ਅਹਬਾਰ 16
1 ਪਰਾਸਚਿਤ ਦਾ ਦਿਨ ਹਾਰੂਨ ਦੇ ਦੋ ਪੁੱਤਰ ਉਦੋਂ ਮਾਰੇ ਗਏ ਜਦੋਂ ਉਹ ਯਹੋਵਾਹ ਦੇ ਨੇੜੇ ਆਏ। ਉਸਤੋਂ ਬਾਦ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ।
2 ਅਤੇ ਆਖਿਆ, “ਆਪਣੇ ਭਰਾ ਹਾਰੂਨ ਨੂੰ ਆਖ ਕਿ ਜਦੋਂ ਉਹ ਚਾਹੇ ਅੱਤ ਪਵਿੱਤਰ ਸਥਾਨ ਵਿੱਚ ਪਰਦੇ ਦੇ ਪਿੱਛੇ ਪਵਿੱਤਰ ਸੰਦੂਕ ਦੇ ਸਾਹਮਣੇ ਨਾ ਜਾਵੇ, ਨਹੀਂ ਤਾਂ ਉਹ ਮਾਰਿਆ ਜਾਵੇਗਾ। ਪਵਿੱਤਰ ਸੰਦੂਕ ਉਸ ਕਮਰੇ ਵਿੱਚ ਉਸ ਪਰਦੇ ਦੇ ਪਿੱਛੇ ਹੈ ਅਤੇ ਇਸ ਉੱਤੇ ਇੱਕ ਖਾਸ ਕੱਜਣ ਪਾਇਆ ਹੋਇਆ ਹੈ। ਜੇਕਰ ਹਾਰੂਨ ਉਸ ਕਮਰੇ ਅੰਦਰ ਜਾਵੇਗਾ, ਉਹ ਮਰ ਜਾਵੇਗਾ। ਕਿਉਂਕਿ ਮੈਂ ਉਸ ਖਾਸ ਕੱਜਣ ਉੱਤੇ ਇੱਕ ਬੱਦਲ ਵਿੱਚ ਪ੍ਰਗਟ ਹੁੰਦਾ ਹਾਂ।
3 “ਇਹ ਤਰੀਕਾ ਜਿਸ ਤਰ੍ਹਾਂ ਹਾਰੂਨ ਅੱਤ ਪਵਿੱਤਰ ਸਥਾਨ ਵਿੱਚ ਦਾਖਲ ਹੋ ਸੱਕਦਾ; ਉਸ ਨੂੰ ਇੱਕ ਬਲਦ ਪਾਪ ਦੀ ਭੇਟ ਵਜੋਂ ਅਤੇ ਇੱਕ ਭੇਡੂ ਹੋਮ ਦੀ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ।
4 ਹਾਰੂਨ ਨੂੰ ਆਪਣੇ-ਆਪ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ। ਫ਼ੇਰ ਉਸ ਨੂੰ ਇਹ ਕੱਪੜੇ ਪਹਿਨਣੇ ਚਾਹੀਦੇ ਹਨ; ਉਸ ਨੂੰ ਲਿਨਨ ਦੀ ਪਵਿੱਤਰ ਕਮੀਜ਼ ਪਹਿਨਣੀ ਚਾਹੀਦੀ ਹੈ। ਉਸ ਦੇ ਤਨ ਉੱਤੇ ਲਿਨਨ ਦੇ ਅੰਦਰਲੇ ਵਸਤਰ ਪਹਿਲਾਂ ਹੋਣਗੇ। ਉਸ ਨੂੰ ਆਪਣੇ ਲੱਕ ਦੁਆਲੇ ਲਿਨਨ ਦੀ ਪੇਟੀ ਬੰਨ੍ਹਣੀ ਚਾਹੀਦੀ ਹੈ ਅਤੇ ਲਿਨਨ ਦੀ ਪਗੜੀ ਬੰਨ੍ਹਣੀ ਚਾਹੀਦੀ ਹੈ। ਇਹ ਪਵਿੱਤਰ ਕੱਪੜੇ ਹਨ।
5 “ਹਾਰੂਨ ਨੂੰ ਇਸਰਾਏਲ ਦੇ ਲੋਕਾਂ ਕੋਲੋਂ ਦੋ ਬੱਕਰੇ ਪਾਪ ਦੀ ਭੇਟ ਲਈ ਅਤੇ ਇੱਕ ਭੇਡੂ ਹੋਮ ਦੀ ਭੇਟ ਲਈ ਲੈਣਾ ਚਾਹੀਦਾ ਹੈ।
6 ਹਾਰੂਨ ਨੂੰ ਆਪਣੇ ਲਈ ਪਾਪ ਦੀ ਭੇਟ ਵਜੋਂ ਇੱਕ ਬਲਦ ਚੜ੍ਹਾਉਣਾ ਚਾਹੀਦਾ ਹੈ। ਹਾਰੂਨ ਨੂੰ ਆਪਣੇ-ਆਪ ਲਈ ਅਤੇ ਆਪਣੇ ਪਰਿਵਾਰ ਖਾਤਰ ਪਰਾਸਚਿਤ ਕਰਨ ਲਈ ਅਜਿਹਾ ਕਰਨਾ ਚਾਹੀਦਾ ਹੈ।
7 “ਫ਼ੇਰ ਹਾਰੂਨ ਨੂੰ ਦੋ ਬੱਕਰੇ ਲੈਣੇ ਚਾਹੀਦੇ ਹਨ ਅਤੇ ਇਨ੍ਹਾਂ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਕੇ ਯਹੋਵਾਹ ਦੇ ਸਾਹਮਣੇ ਪੇਸ਼ ਕਰਨਾ ਚਾਹੀਦਾ ਹੈ।
8 ਹਾਰੂਨ ਦੋਹਾਂ ਬਕਰਿਆਂ ਲਈ ਪਰਚੀਆਂ ਪਾਵੇਗਾ। ਇੱਕ ਪਰਚੀ ਯਹੋਵਾਹ ਲਈ ਹੋਵੇਗੀ ਅਤੇ ਦੂਸਰੀ ਅਜ਼ਾਜ਼ੇਲ ਲਈ ਹੋਵੇਗੀ।
9 “ਫ਼ੇਰ ਹਾਰੂਨ ਯਹੋਵਾਹ ਲਈ ਪਾਈ ਪਰਚੀ ਨਾਲ ਚੁਣੇ ਹੋਏ ਬੱਕਰੇ ਨੂੰ ਭੇਟ ਕਰੇਗਾ। ਹਾਰੂਨ ਨੂੰ ਇਹ ਭੇਟ ਪਾਪ ਦੀ ਭੇਟ ਲਈ ਦੇਣੀ ਚਾਹੀਦੀ ਹੈ।
10 ਪਰ ਅਜ਼ਾਜ਼ੇਲ ਲਈ ਪਾਈ ਪਰਚੀ ਨਾਲ ਚੁਣੇ ਹੋਏ ਬੱਕਰੇ ਨੂੰ ਯਹੋਵਾਹ ਦੇ ਸਾਹਮਣੇ ਜਿਉਂਦਿਆਂ ਲਿਆਂਦਾ ਜਾਵੇ। ਫ਼ੇਰ ਇਹ ਬੱਕਰਾ ਅਜ਼ਾਜ਼ੇਲ ਲਈ ਮਾਰੂਥਲ ਵਿੱਚ ਭੇਜ ਦਿੱਤਾ ਜਾਵੇਗਾ। ਇਹਲੋਕਾਂ ਖਾਤਰ ਪਰਾਸਚਿਤ ਕਰਨ ਲਈ ਹੈ।
11 “ਫ਼ੇਰ ਹਾਰੂਨ ਆਪਣੇ ਲਈ ਪਾਪ ਦੀ ਭੇਟ ਵਜੋਂ ਇੱਕ ਬਲਦ ਭੇਟ ਕਰੇਗਾ। ਹਾਰੂਨ ਨੂੰ ਆਪਣੇ-ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਸ਼ੁੱਧ ਬਨਾਉਣ ਲਈ ਅਜਿਹਾ ਕਰਨਾ ਚਾਹੀਦਾ।
12 ਫ਼ੇਰ ਉਸ ਨੂੰ ਯਹੋਵਾਹ ਦੇ ਸਾਹਮਣੇ ਜਗਵੇਦੀ ਤੋਂ ਅੱਗ ਦੇ ਕੋਲਿਆਂ ਦਾ ਇੱਕ ਕੜਛਾ ਲੈਣਾ ਚਾਹੀਦਾ ਹੈ। ਹਾਰੂਨ ਪੀਸੀ ਹੋਈ ਸੁਗੰਧਤ ਧੂਫ਼ ਦੀਆਂ ਦੋ ਮਠੀਆਂ ਲਵੇਗਾ। ਹਾਰੂਨ ਇਸ ਧੂਫ਼ ਨੂੰ ਕਮਰੇ ਵਿੱਚ ਪਰਦੇ ਦੇ ਪਿੱਛੇ ਲੈ ਕੇ ਆਵੇਗਾ।
13 ਹਾਰੂਨ ਧੂਫ਼ ਨੂੰ ਯਹੋਵਾਹ ਦੇ ਸਾਹਮਣੇ ਅੱਗ ਉੱਤੇ ਪਾਵੇਗਾ। ਫ਼ੇਰ ਧੂਫ਼ ਦਾ ਬੱਦਲ ਇਕਰਾਰਨਾਮੇ ਦੇ ਉੱਪਰ ਕੱਜਣ ਉਪਰ ਫ਼ੈਲ ਜਾਵੇਗਾ। ਇਸ ਤਰ੍ਹਾਂ ਹਾਰੂਨ ਮਰੇਗਾ ਨਹੀਂ।
14 ਹਾਰੂਨ ਬਲਦ ਦਾ ਕੁਝ ਖੂਨ ਲਵੇਗਾ ਅਤੇ ਇਸ ਨੂੰ ਖਾਸ ਕੱਜਣ ਦੇ ਪੂਰਬ ਵੱਲ ਛਿੜਕੇਗਾ। ਫ਼ੇਰ ਉਹ ਇਸ ਖੂਨ ਨੂੰ ਆਪਣੀ ਉਂਗਲੀ ਨਾਲ ਖਾਸ ਕੱਜਣ ਦੇ ਸਾਹਮਣੇ ਸੱਤ ਵਾਰੀ ਛਿੜਕੇਗਾ।
15 “ਫ਼ੇਰ ਹਾਰੂਨ ਨੂੰ ਲੋਕਾਂ ਲਈ ਪਾਪ ਚੜ੍ਹਾਵੇ ਵਜੋਂ ਇੱਕ ਬੱਕਰੇ ਨੂੰ ਮਾਰਨਾ ਚਾਹੀਦਾ ਹੈ। ਉਸ ਨੂੰ ਇਸ ਬੱਕਰੇ ਦਾ ਖੂਨ ਪਰਦੇ ਦੇ ਪਿੱਛਲੇ ਕਮਰੇ ਵਿੱਚ ਲਿਆਉਣਾ ਚਾਹੀਦਾ ਹੈ। ਉਸ ਨੂੰ ਇਸ ਬੱਕਰੇ ਦੇ ਖੂਨ ਨਾਲ ਵੀ ਉਸੇ ਤਰ੍ਹਾਂ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਬਲਦ ਦੇ ਖੂਨ ਨਾਲ ਕੀਤਾ ਸੀ। ਉਸ ਨੂੰ ਖੂਨ ਖਾਸ ਕੱਜਣ ਉੱਤੇ ਅਤੇ ਇਸਦੇ ਸਾਹਮਣੇ ਛਿੜਕਣਾ ਚਾਹੀਦਾ ਹੈ।
16 ਇਸ ਤਰ੍ਹਾਂ ਹਾਰੂਨ ਨਾਪਾਕਤਾ, ਜੁਰਮਾਂ ਅਤੇ ਇਸਰਾਏਲ ਦੇ ਲੋਕਾਂ ਦੇ ਪਾਪਾਂ ਦੇ ਕਾਰਣ ਅੱਤ ਪਵਿੱਤਰ ਸਥਾਨ ਖਾਤਰ ਪਰਾਸਚਿਤ ਕਰਨ ਲਈ ਇਹ ਗੱਲਾਂ ਕਰੇਗਾ। ਹਾਰੂਨ ਨੂੰ ਇਹ ਗੱਲਾਂ ਮੰਡਲੀ ਵਾਲੇ ਤੰਬੂ ਲਈ ਕਰਨੀਆਂ ਚਾਹੀਦੀਆਂ ਹਨ ਕਿਉਂਕਿ ਇਹ ਪਲੀਤ ਲੋਕਾਂ ਦੇ ਵਿੱਚਕਾਰ ਗਡਿਆ ਹੋਇਆ ਹੈ।
17 “ਉਸ ਸਮੇਂ ਜਦੋਂ ਹਾਰੂਨ ਪਰਾਸਚਿਤ ਕਰਨ ਲਈ ਅੱਤ ਪਵਿੱਤਰ ਸਥਾਨ ਅੰਦਰ ਦਾਖਲ ਹੋਵੇ ਤਾਂ ਮੰਡਲੀ ਦੇ ਤੰਬੂ ਵਿੱਚ ਕੋਈ ਨਾ ਹੋਵੇ, ਉਸ ਦੇ ਬਾਹਰ ਆਉਣ ਤੀਕ, ਕਿਸੇ ਨੂੰ ਅੰਦਰ ਨਹੀਂ ਜਾਣਾ ਚਾਹੀਦਾ। ਇਸ ਤਰ੍ਹਾਂ ਹਾਰੂਨ ਆਪਣੇ-ਆਪ ਆਪਣੇ ਪਰਿਵਾਰ ਅਤੇ ਇਸਰਾਏਲ ਦੇ ਸਾਰੇ ਲੋਕਾਂ ਲਈ ਪਰਾਸਚਿਤ ਕਰੇਗਾ।
18 ਫ਼ੇਰ ਹਾਰੂਨ ਯਹੋਵਾਹ ਦੇ ਸਾਹਮਣੇ ਜਗਵੇਦੀ ਕੋਲ ਜਾਵੇਗਾ। ਹਾਰੂਨ ਜਗਵੇਦੀ ਨੂੰ ਸ਼ੁੱਧ ਬਣਾਵੇਗਾ। ਹਾਰੂਨ ਬਲਦ ਦਾ ਕੁਝ ਖੂਨ ਅਤੇ ਬੱਕਰੇ ਦਾ ਕੁਝ ਖੂਨ ਲਵੇਗਾ ਅਤੇ ਇਸ ਨੂੰ ਜਗਵੇਦੀ ਦੇ ਕੋਨਿਆਂ ਉੱਤੇ ਸਾਰੇ ਪਾਸੇ ਲਾ ਦੇਵੇਗਾ।
19 ਫ਼ੇਰ ਹਾਰੂਨ ਆਪਣੀ ਉਂਗਲੀ ਨਾਲ ਖੂਨ ਨੂੰ ਜਗਵੇਦੀ ਜਗਵੇਦੀ ਉੱਤੇ ਸੱਤ ਵਾਰੀ ਛਿੜਕੇਗਾ। ਇਸ ਤਰ੍ਹਾਂ ਹਰੂਨ ਜਗਵੇਦੀ ਨੂੰ ਇਸਰਾਏਲ ਦੇ ਲੋਕਾਂ ਦੀ ਸਾਰੀ ਨਾਪਾਕਤਾ ਤੋਂ ਪਵਿੱਤਰ ਬਣਾ ਦੇਵੇਗਾ।
20 “ਜਦੋਂ ਉਸ ਨੇ ਅੱਤ ਪਵਿੱਤਰ ਸਥਾਨ, ਮੰਡਲੀ ਵਾਲੇ ਤੰਬੂ ਅਤੇ ਜਗਵੇਦੀ ਲਈ ਪਰਾਸਚਿਤ ਕਰ ਲਿਆ ਹੋਵੇ, ਉਹ ਜਿਉਂਦੇ ਬੱਕਰੇ ਨੂੰ ਯਹੋਵਾਹ ਕੋਲ ਲੈ ਕੇ ਆਵੇਗਾ।
21 ਹਾਰੂਨ ਆਪਣੇ ਦੋਵੇਂ ਹੱਥ ਜਿਉਂਦੇ ਬੱਕਰੇ ਦੇ ਸਿਰ ਤੇ ਰੱਖੇਗਾ। ਫ਼ੇਰ ਉਹ ਬੱਕਰੇ ਉੱਪਰ ਇਸਰਾਏਲ ਦੇ ਲੋਕਾਂ ਦੇ ਪਾਪਾਂ ਅਤੇ ਜ਼ੁਰਮਾਂ ਨੂੰ ਕਬੂਲ ਕਰੇਗਾ। ਇਸ ਤਰ੍ਹਾਂ ਹਾਰੂਨ ਲੋਕਾਂ ਦੇ ਪਾਪ ਬੱਕਰੇ ਦੇ ਸਿਰ ਤੇ ਧਰ ਦੇਵੇਗਾ। ਫ਼ੇਰ ਉਹ ਬੱਕਰੇ ਨੂੰ ਮਾਰੂਥਲ ਵਿੱਚ ਭੇਜ ਦੇਵੇਗਾ। ਇੱਕ ਆਦਮੀ ਇਸ ਬੱਕਰੇ ਦੀ ਦੂਰ ਤੱਕ ਅਗਵਾਈ ਕਰਨ ਲਈ ਤਿਆਰ ਖੜ੍ਹਾ ਹੋਵੇਗਾ।
22 ਇਸ ਤਰ੍ਹਾਂ ਬੱਕਰਾ ਆਪਣੇ ਉੱਪਰ ਸਾਰੇ ਲੋਕਾਂ ਦੇ ਪਾਪ ਖਾਲੀ ਮਾਰੂਥਲ ਵੱਲ ਲੈ ਜਾਵੇਗਾ। ਜਿਹੜਾ ਬੰਦਾ ਬੱਕਰੇ ਨੂੰ ਲੈ ਕੇ ਜਾਵੇਗਾ ਉਹ ਇਸ ਨੂੰ ਮਾਰੂਥਲ ਵਿੱਚ ਖੁਲ੍ਹਾ ਛੱਡ ਆਵੇਗਾ।
23 “ਫ਼ੇਰ ਹਾਰੂਨ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੋਵੇਗਾ। ਉਹ ਲਿਨਨ ਦੇ ਉਨ੍ਹਾਂ ਵਸਤਰਾਂ ਨੂੰ ਉਤਾਰ ਦੇਵੇਗਾ ਜਿਹੜੇ ਉਸ ਨੇ ਉਦੋਂ ਪਹਿਨੇ ਸਨ ਜਦੋਂ ਉਹ ਪਵਿੱਤਰ ਸਥਾਨ ਵਿੱਚ ਦਾਖਲ ਹੋਇਆ ਸੀ। ਉਸ ਨੂੰ ਉਹ ਵਸਤਰ ਉੱਥੇ ਹੀ ਰੱਖ ਦੇਣੇ ਚਾਹੀਦੇ ਹਨ।
24 ਉਹ ਆਪਣੇ ਸ਼ਰੀਰ ਨੂੰ ਕਿਸੇ ਪਵਿੱਤਰ ਸਥਾਨ ਤੇ ਪਾਣੀ ਨਾਲ ਧੋਵੇਗਾ। ਫ਼ੇਰ ਉਹ ਆਪਣੇ ਦੂਸਰੇ ਖਾਸ ਵਸਤਰ ਪਹਿਨਕੇ ਬਾਹਰ ਆਵੇਗਾ ਅਤੇ ਆਪਣੀ ਹੋਮ ਦੀ ਭੇਟ ਅਤੇ ਲੋਕਾਂ ਦੀ ਹੋਮ ਦੀ ਭੇਟ ਚੜ੍ਹਾਵੇਗਾ ਅਤੇ ਆਪਣੇ-ਆਪ ਅਤੇ ਲੋਕਾਂ ਲਈ ਪਰਾਸਚਿਤ ਕਰੇਗਾ।
25 ਫ਼ੇਰ ਉਹ ਜਗਵੇਦੀ ਉੱਤੇ ਪਾਪ ਦੀ ਭੇਟ ਦੀ ਚਰਬੀ ਨੂੰ ਸਾੜੇਗਾ।
26 “ਫ਼ੇਰ ਉਸ ਬੰਦੇ ਨੂੰ ਜਿਹੜਾ ਬੱਕਰੇ ਨੂੰ ਅਜ਼ਾਜ਼ੇਲ ਵੱਲ ਲੈ ਕੇ ਗਿਆ ਸੀ, ਆਪਣੇ ਕੱਪੜੇ ਅਤੇ ਆਪਣਾ ਸ਼ਰੀਰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਇਸਤੋਂ ਬਾਦ, ਉਹ ਡੇਰੇ ਵਿੱਚ ਦਾਖਲ ਹੋ ਸੱਕਦਾ ਹੈ।
27 “ਪਾਪ ਦੀ ਭੇਟ ਦੇ ਬਲਦ ਅਤੇ ਬੱਕਰੇ ਨੂੰ ਡੇਰੇ ਤੋਂ ਬਾਹਰ ਲਿਆਂਦਾ ਜਾਵੇ। (ਇਨ੍ਹਾਂ ਜਾਨਵਰਾਂ ਦਾ ਖੂਨ ਪਵਿੱਤਰ ਸਥਾਨ ਵਿੱਚ ਪਵਿੱਤਰ ਚੀਜ਼ਾਂ ਖਾਤਰ ਪਰਾਸਚਿਤ ਕਰਨ ਲਈ ਲਿਆਂਦਾ ਗਿਆ ਸੀ।) ਉਨ੍ਹਾਂ ਨੂੰ ਉਨ੍ਹਾਂ ਜਾਨਵਰਾਂ ਦੀਆਂ ਖੱਲਾਂ, ਸਰੀਰਾਂ ਅਤੇ ਸਰੀਰਾਂ ਦੇ ਮਲ ਨੂੰ ਅੱਗ ਵਿੱਚ ਸਾੜ ਦੇਣਾ ਚਾਹੀਦਾ ਹੈ।
28 ਫ਼ੇਰ ਉਹ ਆਦਮੀ, ਜਿਹੜਾ ਉਨ੍ਹਾਂ ਨੂੰ ਸਾੜਦਾ ਹੈ, ਆਪਣੇ ਕੱਪੜੇ ਅਤੇ ਆਪਣੇ ਸ਼ਰੀਰ ਨੂੰ ਪਾਣੀ ਨਾਲ ਧੋ ਲਵੇ। ਇਸਤੋਂ ਮਗਰੋਂ, ਉਹ ਡੇਰੇ ਵਿੱਚ ਦਾਖਲ ਹੋ ਸੱਕਦਾ ਹੈ।
29 “ਇਹ ਨੇਮ ਤੁਹਾਡੇ ਲਈ ਹਮੇਸ਼ਾ ਜਾਰੀ ਰਹੇਗਾ; ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਹਾਨੂੰ ਆਪਣੇ-ਆਪ ਨੂੰ ਨਿਮਾਣਾ ਬਣਾਕੇ ਵਰਤ ਰੱਖਣਾ ਚਾਹੀਦਾ। ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਨੇਮ ਤੁਹਾਡੇ ਸਾਰਿਆਂ ਅਤੇ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀਆਂ ਉੱਤੇ ਵੀ ਲਾਗੂ ਹਨ।
30 ਕਿਉਂਕਿ ਇਸ ਦਿਨ, ਜਾਜਕ ਤੁਹਾਡੇ ਲਈ ਪਰਾਸਚਿਤ ਕਰੇਗਾ ਅਤੇ ਤੁਹਾਨੂੰ ਤੁਹਾਡੇ ਪਾਪਾਂ ਤੋਂ ਪਾਕ ਬਣਾਵੇਗਾ। ਫ਼ੇਰ ਤੁਸੀਂ ਯਹੋਵਾਹ ਅੱਗੇ ਪਾਕ ਹੋਵੋਂਗੇ।
31 ਤੁਹਾਡੇ ਲਈ ਇਹ ਦਿਨ ਅਰਾਮ ਕਰਨ ਦਾ ਬਹੁਤ ਮਹੱਤਵਪੂਰਣ ਦਿਨ ਹੈ। ਤੁਹਾਨੂੰ ਭੋਜਨ ਨਹੀਂ ਕਰਨਾ ਚਾਹੀਦਾ। ਇਹ ਨੇਮ ਹਮੇਸ਼ਾ ਲਈ ਜਾਰੀ ਰਹੇਗਾ।
32 “ਇਸ ਤਰ੍ਹਾਂ ਜਿਸ ਆਦਮੀ ਨੂੰ ਪਰਧਾਨ ਜਾਜਕ ਹੋਣ ਲਈ ਚੁਣਿਆ ਗਿਆ ਹੋਵੇਗਾ, ਪਰਾਸਚਿਤ ਕਰਨ ਦੀਆਂ ਰੀਤਾਂ ਕਰੇਗਾ। ਇਹੀ ਉਹ ਆਦਮੀ ਹੈ ਜਿਸ ਨੂੰ ਉਸ ਦੇ ਪਿਤਾ ਤੋਂ ਮਗਰੋਂ ਪਰਧਾਨ ਜਾਜਕ ਵਜੋਂ ਸੇਵਾ ਕਰਨ ਲਈ ਨਿਯੁਕਤ ਕੀਤਾ ਗਿਆ। ਉਸ ਨੂੰ ਲਿਨਨ ਦੇ ਖਾਸ ਵਸਤਰ ਪਹਿਨਣੇ ਚਾਹੀਦੇ ਹਨ। ਇਹ ਵਸਤਰ ਪਵਿੱਤਰ ਹਨ।
33 ਉਸ ਨੂੰ ਅੱਤ ਪਵਿੱਤਰ ਸਥਾਨ, ਮੰਡਲੀ ਵਾਲੇ ਤੰਬੂ ਅਤੇ ਜਗਵੇਦੀ ਨੂੰ ਸ਼ੁੱਧ ਬਨਾਉਣਾ ਚਾਹੀਦਾ ਹੈ। ਅਤੇ ਉਸ ਨੂੰ ਜਾਜਕਾਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਸ਼ੁੱਧ ਬਨਾਉਣਾ ਚਾਹੀਦਾ ਹੈ।
34 ਇਸਰਾਏਲ ਦੇ ਲੋਕਾਂ ਖਾਤਰ ਉਨ੍ਹਾਂ ਦੇ ਪਾਪਾਂ ਲਈ ਪਰਾਸਚਿਤ ਕਰਨ ਦਾ ਇਹ ਨੇਮ ਹਮੇਸ਼ਾ ਜਾਰੀ ਰਹੇਗਾ। ਤੁਸੀਂ ਇਹ ਗੱਲਾਂ ਸਾਲ ਵਿੱਚ ਇੱਕ ਵਾਰੀ ਇਸਰਾਏਲ ਦੇ ਲੋਕਾਂ ਦੇ ਪਾਪਾਂ ਕਾਰਣ ਕਰੋਂਗੇ।” ਇਸ ਲਈ ਉਨ੍ਹਾਂ ਨੇ ਇਹ ਗੱਲਾਂ ਉਵੇਂ ਹੀ ਕੀਤੀਆਂ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
1 And the Lord spake unto Moses after the death of the two sons of Aaron, when they offered before the Lord, and died;
2 And the Lord said unto Moses, Speak unto Aaron thy brother, that he come not at all times into the holy place within the vail before the mercy seat, which is upon the ark; that he die not: for I will appear in the cloud upon the mercy seat.
3 Thus shall Aaron come into the holy place: with a young bullock for a sin offering, and a ram for a burnt offering.
4 He shall put on the holy linen coat, and he shall have the linen breeches upon his flesh, and shall be girded with a linen girdle, and with the linen mitre shall he be attired: these are holy garments; therefore shall he wash his flesh in water, and so put them on.
5 And he shall take of the congregation of the children of Israel two kids of the goats for a sin offering, and one ram for a burnt offering.
6 And Aaron shall offer his bullock of the sin offering, which is for himself, and make an atonement for himself, and for his house.
7 And he shall take the two goats, and present them before the Lord at the door of the tabernacle of the congregation.
8 And Aaron shall cast lots upon the two goats; one lot for the Lord, and the other lot for the scapegoat.
9 And Aaron shall bring the goat upon which the Lord’s lot fell, and offer him for a sin offering.
10 But the goat, on which the lot fell to be the scapegoat, shall be presented alive before the Lord, to make an atonement with him, and to let him go for a scapegoat into the wilderness.
11 And Aaron shall bring the bullock of the sin offering, which is for himself, and shall make an atonement for himself, and for his house, and shall kill the bullock of the sin offering which is for himself:
12 And he shall take a censer full of burning coals of fire from off the altar before the Lord, and his hands full of sweet incense beaten small, and bring it within the vail:
13 And he shall put the incense upon the fire before the Lord, that the cloud of the incense may cover the mercy seat that is upon the testimony, that he die not:
14 And he shall take of the blood of the bullock, and sprinkle it with his finger upon the mercy seat eastward; and before the mercy seat shall he sprinkle of the blood with his finger seven times.
15 Then shall he kill the goat of the sin offering, that is for the people, and bring his blood within the vail, and do with that blood as he did with the blood of the bullock, and sprinkle it upon the mercy seat, and before the mercy seat:
16 And he shall make an atonement for the holy place, because of the uncleanness of the children of Israel, and because of their transgressions in all their sins: and so shall he do for the tabernacle of the congregation, that remaineth among them in the midst of their uncleanness.
17 And there shall be no man in the tabernacle of the congregation when he goeth in to make an atonement in the holy place, until he come out, and have made an atonement for himself, and for his household, and for all the congregation of Israel.
18 And he shall go out unto the altar that is before the Lord, and make an atonement for it; and shall take of the blood of the bullock, and of the blood of the goat, and put it upon the horns of the altar round about.
19 And he shall sprinkle of the blood upon it with his finger seven times, and cleanse it, and hallow it from the uncleanness of the children of Israel.
20 And when he hath made an end of reconciling the holy place, and the tabernacle of the congregation, and the altar, he shall bring the live goat:
21 And Aaron shall lay both his hands upon the head of the live goat, and confess over him all the iniquities of the children of Israel, and all their transgressions in all their sins, putting them upon the head of the goat, and shall send him away by the hand of a fit man into the wilderness:
22 And the goat shall bear upon him all their iniquities unto a land not inhabited: and he shall let go the goat in the wilderness.
23 And Aaron shall come into the tabernacle of the congregation, and shall put off the linen garments, which he put on when he went into the holy place, and shall leave them there:
24 And he shall wash his flesh with water in the holy place, and put on his garments, and come forth, and offer his burnt offering, and the burnt offering of the people, and make an atonement for himself, and for the people.
25 And the fat of the sin offering shall he burn upon the altar.
26 And he that let go the goat for the scapegoat shall wash his clothes, and bathe his flesh in water, and afterward come into the camp.
27 And the bullock for the sin offering, and the goat for the sin offering, whose blood was brought in to make atonement in the holy place, shall one carry forth without the camp; and they shall burn in the fire their skins, and their flesh, and their dung.
28 And he that burneth them shall wash his clothes, and bathe his flesh in water, and afterward he shall come into the camp.
29 And this shall be a statute for ever unto you: that in the seventh month, on the tenth day of the month, ye shall afflict your souls, and do no work at all, whether it be one of your own country, or a stranger that sojourneth among you:
30 For on that day shall the priest make an atonement for you, to cleanse you, that ye may be clean from all your sins before the Lord.
31 It shall be a sabbath of rest unto you, and ye shall afflict your souls, by a statute for ever.
32 And the priest, whom he shall anoint, and whom he shall consecrate to minister in the priest’s office in his father’s stead, shall make the atonement, and shall put on the linen clothes, even the holy garments:
33 And he shall make an atonement for the holy sanctuary, and he shall make an atonement for the tabernacle of the congregation, and for the altar, and he shall make an atonement for the priests, and for all the people of the congregation.
34 And this shall be an everlasting statute unto you, to make an atonement for the children of Israel for all their sins once a year. And he did as the Lord commanded Moses.