ਅਹਬਾਰ 15:31 in Punjabi

ਪੰਜਾਬੀ ਪੰਜਾਬੀ ਬਾਈਬਲ ਅਹਬਾਰ ਅਹਬਾਰ 15 ਅਹਬਾਰ 15:31

Leviticus 15:31
“ਇਸ ਤਰ੍ਹਾਂ ਤੁਹਾਨੂੰ ਇਸਰਾਏਲ ਦੇ ਲੋਕਾਂ ਨੂੰ ਪਲੀਤ ਹੋਣ ਬਾਰੇ ਚੇਤਾਵਨੀ ਦੇਣੀ ਚਾਹੀਦੀ ਹੈ। ਜੇ ਤੁਸੀਂ ਚੇਤਾਵਨੀ ਨਹੀਂ ਦਿਉਂਗੇ, ਤਾਂ ਹੋ ਸੱਕਦਾ ਹੈ ਕਿ ਉਹ ਮੇਰੇ ਪਵਿੱਤਰ ਤੰਬੂ ਨੂੰ ਪਲੀਤ ਕਰ ਦੇਣ। ਅਤੇ ਫ਼ੇਰ ਉਨ੍ਹਾਂ ਨੂੰ ਮਰਨਾ ਪਵੇਗਾ।”

Leviticus 15:30Leviticus 15Leviticus 15:32

Leviticus 15:31 in Other Translations

King James Version (KJV)
Thus shall ye separate the children of Israel from their uncleanness; that they die not in their uncleanness, when they defile my tabernacle that is among them.

American Standard Version (ASV)
Thus shall ye separate the children of Israel from their uncleanness, that they die not in their uncleanness, when they defile my tabernacle that is in the midst of them.

Bible in Basic English (BBE)
In this way may the children of Israel be made free from all sorts of unclean conditions, so that death may not overtake them when they are unclean and when they make unclean my holy place which is among them.

Darby English Bible (DBY)
And ye shall separate the children of Israel from their uncleanness, that they die not in their uncleanness, when they defile my tabernacle that is in their midst.

Webster's Bible (WBT)
Thus shall ye separate the children of Israel from their uncleanness: that they die not in their uncleanness, when they defile my tabernacle that is among them.

World English Bible (WEB)
"'Thus you shall separate the children of Israel from their uncleanness, so they will not die in their uncleanness, when they defile my tabernacle that is in their midst.'"

Young's Literal Translation (YLT)
`And ye have separated the sons of Israel from their uncleanness, and they die not in their uncleanness, in their defiling My tabernacle which `is' in their midst.

Thus
shall
ye
separate
וְהִזַּרְתֶּ֥םwĕhizzartemveh-hee-zahr-TEM

אֶתʾetet
children
the
בְּנֵֽיbĕnêbeh-NAY
of
Israel
יִשְׂרָאֵ֖לyiśrāʾēlyees-ra-ALE
from
their
uncleanness;
מִטֻּמְאָתָ֑םmiṭṭumʾātāmmee-toom-ah-TAHM
die
they
that
וְלֹ֤אwĕlōʾveh-LOH
not
יָמֻ֙תוּ֙yāmutûya-MOO-TOO
in
their
uncleanness,
בְּטֻמְאָתָ֔םbĕṭumʾātāmbeh-toom-ah-TAHM
defile
they
when
בְּטַמְּאָ֥םbĕṭammĕʾāmbeh-ta-meh-AM

אֶתʾetet
my
tabernacle
מִשְׁכָּנִ֖יmiškānîmeesh-ka-NEE
that
אֲשֶׁ֥רʾăšeruh-SHER
is
among
בְּתוֹכָֽם׃bĕtôkāmbeh-toh-HAHM

Cross Reference

ਗਿਣਤੀ 5:3
ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਆਦਮੀ ਹੈ ਜਾਂ ਔਰਤ, ਉਨ੍ਹਾਂ ਨੂੰ ਆਪਣੇ ਡੇਰੇ ਵਿੱਚੋਂ ਬਾਹਰ ਕੱਢ ਦਿਉ। ਉਨ੍ਹਾਂ ਨੂੰ ਇਸ ਲਈ ਦੂਰ ਕਰ ਦਿਉ ਤਾਂ ਜੋ ਉਹ ਰੋਗੀ ਬਿਮਾਰੀ ਨਾ ਫ਼ੈਲਾ ਸੱਕਣ। ਮੈਂ ਤੁਹਾਡੇ ਡੇਰੇ ਵਿੱਚ ਤੁਹਾਡੇ ਅੰਗ-ਸੰਗ ਹਾਂ।”

ਹਿਜ਼ ਕੀ ਐਲ 5:11
ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਯਰੂਸ਼ਲਮ, ਮੈਂ ਆਪਣੇ ਜੀਵਨ ਨੂੰ ਸਾਖੀ ਰੱਖ ਕੇ ਇਕਰਾਰ ਕਰਦਾ ਹਾਂ ਕਿ ਮੈਂ ਤੈਨੂੰ ਸਜ਼ਾ ਦਿਆਂਗਾ। ਮੈਂ ਇਕਰਾਰ ਕਰਦਾ ਹਾਂ ਕਿ ਤੈਨੂੰ ਸਜ਼ਾ ਦਿਆਂਗਾ। ਕਿਉਂ ਕਿ ਤੂੰ ਮੇਰੇ ਪਵਿੱਤਰ ਸਥਾਨ ਉੱਤੇ ਭਿਆਨਕ ਗੱਲਾਂ ਕੀਤੀਆਂ ਤੂੰ ਅਜਿਹੀਆਂ ਭਿਆਨਕ ਗੱਲਾਂ ਕੀਤੀਆਂ ਜਿਨ੍ਹਾਂ ਨੇ ਇਸ ਨੂੰ ਨਾਪਾਕ ਕਰ ਦਿੱਤਾ! ਮੈਂ ਤੈਨੂੰ ਸਜ਼ਾ ਦਿਆਂਗਾ। ਮੈਂ ਕੋਈ ਰਹਿਮ ਨਹੀਂ ਕਰਾਂਗਾ। ਮੈਨੂੰ ਤੇਰੇ ਉੱਤੇ ਕੋਈ ਅਫ਼ਸੋਸ ਨਹੀਂ ਹੋਵੇਗਾ!

ਗਿਣਤੀ 19:20
“ਜੇ ਕੋਈ ਬੰਦਾ ਅਪਵਿੱਤਰ ਹੋ ਜਾਂਦਾ ਹੈ ਅਤੇ ਪਵਿੱਤਰ ਨਹੀਂ ਕੀਤਾ ਜਾਂਦਾ, ਤਾਂ ਉਸ ਬੰਦੇ ਨੂੰ ਇਸਰਾਏਲ ਦੇ ਲੋਕਾਂ ਨਾਲੋਂ ਵੱਖ ਕਰ ਦੇਣਾ ਚਾਹੀਦਾ ਹੈ। ਉਸ ਬੰਦੇ ਉੱਤੇ ਖਾਸ ਜਲ ਨਹੀਂ ਛਿੜਕਿਆ ਗਿਆ ਸੀ। ਉਹ ਪਵਿੱਤਰ ਨਹੀਂ ਹੋਇਆ ਸੀ। ਇਸ ਲਈ ਹੋ ਸੱਕਦਾ ਹੈ ਕਿ ਉਹ ਪਵਿੱਤਰ ਤੰਬੂ ਨੂੰ ਹੀ ਅਪਵਿੱਤਰ ਕਰ ਦੇਵੇ।

ਗਿਣਤੀ 19:13
ਜੇ ਕੋਈ ਬੰਦਾ ਕਿਸੇ ਮੁਰਦਾ ਸ਼ਰੀਰ ਨੂੰ ਛੂਹ ਲੈਂਦਾ ਹੈ ਤਾਂ ਉਹ ਬੰਦਾ ਅਪਵਿੱਤਰ ਹੋ ਜਾਂਦਾ ਹੈ। ਜੇ ਉਹ ਬੰਦਾ ਅਪਵਿੱਤਰ ਬਣਿਆ ਰਹਿੰਦਾ ਹੈ ਅਤੇ ਫ਼ੇਰ ਪਵਿੱਤਰ ਤੰਬੂ ਵਿੱਚ ਚੱਲਿਆ ਜਾਂਦਾ ਹੈ ਤਾਂ ਪਵਿੱਤਰ ਤੰਬੂ ਵੀ ਅਪਵਿੱਤਰ ਹੋ ਜਾਂਦਾ ਹੈ। ਇਸ ਲਈ ਉਸ ਬੰਦੇ ਨੂੰ ਇਸਰਾਏਲ ਦੇ ਲੋਕਾਂ ਨਾਲੋਂ ਵੱਖ ਕਰ ਦੇਣਾ ਚਾਹੀਦਾ ਹੈ। ਜੇ ਕਿਸੇ ਅਪਵਿੱਤਰ ਬੰਦੇ ਉੱਤੇ ਖਾਸ ਜਲ ਨਹੀਂ ਛਿੜਕਿਆ ਜਾਂਦਾ ਤਾਂ ਉਹ ਬੰਦਾ ਅਪਵਿੱਤਰ ਹੀ ਰਹੇਗਾ।

ਹਿਜ਼ ਕੀ ਐਲ 23:38
ਉਨ੍ਹਾਂ ਨੇ ਮੇਰੇ ਆਰਾਮ ਦੇ ਖਾਸ ਦਿਨਾਂ ਨਾਲ ਅਤੇ ਮੇਰੇ ਪਵਿੱਤਰ ਸਥਾਨਾਂ ਨਾਲ ਇੰਝ ਵਰਤਾਵਾ ਕੀਤਾ ਜਿਵੇਂ ਉਹ ਮਹੱਤਵਪੂਰਣ ਨਾ ਹੋਣ।

ਯਹੂ ਦਾਹ 1:4
ਕੁਝ ਲੋਕ ਚੋਰੀ ਛਿਪੇ ਤੁਹਾਡੀ ਸੰਗਤ ਵਿੱਚ ਆ ਵੜੇ ਹਨ। ਇਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਆਪਣੇ ਮੰਦੇ ਕਾਰਿਆਂ ਲਈ ਦੋਸ਼ੀ ਕਰਾਰ ਦਿੱਤਾ ਗਿਆ ਹੈ। ਬਹੁਤ ਸਮਾਂ ਪਹਿਲਾਂ, ਉਨ੍ਹਾਂ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਗਿਆ ਹੈ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਹਨ। ਉਨ੍ਹਾਂ ਨੇ ਸਾਡੇ ਪਰਮੇਸ਼ੁਰ ਦੀ ਕਿਰਪਾ ਦੀ ਭਰਿਸ਼ਟ ਕਰਨੀਆਂ ਕਰਨ ਲਈ ਕੁਵਰਤੋਂ ਕੀਤੀ ਹੈ। ਇਹ ਲੋਕ ਯਿਸੂ ਮਸੀਹ, ਸਾਡੇ ਇੱਕੋ ਮਾਲਕ ਅਤੇ ਪ੍ਰਭੂ ਨੂੰ ਕਬੂਲਣ ਤੋਂ ਇਨਕਾਰ ਕਰਦੇ ਹਨ।

ਇਬਰਾਨੀਆਂ 12:14
ਸਮੂਹ ਲੋਕਾਂ ਨਾਲ ਸ਼ਾਂਤੀ ਨਾਲ ਰਹਿਣ ਦੀ ਕੋਸ਼ਿਸ਼ ਕਰੋ। ਅਤੇ ਪਾਪ ਤੋਂ ਮੁਕਤ ਜੀਵਨ ਜਿਉਣ ਦੀ ਕੋਸ਼ਿਸ਼ ਕਰੋ। ਜੇ ਕਿਸੇ ਵਿਅਕਤੀ ਦਾ ਜੀਵਨ ਪਵਿੱਤਰ ਨਹੀਂ ਹੈ, ਉਹ ਕਦੀ ਵੀ ਪ੍ਰਭੂ ਨੂੰ ਨਹੀਂ ਵੇਖੇਗਾ।

ਇਬਰਾਨੀਆਂ 10:29
ਇਸ ਲਈ ਤੁਹਾਡੇ ਖਿਆਲ ਅਨੁਸਾਰ ਉਸ ਵਿਅਕਤੀ ਨਾਲ ਕੀ ਸਲੂਕ ਕੀਤਾ ਜਾਣਾ ਚਾਹੀਦਾ ਹੈ ਜਿਹੜਾ ਪਰਮੇਸ਼ੁਰ ਦੇ ਪੁੱਤਰ ਦੇ ਖਿਲਾਫ਼ ਨਫ਼ਰਤ ਪ੍ਰਗਟ ਕਰਦਾ ਹੈ? ਨਿਸ਼ਚਿਤ ਹੀ ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਹਾਂ, ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸ ਨੇ ਉਸ ਲਹੂ ਨਾਲ ਆਦਰ ਦਾ ਵਿਹਾਰ ਨਹੀਂ ਕੀਤਾ ਜਿਸ ਨਾਲ ਨਵਾਂ ਕਰਾਰ ਸ਼ੁਰੂ ਹੁੰਦਾ ਹੈ। ਉਸ ਲਹੂ ਨੇ ਉਸ ਨੂੰ ਪਵਿੱਤਰ ਬਣਾਇਆ ਹੈ। ਅਤੇ ਉਸ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸ ਨੇ ਪਰਮੇਸ਼ੁਰ ਦੀ ਕਿਰਪਾ ਦੇ ਆਤਮਾ ਦੇ ਵਿਰੁੱਧ ਆਪਣੀ ਨਫ਼ਰਤ ਦਰਸ਼ਾਈ ਹੈ।

੧ ਕੁਰਿੰਥੀਆਂ 3:17
ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਮੰਦਰ ਨੂੰ ਤਬਾਹ ਕਰਦਾ ਹੈ ਤਾਂ ਪਰਮੇਸ਼ੁਰ ਉਸ ਵਿਅਕਤੀ ਨੂੰ ਤਬਾਹ ਕਰ ਦੇਵੇਗਾ। ਕਿਉਂਕਿ ਪਰਮੇਸ਼ੁਰ ਦਾ ਮੰਦਰ ਪਵਿੱਤਰ ਹੈ। ਤੁਸੀਂ ਖੁਦ ਉਸ ਪਰਮੇਸ਼ੁਰ ਦਾ ਮੰਦਰ ਹੋ।

ਦਾਨੀ ਐਲ 9:27
“ਫੇਰ ਭਵਿੱਖ ਦਾ ਹਾਕਮ ਬਹੁਤ ਸਾਰੇ ਲੋਕਾਂ ਨਾਲ ਇਕਰਾਰਨਾਮਾ ਕਰੇਗਾ। ਉਹ ਇਕਰਾਰਨਾਮਾ ਇੱਕ ਹਫ਼ਤੇ ਤੱਕ ਜਾਰੀ ਰਹੇਗਾ। ਭੇਟਾਂ ਅਤੇ ਬਲੀਆਂ ਅੱਧੇ ਹਫ਼ਤੇ ਲਈ ਬੰਦ ਹੋ ਜਾਣਗੀਆਂ। ਅਤੇ ਇੱਕ ਤਬਾਹੀ ਲਿਆਉਣ ਵਾਲਾ ਆਵੇਗਾ। ਉਹ ਭਿਆਨਕ ਤਬਾਹੀ ਵਾਲੀਆਂ ਗੱਲਾਂ ਕਰੇਗਾ! ਪਰ ਪਰਮੇਸ਼ੁਰ ਨੇ ਹੁਕਮ ਦਿੱਤਾ ਹੈ ਕਿ ਉਹ ਤਬਾਹੀ ਲਿਆਉਣ ਵਾਲਾ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ।”

ਹਿਜ਼ ਕੀ ਐਲ 44:23
“ਇਸਤੋਂ ਇਲਾਵਾ, ਜਾਜਕਾਂ ਨੂੰ ਮੇਰੇ ਲੋਕਾਂ ਨੂੰ ਪਵਿੱਤਰ ਚੀਜ਼ਾਂ ਅਤੇ ਅਪਵਿੱਤਰ ਚੀਜ਼ਾਂ ਵਿੱਚਲੇ ਫ਼ਰਕ ਬਾਰੇ ਵੀ ਸਿੱਖਿਆ ਦੇਣੀ ਚਾਹੀਦੀ ਹੈ। ਉਨ੍ਹਾਂ ਨੂੰ ਮੇਰੇ ਲੋਕਾਂ ਦੀ ਇਹ ਜਾਨਣ ਵਿੱਚ ਵੀ ਸਹਾਇਤਾ ਕਰਨੀ ਚਾਹੀਦੀ ਹੈ ਕਿ ਪਾਕ ਕੀ ਹੈ ਅਤੇ ਨਾਪਾਕ ਕੀ ਹੈ।

ਹਿਜ਼ ਕੀ ਐਲ 44:5
ਯਹੋਵਾਹ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਧਿਆਨ ਨਾਲ ਦੇਖ! ਆਪਣੀਆਂ ਅੱਖਾਂ ਅਤੇ ਕੰਨਾਂ ਦੀ ਵਰਤੋਂ ਕਰ। ਇਨ੍ਹਾਂ ਚੀਜ਼ਾਂ ਵੱਲ ਦੇਖ। ਅਤੇ ਹਰ ਓਸ ਗੱਲ ਨੂੰ ਧਿਆਨ ਨਾਲ ਸੁਣ ਜਿਹੜੀ ਮੈਂ ਯਹੋਵਾਹ ਦੇ ਮੰਦਰ ਦੇ ਕਨੂੰਨਾਂ ਅਤੇ ਬਿਧੀਆਂ ਬਾਰੇ ਦੱਸਦਾ ਹਾਂ। ਮੰਦਰ ਦੇ ਸਾਰੇ ਪ੍ਰਵੇਸ਼ਾਂ ਅਤੇ ਪਵਿੱਤਰ ਸਥਾਨ ਦੇ ਸਾਰੇ ਨਿਕਾਸਾਂ ਵੱਲ ਧਿਆਨ ਨਾਲ ਦੇਖ।

ਜ਼ਬੂਰ 66:18

ਅਸਤਸਨਾ 24:8
“ਜੇਕਰ ਤੁਹਾਨੂੰ ਕੋਈ ਭਿਆਨਕ ਚਮੜੀ ਦਾ ਰੋਗ ਹੈ, ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਨੂੰ ਮੰਨਣ ਵਿੱਚ ਹੁਸ਼ਿਆਰ ਰਹਿਣਾ ਚਾਹੀਦਾ ਜਿਹੜੀਆਂ ਲੇਵੀ ਜਾਜਕ ਆਖਦੇ ਹਨ। ਉਹੀ ਕਰੋ ਜਿਸਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਹੈ।

ਅਹਬਾਰ 21:23
ਪਰ ਉਹ ਪਵਿੱਤਰ ਦੇ ਪਰਦੇ ਜਾਂ ਜਗਵੇਦੀ ਦੇ ਨਜ਼ਦੀਕ ਨਹੀਂ ਜਾ ਸੱਕਦਾ। ਕਿਉਂਕਿ ਉਸ ਵਿੱਚ ਕੁਝ ਸ਼ਰੀਰਕ ਨੁਕਸ ਹੈ। ਉਸ ਨੂੰ ਮੇਰੇ ਪਵਿੱਤਰ ਸਥਾਨ ਨੂੰ ਅਪਵਿੱਤਰ ਨਹੀਂ ਬਨਾਉਣਾ ਚਾਹੀਦਾ। ਮੈਂ, ਯਹੋਵਾਹ, ਇਨ੍ਹਾਂ ਥਾਵਾਂ ਨੂੰ ਪਵਿੱਤਰ ਬਣਾਇਆ।”

ਅਹਬਾਰ 20:3
ਮੈਂ ਉਸ ਬੰਦੇ ਦੇ ਖਿਲਾਫ਼ ਹੋਵਾਂਗਾ। ਮੈਂ ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦਿਆਂਗਾ। ਕਿਉਂਕਿ ਉਸ ਨੇ ਆਪਣੇ ਬੱਚਿਆਂ ਨੂੰ ਮੋਲਕ ਨੂੰ ਦੇ ਦਿੱਤਾ। ਉਸ ਨੇ ਮੇਰੇ ਪਵਿੱਤਰ ਨਾਮ ਦਾ ਨਿਰਾਦਰ ਕੀਤਾ ਅਤੇ ਮੇਰੇ ਪਵਿੱਤਰ ਸਥਾਨ ਨੂੰ ਪਲੀਤ ਕਰ ਦਿੱਤਾ।

ਅਹਬਾਰ 19:30
“ਤੁਹਾਨੂੰ ਮੇਰੇ ਅਰਾਮ ਦੇ ਖਾਸ ਦਿਨਾਂ ਤੇ ਕੰਮ ਨਹੀਂ ਕਰਨਾ ਚਾਹੀਦਾ। ਤੁਹਾਨੂੰ ਮੇਰੇ ਪਵਿੱਤਰ ਸਥਾਨ ਦਾ ਆਦਰ ਕਰਨਾ ਚਾਹੀਦਾ ਹੈ। ਮੈਂ ਯਹੋਵਾਹ ਹਾਂ।

ਅਹਬਾਰ 13:59
ਚਮੜੇ ਜਾਂ ਕੱਪੜੇ ਦੇ ਟੁਕੜੇ ਉੱਤੇ ਫ਼ਫ਼ੂੰਦੀ ਪਾਕ ਹੈ ਜਾਂ ਨਾਪਾਕ ਦਾ ਫ਼ੈਸਲਾ ਕਰਨ ਦੇ ਲਈ ਇਹ ਬਿਧੀਆਂ ਹਨ। ਇਸ ਨਾਲ ਫ਼ਰਕ ਨਹੀਂ ਪੈਂਦਾ ਕਿ ਕੱਪੜਾ ਲਿਨਨ ਤੋਂ ਬਣਿਆ ਜਾਂ ਉੱਨ ਤੋਂ ਜਾਂ ਇਹ ਉਣਿਆ ਹੋਇਆ ਹੈ ਜਾਂ ਬੁਣਿਆ ਹੋਇਆ ਹੈ।

ਅਹਬਾਰ 11:47
ਇਹ ਸਿੱਖਿਆਵਾਂ ਇਸ ਲਈ ਹਨ ਤਾਂ ਜੋ ਲੋਕ ਪਲੀਤ ਜਾਨਵਰਾਂ ਨੂੰ ਪਾਕ ਜਾਨਵਰਾਂ ਨਾਲੋਂ ਨਿਖੇੜ ਸੱਕਣ। ਤਾਂ ਜੋ ਲੋਕ ਜਾਣ ਸੱਕਣ ਕਿ ਕਿਨ੍ਹਾਂ ਜਾਨਵਰਾਂ ਨੂੰ ਉਹ ਖਾ ਸੱਕਦੇ ਹਨ ਅਤੇ ਕਿਨ੍ਹਾਂ ਨੂੰ ਉਹ ਨਹੀਂ ਖਾ ਸੱਕਦੇ।