Judges 21:1
ਬਿਨਯਾਮੀਨ ਦੇ ਆਦਮੀਆਂ ਲਈ ਪਤਨੀਆਂ ਮਿਸਫ਼ਾਹ ਵਿਖੇ ਸਰਾਏਲ ਦੇ ਲੋਕਾਂ ਨੇ ਇੱਕ ਇਕਰਾਰ ਕੀਤਾ। ਉਨ੍ਹਾਂ ਦਾ ਇਕਰਾਰ ਇਹ ਸੀ: “ਸਾਡੇ ਵਿੱਚੋਂ ਕੋਈ ਵੀ ਬੰਦਾ ਆਪਣੀ ਧੀ ਦਾ ਰਿਸ਼ਤਾ ਬਿਨਯਾਮੀਨ ਦੇ ਪਰਿਵਾਰ-ਸਮੂਹ ਨਾਲ ਨਹੀਂ ਕਰੇਗਾ।”
Judges 21:1 in Other Translations
King James Version (KJV)
Now the men of Israel had sworn in Mizpeh, saying, There shall not any of us give his daughter unto Benjamin to wife.
American Standard Version (ASV)
Now the men of Israel had sworn in Mizpah, saying, There shall not any of us give his daughter unto Benjamin to wife.
Bible in Basic English (BBE)
Now the men of Israel had taken an oath in Mizpah, saying, Not one of us will give his daughter as a wife to Benjamin.
Darby English Bible (DBY)
Now the men of Israel had sworn at Mizpah, "No one of us shall give his daughter in marriage to Benjamin."
Webster's Bible (WBT)
Now the men of Israel had sworn in Mizpeh, saying, There shall not any of us give his daughter to Benjamin for a wife.
World English Bible (WEB)
Now the men of Israel had sworn in Mizpah, saying, There shall not any of us give his daughter to Benjamin as wife.
Young's Literal Translation (YLT)
And the men of Israel have sworn in Mizpeh, saying, `None of us doth give his daughter to Benjamin for a wife.'
| Now the men | וְאִ֣ישׁ | wĕʾîš | veh-EESH |
| of Israel | יִשְׂרָאֵ֔ל | yiśrāʾēl | yees-ra-ALE |
| sworn had | נִשְׁבַּ֥ע | nišbaʿ | neesh-BA |
| in Mizpeh, | בַּמִּצְפָּ֖ה | bammiṣpâ | ba-meets-PA |
| saying, | לֵאמֹ֑ר | lēʾmōr | lay-MORE |
| not shall There | אִ֣ישׁ | ʾîš | eesh |
| any | מִמֶּ֔נּוּ | mimmennû | mee-MEH-noo |
| of | לֹֽא | lōʾ | loh |
| us give | יִתֵּ֥ן | yittēn | yee-TANE |
| daughter his | בִּתּ֛וֹ | bittô | BEE-toh |
| unto Benjamin | לְבִנְיָמִ֖ן | lĕbinyāmin | leh-veen-ya-MEEN |
| to wife. | לְאִשָּֽׁה׃ | lĕʾiššâ | leh-ee-SHA |
Cross Reference
ਕਜ਼ਾૃ 20:1
ਇਸਰਾਏਲ ਅਤੇ ਬਿਨਯਾਮੀਨ ਵਿੱਚਕਾਰ ਲੜਾਈ ਇਸ ਲਈ ਇਸਰਾਏਲ ਦੇ ਸਾਰੇ ਲੋਕ ਇਕੱਠੇ ਹੋ ਗਏ। ਉਹ ਮਸਫ਼ਾਹ ਸ਼ਹਿਰ ਵਿਖੇ ਆਕੇ ਯਹੋਵਾਹ ਦੇ ਸਨਮੁੱਖ ਖਲੋ ਗਏ। ਲੋਕ ਦਾਨ ਤੋਂ ਲੈ ਕੇ ਬਏਰਸ਼ਬਾ (ਇਸਰਾਏਲ ਦੇ ਸਾਰੇ ਭਾਗਾਂ ਤੋਂ) ਆਏ। ਗਿਲਆਦ ਦੇ ਇਸਰਾਏਲੀ ਲੋਕ ਵੀ ਉੱਥੇ ਸਨ।
ਵਾਈਜ਼ 5:2
ਆਪਣੇ ਮੂੰਹ ਨਾਲ ਰੁੱਖ੍ਖੇ ਨਾ ਹੋਵੋ, ਅਤੇ ਪਰਮੇਸ਼ੁਰ ਅੱਗੇ ਆਪਣੇ ਦਿਲ ਨੂੰ ਰੁੱਖਾ ਨਾ ਬੋਲਣ ਦੇਵੋ। ਕਿਉਂ ਕਿ ਪਰਮੇਸ਼ੁਰ ਸਵਰਗ ਵਿੱਚ ਹੈ ਅਤੇ ਤੁਸੀਂ ਧਰਤੀ ਉੱਤੇ ਹੋ। ਇਸੇ ਲਈ, ਆਪਣੇ ਸ਼ਬਦਾਂ ਨੂੰ ਘਟਾਵੋ।
ਕਜ਼ਾૃ 21:18
ਪਰ ਅਸੀਂ ਆਪਣੀਆਂ ਧੀਆਂ ਨੂੰ ਬਿਨਯਾਮੀਨ ਦੇ ਆਦਮੀਆਂ ਨਾਲ ਸ਼ਾਦੀ ਕਰਨ ਦੀ ਇਜਾਜ਼ਤ ਨਹੀਂ ਦੇ ਸੱਕਦੇ। ਅਸੀਂ ਇਸ ਗੱਲ ਦਾ ਇਕਰਾਰ ਕੀਤਾ ਹੈ ਉਸ ਬੰਦੇ ਦਾ ਬੁਰਾ ਹੋਵੇਗਾ ਜਿਹੜਾ ਕਿਸੇ ਬਿਨਯਾਮੀਨ ਦੇ ਆਦਮੀ ਨੂੰ ਪਤਨੀ ਦੇਵੇਗਾ।
ਕਜ਼ਾૃ 20:8
ਫ਼ੇਰ ਸਾਰੇ ਲੋਕ ਇੱਕੋ ਵਾਰੀ ਉੱਠ ਕੇ ਖੜ੍ਹੇ ਹੋ ਗਏ। ਉਨ੍ਹਾਂ ਨੇ ਮਿਲਕੇ ਆਖਿਆ, “ਸਾਡੇ ਵਿੱਚੋਂ ਕੋਈ ਵੀ ਬੰਦਾ ਆਪਣੇ ਘਰ ਨਹੀਂ ਜਾਵੇਗਾ। ਨਹੀਂ, ਸਾਡੇ ਵਿੱਚੋਂ ਕੋਈ ਵੀ ਆਪਣੇ ਘਰ ਨਹੀਂ ਜਾਵੇਗਾ।
ਰੋਮੀਆਂ 10:2
ਇਹ ਗੱਲ ਮੈਂ ਯਹੂਦੀਆਂ ਬਾਰੇ ਆਖ ਸੱਕਦਾ ਹਾਂ। ਉਹ ਸੱਚ ਮੁੱਚ ਪਰਮੇਸ਼ੁਰ ਦਾ ਅਨੁਸਰਣ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਸਹੀ ਢੰਗ ਨਹੀਂ ਪਤਾ?
ਰਸੂਲਾਂ ਦੇ ਕਰਤੱਬ 23:12
ਕੁਝ ਯਹੂਦੀਆਂ ਨੇ ਪੌਲੁਸ ਨੂੰ ਮਾਰਨ ਦੀ ਵਿਉਂਤ ਬਣਾਈ ਅਗਲੇ ਦਿਨ ਦੀ ਸਵੇਰ ਕੁਝ ਯਹੂਦੀਆਂ ਨੇ ਪੌਲੁਸ ਦੇ ਵਿਰੁੱਧ ਸਾਜਿਸ਼ ਕੀਤੀ। ਉਨ੍ਹਾਂ ਨੇ ਆਪੋ ਵਿੱਚ ਹੀ ਮਤਾ ਪਕਾਇਆ ਕਿ ਜਦ ਤੱਕ ਉਹ ਪੌਲੁਸ ਨੂੰ ਮਾਰ ਨਾ ਮੁਕਾਉਣਗੇ ਉਹ ਕੁਝ ਵੀ ਨਹੀਂ ਖਾਣ ਪੀਣਗੇ।
ਮਰਕੁਸ 6:23
ਉਸ ਨੇ ਸੌਂਹ ਖਾਕੇ ਉਸ ਨਾਲ ਇਕਰਾਰ ਕੀਤਾ, “ਜੋ ਕੁਝ ਤੂੰ ਮੰਗੇਂਗੀ ਮੈਂ ਤੈਨੂੰ ਦੇਵਾਂਗਾ ਭਾਵੇਂ ਇਹ ਮੇਰਾ ਅੱਧਾ ਰਾਜ ਹੀ ਕਿਉਂ ਨਾ ਹੋਵੇ।”
ਯਰਮਿਆਹ 4:2
ਜੇ ਤੂੰ ਇਹ ਆਖਦਿਆਂ ਹੋਇਆਂ ਇਕਰਾਰ ਕਰਨ ਲਈ ਮੇਰੇ ਨਾਮ ਦਾ ਇਸਤੇਮਾਲ ਸੱਚਾਈ, ਇਮਾਨਦਾਰੀ ਅਤੇ ਸਹੀ ਢੰਗ ਨਾਲ ਕਰੇਂਗਾ, ‘ਯਹੋਵਾਹ ਦੀ ਜ਼ਿੰਦਗੀ ਦੁਆਰਾ,’ ਤਾਂ ਕੌਮਾਂ ਨੂੰ ਯਹੋਵਾਹ ਵੱਲੋਂ ਅਸੀਸ ਮਿਲੇਗੀ। ਉਹ ਉਨ੍ਹਾਂ ਗੱਲਾਂ ਬਾਰੇ ਚਰਚਾ ਕਰਨਗੇ ਜਿਹੜੀਆਂ ਯਹੋਵਾਹ ਨੇ ਕੀਤੀਆਂ ਨੇ।”
੧ ਸਮੋਈਲ 14:28
ਉਨ੍ਹਾਂ ਸਿਪਾਹੀਆਂ ਵਿੱਚੋਂ ਇੱਕ ਨੇ ਕਿਹਾ, “ਤੁਹਾਡੇ ਪਿਤਾ ਨੇ ਲੋਕਾਂ ਕੋਲੋਂ ਸੌਂਹ ਚੁਕਾਕੇ ਆਖਿਆ ਸੀ ਕਿ ਜਿਹੜਾ ਮਨੁੱਖ ਅੱਜ ਦੇ ਦਿਨ ਭੋਜਨ ਕਰੇ ਉਸ ਨੂੰ ਸਰਾਪ ਲੱਗੇਗਾ। ਇਸੇ ਲਈ ਅਜੇ ਤੀਕ ਆਦਮੀਆਂ ਨੇ ਕੁਝ ਨਹੀਂ ਖਾਧਾ, ਇਸੇ ਲਈ ਉਹ ਇੰਨੀ ਕਮਜ਼ੋਰੀ ਮਹਿਸੂਸ ਕਰ ਰਹੇ ਹਨ।”
੧ ਸਮੋਈਲ 14:24
ਸ਼ਾਊਲ ਦਾ ਇੱਕ ਹੋਰ ਭੁੱਲ ਕਰਨਾ ਪਰ ਸ਼ਾਊਲ ਨੇ ਉਸ ਦਿਨ ਇੱਕ ਬਹੁਤ ਵੱਡੀ ਗਲਤੀ ਕੀਤੀ। ਇਸਰਾਏਲੀ ਉਸ ਦਿਨ ਥੱਕੇ ਹੋਏ ਅਤੇ ਭੁੱਖੇ-ਭਾਣੇ ਸਨ ਉਹ ਬੜੇ ਔਖੇ ਹੋਏ ਕਿਉਂਕਿ ਸ਼ਾਊਲ ਨੇ ਲੋਕਾਂ ਨੂੰ ਸੌਂਹ ਚੁਕਾ ਕੇ ਇਹ ਆਖਿਆ ਸੀ ਕਿ, “ਜਿਹੜਾ ਮਨੁੱਖ ਅੱਜ ਸ਼ਾਮ ਤੀਕ ਭੋਜਨ ਖਾਵੇ, ਜਦ ਤੱਕ ਕਿ ਮੈਂ ਆਪਣੇ ਦੁਸ਼ਮਣਾਂ ਨੂੰ ਹਰਾ ਨਾ ਦੇਵਾਂ, ਤਾਂ ਉਸ ਆਦਮੀ ਨੂੰ ਸਜ਼ਾ ਮਿਲੇਗੀ।” ਇਸ ਲਈ ਕਿਸੇ ਵੀ ਇਸਰਾਏਲੀ ਸਿਪਾਹੀ ਨੇ ਭੋਜਨ ਨਾ ਕੀਤਾ।
ਕਜ਼ਾૃ 21:7
ਅਸੀਂ ਯਹੋਵਾਹ ਅੱਗੇ ਇਕਰਾਰ ਕੀਤਾ ਹੈ। ਅਸੀਂ ਇਕਰਾਰ ਕਰਦੇ ਹਾਂ ਕਿ ਆਪਣੀਆਂ ਧੀਆਂ ਨੂੰ ਬਿਨਯਾਮੀਨ ਦੇ ਆਦਮੀਆਂ ਨਾਲ ਵਿਆਹ ਨਹੀਂ ਕਰਨ ਦਿਆਂਗੇ। ਅਸੀਂ ਇਸ ਗੱਲ ਦਾ ਪੱਕ ਕਿਵੇਂ ਕਰਾਂਗੇ ਕਿ ਬਿਨਯਾਮੀਨ ਦੇ ਆਦਮੀਆਂ ਨੂੰ ਪਤਨੀਆਂ ਮਿਲਣ?”
ਕਜ਼ਾૃ 21:5
ਫ਼ੇਰ ਇਸਰਾਏਲ ਦੇ ਲੋਕਾਂ ਨੇ ਆਖਿਆ, “ਕੀ ਇਸਰਾਏਲ ਦਾ ਕੋਈ ਹੋਰ ਵੀ ਪਰਿਵਾਰ-ਸਮੂਹ ਹੈ ਜੋ ਯਹੋਵਾਹ ਦੇ ਸਾਹਮਣੇ ਇੱਕਤਰ ਹੋਣ ਲਈ ਨਹੀਂ ਆਇਆ?” ਉਨ੍ਹਾਂ ਨੇ ਇਹ ਸਵਾਲ ਇਸ ਲਈ ਪੁੱਛਿਆ ਕਿਉਂਕਿ ਉਨ੍ਹਾਂ ਨੇ ਇੱਕ ਬੜਾ ਗੰਭੀਰ ਇਕਰਾਰ ਕੀਤਾ ਸੀ। ਕਿ ਜਿਹੜਾ ਵੀ ਕੋਈ ਹੋਰਨਾ ਪਰਿਵਾਰ-ਸਮੂਹਾਂ ਦਾ ਸੰਗ ਮਿਸਫ਼ਾਹ ਵਿਖੇ ਨਹੀਂ ਆਏਗਾ ਉਸ ਨੂੰ ਮਾਰ ਦਿੱਤਾ ਜਾਵੇਗਾ।
ਕਜ਼ਾૃ 20:10
ਅਸੀਂ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੇ 100 ਬੰਦਿਆਂ ਵਿੱਚੋਂ ਹਰੇਕ ਵਿੱਚੋਂ ਦਸ ਆਦਮੀ ਚੁਣਾਂਗੇ। ਅਤੇ ਅਸੀਂ ਹਰੇਕ 1,000 ਬੰਦਿਆਂ ਵਿੱਚੋਂ 100 ਬੰਦੇ ਚੁਣਾਂਗੇ ਅਸੀਂ ਹਰੇਕ 10,000 ਬੰਦਿਆਂ ਵਿੱਚੋਂ 1,000 ਬੰਦੇ ਚੁਣਾਂਗੇ। ਉਹ ਬੰਦੇ ਜਿਨ੍ਹਾਂ ਨੂੰ ਅਸੀਂ ਚੁਣਾਂਗੇ, ਫ਼ੌਜ ਲਈ ਰਸਦ ਲਿਆਉਣਗੇ। ਫ਼ੇਰ ਫ਼ੌਜ ਬਿਨਯਾਮੀਨ ਦੇ ਇਲਾਕੇ ਵਿੱਚ ਗਿਬਆਹ ਸ਼ਹਿਰ ਵਿਖੇ ਜਾਵੇਗੀ। ਫ਼ੌਜ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗੀ। ਜਿਨ੍ਹਾਂ ਨੇ ਇਸਰਾਏਲ ਦੇ ਲੋਕਾਂ ਨਾਲ ਅਜਿਹਾ ਕੁਕਰਮ ਕੀਤਾ।”
ਕਜ਼ਾૃ 11:30
ਯਿਫ਼ਤਾਹ ਨੇ ਯਹੋਵਾਹ ਨਾਲ ਇੱਕ ਇਕਰਾਰ ਕੀਤਾ। ਉਸ ਨੇ ਆਖਿਆ, “ਜੇ ਤੁਸੀਂ ਮੈਨੂੰ ਅੰਮੋਨੀ ਲੋਕਾਂ ਨੂੰ ਹਰਾਉਣ ਦੇਵੋਂ,
ਅਸਤਸਨਾ 7:2
ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਕੌਮਾਂ ਨੂੰ ਤੁਹਾਡੀ ਸ਼ਕਤੀ ਦੇ ਅਧੀਨ ਕਰ ਦੇਵੇਗਾ। ਅਤੇ ਤੁਸੀਂ ਇਨ੍ਹਾਂ ਨੂੰ ਹਰਾ ਦੇਵੋਂਗੇ। ਤੁਹਾਨੂੰ ਇਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਨਾਲ ਕੋਈ ਇਕਰਾਰਨਾਮਾ ਨਾ ਕਰਨਾ। ਉਨ੍ਹਾਂ ਉੱਤੇ ਰਹਿਮ ਨਾ ਕਰਨਾ।
ਖ਼ਰੋਜ 34:12
ਹੋਸ਼ਿਆਰ ਰਹਿਣਾ। ਉਨ੍ਹਾਂ ਨਾਲ ਕੋਈ ਇਕਰਾਰਨਾਮਾ ਨਾ ਕਰਨਾ ਜਿਹੜੇ ਉਸ ਧਰਤੀ ਉੱਤੇ ਰਹਿ ਰਹੇ ਹਨ, ਜਿੱਥੇ ਤੁਸੀਂ ਜਾ ਰਹੇ ਹੋ। ਜੇ ਤੁਸੀਂ ਅਜਿਹਾ ਕਰੋਂਗੇ, ਉਹ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਲਈ ਤੁਹਾਨੂੰ ਫ਼ਸਾਉਣ ਦੇ ਯੋਗ ਹੋਣਗੇ।