Leviticus 19:30
“ਤੁਹਾਨੂੰ ਮੇਰੇ ਅਰਾਮ ਦੇ ਖਾਸ ਦਿਨਾਂ ਤੇ ਕੰਮ ਨਹੀਂ ਕਰਨਾ ਚਾਹੀਦਾ। ਤੁਹਾਨੂੰ ਮੇਰੇ ਪਵਿੱਤਰ ਸਥਾਨ ਦਾ ਆਦਰ ਕਰਨਾ ਚਾਹੀਦਾ ਹੈ। ਮੈਂ ਯਹੋਵਾਹ ਹਾਂ।
Leviticus 19:30 in Other Translations
King James Version (KJV)
Ye shall keep my sabbaths, and reverence my sanctuary: I am the LORD.
American Standard Version (ASV)
Ye shall keep my sabbaths, and reverence my sanctuary; I am Jehovah.
Bible in Basic English (BBE)
Keep my Sabbaths and have respect for my holy place: I am the Lord.
Darby English Bible (DBY)
-- My sabbaths shall ye keep, and my sanctuary shall ye reverence: I am Jehovah.
Webster's Bible (WBT)
Ye shall keep my sabbaths, and reverence my sanctuary: I am the LORD.
World English Bible (WEB)
"'You shall keep my Sabbaths, and reverence my sanctuary; I am Yahweh.
Young's Literal Translation (YLT)
`My sabbaths ye do keep, and My sanctuary ye do reverence; I `am' Jehovah.
| Ye shall keep | אֶת | ʾet | et |
| שַׁבְּתֹתַ֣י | šabbĕtōtay | sha-beh-toh-TAI | |
| my sabbaths, | תִּשְׁמֹ֔רוּ | tišmōrû | teesh-MOH-roo |
| reverence and | וּמִקְדָּשִׁ֖י | ûmiqdāšî | oo-meek-da-SHEE |
| my sanctuary: | תִּירָ֑אוּ | tîrāʾû | tee-RA-oo |
| I | אֲנִ֖י | ʾănî | uh-NEE |
| am the Lord. | יְהוָֽה׃ | yĕhwâ | yeh-VA |
Cross Reference
ਅਹਬਾਰ 26:2
“ਮੇਰੀ ਛੁੱਟੀ ਦੇ ਖਾਸ ਦਿਨਾਂ ਨੂੰ ਚੇਤੇ ਰੱਖੋ ਅਤੇ ਮੇਰੇ ਪਵਿੱਤਰ ਸਥਾਨ ਦਾ ਆਦਰ ਕਰੋ। ਮੈਂ ਯਹੋਵਾਹ ਹਾਂ।
ਅਹਬਾਰ 19:3
“ਤੁਹਾਡੇ ਵਿੱਚੋਂ ਹਰ ਬੰਦੇ ਨੂੰ ਆਪਣੇ ਮਾਤਾ ਪਿਤਾ ਦਾ ਆਦਰ ਕਰਨਾ ਚਾਹੀਦਾ ਹੈ ਅਤੇ ਮੇਰੇ ਅਰਾਮ ਦੇ ਸਾਰੇ ਖਾਸ ਦਿਨਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
ਵਾਈਜ਼ 5:1
ਇਕਰਾਰ ਕਰਨ ਬਾਰੇ ਹੋਸ਼ਿਆਰ ਰਹੋ ਜਦੋ ਤੁਸੀਂ ਪਰਮੇਸ਼ੁਰ ਦੇ ਮੰਦਰ ਵਿੱਚ ਜਾਵੋ ਤਾਂ ਹੋਸ਼ਿਆਰ ਰਹੋ। ਮੂਰੱਖਾਂ ਵਾਂਗ ਬਲੀਆਂ ਚੜ੍ਹਾਉਣ ਨਾਲੋਂ ਪਰਮੇਸ਼ੁਰ ਨੂੰ ਮੰਨਣਾ ਬਿਹਤਰ ਹੈ। ਕਿਉਂ ਕਿ ਉਹ ਬਦੀ ਕਰਦੇ ਹਨ, ਪਰ ਉਹ ਇਸ ਨੂੰ ਮਹਿਸੂਸ ਨਹੀਂ ਕਰਦੇ।
੨ ਕੁਰਿੰਥੀਆਂ 6:16
ਪਰਮੇਸ਼ੁਰ ਦੇ ਮੰਦਰ ਅਤੇ ਮੂਰਤਿਆਂ ਵਿੱਚਕਾਰ ਕੋਈ ਇਕਰਾਰਨਾਮਾ ਨਹੀਂ ਹੈ। ਅਤੇ ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਦਾ ਮੰਦਰ ਹਾਂ ਜਿਵੇਂ ਕਿ ਪਰਮੇਸ਼ੁਰ ਨੇ ਕਿਹਾ ਹੈ; “ਮੈਂ ਉਨ੍ਹਾਂ ਸੰਗ ਰਹਾਂਗਾ ਅਤੇ ਉਨ੍ਹਾਂ ਸੰਗ ਤੁਰਾਂਗਾ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।”
ਯੂਹੰਨਾ 2:15
ਯਿਸੂ ਨੇ ਰੱਸੀਆਂ ਦੇ ਕੁਝ ਟੋਟਿਆਂ ਦਾ ਇੱਕ ਹੰਟਰ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਮੰਦਰ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ।
ਮੱਤੀ 21:13
“ਉਸਨੇ ਉਨ੍ਹਾਂ ਲੋਕਾਂ ਨੂੰ ਆਖਿਆ, ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ’ ਪਰ ਤੁਸੀਂ ਇਸ ਜਗ੍ਹਾ ਨੂੰ ਚੋਰਾ ਦੇ ਲੁਕਣ ਦੀ ਜਗ੍ਹਾ ਬਣਾ ਰਹੇ ਹੋ।’”
ਜ਼ਬੂਰ 89:7
ਪਰਮੇਸ਼ੁਰ ਇੱਕ ਸਾਥ ਪਵਿੱਤਰ ਇਕੱਠ ਕਰੇਗਾ। ਉਹ ਦੂਤ ਉਸ ਦੇ ਚਾਰ-ਚੁਫ਼ੇਰੇ ਹਨ। ਉਹ ਉਸਤੋਂ ਡਰਦੇ ਹਨ ਅਤੇ ਉਸਦਾ ਆਦਰ ਕਰਦੇ ਹਨ। ਅਤੇ ਉਹ ਉਸ ਦੇ ਅੱਗੇ ਸ਼ਰਧਾ ਵਿੱਚ ਖੜਦੇ ਹਨ।
ਅਹਬਾਰ 16:2
ਅਤੇ ਆਖਿਆ, “ਆਪਣੇ ਭਰਾ ਹਾਰੂਨ ਨੂੰ ਆਖ ਕਿ ਜਦੋਂ ਉਹ ਚਾਹੇ ਅੱਤ ਪਵਿੱਤਰ ਸਥਾਨ ਵਿੱਚ ਪਰਦੇ ਦੇ ਪਿੱਛੇ ਪਵਿੱਤਰ ਸੰਦੂਕ ਦੇ ਸਾਹਮਣੇ ਨਾ ਜਾਵੇ, ਨਹੀਂ ਤਾਂ ਉਹ ਮਾਰਿਆ ਜਾਵੇਗਾ। ਪਵਿੱਤਰ ਸੰਦੂਕ ਉਸ ਕਮਰੇ ਵਿੱਚ ਉਸ ਪਰਦੇ ਦੇ ਪਿੱਛੇ ਹੈ ਅਤੇ ਇਸ ਉੱਤੇ ਇੱਕ ਖਾਸ ਕੱਜਣ ਪਾਇਆ ਹੋਇਆ ਹੈ। ਜੇਕਰ ਹਾਰੂਨ ਉਸ ਕਮਰੇ ਅੰਦਰ ਜਾਵੇਗਾ, ਉਹ ਮਰ ਜਾਵੇਗਾ। ਕਿਉਂਕਿ ਮੈਂ ਉਸ ਖਾਸ ਕੱਜਣ ਉੱਤੇ ਇੱਕ ਬੱਦਲ ਵਿੱਚ ਪ੍ਰਗਟ ਹੁੰਦਾ ਹਾਂ।
੧ ਪਤਰਸ 4:17
ਨਿਆਂ ਦੀ ਘੜੀ ਆ ਚੁੱਕੀ ਹੈ ਅਤੇ ਇਹ ਨਿਆਂ ਪਰਮੇਸ਼ੁਰ ਦੇ ਪਰਿਵਾਰ ਨਾਲ ਆਰੰਭ ਹੋਵੇਗਾ। ਜੇਕਰ ਇਹ ਸਾਡੇ ਨਾਲ ਸ਼ੁਰੂ ਹੋਣ ਵਾਲਾ ਹੈ, ਤਾਂ ਉਨ੍ਹਾਂ ਲੋਕਾਂ ਨਾਲ ਕੀ ਵਾਪਰੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ?
੨ ਤਵਾਰੀਖ਼ 36:14
ਇਸ ਤੋਂ ਬਿਨਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਤਰ੍ਹਾਂ-ਤਰ੍ਹਾਂ ਦੀਆਂ ਬੇਈਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਨਾਉਣੇ ਕੰਮਾਂ ਵਾਂਗ ਦੇ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਮੰਦਰ ਨੂੰ ਭਰਿਸ਼ਟ ਕੀਤਾ ਜਿਸ ਨੂੰ ਕਿ ਯਹੋਵਾਹ ਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ।
੨ ਤਵਾਰੀਖ਼ 33:7
ਮਨੱਸ਼ਹ ਨੇ ਇੱਕ ਮੂਰਤ ਘੜਵਾ ਕੇ ਉਸਦਾ ਬੁੱਤ ਯਹੋਵਾਹ ਦੇ ਮੰਦਰ ਵਿੱਚ ਰੱਖਵਾਇਆ। ਅਤੇ ਰੱਖਵਾਇਆ ਵੀ ਉਸ ਮੰਦਰ ਵਿੱਚ ਜਿਸ ਬਾਰੇ ਪਰਮੇਸ਼ੁਰ ਨੇ ਦਾਊਦ ਅਤੇ ਉਸ ਦੇ ਪੁੱਤਰ ਸੁਲੇਮਾਨ ਨੂੰ ਹੁਕਮ ਦਿੱਤਾ ਸੀ ਕਿ ਮੈਂ ਇਸ ਮੰਦਰ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਹੁਣ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹ ਵਿੱਚੋਂ ਚੁਣ ਲਿਆ ਹੈ, ਇੱਥੇ ਆਪਣਾ ਨਾਉਂ ਹਮੇਸ਼ਾ ਲਈ ਰੱਖਾਂਗਾ।
ਅਹਬਾਰ 15:31
“ਇਸ ਤਰ੍ਹਾਂ ਤੁਹਾਨੂੰ ਇਸਰਾਏਲ ਦੇ ਲੋਕਾਂ ਨੂੰ ਪਲੀਤ ਹੋਣ ਬਾਰੇ ਚੇਤਾਵਨੀ ਦੇਣੀ ਚਾਹੀਦੀ ਹੈ। ਜੇ ਤੁਸੀਂ ਚੇਤਾਵਨੀ ਨਹੀਂ ਦਿਉਂਗੇ, ਤਾਂ ਹੋ ਸੱਕਦਾ ਹੈ ਕਿ ਉਹ ਮੇਰੇ ਪਵਿੱਤਰ ਤੰਬੂ ਨੂੰ ਪਲੀਤ ਕਰ ਦੇਣ। ਅਤੇ ਫ਼ੇਰ ਉਨ੍ਹਾਂ ਨੂੰ ਮਰਨਾ ਪਵੇਗਾ।”
ਅਹਬਾਰ 10:3
ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, “ਯਹੋਵਾਹ ਆਖਦਾ ਹੈ, ‘ਜਿਹੜੇ ਜਾਜਕ ਮੇਰੇ ਨੇੜੇ ਆਉਣ ਉਨ੍ਹਾਂ ਨੂੰ ਮੇਰੇ ਪਵਿੱਤਰ ਹੋਣ ਦਾ ਆਦਰ ਕਰਨਾ ਚਾਹੀਦਾ ਹੈ। ਮੈਂ ਸਾਰੇ ਲੋਕਾਂ ਦੇ ਸਾਹਮਣੇ ਸਤਿਕਾਰਿਆ ਜਾਣਾ ਚਾਹੀਦਾ ਹੈ।’” ਹਾਰੂਨ ਚੁੱਪ-ਚਾਪ ਸੀ।
ਖ਼ਰੋਜ 20:8
“ਤੁਹਾਨੂੰ ਸਬਤ ਨੂੰ, ਇੱਕ ਖਾਸ ਦਿਨ ਵਜੋਂ ਰੱਖਣਾ ਚਾਹੀਦਾ ਹੈ।
ਪੈਦਾਇਸ਼ 28:16
ਫ਼ੇਰ ਯਾਕੂਬ ਆਪਣੀ ਨੀਂਦ ਤੋਂ ਜਾਗ ਪਿਆ ਅਤੇ ਆਖਿਆ, “ਮੈਂ ਜਾਣਦਾ ਹਾਂ ਕਿ ਯਹੋਵਾਹ ਇਸ ਥਾਂ ਹੈ। ਪਰ ਮੈਨੂੰ ਓਨਾ ਚਿਰ ਤੱਕ ਇਸ ਗੱਲ ਦਾ ਪਤਾ ਨਹੀਂ ਲੱਗਿਆ ਜਿੰਨਾ ਚਿਰ ਤੱਕ ਕਿ ਮੈਂ ਸੌਂ ਨਹੀਂ ਗਿਆ।”