Leviticus 19:11
“ਤੁਹਾਨੂੰ ਚੋਰੀ ਨਹੀਂ ਕਰਨੀ ਚਾਹੀਦੀ। ਤੁਹਾਨੂੰ ਲੋਕਾਂ ਨੂੰ ਧੋਖਾ ਨਹੀਂ ਦੇਣਾ ਚਾਹੀਦਾ। ਤੁਹਾਨੂੰ ਇੱਕ ਦੂਸਰੇ ਨਾਲ ਝੂਠ ਨਹੀਂ ਬੋਲਣਾ ਚਾਹੀਦਾ।
Leviticus 19:11 in Other Translations
King James Version (KJV)
Ye shall not steal, neither deal falsely, neither lie one to another.
American Standard Version (ASV)
Ye shall not steal; neither shall ye deal falsely, nor lie one to another.
Bible in Basic English (BBE)
Do not take anyone's property or be false in act or word to another.
Darby English Bible (DBY)
Ye shall not steal, and ye shall not deal falsely, and ye shall not lie one to another.
Webster's Bible (WBT)
Ye shall not steal, neither deal falsely, neither lie one to another.
World English Bible (WEB)
"'You shall not steal; neither shall you deal falsely, nor lie to one another.
Young's Literal Translation (YLT)
`Ye do not steal, nor feign, nor lie one against his fellow.
| Ye shall not | לֹ֖א | lōʾ | loh |
| steal, | תִּגְנֹ֑בוּ | tignōbû | teeɡ-NOH-voo |
| neither | וְלֹֽא | wĕlōʾ | veh-LOH |
| falsely, deal | תְכַחֲשׁ֥וּ | tĕkaḥăšû | teh-ha-huh-SHOO |
| neither | וְלֹֽא | wĕlōʾ | veh-LOH |
| lie | תְשַׁקְּר֖וּ | tĕšaqqĕrû | teh-sha-keh-ROO |
| one | אִ֥ישׁ | ʾîš | eesh |
| to another. | בַּֽעֲמִיתֽוֹ׃ | baʿămîtô | BA-uh-mee-TOH |
Cross Reference
ਅਫ਼ਸੀਆਂ 4:25
ਤੁਹਾਨੂੰ ਝੂਠ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ। “ਤੁਹਾਨੂੰ ਹਮੇਸ਼ਾ ਇੱਕ ਦੂਸਰੇ ਨਾਲ ਸੱਚ ਬੋਲਣਾ ਚਾਹੀਦਾ ਹੈ” ਕਿਉਂਕਿ ਅਸੀਂ ਇੱਕੋ ਸਰੀਰ ਵਿੱਚ ਇੱਕ ਦੂਸਰੇ ਦੇ ਅੰਗ ਹਾਂ।
ਕੁਲੁੱਸੀਆਂ 3:9
ਇੱਕ ਦੂਸਰੇ ਨਾਲ ਝੂਠ ਨਾ ਬੋਲੋ। ਕਿਉਂ? ਕਿਉਂਕਿ ਤੁਸੀਂ ਆਪਣਾ ਪੁਰਾਣਾ ਪਾਪੀ ਜੀਵਨ ਛੱਡ ਚੁੱਕੇ ਹੋ ਅਤੇ ਉਹ ਗੱਲਾਂ ਛੱਡ ਚੁੱਕੇ ਹੋ ਜੋ ਤੁਸੀਂ ਪਹਿਲਾਂ ਕਰਦੇ ਸੀ।
ਖ਼ਰੋਜ 20:15
“ਤੁਹਾਨੂੰ ਕੋਈ ਚੀਜ਼ ਚੁਰਾਉਣੀ ਨਹੀਂ ਚਾਹੀਦੀ।
ਯਰਮਿਆਹ 9:3
“ਉਨ੍ਹਾਂ ਲੋਕਾਂ ਆਪਣੀਆਂ ਜੀਭਾਂ ਕਮਾਨ ਵਾਂਗ ਇਸਤੇਮਾਲ ਕੀਤੀਆਂ, ਉਨ੍ਹਾਂ ਦੇ ਮੂੰਹ ਵਿੱਚੋਂ ਝੂਠ ਤੀਰਾਂ ਵਾਂਗ ਉਡਦੇ ਨੇ। ਇਸ ਸ਼ਹਿਰ ਵਿੱਚ ਝੂਠ ਹੀ ਮਜ਼ਬੂਤ ਹੋ ਗਿਆ ਹੈ, ਸੱਚ ਨਹੀਂ। ਇਹ ਲੋਕ ਇੱਕ ਪਾਪ ਤੋਂ ਦੂਜੇ ਪਾਪ ਵੱਲ ਜਾਂਦੇ ਨੇ। ਉਹ ਮੈਨੂੰ ਨਹੀਂ ਜਾਣਦੇ।” ਇਹ ਗੱਲਾਂ ਯਹੋਵਾਹ ਨੇ ਆਖੀਆਂ।
ਜ਼ਬੂਰ 101:7
ਮੈਂ ਝੂਠਿਆਂ ਨੂੰ ਆਪਣੇ ਘਰ ਅੰਦਰ ਨਹੀਂ ਰਹਿਣ ਦਿਆਂਗਾ। ਮੈਂ ਝੂਠਿਆਂ ਨੂੰ ਆਪਣੇ ਨੇੜੇ ਨਹੀਂ ਰਹਿਣ ਦਿਆਂਗਾ।
ਜ਼ਿਕਰ ਯਾਹ 5:3
ਤਦ ਦੂਤ ਨੇ ਮੈਨੂੰ ਕਿਹਾ, “ਇਸ ਪੱਤਰੀ ਉੱਪਰ ਸਰਾਪ ਲਿਖਿਆ ਹੈ। ਪੱਤਰੀ ਦੇ ਇੱਕ ਪਾਸੇ ਉਨ੍ਹਾਂ ਲੋਕਾਂ ਲਈ ਸਰਾਪ ਲਿਖਿਆ ਹੈ ਜੋ ਚੋਰੀ ਕਰਦੇ ਹਨ ਤੇ ਦੂਜੇ ਪਾਸੇ ਉਨ੍ਹਾਂ ਲਈ ਸਰਾਪ ਲਿਖਿਆ ਹੈ ਜੋ ਇਕਰਾਰ ਕਰਕੇ ਮੁੱਕਰ ਜਾਂਦੇ ਹਨ।
ਜ਼ਿਕਰ ਯਾਹ 8:16
ਪਰ ਤੁਸੀਂ ਇਹ ਕੰਮ ਅਵੱਸ਼ ਕਰੋ! ਆਪਣੇ ਗੁਆਂਢੀਆਂ ਨਾਲ ਸੱਚੇ ਰਹੋ। ਜਦੋਂ ਵੀ ਤੁਸੀਂ ਆਪਣੇ ਨਗਰ ’ਚ ਕੋਈ ਫ਼ੈਸਲਾ ਲਵੋ ਤਾਂ ਉਹ ਕੰਮ ਕਰੋ ਜਿਹੜੇ ਤੁਹਾਡੇ ਨਗਰ ਦੇ ਹਿਤ੍ਤ ਵਿੱਚ ਅਤੇ ਅਮਨ ਬਹਾਲ ਕਰਨ ਵਾਲੇ ਹੋਣ।
ਰਸੂਲਾਂ ਦੇ ਕਰਤੱਬ 5:3
ਪਤਰਸ ਨੇ ਆਖਿਆ, “ਹਨਾਨਿਯਾ, ਸ਼ੈਤਾਨ ਨੂੰ ਆਪਣੇ ਦਿਲ ਉੱਪਰ ਰਾਜ ਕਰਨ ਦੇਣ ਦੀ ਕੀ ਵਜਹ ਸੀ? ਤੂੰ ਝੂਠ ਬੋਲਕੇ ਪਵਿੱਤਰ ਆਤਮਾ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਤੂੰ ਜ਼ਮੀਨ ਵੇਚਕੇ ਕਿਉਂ ਉਸ ਧਨ ਦਾ ਕੁਝ ਹਿੱਸਾ ਚੋਰੀ-ਚੋਰੀ ਆਪਣੇ ਵਾਸਤੇ ਸੰਭਾਲ ਲਿਆ ਹੈ?
ਪਰਕਾਸ਼ ਦੀ ਪੋਥੀ 21:8
ਪਰ ਉਹ ਲੋਕ ਜਿਹੜੇ ਕਾਇਰ ਹਨ, ਉਹ ਲੋਕ ਜਿਹੜੇ ਵਿਸ਼ਵਾਸ ਤੋਂ ਮੁਨਕਰ ਹਨ, ਉਹ ਲੋਕ ਜਿਹੜੇ ਭਿਆਨਕ ਗੱਲਾਂ ਕਰਦੇ ਹਨ, ਉਹ ਲੋਕ ਜਿਹੜੇ ਕਤਲ ਕਰਦੇ ਹਨ, ਉਹੋ ਕਿ ਜਿਹੜੇ ਜਿਨਸੀ ਪਾਪ ਕਰਦੇ ਹਨ, ਉਹ ਲੋਕ ਜਿਹੜੇ ਕਾਲਾ ਜਾਦੂ ਕਰਦੇ ਹਨ, ਉਹ ਲੋਕ ਜਿਹੜੇ ਮੂਰਤੀ ਉਪਾਸਨਾ ਕਰਦੇ ਹਨ, ਅਤੇ ਉਹ ਲੋਕ ਜਿਹੜੇ ਝੂਠ ਬੋਲਦੇ ਹਨ, ਉਨ੍ਹਾਂ ਸਾਰੇ ਲੋਕਾਂ ਦੀ ਥਾਂ ਬਦਲੀ ਹੋਈ ਗੰਧਕ ਦੀ ਝੀਲ ਵਿੱਚ ਹੋਵੇਗੀ। ਇਹੀ ਹੈ ਦੂਸਰੀ ਮੌਤ।”
੧ ਤਿਮੋਥਿਉਸ 1:10
ਉਨ੍ਹਾਂ ਲਈ ਜਿਹੜੇ ਜਿਨਸੀ ਪਾਪ ਕਰਦੇ ਹਨ, ਸਮਲਿੰਗੀਆਂ ਲਈ, ਉਨ੍ਹਾਂ ਲਈ ਜਿਹੜੇ ਗੁਲਾਮਾਂ ਨੂੰ ਵੇਚਦੇ ਹਨ, ਝੂਠਿਆਂ ਲਈ, ਉਨ੍ਹਾਂ ਲਈ ਜਿਹੜੇ ਕਚਿਹਰੀ ਵਿੱਚ ਝੂਠ ਬੋਲਦੇ ਹਨ, ਅਤੇ ਉਨ੍ਹਾਂ ਲਈ ਜਿਹੜੇ ਪਰਮੇਸ਼ੁਰ ਦੇ ਉਪਦੇਸ਼ ਦੇ ਖਿਲਾਫ਼ ਗੱਲਾਂ ਕਰਦੇ ਹਨ।
ਅਫ਼ਸੀਆਂ 4:28
ਜੇ ਕੋਈ ਚੋਰੀ ਕਰ ਰਿਹਾ ਹੈ ਤਾਂ ਉਸ ਨੂੰ ਚੋਰੀ ਕਰਨੀ ਛੱਡ ਦੇਣੀ ਚਾਹੀਦੀ ਹੈ। ਇਸਦੀ ਜਗ਼੍ਹਾ ਉਸ ਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਉਸ ਨੂੰ ਆਪਣੇ ਹੱਥਾਂ ਦੀ ਵਰਤੋਂ ਚੰਗੇ ਕੰਮ ਕਰਨ ਲਈ ਕਰਨੀ ਚਾਹੀਦੀ ਹੈ। ਫ਼ੇਰ ਉਸ ਦੇ ਕੋਲ ਗਰੀਬ ਲੋਕਾਂ ਨਾਲ ਸਾਂਝਾ ਕਰਨ ਲਈ ਕੁਝ ਨਾ ਕੁਝ ਹੋਵੇਗਾ।
੧ ਕੁਰਿੰਥੀਆਂ 6:8
ਪਰ ਤੁਸੀਂ ਤਾਂ ਖੁੱਦ ਬੇਇਨਸਾਫ਼ੀ ਉੱਤੇ ਧੋਖਾ ਕਰਦੇ ਹੋ। ਅਤੇ ਤੁਸੀਂ ਆਪਣੇ ਹੀ ਮਸੀਹ ਦੇ ਨਮਿਤ ਭਰਾਵਾਂ ਨਾਲ ਕਰਦੇ ਹੋ।
ਰੋਮੀਆਂ 3:4
ਨਹੀਂ। ਪਰਮੇਸ਼ੁਰ ਹਮੇਸ਼ਾ ਸੱਚਾ ਰਹੇਗਾ ਭਾਵੇਂ ਸਾਰੇ ਝੂਠੇ ਹਨ। ਜਿਵੇਂ ਕਿ ਪੋਥੀਆਂ ਵਿੱਚ ਕਿਹਾ ਗਿਆ ਹੈ: “ਤੁਸੀਂ ਆਪਣੇ ਬੋਲਾਂ ਵਿੱਚ ਧਰਮੀ ਸਾਬਿਤ ਕੀਤੇ ਜਾਵੋਂਗੇ ਅਤੇ ਆਪਣੇ ਨਿਆਂ ਦੇ ਸਮੇਂ ਜਿੱਤੋਂਗੇ।”
ਖ਼ਰੋਜ 20:17
“ਤੁਹਾਨੂੰ ਆਪਣੇ ਗੁਆਂਢੀ ਦੇ ਘਰ ਦੀ ਇੱਛਾ ਨਹੀਂ ਕਰਨੀ ਚਾਹੀਦੀ। ਤੁਹਾਨੂੰ ਤੁਹਾਡੇ ਗੁਆਂਢੀ ਦੀ ਪਤਨੀ, ਉਸ ਦੇ ਦਾਸ ਜਾਂ ਦਾਸੀਆਂ, ਉਸ ਦੇ ਬਲਦ ਜਾਂ ਖੋਤੇ ਜਾਂ ਤੁਹਾਡੇ ਗੁਆਂਢੀ ਨਾਲ ਸੰਬੰਧਿਤ ਕਿਸੇ ਵੀ ਚੀਜ਼ ਨੂੰ ਪਾਉਣ ਦੀ ਇੱਛਾ ਨਹੀਂ ਕਰਨੀ ਚਾਹੀਦੀ।”
ਖ਼ਰੋਜ 22:1
“ਉਸ ਆਦਮੀ ਨੂੰ ਤੁਸੀਂ ਕੀ ਸਜ਼ਾ ਦਿਉਂਗੇ ਜਿਹੜਾ ਕਿਸੇ ਬਲਦ ਜਾਂ ਭੇਡ ਨੂੰ ਚੁਰਾ ਲੈਂਦਾ ਹੈ? ਜੇ ਉਹ ਆਦਮੀ ਉਸ ਜਾਨਵਰ ਨੂੰ ਮਾਰ ਦਿੰਦਾ ਹੈ ਜਾਂ ਵੇਚ ਦਿੰਦਾ ਹੈ, ਤਾਂ ਉਹ ਇਸ ਨੂੰ ਵਾਪਸ ਨਹੀਂ ਕਰ ਸੱਕਦਾ। ਇਸ ਲਈ ਉਸ ਨੂੰ ਚੁਰਾਏ ਹੋਏ ਬਲਦ ਬਦਲੇ ਪੰਜ ਬਲਦ ਦੇਣੇ ਪੈਣਗੇ। ਜਾਂ ਉਸ ਨੂੰ ਚੋਰੀ ਕੀਤੀ ਇੱਕ ਭੇਡ ਬਦਲੇ ਚਾਰ ਭੇਡਾਂ ਦੇਣੀਆਂ ਪੈਣਗੀਆਂ। ਉਸ ਨੂੰ ਚੋਰੀ ਕਰਨ ਦਾ ਇਵਜ਼ਾਨਾ ਦੇਣਾ ਪਵੇਗਾ।
ਖ਼ਰੋਜ 22:7
“ਹੋ ਸੱਕਦਾ ਹੈ ਕੋਈ ਬੰਦਾ ਆਪਣੇ ਲਈ ਗੁਆਂਢੀ ਦੇ ਘਰ ਵਿੱਚ ਕੁਝ ਚੀਜ਼ਾਂ ਜਾਂ ਪੈਸੇ ਰੱਖਣ ਲਈ ਆਖੇ। ਜੇ ਉਹ ਪੈਸੇ ਜਾਂ ਚੀਜ਼ਾਂ ਉਸ ਗੁਆਂਢੀ ਦੇ ਘਰੋਂ ਚੋਰੀ ਹੋ ਜਾਣ ਤਾਂ ਫ਼ੇਰ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਤੁਹਾਨੂੰ ਚੋਰ ਨੂੰ ਫ਼ੜਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਜੇ ਤੁਸੀਂ ਚੋਰ ਨੂੰ ਫ਼ੜ ਲਵੋਂ ਤਾਂ ਉਸ ਨੂੰ ਉਨ੍ਹਾਂ ਚੀਜ਼ਾਂ ਦਾ ਦੁੱਗਣਾ ਅਦਾ ਕਰਨਾ ਚਾਹੀਦਾ ਹੈ।
ਖ਼ਰੋਜ 22:10
“ਹੋ ਸੱਕਦਾ ਹੈ ਕਿ ਕੋਈ ਬੰਦਾ ਆਪਣੇ ਗੁਆਂਢੀ ਨੂੰ ਕੁਝ ਸਮੇਂ ਲਈ ਕਿਸੇ ਜਾਨਵਰ ਦੀ ਦੇਖ-ਭਾਲ ਕਰਨ ਲਈ ਆਖੇ। ਇਹ ਖੋਤਾ ਜਾਂ ਬਲਦ ਜਾਂ ਭੇਡ ਵੀ ਹੋ ਸੱਕਦੀ ਹੈ। ਪਰ ਜੇ ਉਹ ਜਾਨਵਰ ਜ਼ਖਮੀ ਹੋ ਜਾਂਦਾ ਹੈ ਜਾਂ ਮਰ ਜਾਂਦਾ ਹੈ ਜਾਂ ਕੋਈ ਉਸ ਜਾਨਵਰ ਨੂੰ ਅੱਖ ਬਚਾ ਕੇ ਚੁਰਾ ਲੈਂਦਾ ਹੈ, ਤਾਂ ਫ਼ੇਰ ਤੁਹਾਨੂੰ ਕੀ ਕਰਨਾ ਚਾਹੀਦਾ ਹੈ?
ਅਹਬਾਰ 6:2
“ਹੋ ਸੱਕਦਾ ਹੈ ਕੋਈ ਬੰਦਾ ਇਨ੍ਹਾਂ ਵਿੱਚੋਂ ਕੋਈ ਇੱਕ ਪਾਪ ਕਰਕੇ ਯਹੋਵਾਹ ਦੇ ਖਿਲਾਫ਼ ਕੁਝ ਗਲਤ ਕਰੇ: ਕੋਈ ਬੰਦਾ ਕਿਸੇ ਜਮ੍ਹਾਂ ਕਰਾਈ ਹੋਈ ਰਕਮ ਬਾਰੇ ਝੂਠ ਬੋਲ ਸੱਕਦਾ ਜੋ ਉਸ ਨੂੰ ਮਿਲੀ ਹੋਵੇ। ਜਾਂ ਕੋਈ ਬੰਦਾ ਕਿਸੇ ਚੀਜ਼ ਨੂੰ ਚੁਰਾ ਲਵੇ। ਜਾਂ ਕੋਈ ਬੰਦਾ ਕਿਸੇ ਨੂੰ ਧੋਖਾ ਦੇਵੇ।
ਅਸਤਸਨਾ 5:19
‘ਤੁਸੀਂ ਕੋਈ ਚੋਰੀ ਨਹੀਂ ਕਰੋਂਗੇ।
ਜ਼ਬੂਰ 116:11
ਹਾਂ, ਉਦੋਂ ਵੀ ਜਦੋਂ ਮੈਂ ਡਰਿਆ ਹੋਇਆ ਸਾਂ ਅਤੇ ਆਖਿਆ ਸੀ, “ਸਾਰੇ ਬੰਦੇ ਝੂਠੇ ਹਨ!”
ਯਰਮਿਆਹ 6:13
“ਇਸਰਾਏਲ ਦੇ ਸਾਰੇ ਹੀ ਲੋਕ ਹੋਰ-ਹੋਰ ਪੈਸਾ ਚਾਹੁੰਦੇ ਨੇ। ਸਾਰੇ ਹੀ ਲੋਕ, ਸਭ ਤੋਂ ਨਿਗੂਣਿਆਂ ਤੋਂ ਲੈ ਕੇ ਸਭ ਤੋਂ ਮਹੱਤਵਪੂਰਣ ਲੋਕਾਂ ਤੀਕ ਇਹੋ ਜਿਹੇ ਹੀ ਹਨ। ਸਾਰੇ ਹੀ ਲੋਕ, ਨਬੀਆਂ ਤੋਂ ਲੈ ਕੇ ਜਾਜਕਾਂ ਤੀਕ, ਬੋਲਦੇ ਨੇ ਝੂਠ।
ਯਰਮਿਆਹ 7:9
ਕੀ ਤੁਸੀਂ ਚੋਰੀ ਕਰੋਂਗੇ ਅਤੇ ਕਤਲ ਕਰੋਂਗੇ? ਕੀ ਤੁਸੀਂ ਵਿਭਚਾਰ ਦਾ ਪਾਪ ਕਰੋਗੇ? ਕੀ ਤੁਸੀਂ ਹੋਰਨਾਂ ਲੋਕਾਂ ਨੂੰ ਝੂਠੇ ਮੁਕਦਮੇ ਵਿੱਚ ਫ਼ਸਾਓਁਗੇ? ਕੀ ਤੁਸੀਂ ਝੂਠੇ ਦੇਵਤੇ ਬਾਲ ਦੀ ਉਪਾਸਨਾ ਕਰੋਗੇ ਅਤੇ ਹੋਰਨਾਂ ਦੇਵਤਿਆਂ ਦੇ ਪਿੱਛੇ ਲਗੋਗੇ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ ਸੀ?
੧ ਸਲਾਤੀਨ 13:18
ਤਦ ਬੁੱਢੇ ਨਬੀ ਨੇ ਆਖਿਆ, “ਮੈਂ ਵੀ ਤੇਰੇ ਵਾਂਗ ਨਬੀ ਹੀ ਹਾਂ।” ਤਦ ਬੁੱਢੇ ਨਬੀ ਨੇ ਝੂਠ ਬੋਲਿਆ ਤੇ ਆਖਿਆ, “ਯਹੋਵਾਹ ਵੱਲੋਂ ਇੱਕ ਦੂਤ ਮੇਰੇ ਕੋਲ ਆਇਆ ਸੀ ਤੇ ਉਸ ਦੂਤ ਨੇ ਮੈਨੂੰ ਕਿਹਾ ਕਿ ਉਸ ਨੂੰ ਆਪਣੇ ਘਰ ਲੈ ਜਾਕੇ ਅੰਨ-ਪਾਣੀ ਛਕਾਅ।”