Lamentations 3:50
ਯਹੋਵਾਹ ਜੀ, ਮੈਂ ਉਦੋਂ ਤੀਕ ਰੋਦਾ ਰਹਾਂਗਾ ਜਦੋਂ ਤੀਕ ਕਿ ਤੁਸੀਂ ਹੇਠਾਂ ਸਾਡੇ ਵੱਲ ਨਹੀਂ ਤੱਕਦੇ। ਮੈਂ ਰੋਦਾ ਰਹਾਂਗਾ ਜਦੋਂ ਤੀਕ ਕਿ ਤੁਸੀਂ ਸਾਨੂੰ ਅਕਾਸ਼ ਵਿੱਚੋਂ ਨਹੀਂ ਦੇਖਦੇ!
Lamentations 3:50 in Other Translations
King James Version (KJV)
Till the LORD look down, and behold from heaven.
American Standard Version (ASV)
Till Jehovah look down, and behold from heaven.
Bible in Basic English (BBE)
Till the Lord's eye is turned on me, till he sees my trouble from heaven.
Darby English Bible (DBY)
till Jehovah look down and behold from the heavens.
World English Bible (WEB)
Until Yahweh look down, and see from heaven.
Young's Literal Translation (YLT)
Till Jehovah looketh and seeth from the heavens,
| Till | עַד | ʿad | ad |
| the Lord | יַשְׁקִ֣יף | yašqîp | yahsh-KEEF |
| look down, | וְיֵ֔רֶא | wĕyēreʾ | veh-YAY-reh |
| and behold | יְהוָ֖ה | yĕhwâ | yeh-VA |
| from heaven. | מִשָּׁמָֽיִם׃ | miššāmāyim | mee-sha-MA-yeem |
Cross Reference
ਯਸਈਆਹ 63:15
ਪਰਮੇਸ਼ੁਰ ਅੱਗੇ ਪ੍ਰਾਰਥਨਾ ਆਪਣੇ ਲੋਕਾਂ ਦੀ ਸਹਾਇਤਾ ਲਈ ਯਹੋਵਾਹ ਜੀ, ਆਪਣੇ ਉੱਚੇ ਅਕਾਸ਼ਾਂ ਤੋਂ ਹੇਠਾਂ ਵੱਲ ਦੇਖੋ। ਦੇਖੋ ਕਿ ਹੁਣ ਕਿਹੜੀਆਂ ਗੱਲਾਂ ਵਾਪਰ ਰਹੀਆਂ ਨੇ! ਅਕਾਸ਼ ਵਿੱਚਲੇ ਆਪਣੇ ਮਹਾਨ ਅਤੇ ਪਵਿੱਤਰ ਘਰ ਵਿੱਚੋਂ, ਸਾਡੇ ਵੱਲ ਦੇਖੋ। ਸਾਡੇ ਲਈ ਤੁਹਾਡਾ ਗੂਹੜਾ ਪਿਆਰ ਕਿੱਥੋ ਹੈ? ਤੁਹਾਡੇ ਤਾਕਤਵਰ ਕੰਮ ਕਿੱਥੋ ਨੇ ਜਿਹੜੇ ਤੁਹਾਡੇ ਧੁਰ ਅੰਦਰੋਂ ਆਉਂਦੇ ਨੇ? ਮੇਰੇ ਲਈ ਤੁਹਾਡੀ ਦਇਆ ਕਿੱਥੋ ਹੈ? ਤੁਸੀਂ ਆਪਣੇ ਮਿਹਰ ਭਰੇ ਪਿਆਰ ਨੂੰ ਮੇਰੇ ਕੋਲੋਂ ਕਿੱਥੋ ਛੁਪਾ ਰਹੇ ਹੋ?
ਨੂਹ 5:1
ਯਹੋਵਾਹ ਅੱਗੇ ਇੱਕ ਪ੍ਰਾਰਥਨਾ ਯਹੋਵਾਹ ਜੀ, ਜੋ ਸਾਡੇ ਨਾਲ ਵਾਪਰਿਆ, ਚੇਤੇ ਕਰੋ। ਤੱਕੋ ਅਤੇ ਸਾਡੇ ਨਿਰਾਦਰ ਨੂੰ ਵੇਖੋ।
ਜ਼ਬੂਰ 80:14
ਹੇ ਪਰਮੇਸ਼ੁਰ, ਸਰਬ ਸ਼ਕਤੀਮਾਨ ਕਿਰਪਾ ਕਰਕੇ ਵਾਪਸ ਆਉ ਅਤੇ ਸਵਰਗ ਵਿੱਚੋਂ ਹੇਠਾਂ ਆਪਣੀ “ਵੇਲ” ਵੱਲ ਵੇਖੋ ਅਤੇ ਇਸਦੀ ਰੱਖਿਆ ਕਰੋ।
ਜ਼ਬੂਰ 102:19
ਯਹੋਵਾਹ ਸਵਰਗ ਵਿੱਚੋਂ ਹੇਠਾਂ ਧਰਤੀ ਉੱਤੇ ਵੇਖੇਗਾ।
ਯਸਈਆਹ 62:6
ਹੇ ਯਰੂਸ਼ਲਮ, ਮੈਂ ਪਹਿਰੇਦਾਰ (ਨਬੀ) ਤੇਰੀ ਕੰਧ ਉੱਤੇ ਬਿਠਾਉਂਦਾ ਹਾਂ। ਉਹ ਪਹਿਰੇਦਾਰ ਚੁੱਪ ਨਹੀਂ ਹੋਣਗੇ। ਉਹ ਦਿਨ ਰਾਤ ਪ੍ਰਾਰਥਨਾ ਕਰਦੇ ਰਹਿਣਗੇ। ਰਾਖਿਓ, ਤੁਹਾਨੂੰ ਯਹੋਵਾਹ ਅੱਗੇ ਪ੍ਰਾਰਥਨਾ ਕਰਦੇ ਰਹਿਣਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਕਿ ਉਸ ਨੂੰ ਉਸ ਦਾ ਇਕਰਾਰ ਚੇਤੇ ਕਰਾਉ। ਪ੍ਰਾਰਥਨਾ ਕਰਨੋ ਨਾ ਹਟੋ।
ਯਸਈਆਹ 64:1
ਜੇ ਕਿਤੇ ਤੁਸੀਂ ਅਕਾਸ਼ਾਂ ਨੂੰ ਚੀਰਕੇ ਖੋਲ੍ਹ ਦਿੰਦੇ ਅਤੇ ਹੇਠਾਂ ਧਰਤੀ ਉੱਤੇ ਆ ਜਾਂਦੇ, ਫ਼ੇਰ ਹਰ ਸ਼ੈਅ ਬਦਲ ਜਾਂਦੀ। ਤੁਹਾਡੇ ਸਾਹਮਣੇ ਪਰਬਤ ਪਿਘਲ ਜਾਂਦੇ।
ਨੂਹ 2:20
ਯਹੋਵਾਹ, ਸਾਡੇ ਵੱਲ ਵੇਖ। ਉਨ੍ਹਾਂ ਲੋਕਾਂ ਵੱਲ ਵੇਖ ਜਿਨ੍ਹਾਂ ਨਾਲ ਤੂੰ ਅਜਿਹਾ ਸਲੂਕ ਕੀਤਾ ਹੈ! ਮੈਂ ਇਹ ਸਵਾਲ ਪੁੱਛਣ ਦਿਓ: ਕੀ ਔਰਤਾਂ ਨੂੰ ਆਪਣੇ ਹੀ ਬੱਚਿਆਂ ਨੂੰ ਖਾ ਲੈਣਾ ਚਾਹੀਦਾ ਹੈ ਜਿਨ੍ਹਾਂ ਨੂੰ ਉਨ੍ਹਾਂ ਨੇ ਜਨਮ ਦਿੱਤਾ? ਕੀ ਔਰਤਾਂ ਨੂੰ ਆਪਣੇ ਹੀ ਬੱਚਿਆਂ ਨੂੰ ਖਾ ਲੈਣਾ ਚਾਹੀਦਾ, ਜਿਨ੍ਹਾਂ ਨੂੰ ਉਨ੍ਹਾਂ ਨੇ ਪਾਲਿਆ ਸੀ। ਕੀ ਜਾਜਕ ਅਤੇ ਨਬੀ ਯਹੋਵਾਹ ਦੇ ਮੰਦਰ ਵਿੱਚ ਮਾਰ ਦਿੱਤੇ ਜਾਣੇ ਚਾਹੀਦੇ ਹਨ?
ਦਾਨੀ ਐਲ 9:16
ਯਹੋਵਾਹ, ਯਰੂਸ਼ਲਮ ਨਾਲ ਨਾਰਾਜ਼ਗੀ ਛੱਡ ਦੇ। ਯਰੂਸ਼ਲਮ ਤੇਰੇ ਪਵਿੱਤਰ ਪਰਬਤ ਉੱਤੇ ਹੈ। ਆਪਣੀਆਂ ਸਾਰੀਆਂ ਨੇਕ ਕਰਨੀਆਂ ਮੁਤਾਬਕ, ਇਸ ਲਈ ਯਰੂਸ਼ਲਮ ਨਾਲ ਨਾਰਾਜ਼ਗੀ ਛੱਡ ਦੇ। ਸਾਡੇ ਆਲੇ-ਦੁਆਲੇ ਦੇ ਲੋਕ ਸਾਡਾ ਨਿਰਾਦਰ ਕਰਦੇ ਹਨ ਅਤੇ ਤੇਰੇ ਬੰਦਿਆਂ ਦਾ ਮਜ਼ਾਕ ਉਡਾਉਂਦੇ ਹਨ। ਇਹ ਇਸ ਲਈ ਵਾਪਰਦਾ ਹੈ ਕਿਉਂ ਕਿ ਅਸੀਂ ਅਤੇ ਸਾਡੇ ਪੁਰਖਿਆਂ ਨੇ ਤੇਰੇ ਖਿਲਾਫ਼ ਪਾਪ ਕੀਤਾ ਹੈ।