Leviticus 13:2
“ਕਿਸੇ ਬੰਦੇ ਦੀ ਚਮੜੀ ਤੇ ਸੋਜਸ਼ ਜਾਂ ਖੁਜਲੀ ਹੋ ਸੱਕਦੀ ਹੈ ਜਾਂ ਫ਼ੋੜਾ ਹੋ ਸੱਕਦਾ ਹੈ। ਜੇ ਫ਼ੋੜਾ ਕੋੜ੍ਹ ਵਰਗਾ ਲਗਦਾ ਹੋਵੇ, ਉਸ ਬੰਦੇ ਨੂੰ ਜਾਜਕ ਹਾਰੂਨ ਜਾਂ ਉਸ ਦੇ ਕਿਸੇ ਇੱਕ ਜਾਜਕ ਪੁੱਤਰ ਕੋਲ ਲਿਆਂਦਾ ਜਾਣਾ ਚਾਹੀਦਾ ਹੈ।
Leviticus 13:2 in Other Translations
King James Version (KJV)
When a man shall have in the skin of his flesh a rising, a scab, or bright spot, and it be in the skin of his flesh like the plague of leprosy; then he shall be brought unto Aaron the priest, or unto one of his sons the priests:
American Standard Version (ASV)
When a man shall have in the skin of his flesh a rising, or a scab, or a bright spot, and it become in the skin of his flesh the plague of leprosy, then he shall be brought unto Aaron the priest, or unto one of his sons the priests:
Bible in Basic English (BBE)
If a man has on his skin a growth or a mark or a white place, and it becomes the disease of a leper, let him be taken to Aaron the priest, or to one of the priests, his sons;
Darby English Bible (DBY)
When a man shall have in the skin of his flesh a rising or a scab, or bright spot, and it become in the skin of his flesh a sore [as] of leprosy, then he shall be brought unto Aaron the priest, or unto one of his sons the priests.
Webster's Bible (WBT)
When a man shall have in the skin of his flesh a rising, a scab, or bright spot, and it be in the skin of his flesh like the plague of leprosy; then he shall be brought to Aaron the priest, or to one of his sons the priests:
World English Bible (WEB)
"When a man shall have a rising in his body's skin, or a scab, or a bright spot, and it becomes in the skin of his body the plague of leprosy, then he shall be brought to Aaron the priest, or to one of his sons the priests:
Young's Literal Translation (YLT)
`When a man hath in the skin of his flesh a rising, or scab, or bright spot, and it hath become in the skin of his flesh a leprous plague, then he hath been brought in unto Aaron the priest, or unto one of his sons the priests;
| When | אָדָ֗ם | ʾādām | ah-DAHM |
| a man | כִּֽי | kî | kee |
| shall have | יִהְיֶ֤ה | yihye | yee-YEH |
| skin the in | בְעוֹר | bĕʿôr | veh-ORE |
| of his flesh | בְּשָׂרוֹ֙ | bĕśārô | beh-sa-ROH |
| rising, a | שְׂאֵ֤ת | śĕʾēt | seh-ATE |
| a scab, | אֽוֹ | ʾô | oh |
| or | סַפַּ֙חַת֙ | sappaḥat | sa-PA-HAHT |
| bright spot, | א֣וֹ | ʾô | oh |
| be it and | בַהֶ֔רֶת | baheret | va-HEH-ret |
| in the skin | וְהָיָ֥ה | wĕhāyâ | veh-ha-YA |
| flesh his of | בְעוֹר | bĕʿôr | veh-ORE |
| like the plague | בְּשָׂר֖וֹ | bĕśārô | beh-sa-ROH |
| leprosy; of | לְנֶ֣גַע | lĕnegaʿ | leh-NEH-ɡa |
| then he shall be brought | צָרָ֑עַת | ṣārāʿat | tsa-RA-at |
| unto | וְהוּבָא֙ | wĕhûbāʾ | veh-hoo-VA |
| Aaron | אֶל | ʾel | el |
| the priest, | אַֽהֲרֹ֣ן | ʾahărōn | ah-huh-RONE |
| or | הַכֹּהֵ֔ן | hakkōhēn | ha-koh-HANE |
| unto | א֛וֹ | ʾô | oh |
| one | אֶל | ʾel | el |
| of his sons | אַחַ֥ד | ʾaḥad | ah-HAHD |
| the priests: | מִבָּנָ֖יו | mibbānāyw | mee-ba-NAV |
| הַכֹּֽהֲנִֽים׃ | hakkōhănîm | ha-KOH-huh-NEEM |
Cross Reference
ਅਸਤਸਨਾ 24:8
“ਜੇਕਰ ਤੁਹਾਨੂੰ ਕੋਈ ਭਿਆਨਕ ਚਮੜੀ ਦਾ ਰੋਗ ਹੈ, ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਨੂੰ ਮੰਨਣ ਵਿੱਚ ਹੁਸ਼ਿਆਰ ਰਹਿਣਾ ਚਾਹੀਦਾ ਜਿਹੜੀਆਂ ਲੇਵੀ ਜਾਜਕ ਆਖਦੇ ਹਨ। ਉਹੀ ਕਰੋ ਜਿਸਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਹੈ।
ਅਹਬਾਰ 14:56
ਇਹ ਨੇਮ ਚਮੜੀ ਉੱਤੇ ਉਭਰੀ ਸੋਜ਼ਿਸ਼, ਪਪੜੀ ਜਾਂ ਚਮਕੀਲੇ ਧਬਿਆਂ ਲਈ ਹਨ।
ਅਹਬਾਰ 14:3
ਜਾਜਕ ਨੂੰ ਡੇਰੇ ਤੋਂ ਬਾਹਰ ਉਸ ਬੰਦੇ ਕੋਲ ਜਾਣਾ ਚਾਹੀਦਾ ਹੈ। ਜਾਜਕ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ ਕਿ ਚਮੜੀ ਦਾ ਰੋਗ ਹਟ ਗਿਆ ਹੈ ਜਾਂ ਨਹੀਂ।
ਯਸਈਆਹ 3:17
ਮੇਰਾ ਪ੍ਰਭੂ ਸੀਯੋਨ ਦੀਆਂ ਇਨ੍ਹਾਂ ਔਰਤਾਂ ਦੇ ਸਿਰਾਂ ਨੂੰ ਫ਼ੋੜਿਆਂ ਨਾਲ ਭਰ ਦੇਵੇਗਾ। ਯਹੋਵਾਹ ਉਨ੍ਹਾਂ ਦੇ ਸਿਰ ਦੇ ਸਾਰੇ ਵਾਲ ਝਾੜ ਦੇਵੇਗਾ।
ਮਲਾਕੀ 2:7
ਇੱਕ ਜਾਜਕ ਨੂੰ ਪਰਮੇਸ਼ੁਰ ਦੀ ਬਿਵਸਬਾ ਦਾ ਗਿਆਨ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਕੋਲ ਜਾਣ ਅਤੇ ਪਰਮੇਸ਼ੁਰ ਦੀਆਂ ਸਿੱਖਿਆਵਾਂ ਦਾ ਗਿਆਨ ਹਾਸਿਲ ਕਰਨ। ਇੱਕ ਜਾਜਕ ਲੋਕਾਂ ਲਈ ਯਹੋਵਾਹ ਦੀ ਬਿਵਸਬਾ ਦੀ ਸਿੱਖਿਆ ਦਾ ਦੂਤ ਹੋਣਾ ਚਾਹੀਦਾ ਹੈ ਜੋ ਉਸ ਗਿਆਨ ਨੂੰ ਮਨੁੱਖਤਾ ਵਿੱਚ ਵੰਡੇ।”
ਮੱਤੀ 8:4
ਤਾਂ ਯਿਸੂ ਨੇ ਉਸ ਨੂੰ ਆਖਿਆ, “ਹੁਣੇ ਜੋ ਕੁਝ ਵਾਪਰਿਆ ਹੈ ਜਾਕੇ ਕਿਸੇ ਨੂੰ ਨਾ ਦੱਸੀਂ, ਪਰ ਜਾਕੇ ਆਪਣੇ ਜਾਜਕ ਨੂੰ ਵਿਖਾਈਂ ਅਤੇ ਮੂਸਾ ਦੀ ਸ਼ਰ੍ਹਾ ਦੇ ਹੁਕਮ ਅਨੁਸਾਰ ਜਾਕੇ ਭੇਟਾ ਚੜ੍ਹਾ ਲੋਕਾਂ ਲਈ ਇਹ ਇੱਕ ਸਾਖੀ ਹੋਵੇਗੀ।”
ਮਰਕੁਸ 1:44
ਉਸ ਨੇ ਉਸ ਨੂੰ ਆਖਿਆ, “ਤੂੰ ਇਸ ਬਾਰੇ ਕਿਸੇ ਨੂੰ ਨਾ ਦੱਸੀਂ। ਪਰ ਜਾ ਅਤੇ ਆਪਣੇ-ਆਪ ਨੂੰ ਜਾਜਕ ਨੂੰ ਵਿਖਾ। ਕਿਉਂਕਿ ਤੂੰ ਚੰਗਾ ਕੀਤਾ ਗਿਆ ਹੈਂ, ਪਰਮੇਸ਼ੁਰ ਨੂੰ ਭੇਟਾ ਪੇਸ਼ ਕਰ। ਤੂੰ ਉਹੀ ਭੇਟਾ ਅਰਪਨ ਕਰੀ ਜਿਸਦਾ ਮੂਸਾ ਨੇ ਹੁਕਮ ਦਿੱਤਾ ਸੀ। ਇਸ ਨਾਲ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈਂ।”
ਲੋਕਾ 5:14
ਤਦ ਯਿਸੂ ਨੇ ਕਿਹਾ, “ਕਿਸੇ ਕੋਲ ਵੀ ਇਸ ਬਾਰੇ ਜ਼ਿਕਰ ਨਾ ਕਰੀਂ ਜਾਜਕ ਕੋਲ ਜਾਕੇ ਆਪਣੇ-ਆਪ ਨੂੰ ਵਿਖਾ ਅਤੇ ਜਿਵੇਂ ਮੂਸਾ ਨੇ ਹੁਕਮ ਦਿੱਤਾ ਜਾਕੇ ਭੇਂਟ ਚੜ੍ਹਾ। ਇੰਝ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈ।”
ਲੋਕਾ 17:14
ਜਦੋਂ ਯਿਸੂ ਨੇ ਉਨ੍ਹਾਂ ਮਨੁੱਖਾਂ ਨੂੰ ਵੇਖਿਆ ਤਾਂ ਕਿਹਾ, “ਜਾਓ ਅਤੇ ਆਪਣੇ-ਆਪ ਨੂੰ ਜਾਕੇ ਜਾਜਕਾਂ ਨੂੰ ਦਿਖਾਵੋ।” ਜਦੋਂ ਉਹ ਦਸ ਆਦਮੀ ਜਾਜਕਾਂ ਵੱਲ ਜਾ ਰਹੇ ਸਨ ਤਾਂ ਉਹ ਠੀਕ ਹੋ ਚੁੱਕੇ ਸਨ।
ਯਸਈਆਹ 1:6
ਸਿਰ ਤੋਂ ਪੈਰਾਂ ਤੀਕ ਤੁਹਾਡੇ ਸ਼ਰੀਰ ਉੱਤੇ ਜ਼ਖਮ ਅਤੇ ਫ਼ੋੜੇ ਹਨ। ਤੁਸੀਂ ਆਪਣੇ ਫ਼ੋੜਿਆਂ ਦਾ ਇਲਾਜ ਨਹੀਂ ਕੀਤਾ। ਤੁਹਾਡੇ ਜ਼ਖਮਾਂ ਦੀ ਸਫ਼ਾਈ ਅਤੇ ਮਰਹਮ ਪੱਟੀ ਨਹੀਂ ਹੋਈ।
੨ ਤਵਾਰੀਖ਼ 26:19
ਪਰ ਉਜ਼ੀਯਾਹ ਨੂੰ ਕਰੋਧ ਆ ਗਿਆ ਤੇ ਉਸ ਵਕਤ ਉਸ ਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪਧਾਨ ਸੀ। ਜਦੋਂ ਉਹ ਜਾਜਕਾਂ ਤੇ ਕਰੋਧ ਕਰ ਰਿਹਾ ਸੀ ਤਾਂ ਉਸ ਦੇ ਮੱਥੇ ਤੇ ਕੋੜ੍ਹ ਫੁੱਟ ਪਿਆ। ਇਹ ਸਭ ਕੁਝ ਜਾਜਕਾਂ ਦੇ ਸਾਹਮਣੇ ਯਹੋਵਾਹ ਦੇ ਮੰਦਰ ਵਿੱਚ ਜਗਵੇਦੀ ਦੇ ਕੋਲ ਜਿੱਥੇ ਧੂਪ ਧੁਖਾਉਂਦੇ ਸਨ, ਵਾਪਰਿਆ।
ਅਹਬਾਰ 14:35
ਜਿਹੜਾ ਬੰਦਾ ਉਸ ਘਰ ਦਾ ਮਾਲਕ ਹੈ ਉਸ ਨੂੰ ਜਾਜਕ ਕੋਲ ਆਕੇ ਇਹ ਆਖਣਾ ਚਾਹੀਦਾ ਹੈ, ‘ਮੈਨੂੰ ਆਪਣੇ ਘਰ ਵਿੱਚ ਫ਼ਫ਼ੂੰਦ ਵਰਗੀ ਕੋਈ ਚੀਜ਼ ਨਜ਼ਰ ਆਉਂਦੀ ਹੈ।’
ਗਿਣਤੀ 12:10
ਤੰਬੂ ਤੋਂ ਬੱਦਲ ਉੱਪਰ ਉੱਠਿਆ ਹਾਰੂਨ ਨੇ ਆਸੇ-ਪਾਸੇ ਮੁੜਕੇ ਮਿਰਯਮ ਵੱਲ ਦੇਖਿਆ। ਉਸਦਾ ਰੰਗ ਬਰਫ਼ ਵਰਗਾ ਸਫ਼ੇਦ ਸੀ ਉਸ ਨੂੰ ਚਮੜੀ ਦੀ ਭਿਆਨਕ ਬਿਮਾਰੀ ਸੀ।
ਗਿਣਤੀ 12:12
ਉਸ ਦੇ ਮਾਸ ਨੂੰ ਮੁਰਦਾ ਜਨਮੇ ਬੱਚੇ ਦੇ ਮਾਸ ਵਾਂਗ ਨਾ ਝੜਨ ਦਿਉ।” (ਕਈ ਵਾਰੀ ਕੋਈ ਬੱਚਾ ਇਸੇ ਤਰ੍ਹਾਂ ਅੱਧੇ ਖਾਧੇ ਹੋਏ ਮਾਸ ਨਾਲ ਪੈਦਾ ਹੁੰਦਾ ਹੈ।)
ਅਸਤਸਨਾ 17:8
ਕਚਿਹਰੀ ਦੇ ਮੁਸ਼ਕਿਲ ਫ਼ੈਸਲੇ “ਹੋ ਸੱਕਦਾ ਹੈ ਕਿ ਕਿਸੇ ਸਮੱਸਿਆ ਦਾ ਕਚਿਹਰੀ ਵਿੱਚ ਨਿਆਂ ਕਰਨਾ ਬਹੁਤ ਮੁਸ਼ਕਿਲ ਹੋਵੇ। ਇਹ ਕਤਲ, ਕੋਈ ਲੜਾਈ ਵੀ ਹੋ ਸੱਕਦੀ ਹੈ ਜਿਸ ਵਿੱਚ ਕੋਈ ਜ਼ਖਮੀ ਹੋ ਗਿਆ ਹੋਵੇ, ਜਾਂ ਇਹ ਦੋ ਲੋਕਾਂ ਵਿੱਚਕਾਰ ਦਲੀਲਬਾਜ਼ੀ ਵੀ ਹੋ ਸੱਕਦੀ ਹੈ। ਜਦੋਂ ਅਜਿਹੀਆਂ ਸਮੱਸਿਆਵਾਂ ਤੁਹਾਡੇ ਨਗਰਾਂ ਵਿੱਚ ਉੱਠਣ, ਤੁਹਾਡੇ ਨਿਆਂਕਾਰ, ਨਿਆਂ ਕਰਨ ਵਿੱਚ ਦਿੱਕਤ ਮਹਿਸੂਸ ਕਰਨ ਕਿ ਕੀ ਠੀਕ ਹੈ। ਫ਼ੇਰ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੁਆਰਾ ਚੁਣੀ ਹੋਈ ਜਗ਼੍ਹਾ ਉੱਤੇ ਜਾਣਾ ਚਾਹੀਦਾ ਹੈ।
ਅਸਤਸਨਾ 28:27
“ਯਹੋਵਾਹ ਤੁਹਾਨੂੰ ਫ਼ੋੜਿਆ ਨਾਲ ਸਜ਼ਾ ਦੇਵੇਗਾ ਜਿਵੇਂ ਉਸ ਨੇ ਮਿਸਰੀਆਂ ਨੂੰ ਦਿੱਤੀ ਸੀ। ਉਹ ਤੁਹਾਨੂੰ ਰਸੌਲੀਆਂ, ਰਿਸਣ ਵਾਲੇ ਜ਼ਖਮਾ ਅਤੇ ਲਾਇਲਾਜ ਖੁਜਲੀ ਨਾਲ ਸਜ਼ਾ ਦੇਵੇਗਾ।
੨ ਸਮੋਈਲ 3:29
ਇਸ ਮੌਤ ਦੇ ਕਾਰਣ ਤੇ ਦੋਸ਼ੀ ਯੋਆਬ ਅਤੇ ਉਸਦਾ ਪਰਿਵਾਰ ਹੈ। ਇਸ ਕਾਰਣ ਯੋਆਬ ਅਤੇ ਉਸ ਦੇ ਪਰਿਵਾਰ ਦੇ ਸਿਰ ਮੁਸੀਬਤਾਂ ਆਉਣਗੀਆਂ ਅਤੇ ਉਸ ਦੇ ਸਾਰੇ ਘਰਾਣੇ ਉੱਪਰ ਬੀਮਾਰੀ ਅਤੇ ਕੋਈ ਅਜਿਹਾ ਲਹੂ ਵਗੇਗਾ ਤੇ ਕੋੜ੍ਹ ਹੋਵੇਗਾ ਕੋਈ ਸੋਟੀ ਫ਼ੜਕੇ ਤੁਰੇਗਾ ਅਤੇ ਕੋਈ ਤਲਵਾਰ ਨਾਲ ਵੱਢਿਆ ਜਾਵੇਗਾ। ਤੇ ਕੋਈ ਭੁੱਖ ਮਰੀ ਨਾਲ ਰੋਟੀ ਦੇ ਅਧੀਨ ਹੋਵੇਗਾ।”
੨ ਸਲਾਤੀਨ 5:1
ਨਅਮਾਨ ਦਾ ਕਸ਼ਟ ਨਅਮਾਨ ਅਰਾਮ ਦੇ ਰਾਜ ਦੀ ਸੈਨਾ ਦਾ ਸੈਨਾਪਤੀ ਸੀ ਅਤੇ ਉਹ ਆਪਣੇ ਰਾਜਾ ਦਾ ਬੜਾ ਮਹੱਤਵਪੂਰਣ ਆਦਮੀ ਸੀ ਉਸਦਾ ਆਦਰ-ਮਾਨ ਉੱਥੇ ਬਹੁਤ ਸੀ ਕਿਉਂ ਕਿ ਉਸ ਦੇ ਰਾਹੀਂ ਯਹੋਵਾਹ ਨੇ ਅਰਾਮ ਨੂੰ ਜਿੱਤ ਦਿੱਤੀ ਸੀ। ਉਹ ਬੜਾ ਵੀਰ-ਯੋਧਾ ਮਨੁੱਖ ਸੀ ਪਰ ਉਹ ਕੋੜ੍ਹ ਦੇ ਰੋਗ ਤੋਂ ਬੜਾ ਦੁੱਖੀ ਸੀ।
੨ ਸਲਾਤੀਨ 5:27
ਹੁਣ ਇਸੇ ਕਾਰਣ ਨਅਮਾਨ ਦਾ ਕੋੜ੍ਹ ਤੈਨੂੰ ਤੇ ਤੇਰੀ ਅੰਸ ਨੂੰ ਹਮੇਸ਼ਾ ਤੀਕ ਲੱਗਾ ਰਹੇਗਾ।” ਜਦੋਂ ਗੇਹਾਜੀ ਅਲੀਸ਼ਾ ਕੋਲੋਂ ਬਾਹਰ ਗਿਆ, ਉਸ ਨੂੰ ਕੋੜ੍ਹ ਹੋ ਗਿਆ ਅਤੇ ਉਸਦੀ ਚਮੜੀ ਬਰਫ਼ ਜਿੰਨੀ ਸਫ਼ੇਦ ਸੀ।
ਖ਼ਰੋਜ 4:6
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਤੈਨੂੰ ਇੱਕ ਹੋਰ ਸਬੂਤ ਦੇਵਾਂਗਾ। ਆਪਣਾ ਹੱਥ ਆਪਣੇ ਚੋਲੇ ਅੰਦਰ ਪਾ।” ਤਾਂ ਮੂਸਾ ਨੇ ਆਪਣਾ ਹੱਥ ਆਪਣੇ ਚੋਲੇ ਅੰਦਰ ਪਾਇਆ। ਫ਼ੇਰ ਜਦੋਂ ਉਸ ਨੇ ਚੋਲੇ ਵਿੱਚੋਂ ਆਪਣਾ ਹੱਥ ਬਾਹਰ ਕੱਢਿਆ, ਇਸ ਨੂੰ ਬਿਮਾਰੀ ਲੱਗ ਗਈ ਸੀ ਅਤੇ ਇਹ ਬਰਫ਼ ਵਾਂਗ ਸਫ਼ੇਦ ਹੋ ਗਿਆ ਸੀ।