Leviticus 10:2
ਇਸ ਲਈ ਯਹੋਵਾਹ ਵੱਲੋਂ ਅੱਗ ਆਈ ਅਤੇ ਨਾਦਾਬ ਅਤੇ ਅਬੀਹੂ ਨੂੰ ਭਸਮ ਕਰ ਦਿੱਤਾ। ਉਹ ਯਹੋਵਾਹ ਦੇ ਸਾਹਮਣੇ ਮਰ ਗਏ।
Leviticus 10:2 in Other Translations
King James Version (KJV)
And there went out fire from the LORD, and devoured them, and they died before the LORD.
American Standard Version (ASV)
And there came forth fire from before Jehovah, and devoured them, and they died before Jehovah.
Bible in Basic English (BBE)
And fire came out from before the Lord, burning them up and causing their destruction before the Lord.
Darby English Bible (DBY)
And there went out fire from before Jehovah, and devoured them, and they died before Jehovah.
Webster's Bible (WBT)
And there went out fire from the LORD, and devoured them, and they died before the LORD.
World English Bible (WEB)
And fire came forth from before Yahweh, and devoured them, and they died before Yahweh.
Young's Literal Translation (YLT)
and fire goeth out from before Jehovah, and consumeth them, and they die before Jehovah.
| And there went out | וַתֵּ֥צֵא | wattēṣēʾ | va-TAY-tsay |
| fire | אֵ֛שׁ | ʾēš | aysh |
| from | מִלִּפְנֵ֥י | millipnê | mee-leef-NAY |
| the Lord, | יְהוָ֖ה | yĕhwâ | yeh-VA |
| devoured and | וַתֹּ֣אכַל | wattōʾkal | va-TOH-hahl |
| them, and they died | אוֹתָ֑ם | ʾôtām | oh-TAHM |
| before | וַיָּמֻ֖תוּ | wayyāmutû | va-ya-MOO-too |
| the Lord. | לִפְנֵ֥י | lipnê | leef-NAY |
| יְהוָֽה׃ | yĕhwâ | yeh-VA |
Cross Reference
ਗਿਣਤੀ 26:61
ਪਰ ਨਾਦਾਬ ਅਤੇ ਅਬੀਹੂ ਮਰ ਗਏ ਸਨ। ਉਹ ਇਸ ਲਈ ਮਰ ਗਏ ਸਨ ਕਿਉਂਕਿ ਉਨ੍ਹਾਂ ਨੇ ਯਹੋਵਾਹ ਨੂੰ ਅਜਿਹੀ ਹੋਮ ਦੀ ਭੇਟ ਚੜ੍ਹਾਈ ਸੀ ਜਿਸਦੀ ਆਗਿਆ ਨਹੀਂ ਸੀ।
ਗਿਣਤੀ 16:35
ਫ਼ੇਰ ਯਹੋਵਾਹ ਵੱਲੋਂ ਇੱਕ ਅੱਗ ਆਈ ਅਤੇ ਉਸ ਨੇ ਧੂਫ਼ ਚੜ੍ਹਾਉਣ ਵਾਲੇ 250 ਆਦਮੀਆਂ ਨੂੰ ਤਬਾਹ ਕਰ ਦਿੱਤਾ।
ਅਹਬਾਰ 9:24
ਯਹੋਵਾਹ ਵੱਲੋਂ ਅੱਗ ਬਾਹਰ ਆਈ ਅਤੇ ਜਗਵੇਦੀ ਉੱਪਰ ਹੋਮ ਦੀ ਭੇਟ ਅਤੇ ਚਰਬੀ ਨੂੰ ਸਾੜ ਦਿੱਤਾ। ਜਦੋਂ ਸਮੂਹ ਲੋਕਾਂ ਨੇ ਇਹ ਦੇਖਿਆ, ਉਨ੍ਹਾਂ ਨੇ ਨਾਅਰੇ ਲਾਏ ਅਤੇ ਧਰਤੀ ਉੱਤੇ ਝੁਕ ਕੇ ਮੱਥਾ ਟੇਕਿਆ।
ਗਿਣਤੀ 3:3
ਇਹ ਪੁੱਤਰ ਚੁਣੇ ਹੋਏ ਜਾਜਕ ਸਨ। ਇਨ੍ਹਾਂ ਪੁੱਤਰਾਂ ਨੂੰ ਯਹੋਵਾਹ ਦੀ ਜਾਜਕਾਂ ਵਜੋਂ ਸੇਵਾ ਕਰਨ ਦਾ ਖਾਸ ਕੰਮ ਦਿੱਤਾ ਗਿਆ ਸੀ।
੨ ਸਮੋਈਲ 6:7
ਪਰ ਯਹੋਵਾਹ ਊਜ਼ਾਹ ਤੇ ਕਰੋਧ ਵਿੱਚ ਆਇਆ ਅਤੇ ਉਸ ਨੂੰ ਮਾਰ ਸੁੱਟਿਆ। ਊਜ਼ਾਹ ਨੇ ਜਦੋਂ ਪਵਿੱਤਰ ਸੰਦੂਕ ਨੂੰ ਛੁਹਿਆ ਤਾਂ ਯਹੋਵਾਹ ਨੂੰ ਕੋਈ ਸੰਮਾਨ ਨਾ ਦਰਸਾਇਆ ਤਾਂ ਉਹ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਕੋਲ ਹੀ ਡਿੱਗ ਪਿਆ ਅਤੇ ਮਰ ਗਿਆ।
੧ ਕੁਰਿੰਥੀਆਂ 10:11
ਜੋ ਗੱਲਾਂ ਉਨ੍ਹਾਂ ਲੋਕਾਂ ਨਾਲ ਵਾਪਰੀਆਂ ਸਾਡੇ ਲਈ ਉਦਾਹਰਣ ਹਨ। ਇਹ ਗੱਲਾਂ ਸਾਨੂੰ ਚੇਤਾਵਨੀ ਦੇਣ ਲਈ ਲਿਖੀਆਂ ਗਈਆਂ ਹਨ। ਅਸੀਂ ਇਤਹਾਸ ਦੇ ਅੰਤਿਮ ਸਮੇਂ ਵਿੱਚ ਜਿਉਂ ਰਹੇ ਹਾਂ।
ਰਸੂਲਾਂ ਦੇ ਕਰਤੱਬ 5:10
ਉਸੇ ਘੜੀ ਸਫ਼ੀਰਾ ਉਸ ਦੇ ਪੈਰਾਂ ਕੋਲ ਹੇਠਾਂ ਡਿੱਗੀ ਅਤੇ ਮਰ ਗਈ। ਨੌਜਵਾਨ ਆਦਮੀ ਅੰਦਰ ਆਏ ਅਤੇ ਉਸ ਨੂੰ ਮਰੀ ਹੋਈ ਪਾਇਆ। ਉਹ ਉਸਦੀ ਲਾਸ਼ ਨੂੰ ਉਸ ਜਗ਼੍ਹਾ ਤੋਂ ਦੂਰ ਲੈ ਗਏ ਅਤੇ ਉਸ ਦੇ ਪਤੀ ਦੇ ਕੋਲ ਹੀ ਦਫ਼ਨਾ ਦਿੱਤਾ।
ਰਸੂਲਾਂ ਦੇ ਕਰਤੱਬ 5:5
ਜਦੋਂ ਹਨਾਨਿਯਾ ਨੇ ਇਹ ਸੁਣਿਆ, ਤਾਂ ਉਹ ਭੁੰਜੇ ਡਿੱਗਿਆ ਅਤੇ ਮਰ ਗਿਆ। ਕੁਝ ਨੌਜਵਾਨ ਅੱਗੇ ਆਏ, ਉਸਦੀ ਲੋਥ ਨੂੰ ਲਪੇਟ ਕੇ ਲੈ ਗਏ ਅਤੇ ਜਾਕੇ ਉਸ ਨੂੰ ਦਫ਼ਨਾ ਦਿੱਤਾ। ਜਿਨ੍ਹਾਂ ਨੇ ਵੀ ਉਸ ਬਾਰੇ ਇਹ ਗੱਲ ਸੁਣੀ ਡਰ ਗਏ।
ਯਸਈਆਹ 30:33
ਸਿਵਾ ਨੂੰ ਕਾਫ਼ੀ ਚਿਰ ਪਹਿਲਾਂ ਹੀ ਤਿਆਰ ਕਰ ਦਿੱਤਾ ਗਿਆ ਹੈ। ਇਹ ਰਾਜੇ ਲਈ ਤਿਆਰ ਹੈ। ਇਸ ਨੂੰ ਬਹੁਤ ਡੂੰਘਾ ਅਤੇ ਚੌੜਾ ਬਣਾਇਆ ਗਿਆ ਸੀ। ਓੱਥੇ ਲੱਕੜੀਆਂ ਅਤੇ ਅੱਗ ਦਾ ਵੱਡਾ ਢੇਰ ਹੈ। ਅਤੇ ਯਹੋਵਾਹ ਦਾ ਆਤਮਾ ਬਲਦੀ ਹੋਈ ਗੰਧਕ ਦੀ ਨਦੀ ਵਾਂਗ ਆਵੇਗਾ ਅਤੇ ਇਸ ਨੂੰ ਸਾੜ ਸੁੱਟੇਗਾ।
੧ ਤਵਾਰੀਖ਼ 24:2
ਪਰ ਨਾਦਾਬ ਅਤੇ ਅਬੀਹੂ ਬੇਔਲਾਦੇ ਹੀ ਆਪਣੇ ਪਿਤਾ ਦੇ ਮਰਨ ਤੋਂ ਵੀ ਪਹਿਲਾਂ ਹੀ ਮਰ ਗਏ। ਇਸ ਲਈ ਅਲਆਜ਼ਾਰ ਅਤੇ ਈਥਾਮਾਰ ਨੇ ਜਾਜਕ ਦੇ ਰੂਪ ’ਚ ਕੰਮ ਕੀਤਾ।
੧ ਤਵਾਰੀਖ਼ 15:13
ਪਿੱਛਲੀ ਵਾਰੀ, ਕਿਉਂ ਜੋ ਅਸੀਂ ਯਹੋਵਾਹ ਨੂੰ ਨੇਮ ਦੇ ਸੰਦੂਕ ਨੂੰ ਚੁੱਕਣ ਦੀ ਵਿਧੀ ਨਹੀਂ ਪੁੱਛੀ ਸੀ, ਯਹੋਵਾਹ ਨੇ ਸਾਨੂੰ ਦੰਡ ਦਿੱਤਾ ਸੀ।”
੧ ਤਵਾਰੀਖ਼ 13:10
ਯਹੋਵਾਹ ਨੂੰ ਉੱਜ਼ਾ ਤੇ ਕ੍ਰੋਧ ਆਇਆ, ਕਿਉਂਕਿ ਉਜ਼ਾ ਨੇ ਸੰਦੂਕ ਨੂੰ ਛੂਹਿਆ ਸੀ ਇਸ ਲਈ ਪਰਮੇਸ਼ੁਰ ਨੇ ਉੱਜ਼ਾ ਨੂੰ ਮਾਰ ਸੁੱਟਿਆ। ਤੇ ਉੱਜ਼ਾ ਦੀ ਯਹੋਵਾਹ ਦੇ ਸਾਹਮਣੇ ਮੌਤ ਹੋ ਗਈ।
੨ ਸਲਾਤੀਨ 1:12
ਏਲੀਯਾਹ ਨੇ ਉਸ ਕਪਤਾਨ ਅਤੇ ਉਸ ਦੇ 50 ਸਿਪਾਹੀਆਂ ਨੂੰ ਕਿਹਾ, “ਜੇਕਰ ਮੈਂ ਪਰਮੇਸ਼ੁਰ ਦਾ ਬੰਦਾ ਹਾਂ ਤਾਂ ਯਹੋਵਾਹ ਕਰੇ ਅੱਗ ਅਕਾਸੋਂ ਉਤਰੇ ਅਤੇ ਤੁਹਾਨੂੰ ਭਸਮ ਕਰ ਦੇਵੇ।” ਤਦ ਪਰਮੇਸ਼ੁਰ ਵੱਲੋਂ ਹੇਠਾਂ ਅੱਗ ਉਤਰੀ, ਕਪਤਾਨ ਅਤੇ ਉਸ ਦੇ 50 ਸਿਪਾਹੀਆਂ ਨੂੰ ਭਸਮ ਕਰ ਗਈ।
੨ ਸਲਾਤੀਨ 1:10
ਏਲੀਯਾਹ ਨੇ ਪੰਜਾਹਾਂ ਬੰਦਿਆਂ ਦੇ ਸਰਦਾਰ ਨੂੰ ਆਖਿਆ, “ਜੇਕਰ ਮੈਂ ਪਰਮੇਸ਼ੁਰ ਦਾ ਮਨੁੱਖ ਹਾਂ ਤਾਂ ਅਕਾਸ਼ੋ ਅੱਗ ਉਤਰੇ ਅਤੇ ਤੈਨੂੰ ਤੇ ਤੇਰੇ 50 ਸਿਪਾਹੀਆਂ ਨੂੰ ਭਸਮ ਕਰ ਦੇਵੇ।” ਤਦ ਅਕਾਸ਼ ਤੋਂ ਅੱਗ ਉਤਰੀ ਅਤੇ ਉਸ ਨੇ ਕਪਤਾਨ ਅਤੇ 50 ਸਿਪਾਹੀਆਂ ਨੂੰ ਭਸਮ ਕਰ ਦਿੱਤਾ।
੧ ਸਮੋਈਲ 6:19
ਪਰ ਬੈਤ-ਸ਼ਮਸ਼ ਦੇ ਕੁਝ ਲੋਕਾਂ ਨੇ ਯਹੋਵਾਹ ਦੇ ਪਵਿੱਤਰ ਸੰਦੂਕ ਵਿੱਚ ਝਾਕ ਲਿਆ ਕਿਉਂ ਜੋ ਉੱਥੇ ਜਾਜਕ ਨਹੀਂ ਸਨ। ਇਸ ਲਈ ਪਰਮੇਸ਼ੁਰ ਨੇ ਬੈਤ-ਸ਼ਮਸ਼ ਵਿਖੇ 70 ਆਦਮੀਆਂ ਨੂੰ ਮਾਰ ਦਿੱਤਾ ਕਿਉਂਕਿ ਉਨ੍ਹਾਂ ਨੇ ਯਹੋਵਾਹ ਦੇ ਪਵਿੱਤਰ ਸੰਦੂਕ ਵਿੱਚ ਤੱਕਿਆ ਸੀ। ਬੈਤਸ਼ਮਸ਼ ਦੇ ਲੋਕ ਬੜੇ ਰੋਏ ਕਿਉਂਕਿ ਯਹੋਵਾਹ ਨੇ ਉਨ੍ਹਾਂ ਨੂੰ ਬੜੀ ਸਖ਼ਤ ਸਜ਼ਾ ਦਿੱਤੀ ਸੀ।
ਗਿਣਤੀ 16:49
ਪਰ ਉਸ ਬਿਮਾਰੀ ਨਾਲ 14,700 ਆਦਮੀ ਮਾਰੇ ਗਏ-ਇਨ੍ਹਾਂ ਵਿੱਚ ਉਨ੍ਹਾਂ ਆਦਮੀਆਂ ਦੀ ਗਿਣਤੀ ਸ਼ਾਮਿਲ ਨਹੀਂ ਜਿਹੜੇ ਕੋਰਹ ਦੇ ਕਾਰਣ ਮਰੇ।
ਗਿਣਤੀ 16:32
ਲਗਦਾ ਸੀ ਜਿਵੇਂ ਧਰਤੀ ਨੇ ਆਪਣਾ ਮੂੰਹ ਖੋਲ੍ਹਕੇ ਉਨ੍ਹਾਂ ਨੂੰ ਨਿਗਲ ਲਿਆ ਹੋਵੇ। ਕੋਰਹ ਦੇ ਸਾਰੇ ਬੰਦੇ, ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਦੀ ਹਰ ਸ਼ੈਅ ਧਰਤੀ ਅੰਦਰ ਸਮਾ ਗਈ।
ਅਹਬਾਰ 16:1
ਪਰਾਸਚਿਤ ਦਾ ਦਿਨ ਹਾਰੂਨ ਦੇ ਦੋ ਪੁੱਤਰ ਉਦੋਂ ਮਾਰੇ ਗਏ ਜਦੋਂ ਉਹ ਯਹੋਵਾਹ ਦੇ ਨੇੜੇ ਆਏ। ਉਸਤੋਂ ਬਾਦ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ।
ਅਹਬਾਰ 10:5
ਇਸ ਤਰ੍ਹਾਂ, ਮੀਸ਼ਾਏਲ ਤੇ ਇਲਜਫ਼ਾਨ ਨੇ ਮੂਸਾ ਦਾ ਆਦੇਸ਼ ਮੰਨਿਆ। ਉਹ ਨਾਦਾਬ ਅਤੇ ਅਬੀਹੂ ਦੀਆਂ ਲਾਸ਼ਾਂ ਨੂੰ ਉਨ੍ਹਾਂ ਦੀਆਂ ਬੁਣੀਆਂ ਹੋਈਆਂ ਕਮੀਜ਼ਾਂ ਤੋਂ ਚੁੱਕੇ ਡੇਰੇ ਤੋਂ ਬਾਹਰ ਲੈ ਗਏ।