Leviticus 1:5
“ਉਸ ਬੰਦੇ ਨੂੰ ਬਲਦ ਨੂੰ ਯਹੋਵਾਹ ਦੇ ਸਾਹਮਣੇ ਮਾਰਨਾ ਚਾਹੀਦਾ। ਫ਼ੇਰ ਹਾਰੂਨ ਦੇ ਪੁੱਤਰਾਂ, ਜਾਜਕਾ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਨੇੜੇ ਜਗਵੇਦੀ ਉੱਤੇ ਖੂਨ ਲੈ ਕੇ ਆਉਣਾ ਚਾਹੀਦਾ ਹੈ, ਅਤੇ ਇਸ ਨੂੰ ਸਾਰੀ ਜਗਵੇਦੀ ਉੱਤੇ ਡੋਲ੍ਹਣਾ ਚਾਹੀਦਾ ਹੈ।
Leviticus 1:5 in Other Translations
King James Version (KJV)
And he shall kill the bullock before the LORD: and the priests, Aaron's sons, shall bring the blood, and sprinkle the blood round about upon the altar that is by the door of the tabernacle of the congregation.
American Standard Version (ASV)
And he shall kill the bullock before Jehovah: and Aaron's sons, the priests, shall present the blood, and sprinkle the blood round about upon the altar that is at the door of the tent of meeting.
Bible in Basic English (BBE)
And the ox is to be put to death before the Lord: then Aaron's sons, the priests, are to take the blood and put some of it on and round the altar which is at the door of the Tent of meeting.
Darby English Bible (DBY)
And he shall slaughter the bullock before Jehovah; and Aaron's sons, the priests, shall present the blood and sprinkle the blood round about on the altar that is at the entrance of the tent of meeting.
Webster's Bible (WBT)
And he shall kill the bullock before the LORD: and the priests, Aaron's sons, shall bring the blood, and sprinkle the blood around upon the altar that is by the door of the tabernacle of the congregation.
World English Bible (WEB)
He shall kill the bull before Yahweh. Aaron's sons, the priests, shall present the blood and sprinkle the blood around on the altar that is at the door of the Tent of Meeting.
Young's Literal Translation (YLT)
and he hath slaughtered the son of the herd before Jehovah; and sons of Aaron, the priests, have brought the blood near, and sprinkled the blood on the altar round about, which `is' at the opening of the tent of meeting.
| And he shall kill | וְשָׁחַ֛ט | wĕšāḥaṭ | veh-sha-HAHT |
| אֶת | ʾet | et | |
| bullock the | בֶּ֥ן | ben | ben |
| הַבָּקָ֖ר | habbāqār | ha-ba-KAHR | |
| before | לִפְנֵ֣י | lipnê | leef-NAY |
| the Lord: | יְהוָ֑ה | yĕhwâ | yeh-VA |
| priests, the and | וְ֠הִקְרִיבוּ | wĕhiqrîbû | VEH-heek-ree-voo |
| Aaron's | בְּנֵ֨י | bĕnê | beh-NAY |
| sons, | אַֽהֲרֹ֤ן | ʾahărōn | ah-huh-RONE |
| shall bring | הַכֹּֽהֲנִים֙ | hakkōhănîm | ha-koh-huh-NEEM |
| אֶת | ʾet | et | |
| the blood, | הַדָּ֔ם | haddām | ha-DAHM |
| sprinkle and | וְזָֽרְק֨וּ | wĕzārĕqû | veh-za-reh-KOO |
| אֶת | ʾet | et | |
| the blood | הַדָּ֤ם | haddām | ha-DAHM |
| round about | עַל | ʿal | al |
| upon | הַמִּזְבֵּ֙חַ֙ | hammizbēḥa | ha-meez-BAY-HA |
| the altar | סָבִ֔יב | sābîb | sa-VEEV |
| that | אֲשֶׁר | ʾăšer | uh-SHER |
| door the by is | פֶּ֖תַח | petaḥ | PEH-tahk |
| of the tabernacle | אֹ֥הֶל | ʾōhel | OH-hel |
| of the congregation. | מוֹעֵֽד׃ | môʿēd | moh-ADE |
Cross Reference
ਅਹਬਾਰ 3:8
ਉਸ ਨੂੰ ਆਪਣਾ ਹੱਥ ਜਾਨਵਰ ਦੇ ਸਿਰ ਉੱਤੇ ਰੱਖਣਾ ਚਾਹੀਦਾ ਹੈ ਅਤੇ ਜਾਨਵਰ ਨੂੰ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਜ਼ਿਬਾਹ ਕਰਨਾ ਚਾਹੀਦਾ ਹੈ। ਫ਼ੇਰ ਹਾਰੂਨ ਦੇ ਪੁੱਤਰਾਂ ਨੂੰ ਜਾਨਵਰ ਦਾ ਖੂਨ ਜਗਵੇਦੀ ਉੱਤੇ ਸਾਰੇ ਪਾਸੇ ਛਿੜਕਨਾ ਚਾਹੀਦਾ ਹੈ।
ਅਹਬਾਰ 1:11
ਉਸ ਨੂੰ ਜਗਵੇਦੀ ਦੇ ਉੱਤਰ ਵਾਲੇ ਪਾਸੇ ਯਹੋਵਾਹ ਦੇ ਸਾਹਮਣੇ ਉਸ ਜਾਨਵਰ ਨੂੰ ਮਾਰਨਾ ਚਾਹੀਦਾ ਹੈ। ਫ਼ੇਰ ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਖੂਨ, ਸਾਰੀ ਜਗਵੇਦੀ ਉੱਤੇ ਡੋਲ੍ਹਣਾ ਚਾਹੀਦਾ ਹੈ।
ਅਹਬਾਰ 3:2
ਉਸ ਨੂੰ ਜਾਨਵਰ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਹੈ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਜ਼ਿਬਾਹ ਕਰਨਾ ਚਾਹੀਦਾ। ਫ਼ੇਰ ਹਰੂਨ ਦੇ ਪੁੱਤਰਾਂ, ਜਾਜਕਾਂ ਨੂੰ ਜਗਵੇਦੀ ਦੇ ਸਾਰੀ ਪਾਸੀਂ ਖੂਨ ਡੋਲ੍ਹਣਾ ਚਾਹੀਦਾ ਹੈ।
੧ ਪਤਰਸ 1:2
ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪਵਿੱਤਰ ਲੋਕ ਬਣਾਕੇ ਚੁਣਨ ਦੀ ਯੋਜਨਾ ਬਹੁਤ ਪਹਿਲਾਂ ਬਣਾ ਲਈ ਸੀ। ਤੁਹਾਨੂੰ ਪਵਿੱਤਰ ਬਨਾਉਣਾ ਆਤਮਾ ਦਾ ਕਾਰਜ ਹੈ। ਪਰਮੇਸ਼ੁਰ ਚਾਹੁੰਦਾ ਸੀ ਕਿ ਤੁਸੀਂ ਉਸਦਾ ਹੁਕਮ ਮੰਨੋ ਅਤੇ ਯਿਸੂ ਮਸੀਹ ਦੇ ਲਹੂ ਰਾਹੀਂ ਸ਼ੁੱਧ ਹੋ ਜਾਵੋ। ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਨਾਲ ਧੰਨ ਹੋਵੋ।
ਇਬਰਾਨੀਆਂ 12:24
ਤੁਸੀਂ ਯਿਸੂ ਕੋਲ ਆਏ ਹੋ। ਜੋ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਲੈ ਕੇ ਆਇਆ ਹੈ। ਤੁਸੀਂ ਉਸ ਛਿੜਕੇ ਹੋਏ ਲਹੂ ਕੋਲ ਆਏ ਹੋ ਜਿਹੜਾ ਸਾਨੂੰ ਹਾਬਲ ਦੇ ਲਹੂ ਨਾਲੋਂ ਬਿਹਤਰ ਗੱਲਾਂ ਬਾਰੇ ਦੱਸਦਾ ਹੈ।
੨ ਤਵਾਰੀਖ਼ 35:11
ਉਨ੍ਹਾਂ ਨੇ ਪਸਹ ਦੇ ਲੇਲਿਆਂ ਨੂੰ ਕੱਟਿਆ। ਫ਼ਿਰ ਲੇਵੀਆਂ ਨੇ ਖੱਲਾਂ ਲਾਹੀਆਂ ਅਤੇ ਉਨ੍ਹਾਂ ਦਾ ਖੂਨ ਜਾਜਕਾਂ ਨੂੰ ਦਿੱਤਾ। ਅਤੇ ਜਾਜਕਾਂ ਨੇ ਉਹ ਖੂਨ ਜਗਵੇਦੀ ਉੱਪਰ ਛਿੜਕਿਆ।
ਅਹਬਾਰ 3:13
ਉਸ ਬੰਦੇ ਨੂੰ ਚਾਹੀਦਾ ਹੈ ਕਿ ਬੱਕਰੇ ਦੇ ਸਿਰ ਉੱਤੇ ਹੱਥ ਰੱਖੇ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਜ਼ਿਬਾਹ ਕਰੇ। ਫ਼ੇਰ ਹਰੂਨ ਦੇ ਪੁੱਤਰ ਨੂੰ ਬੱਕਰੇ ਦਾ ਖੂਨ ਜਗਵੇਦੀ ਉੱਤੇ ਅਤੇ ਇਸਦੇ ਆਸੇ-ਪਾਸੇ ਛਿੜਕਨਾ ਚਾਹੀਦਾ ਹੈ।
ਖ਼ਰੋਜ 29:16
ਉਸ ਭੇਡੂ ਨੂੰ ਜ਼ਿਬਾਹ ਕਰ ਦੇਣਾ ਅਤੇ ਉਸਦਾ ਖੂਨ ਬਚਾ ਲੈਣਾ ਇਸ ਖੂਨ ਨੂੰ ਜਗਵੇਦੀ ਦੇ ਚਾਰੀ ਪਾਸੀਂ ਨਾਲ-ਨਾਲ ਛਿੜਕ ਦੇਣਾ।
ਇਬਰਾਨੀਆਂ 10:11
ਹਰ ਰੋਜ਼, ਜਾਜਕ ਖਲੋ ਕੇ ਆਪਣੀ ਧਾਰਮਿਕ ਸੇਵਾ ਅਦਾ ਕਰਦੇ ਹਨ ਅਤੇ ਉਹੀ ਬਲੀਆਂ ਬਾਰ-ਬਾਰ ਭੇਂਟ ਕਰਦੇ ਹਨ। ਪਰ ਉਹ ਬਲੀਆਂ ਕਦੇ ਵੀ ਪਾਪਾਂ ਨੂੰ ਦੂਰ ਨਹੀਂ ਕਰ ਸੱਕਦੀਆਂ।
ਮੀਕਾਹ 6:6
ਪਰਮੇਸ਼ੁਰ ਸਾਡੇ ਤੋਂ ਕੀ ਚਾਹੁੰਦਾ ਹੈ? ਜਦੋਂ ਮੈਂ ਯਹੋਵਾਹ ਨੂੰ ਮਿਲਣ ਲਈ ਆਵਾਂ ਤਾਂ ਮੈਂ ਉਸ ਦੇ ਹਜ਼ੂਰ ਕੀ ਲੈ ਕੇ ਹਾਜ਼ਰ ਹੋਵਾਂ? ਜਦੋਂ ਉੱਚੇ ਬੈਠੇ ਪਰਮੇਸ਼ੁਰ ਅੱਗੇ ਸੀਸ ਝੁਕਾਵਾਂ ਉਸ ਵਕਤ ਮੈਨੂੰ ਕੀ ਕਰਨਾ ਚਾਹੀਦਾ ਹੈ? ਕੀ ਮੈਂ ਪਰਮੇਸ਼ੁਰ ਅੱਗੇ ਹੋਮ ਦੀਆਂ ਭੇਟਾਂ ਅਤੇ ਇੱਕ ਵਰ੍ਹੇ ਦਾ ਵੱਛਾ ਲੈ ਕੇ 1,000 ਹੋਵਾਂ?
ਹਿਜ਼ ਕੀ ਐਲ 36:25
ਫ਼ੇਰ ਮੈਂ ਤੁਹਾਡੇ ਉੱਤੇ ਸ਼ੁੱਧ ਪਾਣੀ ਛਿੜਕਾਂਗਾ ਅਤੇ ਤੁਹਾਨੂੰ ਸ਼ੁੱਧ ਕਰਾਂਗਾ। ਮੈਂ ਤੁਹਾਡੀ ਸਾਰੀ ਮੈਲ ਧੋ ਦਿਆਂਗਾ। ਮੈਂ ਉਨ੍ਹਾਂ ਘਿਰਣਿਤ ਬੁੱਤਾਂ ਦੀ ਸਾਰੀ ਮੈਲ ਧੋ ਦਿਆਂਗਾ ਅਤੇ ਤੁਹਾਨੂੰ ਪਵਿੱਤਰ ਬਣਾ ਦਿਆਂਗਾ।”
ਯਸਈਆਹ 52:15
ਪਰ ਹੋਰ ਬਹੁਤ ਸਾਰੇ ਬੰਦੇ ਵੀ ਹੈਰਾਨ ਹੋਣਗੇ। ਰਾਜੇ ਉਸ ਨੂੰ ਦੇਖਣਗੇ, ਹੈਰਾਨ ਹੋਣਗੇ, ਅਤੇ ਇੱਕ ਸ਼ਬਦ ਵੀ ਨਹੀਂ ਬੋਲ ਸੱਕਣਗੇ। ਉਹ ਲੋਕ ਮੇਰੇ ਸੇਵਕ ਬਾਰੇ ਕਹਾਣੀ ਨਹੀਂ ਸੁਣਨਗੇ। ਉਨ੍ਹਾਂ ਨੇ ਦੇਖਿਆ ਸੀ ਕਿ ਕੀ ਵਾਪਰਿਆ ਸੀ। ਉਨ੍ਹਾਂ ਨੇ ਕਹਾਣੀ ਨਹੀਂ ਸੁਣੀ ਸੀ ਪਰ ਉਨ੍ਹਾਂ ਨੇ ਸਮਝ ਲਿਆ ਸੀ।”
੨ ਤਵਾਰੀਖ਼ 29:22
ਤਦ ਜਾਜਕਾਂ ਨੇ ਬਲਦਾਂ ਨੂੰ ਕੱਟ ਦਿੱਤਾ ਅਤੇ ਉਨ੍ਹਾਂ ਦੇ ਖੂਨ ਨੂੰ ਜਗਵੇਦੀ ਉੱਪਰ ਛਿੜਕਿਆ। ਫ਼ਿਰ ਉਨ੍ਹਾਂ ਭੇਡੂਆਂ ਨੂੰ ਵੀ ਵੱਢਿਆ ਅਤੇ ਉਨ੍ਹਾਂ ਦਾ ਖੂਨ ਵੀ ਜਗਵੇਦੀ ਉੱਪਰ ਛਿੜਕਿਆ। ਫ਼ਿਰ ਉਨ੍ਹਾਂ ਨੇ ਭੇਡਾਂ ਲੈ ਕੇ ਕੱਟੀਆਂ ਅਤੇ ਉਨ੍ਹਾਂ ਦਾ ਖੂਨ ਵੀ ਜਗਵੇਦੀ ਉੱਪਰ ਛਿੜਕਿਆ।
ਗਿਣਤੀ 18:17
“ਪਰ ਤੁਹਾਨੂੰ ਪਲੋਠੀ ਦੀ ਗਊ, ਭੇਡ ਜਾਂ ਬੱਕਰੀ ਲਈ ਕੀਮਤ ਅਦਾ ਨਹੀਂ ਕਰਨੀ ਚਾਹੀਦੀ। ਇਹ ਜਾਨਵਰ ਪਵਿੱਤਰ ਹਨ। ਉਨ੍ਹਾਂ ਦਾ ਖੂਨ ਜਗਵੇਦੀ ਉੱਤੇ ਛਿੜਕੋ ਅਤੇ ਉਨ੍ਹਾਂ ਦੀ ਚਰਬੀ ਨੂੰ ਸਾੜੋ ਇਹ ਹੋਮ ਦੀ ਭੇਟ ਹੈ। ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।
ਅਹਬਾਰ 16:15
“ਫ਼ੇਰ ਹਾਰੂਨ ਨੂੰ ਲੋਕਾਂ ਲਈ ਪਾਪ ਚੜ੍ਹਾਵੇ ਵਜੋਂ ਇੱਕ ਬੱਕਰੇ ਨੂੰ ਮਾਰਨਾ ਚਾਹੀਦਾ ਹੈ। ਉਸ ਨੂੰ ਇਸ ਬੱਕਰੇ ਦਾ ਖੂਨ ਪਰਦੇ ਦੇ ਪਿੱਛਲੇ ਕਮਰੇ ਵਿੱਚ ਲਿਆਉਣਾ ਚਾਹੀਦਾ ਹੈ। ਉਸ ਨੂੰ ਇਸ ਬੱਕਰੇ ਦੇ ਖੂਨ ਨਾਲ ਵੀ ਉਸੇ ਤਰ੍ਹਾਂ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਬਲਦ ਦੇ ਖੂਨ ਨਾਲ ਕੀਤਾ ਸੀ। ਉਸ ਨੂੰ ਖੂਨ ਖਾਸ ਕੱਜਣ ਉੱਤੇ ਅਤੇ ਇਸਦੇ ਸਾਹਮਣੇ ਛਿੜਕਣਾ ਚਾਹੀਦਾ ਹੈ।
ਅਹਬਾਰ 1:15
ਜਾਜਕ ਨੂੰ ਭੇਟ ਜਗਵੇਦੀ ਦੇ ਕੋਲ ਲਿਆਉਣੀ ਚਾਹੀਦੀ ਹੈ। ਉਸ ਨੂੰ ਪੰਛੀ ਦਾ ਸਿਰ ਉਖਾੜ ਦੇਣਾ ਚਾਹੀਦਾ ਅਤੇ ਇਸ ਨੂੰ ਜਗਵੇਦੀ ਉੱਤੇ ਸਾੜ ਦੇਣਾ ਚਾਹੀਦਾ ਹੈ। ਪੰਛੀ ਦੇ ਖੂਨ ਨੂੰ ਜਗਵੇਦੀ ਦੇ ਇੱਕ ਪਾਸੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।
ਖ਼ਰੋਜ 24:6
ਮੂਸਾ ਨੇ ਇਨ੍ਹਾਂ ਜਾਨਵਰਾਂ ਦਾ ਖੂਨ ਇਕੱਠਾ ਕਰ ਲਿਆ। ਮੂਸਾ ਨੇ ਅੱਧਾ ਖੂਨ ਪਿਆਲਿਆਂ ਵਿੱਚ ਪਾ ਦਿੱਤਾ ਅਤੇ ਬਾਕੀ ਦਾ ਅੱਧਾ ਖੂਨ ਜਗਵੇਦੀ ਉੱਤੇ ਡੋਲ੍ਹ ਦਿੱਤਾ।