Lamentations 4:16
ਯਹੋਵਾਹ ਨੇ ਖੁਦ ਹੀ ਉਨ੍ਹਾਂ ਲੋਕਾਂ ਨੂੰ ਤਬਾਹ ਕੀਤਾ। ਜ਼ਾਜਕਾਂ ਨੂੰ ਕੋਈ ਆਦਰ ਨਹੀਂ ਦਰਸਾਇਆ ਗਿਆ ਅਤੇ ਬਜ਼ੁਰਗਾਂ ਨੂੰ ਕੋਈ ਦਇਆ ਨਹੀਂ ਦਰਸਾਈ ਗਈ ਸੀ।
Lamentations 4:16 in Other Translations
King James Version (KJV)
The anger of the LORD hath divided them; he will no more regard them: they respected not the persons of the priests, they favoured not the elders.
American Standard Version (ASV)
The anger of Jehovah hath scattered them; he will no more regard them: They respected not the persons of the priests, they favored not the elders.
Bible in Basic English (BBE)
The face of the Lord has sent them in all directions; he will no longer take care of them: they had no respect for the priests, they gave no honour to the old men.
Darby English Bible (DBY)
The face of Jehovah hath divided them; he will no more regard them. They respected not the persons of the priests, they favoured not the aged.
World English Bible (WEB)
The anger of Yahweh has scattered them; he will no more regard them: They didn't respect the persons of the priests, they didn't favor the elders.
Young's Literal Translation (YLT)
The face of Jehovah hath divided them, He doth not add to behold them, The face of priests they have not lifted up, Elders they have not favoured.
| The anger | פְּנֵ֤י | pĕnê | peh-NAY |
| of the Lord | יְהוָה֙ | yĕhwāh | yeh-VA |
| hath divided | חִלְּקָ֔ם | ḥillĕqām | hee-leh-KAHM |
| no will he them; | לֹ֥א | lōʾ | loh |
| more | יוֹסִ֖יף | yôsîp | yoh-SEEF |
| regard | לְהַבִּיטָ֑ם | lĕhabbîṭām | leh-ha-bee-TAHM |
| respected they them: | פְּנֵ֤י | pĕnê | peh-NAY |
| not | כֹהֲנִים֙ | kōhănîm | hoh-huh-NEEM |
| the persons | לֹ֣א | lōʾ | loh |
| priests, the of | נָשָׂ֔אוּ | nāśāʾû | na-SA-oo |
| they favoured | זְקֵנִ֖ים | zĕqēnîm | zeh-kay-NEEM |
| not | לֹ֥א | lōʾ | loh |
| the elders. | חָנָֽנוּ׃ | ḥānānû | ha-na-NOO |
Cross Reference
ਨੂਹ 5:12
ਦੁਸ਼ਮਣ ਨੇ ਸਾਡੇ ਰਾਜਕੁਮਾਰਾਂ ਨੂੰ ਫ਼ਾਂਸੀ ਚੜ੍ਹਾਇਆ ਉਨ੍ਹਾਂ ਸਾਡੇ ਬਜ਼ੁਰਗਾਂ ਨੂੰ ਇੱਜ਼ਤ ਨਹੀਂ ਦਿੱਤੀ।
ਯਸਈਆਹ 9:14
ਇਸ ਲਈ ਯਹੋਵਾਹ ਇਸਰਾਏਲ ਦਾ ਸਿਰ ਤੇ ਪੂਛ ਕੱਟ ਦੇਵੇਗਾ। ਯਹੋਵਾਹ ਇੱਕ ਦਿਨ ਵਿੱਚ ਹੀ ਟਾਹਣੀਆਂ ਅਤੇ ਤਣਿਆਂ ਨੂੰ ਖੋਹ ਲਵੇਗਾ।
ਇਬਰਾਨੀਆਂ 8:9
ਇਹ ਉਸ ਕਰਾਰ ਵਰਗਾ ਨਹੀਂ ਹੋਵੇਗਾ। ਜਿਹੜਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ। ਇਹ ਕਰਾਰ ਉਹ ਸੀ ਜੋ ਮੈਂ ਉਨ੍ਹਾਂ ਨੂੰ ਹੱਥ ਫ਼ੜਕੇ ਮਿਸਰ ਤੋਂ ਬਾਹਰ ਲੈ ਜਾਣ ਵੇਲੇ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਹ ਕਰਾਰ ਨਿਭਾਉਣਾ ਜਾਰੀ ਨਹੀਂ ਰੱਖਿਆ ਜਿਹੜਾ ਮੈਂ ਉਨ੍ਹਾਂ ਨਾਲ ਕੀਤਾ ਸੀ ਅਤੇ ਪ੍ਰਭੂ ਆਖਦਾ ਹੈ ਕਿ ਇਸੇ ਲਈ ਮੈਂ ਉਨ੍ਹਾਂ ਵੱਲ ਆਪਣੀ ਪਿੱਠ ਭੁਆ ਲਈ।
ਯਰਮਿਆਹ 24:9
ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਉਹ ਸਜ਼ਾ ਸਾਰੀ ਧਰਤੀ ਦੇ ਲੋਕਾਂ ਨੂੰ ਭੈਭੀਤ ਕਰ ਦੇਵੇਗੀ। ਲੋਕ ਯਹੂਦਾਹ ਦੇ ਉਨ੍ਹਾਂ ਲੋਕਾਂ ਦਾ ਮਜ਼ਾਕ ਉਡਾਉਣਗੇ। ਲੋਕ ਉਨ੍ਹਾਂ ਬਾਰੇ ਚੁਟਕਲੇ ਜੋੜਨਗੇ। ਜਿਨ੍ਹਾਂ ਥਾਵਾਂ ਉੱਤੇ ਵੀ ਮੈਂ ਉਨ੍ਹਾਂ ਨੂੰ ਖਿੰਡਾਵਾਂਗਾ, ਲੋਕ ਉਨ੍ਹਾਂ ਨੂੰ ਸਰਾਪ ਦੇਣਗੇ।
ਯਰਮਿਆਹ 15:4
ਮੈਂ ਯਹੂਦਾਹ ਦੇ ਲੋਕਾਂ ਨੂੰ ਧਰਤੀ ਦੇ ਸਾਰੇ ਲੋਕਾਂ ਲਈ ਕਿਸੇ ਭਿਆਨਕ ਚੀਜ਼ ਦੀ ਇੱਕ ਮਿਸਾਲ ਬਣਾਵਾਂਗਾ। ਮੈਂ ਯਹੂਦਾਹ ਦੇ ਲੋਕਾਂ ਨਾਲ ਮਨੱਸ਼ਹ ਦੇ ਯਰੂਸ਼ਲਮ ਵਿੱਚ ਕਰਨ ਬਦਲੇ ਇਹੀ ਕਰਾਂਗਾ। ਮਨੱਸ਼ਹ ਪਾਤਸ਼ਾਹ ਹਿਜ਼ਕੀਯਾਹ ਦਾ ਪੁੱਤਰ ਸੀ। ਮਨੱਸ਼ਹ ਯਹੂਦਾਹ ਦਾ ਪਾਤਸ਼ਾਹ ਸੀ।’
ਜ਼ਬੂਰ 106:44
ਪਰ ਜਦੋਂ ਵੀ ਪਰਮੇਸ਼ੁਰ ਦੇ ਲੋਕ ਮੁਸੀਬਤ ਵਿੱਚ ਸਨ। ਉਨ੍ਹਾਂ ਨੇ ਸਹਾਇਤਾ ਲਈ ਹਮੇਸ਼ਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਹਰ ਵਾਰ ਉਨ੍ਹਾਂ ਦੀ ਪ੍ਰਾਰਥਨਾ ਸੁਣ ਲਈ।
੨ ਤਵਾਰੀਖ਼ 36:17
ਇਸ ਲਈ ਪਰਮੇਸ਼ੁਰ ਨੇ ਬਾਬਲ ਦੇ ਪਾਤਸ਼ਾਹ ਕੋਲੋਂ ਯਹੂਦਾਹ ਅਤੇ ਯਰੂਸਲਮ ਦੇ ਲੋਕਾਂ ਉੱਪਰ ਹਮਲਾ ਕਰਵਾਇਆ। ਬਾਬਲ ਦੇ ਪਾਤਸ਼ਾਹ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤਰ ਅਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ। ਉਸ ਨੇ ਨਾ ਜੁਆਨ ਨਾ ਕੁਆਰੀ, ਨਾ ਕਿਸੇ ਬੁੱਢੇ ਤੇ ਨਾ ਹੀ ਵੱਡੀ ਉਮਰ ਵਾਲੇ ਤੇ ਤਰਸ ਖਾਧਾ। ਯਹੋਵਾਹ ਨੇ ਸਾਰਿਆਂ ਨੂੰ ਨਬੂਕਦਨੱਸਰ ਦੇ ਹੱਥ ਦੇ ਦਿੱਤਾ।
੨ ਸਲਾਤੀਨ 25:18
ਯਹੂਦਾਹ ਦੇ ਲੋਕ ਬੰਦੀਵਾਨ ਮੰਦਰ ਵਿੱਚੋਂ ਨਬੂਜ਼ਰਦਾਨ ਲੈ ਗਿਆ ਜਲਾਦਾਂ ਦੇ ਸਰਦਾਰ ਪਰਧਾਨ ਜਾਜਕ ਸਰਾਯਾਹ, ਸਫ਼ਨਯਾਹ ਦੂਜਾ ਜਾਜਕ ਤੇ ਤਿੰਨ ਪ੍ਰਵੇਸ਼ ਦੁਆਰ ਦੇ ਦਰਬਾਰੀ।
ਅਸਤਸਨਾ 32:26
“‘ਮੈਂ ਇਸਰਾਏਲੀਆਂ ਨੂੰ ਤਬਾਹ ਕਰਨ ਬਾਰੇ ਸੋਚਿਆ ਸੀ ਤਾਂ ਜੋ ਲੋਕ ਉਨ੍ਹਾਂ ਬਾਰੇ ਪੂਰੀ ਤਰ੍ਹਾਂ ਭੁੱਲ ਜਾਣ!
ਅਸਤਸਨਾ 28:64
ਯਹੋਵਾਹ ਤੁਹਾਨੂੰ ਦੁਨੀਆਂ ਦੇ ਸਾਰੇ ਲੋਕਾਂ ਦਰਮਿਆਨ ਖਿੰਡਾ ਦੇਵੇਗਾ। ਉਹ ਤੁਹਾਨੂੰ ਦੁਨੀਆਂ ਦੇ ਇੱਕ ਸਿਰੇ ਤੋਂ ਲੈ ਕੇ ਦੂਜੇ ਸਿਰੇ ਤੱਕ ਖਿੰਡਾ ਦੇਵੇਗਾ। ਉੱਥੇ ਤੁਸੀਂ ਲੱਕੜ ਅਤੇ ਪੱਥਰ ਦੇ ਬਣੇ ਹੋਰਨਾ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਸੀਂ ਜਾਂ ਤੁਹਾਡੇ ਪੁਰਖਿਆਂ ਨੇ ਕਦੇ ਵੀ ਉਪਾਸਨਾ ਨਹੀਂ ਕੀਤੀ।
ਅਸਤਸਨਾ 28:25
“ਯਹੋਵਾਹ ਤੁਹਾਡੇ ਦੁਸ਼ਮਣਾ ਨੂੰ ਤੁਹਾਨੂੰ ਹਰਾਉਣ ਦੇਵੇਗਾ। ਤੁਸੀਂ ਆਪਣੇ ਦੁਸ਼ਮਣਾ ਵਿਰੁੱਧ ਲੜਨ ਲਈ ਇੱਕ ਰਸਤੇ ਤੋਂ ਜਾਵੋਂਗੇ, ਪਰ ਉਨ੍ਹਾਂ ਕੋਲੋਂ ਸੱਤ ਵੱਖੋ-ਵੱਖਰੇ ਰਸਤਿਆਂ ਤੋਂ ਦੀ ਭੱਜ ਜਾਵੋਂਗੇ। ਜਿਹੜੀਆਂ ਸਾਰੀਆਂ ਮੰਦੀਆਂ ਘਟਨਾਵਾ ਤੁਹਾਡੇ ਨਾਲ ਵਾਪਰਨਗੀਆਂ, ਧਰਤੀ ਦੇ ਸਾਰੇ ਰਾਜਾ ਨੂੰ ਭੈਭੀਤ ਕਰ ਦੇਣਗੀਆਂ।
ਅਹਬਾਰ 26:33
ਮੈਂ ਤੁਹਾਨੂੰ ਕੌਮਾਂ ਦਰਮਿਆਨ ਖਿੰਡਾ ਦਿਆਂਗਾ। ਮੈਂ ਆਪਣੀ ਤਲਵਾਰ ਨੂੰ ਮਿਆਨੋ ਖਿੱਚਾਂਗਾ ਅਤੇ ਤੁਹਾਨੂੰ ਨਸ਼ਟ ਕਰ ਦਿਆਂਗਾ। ਤੁਹਾਡੀ ਧਰਤੀ ਖਾਲੀ ਹੋ ਜਾਵੇਗੀ ਅਤੇ ਤੁਹਾਡੇ ਸ਼ਹਿਰ ਬਰਬਾਦ ਹੋ ਜਾਣਗੇ।
ਪੈਦਾਇਸ਼ 49:7
ਉਨ੍ਹਾਂ ਦਾ ਗੁੱਸਾ ਸਰਾਪ ਹੈ ਇਹ ਬਹੁਤ ਸਖ਼ਤ ਹੈ, ਉਹ ਬਹੁਤ ਜ਼ਾਲਮ ਹੁੰਦੇ ਹਨ ਜਦੋਂ ਉਨ੍ਹਾਂ ਨੂੰ ਰੋਹ ਚੜ੍ਹਦਾ ਹੈ। ਉਨ੍ਹਾਂ ਨੂੰ ਯਾਕੂਬ ਦੀ ਧਰਤੀ ਅੰਦਰ ਆਪਣੀ ਧਰਤੀ ਨਹੀਂ ਮਿਲੇਗੀ। ਉਹ ਸਾਰੇ ਇਸਰਾਏਲ ਅੰਦਰ ਫ਼ੈਲ ਜਾਣਗੇ।