Leviticus 15:15
ਜਾਜਕ ਪੰਛੀਆਂ ਨੂੰ, ਇੱਕ ਨੂੰ ਪਾਪ ਦੀ ਭੇਟ ਵਜੋਂ ਅਤੇ ਦੂਸਰੇ ਨੂੰ ਹੋਮ ਦੀ ਭੇਟ ਵਜੋਂ ਚੜ੍ਹਾਵੇਗਾ। ਇਸ ਤਰ੍ਹਾਂ, ਜਾਜਕ ਯਹੋਵਾਹ ਦੇ ਸਾਹਮਣੇ ਉਸ ਬੰਦੇ ਲਈ ਪਰਾਸਚਿਤ ਕਰੇਗਾ।
Leviticus 15:15 in Other Translations
King James Version (KJV)
And the priest shall offer them, the one for a sin offering, and the other for a burnt offering; and the priest shall make an atonement for him before the LORD for his issue.
American Standard Version (ASV)
and the priest shall offer them, the one for a sin-offering, and the other for a burnt-offering; and the priest shall make atonement for him before Jehovah for his issue.
Bible in Basic English (BBE)
And they are to be offered by the priest, one for a sin-offering and one for a burned offering, and the priest will take away his sin before the Lord on account of his flow.
Darby English Bible (DBY)
And the priest shall offer them, one as a sin-offering, and one as a burnt-offering; and the priest shall make atonement for him before Jehovah for his flux.
Webster's Bible (WBT)
And the priest shall offer them, the one for a sin-offering, and the other for a burnt-offering; and the priest shall make an atonement for him before the LORD for his issue.
World English Bible (WEB)
and the priest shall offer them, the one for a sin offering, and the other for a burnt offering. The priest shall make atonement for him before Yahweh for his discharge.
Young's Literal Translation (YLT)
and the priest hath made them, one a sin-offering, and the one a burnt-offering; and the priest hath made atonement for him before Jehovah, because of his issue.
| And the priest | וְעָשָׂ֤ה | wĕʿāśâ | veh-ah-SA |
| shall offer | אֹתָם֙ | ʾōtām | oh-TAHM |
| one the them, | הַכֹּהֵ֔ן | hakkōhēn | ha-koh-HANE |
| offering, sin a for | אֶחָ֣ד | ʾeḥād | eh-HAHD |
| and the other | חַטָּ֔את | ḥaṭṭāt | ha-TAHT |
| offering; burnt a for | וְהָֽאֶחָ֖ד | wĕhāʾeḥād | veh-ha-eh-HAHD |
| and the priest | עֹלָ֑ה | ʿōlâ | oh-LA |
| atonement an make shall | וְכִפֶּ֨ר | wĕkipper | veh-hee-PER |
| for | עָלָ֧יו | ʿālāyw | ah-LAV |
| him before | הַכֹּהֵ֛ן | hakkōhēn | ha-koh-HANE |
| Lord the | לִפְנֵ֥י | lipnê | leef-NAY |
| for his issue. | יְהוָ֖ה | yĕhwâ | yeh-VA |
| מִזּוֹבֽוֹ׃ | mizzôbô | mee-zoh-VOH |
Cross Reference
ਅਹਬਾਰ 14:30
“ਫ਼ੇਰ ਜਾਜਕ ਘੁੱਗੀਆਂ ਜਾਂ ਕਬੂਤਰਾਂ ਵਿੱਚੋਂ ਇੱਕ ਨੂੰ ਭੇਟ ਕਰੇਗਾ। (ਉਸ ਨੂੰ ਉਹੀ ਭੇਟ ਕਰਨਾ ਚਾਹੀਦਾ ਹੈ ਜੋ ਕਿਸੇ ਬੰਦੇ ਦੀ ਪੁੱਜਤ ਹੈ।)
ਅਹਬਾਰ 4:26
ਉਸ ਨੂੰ ਬੱਕਰੀ ਦੀ ਸਾਰੀ ਚਰਬੀ ਜਗਵੇਦੀ ਉੱਤੇ ਉਸੇ ਤਰ੍ਹਾਂ ਸਾੜ ਦੇਣੀ ਚਾਹੀਦੀ ਹੈ ਜਿਵੇਂ ਉਹ ਸੁੱਖ-ਸਾਂਦ ਦੀ ਬਲੀ ਨੂੰ ਸਾੜਦਾ ਹੈ। ਇਸ ਤਰ੍ਹਾਂ, ਜਾਜਕ ਹਾਕਮ ਲਈ ਪਰਾਸਚਿਤ ਕਰੇਗਾ ਅਤੇ ਪਰਮੇਸ਼ੁਰ ਹਾਕਮ ਨੂੰ ਮੁਆਫ਼ ਕਰ ਦੇਵੇਗਾ।
ਇਬਰਾਨੀਆਂ 1:3
ਪੁੱਤਰ ਪਰਮੇਸ਼ੁਰ ਦੀ ਮਹਿਮਾ ਨੂੰ ਦਰਸ਼ਾਉਂਦਾ ਹੈ। ਉਹ ਪਰਮੇਸ਼ੁਰ ਦੇ ਸੁਭਾ ਦੀ ਸੰਪੂਰਣ ਨਕਲ ਹੈ। ਪੁੱਤਰ ਆਪਣੇ ਸ਼ਕਤੀ ਸ਼ਾਲੀ ਆਦੇਸ਼ ਰਾਹੀਂ ਹਰ ਚੀਜ਼ ਨੂੰ ਬੰਨ੍ਹ ਕੇ ਰੱਖਦਾ ਹੈ। ਪੁੱਤਰ ਨੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਸਾਫ਼ ਕਰ ਦਿੱਤਾ। ਫ਼ੇਰ ਉਹ ਸਵਰਗ ਵਿੱਚ ਰਹਿਣ ਵਾਲੇ ਮਹਾਂ ਪੁਰੱਖ ਦੇ ਸੱਜੇ ਹੱਥ ਬੈਠ ਗਿਆ।
ਅਫ਼ਸੀਆਂ 1:6
ਇਹ ਪਰਮੇਸ਼ੁਰ ਨੂੰ ਉਸਤਤਿ ਦਿੰਦੀ ਹੈ ਕਿਉਂ ਜੋ ਉਸ ਨੇ ਕਿਰਪਾ ਦਿਖਾਈ। ਪਰਮੇਸ਼ੁਰ ਨੇ ਆਪਣੀ ਕਿਰਪਾ ਸਾਡੇ ਉੱਤੇ ਮੁਫ਼ਤ ਕੀਤੀ ਹੈ ਉਸ ਨੇ ਸਾਡੇ ਉੱਪਰ ਇਹ ਕਿਰਪਾ ਮਸੀਹ ਵਿੱਚ ਦਿੱਤੀ ਜਿਸ ਨੂੰ ਉਹ ਪਿਆਰ ਕਰਦਾ ਹੈ।
ਮੱਤੀ 3:17
ਸਵਰਗ ਤੋਂ ਇੱਕ ਬਾਣੀ ਆਈ, ਤੇ ਇਹ ਆਖਿਆ, “ਇਹ ਮੇਰਾ ਪਿਆਰਾ ਪੁੱਤਰ ਹੈ। ਜਿਸਤੋਂ ਮੈਂ ਬਹੁਤ ਪ੍ਰਸੰਨ ਹਾਂ।”
ਗਿਣਤੀ 25:13
ਇਕਰਾਰਨਾਮਾ ਇਹ ਹੈ: ਉਹ ਅਤੇ ਉਸਤੋਂ ਬਾਦ, ਉਸਦਾ ਸਾਰਾ ਪਰਿਵਾਰ ਹਮੇਸ਼ਾ ਜਾਜਕ ਹੋਣਗੇ। ਕਿਉਂਕਿ ਉਸ ਦੇ ਦਿਲ ਵਿੱਚ ਆਪਣੇ ਪਰਮੇਸ਼ੁਰ ਲਈ ਡੂੰਘੀਆਂ ਭਾਵਨਾਵਾਂ ਸਨ। ਅਤੇ ਉਸ ਨੇ ਉਹ ਗੱਲਾਂ ਕੀਤੀਆਂ ਜਿਨ੍ਹਾਂ ਨੇ ਇਸਰਾਏਲ ਦੇ ਲੋਕਾਂ ਨੂੰ ਪਵਿੱਤਰ ਬਣਾਇਆ।”
ਗਿਣਤੀ 15:25
“ਇਸ ਲਈ ਜਾਜਕ ਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਹੜੀਆਂ ਲੋਕਾਂ ਨੂੰ ਪਵਿੱਤਰ ਬਨਾਉਣ। ਉਸ ਨੂੰ ਇਹ ਗੱਲਾਂ ਇਸਰਾਏਲ ਦੇ ਸਮੂਹ ਲੋਕਾਂ ਲਈ ਕਰਨੀਆਂ ਚਾਹੀਦੀਆਂ ਹਨ। ਲੋਕਾਂ ਨੂੰ ਇਸ ਗੱਲ ਦਾ ਗਿਆਨ ਨਹੀਂ ਸੀ ਕਿ ਉਹ ਪਾਪ ਕਰ ਰਹੇ ਸਨ। ਪਰ ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਿਆ ਉਹ ਯਹੋਵਾਹ ਲਈ ਸੁਗਾਤ ਲੈ ਕੇ ਆ ਗਏ। ਉਨ੍ਹਾਂ ਨੇ ਹੋਮ ਦੀ ਭੇਟ ਅਤੇ ਪਾਪ ਦੀ ਭੇਟ ਲਿਆਂਦੀ। ਇਸ ਲਈ ਲੋਕ ਬਖਸ਼ੇ ਜਾਣਗੇ।
ਅਹਬਾਰ 14:18
ਜਾਜਕ ਆਪਣੀ ਹਥੇਲੀ ਤੇ ਬਚੇ ਹੋਏ ਤੇਲ ਨੂੰ ਉਸ ਬੰਦੇ ਦੇ ਸਿਰ ਤੇ ਪਾਵੇਗਾ ਜਿਸ ਨੂੰ ਪਾਕ ਬਣਾਇਆ ਜਾਣਾ ਹੈ। ਇਸ ਤਰ੍ਹਾਂ ਜਾਜਕ ਯਹੋਵਾਹ ਦੇ ਸਾਹਮਣੇ ਉਸ ਬੰਦੇ ਲਈ ਪਰਾਸਚਿਤ ਕਰੇਗਾ।
ਅਹਬਾਰ 12:7
ਜਾਜਕ ਇਨ੍ਹਾਂ ਨੂੰ ਯਹੋਵਾਹ ਅੱਗੇ ਭੇਟ ਕਰੇਗਾ। ਇਸ ਤਰ੍ਹਾਂ ਜਾਜਕ ਉਸ ਲਈ ਪਰਾਸਚਿਤ ਕਰੇਗਾ। ਫ਼ੇਰ ਉਹ ਆਪਣੇ ਖੂਨ ਦੀ ਕਮੀ ਤੋਂ ਪਾਕ ਹੋ ਜਾਵੇਗੀ। ਇਹ ਨੇਮ ਉਸ ਔਰਤ ਲਈ ਹਨ ਜੋ ਕਿਸੇ ਮੁੰਡੇ ਜਾਂ ਕੁੜੀ ਨੂੰ ਜਨਮ ਦਿੰਦੀ ਹੈ।” ਜੇ ਉਸ ਔਰਤ ਵਿੱਚ ਲੇਲਾ ਲਿਆ ਸੱਕਣ ਦੀ ਪੁੱਜਤ ਨਹੀਂ ਤਾਂ ਉਹ ਦੋ ਘੁੱਗੀ ਜਾਂ ਦੋ ਕਬੂਤਰ ਲਿਆ ਸੱਕਦੀ ਹੈ। ਇੱਕ ਪੰਛੀ ਹੋਮ ਦੀ ਭੇਟ ਲਈ ਅਤੇ ਦੂਸਰਾ ਪੰਛੀ ਪਾਪ ਦੀ ਭੇਟ ਲਈ ਹੋਵੇਗਾ।
ਅਹਬਾਰ 5:7
“ਜੇ ਉਸ ਬੰਦੇ ਤੋਂ ਲੇਲਾ ਜਾਂ ਬੱਕਰੀ ਨਾ ਸਰਦੀ ਹੋਵੇ, ਉਹ ਦੋ ਘੁੱਗੀ ਜਾਂ ਦੋ ਜਵਾਨ ਕਬੂਤਰ ਯਹੋਵਾਹ ਲਈ ਲੈ ਕੇ ਆਵੇ। ਇਹ ਉਸ ਦੇ ਪਾਪ ਲਈ ਦੋਸ਼ ਦੀ ਭੇਟ ਹੋਵੇਗੀ। ਇੱਕ ਪੰਛੀ ਪਾਪ ਦੀ ਭੇਟ ਲਈ ਹੋਵੇ ਤੇ ਦੂਸਰਾ ਹੋਮ ਦੀ ਭੇਟ ਲਈ।
ਅਹਬਾਰ 4:35
ਉਸ ਨੂੰ ਲੇਲੇ ਦੀ ਸਾਰੀ ਚਰਬੀ ਉਸੇ ਤਰ੍ਹਾਂ ਭੇਟ ਕਰ ਦੇਣੀ ਚਾਹੀਦੀ ਹੈ ਜਿਵੇਂ ਉਸ ਨੇ ਸੁੱਖ-ਸਾਂਦ ਦੀ ਭੇਟ ਵਾਲੇ ਲੇਲੇ ਦੀ ਚਰਬੀ ਭੇਟ ਕੀਤੀ ਸੀ। ਜਾਜਕ ਨੂੰ ਇਸ ਨੂੰ ਯਹੋਵਾਹ ਨੂੰ ਅੱਗ ਦੁਆਰਾ ਦਿੱਤੇ ਹੋਰਨਾਂ ਚੜ੍ਹਾਵਿਆਂ ਦੇ ਨਾਲ ਜਗਵੇਦੀ ਉੱਤੇ ਸਾੜਨਾ ਚਾਹੀਦਾ ਹੈ। ਇਸ ਤਰ੍ਹਾਂ ਜਾਜਕ ਉਸ ਵਿਅਕਤੀ ਦੇ ਕੀਤੇ ਪਾਪਾਂ ਦੇ ਲਈ ਪਰਾਸਚਿਤ ਕਰੇਗਾ ਅਤੇ ਪਰਮੇਸ਼ੁਰ ਉਸ ਵਿਅਕਤੀ ਨੂੰ ਮੁਆਫ਼ ਕਰ ਦੇਵੇਗਾ।
ਅਹਬਾਰ 4:31
ਉਸ ਨੂੰ ਬੱਕਰੀ ਦੀ ਸਾਰੀ ਚਰਬੀ ਉਸੇ ਤਰ੍ਹਾਂ ਭੇਟ ਕਰ ਦੇਣੀ ਚਾਹੀਦੀ ਹੈ ਜਿਵੇਂ ਉਸ ਨੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਸੀ। ਉਹ ਇਸ ਨੂੰ ਭਿਂਨੀ ਸੁਗੰਧੀ ਵਜੋਂ ਜਗਵੇਦੀ ਉੱਤੇ ਸਾੜੇ ਜੋ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ। ਇਸ ਤਰ੍ਹਾਂ ਜਾਜਕ ਉਸ ਬੰਦੇ ਲਈ ਪਰਾਸਚਿਤ ਕਰੇਗਾ ਅਤੇ ਉਸਦਾ ਪਾਪ ਮਾਫ਼ ਹੋ ਜਾਵੇਗਾ।
ਅਹਬਾਰ 4:20
ਉਸ ਨੂੰ ਇਨ੍ਹਾਂ ਹਿੱਸਿਆਂ ਨੂੰ ਉਸੇ ਤਰ੍ਹਾਂ ਭੇਟ ਕਰਨਾ ਚਾਹੀਦਾ ਜਿਵੇਂ ਉਸ ਨੇ ਪਾਪ ਦੀ ਭੇਟ ਵਾਲੇ ਬਲਦ ਨੂੰ ਭੇਟ ਕੀਤਾ ਸੀ। ਇਸ ਤਰ੍ਹਾਂ ਜਾਜਕ ਲੋਕਾਂ ਲਈ ਪਰਾਸਚਿਤ ਕਰੇਗਾ ਅਤੇ ਉਨ੍ਹਾਂ ਦੇ ਪਾਪ ਮੁਆਫ਼ ਹੋ ਜਾਣਗੇ।