵਾ ਕਰਨ ਤੋਂ ਹਟ ਗਏ।

ਜ਼ਬੂਰ 106:36
ਉਹ ਪਰਮੇਸ਼ੁਰ ਦੇ ਲੋਕਾਂ ਲਈ ਇੱਕ ਫ਼ੰਦਾ ਬਣ ਗਏ। ਪਰਮੇਸ਼ੁਰ ਦੇ ਲੋਕ ਉਨ੍ਹਾਂ ਦੇਵਤਿਆਂ ਦੀ ਪੂਜਾ ਕਰਨ ਲੱਗੇ ਜਿਨ੍ਹਾਂ ਦੀ ਉਪਾਸਨਾ ਉਹ ਹੋਰ ਲੋਕ ਕਰਦੇ ਸਨ।

ਕਜ਼ਾૃ 3:7
ਪਹਿਲਾ ਨਿਆਂਕਾਰ, ਅਥਨੀਏਲ ਯਹੋਵਾਹ ਨੇ ਦੇਖਿਆ ਕਿ ਇਸਰਾਏਲ ਦੇ ਲੋਕ ਬਦੀ ਕਰਦੇ ਸਨ। ਇਸਰਾਏਲ ਦੇ ਲੋਕ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਭੁੱਲ ਗਏ ਅਤੇ ਬਆਲ ਅਤੇ ਅਸ਼ੇਰਾਹ ਵਰਗੇ ਝੂਠੇ ਦੇਵਤਿਆਂ ਦੀ ਸੇਵਾ ਕਰਨ ਲੱਗੇ।

੧ ਕੁਰਿੰਥੀਆਂ 10:20
ਪਰ ਮੈਂ ਇਹ ਆਖਦਾ ਹਾਂ ਕਿ ਜਿਹੜੀਆਂ ਚੀਜ਼ਾਂ ਮੂਰਤੀਆਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ ਉਹ ਪਰਮੇਸ਼ੁਰ ਨੂੰ ਨਹੀਂ ਬਲਿਕ ਭੂਤਾਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ। ਅਤੇ ਮੈਂ ਨਹੀਂ ਚਾਹੁੰਦਾ ਕਿ ਤੁਸੀਂ ਭੂਤਾਂ ਨਾਲ ਭਾਗੀਦਾਰ ਹੋਵੋਂ।

੧ ਕੁਰਿੰਥੀਆਂ 8:5
ਅਸਲ ਵਿੱਚ ਇਸਦਾ ਕੋਈ ਮਹੱਤਵ ਨਹੀਂ ਕਿ ਧਰਤੀ ਉੱਤੇ ਅਤੇ ਆਕਾਸ਼ ਵਿੱਚ ਕੁਝ ਚੀਜ਼ਾਂ ਦੇਵਤੇ ਕਹਾਉਂਦੀਆਂ ਹਨ। ਲੋਕੀ ਕਈ ਅਜਿਹੀਆਂ ਚੀਜ਼ਾਂ ਨੂੰ “ਦੇਵਤੇ” ਜਾਂ “ਪ੍ਰਭੂ” ਬੁਲਾਉਂਦੇ ਹਨ।

੨ ਸਲਾਤੀਨ 23:13
ਪਹਿਲਾਂ ਸੁਲੇਮਾਨ ਪਾਤਸ਼ਾਹ ਨੇ ਵੀ ਉੱਚੀਆਂ ਥਾਵਾਂ ਬਣਵਾਈਆਂ ਸਨ ਉਹ ਉਸ ਪਹਾੜੀ ਦੇ ਦੱਖਣ ਵਾਲੇ ਪਾਸੇ ਸਨ। ਇਹ ਇਸਰਾਏਲ ਦੇ ਰਾਜੇ ਸੁਲੇਮਾਨ ਦੁਆਰਾ ਸਿਦੋਨ ਦੀ ਭਿਆਨਕ ਦੇਵੀ ਅਸ਼ਤਾਰੋਥ, ਅਤੇ ਮੋਆਬ ਦੇ ਦੇਵਤੇ ਕਮੋਸ਼ ਅਤੇ ਅਮੋਨੀਆਂ ਦੇ ਮਿਲਕੋਮ ਦੇ ਸਤਿਕਾਰ ਵਿੱਚ ਬਣਾਈਆਂ ਗਈਆਂ ਸਨ। ਤਾਂ ਜੋ ਉਹ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਤੇ ਸਨਮਾਨ ਕਰ ਸੱਕਣ। ਪਰ ਯੋਸੀਯਾਹ ਪਾਤਸ਼ਾਹ ਨੇ ਇਹ ਸਾਰੀਆਂ ਉਪਾਸਨਾ ਦੀਆਂ ਉੱਚੀਆਂ ਥਾਵਾਂ ਨੂੰ ਨਸ਼ਟ ਕਰਵਾ ਦਿੱਤਾ।

੧ ਸਲਾਤੀਨ 11:33
ਮੈਂ ਸੁਲੇਮਾਨ ਤੋਂ ਰਾਜ ਇਸ ਲਈ ਖੋਹ ਲਵਾਂਗਾ ਕਿਉਂ ਕਿ ਉਸ ਨੇ ਮੈਨੂੰ ਮੰਨਣਾ ਛੱਡ ਦਿੱਤਾ ਅਤੇ ਸੀਦੋਨ ਦੀ ਦੇਵੀ ਅਸ਼ਤਾਰੋਥ ਅਤੇ ਮੋਆਬ ਦੇ ਝੂਠੇ ਦੇਵਤੇ ਕਮੋਸ਼ ਤੇ ਅੰਮੋਨੀਆਂ ਦੇ ਝੂਠੇ ਦੇਵਤੇ ਮਿਲਕੋਮ ਦੀ ਉਪਾਸਨਾ ਕਰ ਰਿਹਾ ਹੈ। ਸੁਲੇਮਾਨ ਮੇਰੇ ਰਾਹਾਂ ਤੇ ਨਹੀਂ ਚੱਲਿਆਂ, ਉਸ ਨੇ ਮੇਰੇ ਕਨੂੰਨਾਂ ਅਤੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ, ਅਤੇ ਆਪਣੇ ਪਿਤਾ ਦਾਊਦ ਵਾਂਗ ਸਹੀ ਆਚਰਣ ਨਹੀਂ ਕੀਤਾ।

੧ ਸਲਾਤੀਨ 11:5
ਸੁਲੇਮਾਨ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਅੰਮੋਨੀਆਂ ਦੇ ਘਿਨਾਉਣੇ ਬੁੱਤ ਮਿਲਕੋਮ ਦੇ ਪਿੱਛੇ ਲੱਗ ਤੁਰਿਆ।

੧ ਸਮੋਈਲ 31:10
ਉਨ੍ਹਾਂ ਨੇ ਉਸ ਦੇ ਸ਼ਸਤਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ। ਸ਼ਾਊਲ ਦੀ ਲੋਥ ਨੂੰ ਉਨ੍ਹਾਂ ਨੇ ਬੈਤ-ਸ਼ਾਨ ਦੀ ਕੰਧ ਉੱਪਰ ਟੰਗ ਦਿੱਤਾ।

ਕਜ਼ਾૃ 2:11
ਇਸ ਲਈ ਇਸਰਾਏਲ ਦੇ ਲੋਕਾਂ ਨੇ ਉਹ ਕਰਨੀਆਂ ਕੀਤੀਆਂ ਜੋ ਯਹੋਵਾਹ ਦੁਆਰਾ ਬਦ ਸਮਝੀਆਂ ਜਾਂਦੀਆਂ ਸਨ ਅਤੇ ਬਆਲ ਵਰਗੇ ਝੂਠੇ ਦੇਵਤਿਆਂ ਦੀ ਉਪਾਸਨਾ ਕੀਤੀ।