Leviticus 25:23
ਜਾਇਦਾਦ ਦੀਆਂ ਬਿਧੀਆਂ “ਜ਼ਮੀਨ ਅਸਲ ਵਿੱਚ ਮੇਰੀ ਹੈ। ਇਸ ਲਈ ਤੁਸੀਂ ਇਸ ਨੂੰ ਪੱਕੇ ਤੌਰ ਤੇ ਨਹੀਂ ਵੇਚ ਸੱਕਦੇ। ਤੁਸੀਂ ਤਾਂ ਮੇਰੀ ਜ਼ਮੀਨ ਉੱਤੇ ਮੇਰੇ ਨਾਲ ਰਹਿਣ ਵਾਲੇ ਪਰਦੇਸੀ ਮੁਸਾਫ਼ਰ ਹੋ।
Leviticus 25:23 in Other Translations
King James Version (KJV)
The land shall not be sold for ever: for the land is mine, for ye are strangers and sojourners with me.
American Standard Version (ASV)
And the land shall not be sold in perpetuity; for the land is mine: for ye are strangers and sojourners with me.
Bible in Basic English (BBE)
No exchange of land may be for ever, for the land is mine, and you are as my guests, living with me for a time.
Darby English Bible (DBY)
And the land shall not be sold for ever; for the land is mine; for ye are strangers and sojourners with me.
Webster's Bible (WBT)
The land shall not be sold for ever; for the land is mine, for ye are strangers and sojourners with me.
World English Bible (WEB)
"'The land shall not be sold in perpetuity, for the land is mine; for you are strangers and live as foreigners with me.
Young's Literal Translation (YLT)
`And the land is not sold -- to extinction, for the land `is' Mine, for sojourners and settlers `are' ye with Me;
| The land | וְהָאָ֗רֶץ | wĕhāʾāreṣ | veh-ha-AH-rets |
| shall not | לֹ֤א | lōʾ | loh |
| sold be | תִמָּכֵר֙ | timmākēr | tee-ma-HARE |
| for ever: | לִצְמִתֻ֔ת | liṣmitut | leets-mee-TOOT |
| for | כִּי | kî | kee |
| land the | לִ֖י | lî | lee |
| is mine; for | הָאָ֑רֶץ | hāʾāreṣ | ha-AH-rets |
| ye | כִּֽי | kî | kee |
| strangers are | גֵרִ֧ים | gērîm | ɡay-REEM |
| and sojourners | וְתֽוֹשָׁבִ֛ים | wĕtôšābîm | veh-toh-sha-VEEM |
| with me. | אַתֶּ֖ם | ʾattem | ah-TEM |
| עִמָּדִֽי׃ | ʿimmādî | ee-ma-DEE |
Cross Reference
੧ ਪਤਰਸ 2:11
ਪਰਮੇਸ਼ੁਰ ਲਈ ਜੀਉ ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤਹਾਨੂੰ ਆਪਣੇ ਸਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲੜਦੀਆਂ ਹਨ।
ਜ਼ਬੂਰ 39:12
ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ। ਮੇਰੇ ਵਿਰਲਾਪ ਵੱਲ ਧਿਆਨ ਦਿਉ। ਮੇਰੇ ਹੰਝੂਆਂ ਵੱਲ ਵੇਖੋ। ਮੈਂ ਤੁਹਾਡੇ ਸੰਗ ਵਿੱਚ ਸਿਰਫ਼ ਇੱਕ ਮੁਸਾਫ਼ਿਰ ਹਾਂ ਜਿਹੜਾ ਜੀਵਨ ਗੁਜਾਰ ਰਿਹਾ ਹੈ। ਆਪਣੇ ਸਾਰੇ ਪੁਰਖਿਆਂ ਦੀ ਤਰ੍ਹਾਂ, ਮੈਂ ਇੱਥੇ ਥੋੜੇ ਸਮੇਂ ਲਈ ਰਹਿੰਦਾ ਹਾਂ।
੧ ਤਵਾਰੀਖ਼ 29:15
ਅਸੀਂ ਤਾਂ ਆਪਣੇ ਪੁਰਖਿਆਂ ਵਾਂਗ ਪਰਦੇਸੀ ਅਤੇ ਅਜਨਬੀ ਇਸ ਧਰਤੀ ਤੇ ਆਏ ਹਾਂ ਜਿਨ੍ਹਾਂ ਦੀ ਹੋਂਦ ਧਰਤੀ ਤੇ ਛਾਯਾ ਦੇ ਤੁੱਲ ਹੈ। ਜਿਸ ਨੂੰ ਅਸੀਂ ਫੜ ਕੇ ਨਹੀਂ ਰੱਖ ਸੱਕਦੇ।
ਯਵਾਐਲ 3:2
ਮੈਂ ਸਾਰੇ ਰਾਜਾਂ ਨੂੰ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਨੂੰ ਯਹੋਸ਼ਾਫ਼ਾਟ ਦੀ ਵਾਦੀ ਵਿੱਚ ਉਤਾਰ ਲਵਾਂਗਾ। ਉੱਥੇ ਮੈਂ ਉਨ੍ਹਾਂ ਦਾ ਨਿਆਂ ਕਰਾਂਗਾ, ਕਿਉਂ ਕਿ ਉਨ੍ਹਾਂ ਰਾਜਾਂ ਨੇ ਮੇਰੇ ਲੋਕਾਂ ਨੂੰ ਖੇਰੂ-ਖੇਰੂ ਕਰ ਦਿੱਤਾ ਭਾਵ ਇਸਰਾਏਲੀਆਂ ਨੂੰ ਬਿਖੈਰ ਦਿੱਤਾ। ਉਨ੍ਹਾਂ ਨੇ ਮੇਰੇ ਲੋਕਾਂ ਨੂੰ ਦੂਜੇ ਰਾਜਾਂ ’ਚ ਰਹਿਣ ਲਈ ਮਜ਼ਬੂਰ ਕੀਤਾ। ਇਸ ਲਈ ਮੈਂ ਉਨ੍ਹਾਂ ਰਾਜਾਂ ਨੂੰ ਦੰਡ ਦੇਵਾਂਗਾ। ਉਨ੍ਹਾਂ ਰਾਜਾਂ ਨੇ ਮੇਰੀ ਧਰਤੀ ਨੂੰ ਵੰਡ ਦਿੱਤਾ।
ਯਵਾਐਲ 2:18
ਯਹੋਵਾਹ ਧਰਤੀ ਮੋੜ ਦੇਵੇਗਾ ਫ਼ਿਰ ਯਹੋਵਾਹ ਆਪਣੀ ਧਰਤੀ ਲਈ ਉਤਸੁਕ ਹੋਇਆ ਅਤੇ ਆਪਣੇ ਲੋਕਾਂ ਉੱਪਰ ਰਹਿਮ ਖਾਧਾ।
ਹੋ ਸੀਅ 9:3
ਇਸਰਾਏਲੀ ਯਹੋਵਾਹ ਦੀ ਜ਼ਮੀਨ ਵਿੱਚ ਨਹੀਂ ਰਹਿਣਗੇ। ਅਫ਼ਰਾਈਮ ਮਿਸਰ ਨੂੰ ਮੁੜੇਗਾ ਅਤੇ ਅੱਸ਼ੂਰ ਵਿੱਚ ਅਸ਼ੁੱਧ ਭੋਜਨ ਖਾਵੇਗਾ।
ਜ਼ਬੂਰ 85:1
ਨਿਰਦੇਸ਼ਕ ਲਈ: ਕੋਰਹ ਪਰਿਵਾਰ ਵੱਲੋਂ ਇੱਕ ਉਸਤਤਿ ਗੀਤ। ਯਹੋਵਾਹ, ਆਪਣੇ ਦੇਸ਼ ਉੱਤੇ ਮਿਹਰਬਾਨ ਹੋਵੋ। ਉਨ੍ਹਾਂ ਨੂੰ ਜਲਾਵਤਨੀ ਵਿੱਚ ਉਨ੍ਹਾਂ ਦੇ ਦੇਸ਼ ਵਿੱਚ ਵਾਪਸ ਲਿਆ।
੨ ਤਵਾਰੀਖ਼ 7:20
ਫ਼ਿਰ ਮੈਂ ਇਸਰਾਏਲ ਦੇ ਲੋਕਾਂ ਨੂੰ ਆਪਣੀ ਭੂਮੀ ਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ ਤੋਂ ਪੁੱਟ ਸੁੱਟਾਂਗਾ ਅਤੇ ਇਸ ਮੰਦਰ ਨੂੰ ਜਿਸ ਨੂੰ ਮੈਂ ਆਪਣੇ ਨਾਂ ਲਈ ਪਵਿੱਤਰ ਕੀਤਾ ਹੈ, ਛੱਡ ਜਾਵਾਂਗਾ। ਤੇ ਇਸ ਮੰਦਰ ਨੂੰ ਅਜਿਹੇ ਰੂਪ ਵਿੱਚ ਬਦਲ ਦੇਵਾਂਗਾ ਕਿ ਲੋਕ ਇਸ ਬਾਬਤ ਬਹੁਤ ਬੁਰਾ ਜਿਹਾ ਆਖਣਗੇ।
ਅਸਤਸਨਾ 32:43
“ਸਾਰੀ ਦੁਨੀਆਂ ਨੂੰ, ਪਰਮੇਸ਼ੁਰ ਲੋਕਾਂ ਵਾਸਤੇ ਖੁਸ਼ ਹੋਣਾ ਚਾਹੀਦਾ ਹੈ! ਉਹ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੰਦਾ ਹੈ ਜਿਹੜੇ ਉਸ ਦੇ ਸੇਵਕਾਂ ਨੂੰ ਕਤਲ ਕਰਦੇ ਹਨ। ਉਹ ਆਪਣੇ ਦੁਸ਼ਮਣਾ ਨੂੰ ਸਜ਼ਾ ਦਿੰਦਾ ਹੈ, ਜਿਸਦੇ ਉਹ ਅਧਿਕਾਰੀ ਹਨ। ਉਹ ਆਪਣੇ ਲੋਕਾਂ ਲਈ ਅਤੇ ਆਪਣੀ ਧਰਤੀ ਲਈ ਪਰਾਸਚਿਤ ਕਰਦਾ ਹੈ।”
ਅਹਬਾਰ 25:10
ਤੁਸੀਂ 50ਵੇਂ ਵਰ੍ਹੇ ਨੂੰ ਇੱਕ ਖਾਸ ਵਰ੍ਹਾ ਬਣਾਵੋਂਗੇ। ਤੁਸੀਂ ਆਪਣੇ ਦੇਸ਼ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਲਈ ਅਜ਼ਾਦੀ ਦਾ ਐਲਾਨ ਕਰੋਂਗੇ। ਇਹ ਸਮਾਂ ‘ਜੁਬਲੀ’ ਅਖਵਾਏਗਾ। ਤੁਹਾਡੇ ਵਿੱਚੋਂ ਹਰ ਕੋਈ ਆਪਣੀ ਜ਼ਾਇਦਾਦ ਅਤੇ ਪਰਿਵਾਰ ਕੋਲ ਵਾਪਸ ਜਾਵੇਗਾ।
ਇਬਰਾਨੀਆਂ 11:9
ਅਬਰਾਹਾਮ ਉਸ ਦੇਸ਼ ਵਿੱਚ ਰਹਿਣ ਲੱਗਾ ਜਿਸਦਾ ਪਰਮੇਸ਼ੁਰ ਨੇ ਉਸ ਨੂੰ ਦੇਣ ਲਈ ਵਾਇਦਾ ਕੀਤਾ ਸੀ। ਅਬਰਾਹਾਮ ਉਸ ਜਗ਼੍ਹਾ ਇੱਕ ਯਾਤਰੀ ਵਾਂਗ ਰਿਹਾ ਜਿੱਥੇ ਦਾ ਉਹ ਨਹੀਂ ਸੀ। ਉਸ ਨੇ ਅਜਿਹਾ ਆਪਣੀ ਨਿਹਚਾ ਕਾਰਣ ਕੀਤਾ। ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਤੰਬੂਆਂ ਵਿੱਚ ਰਿਹਾ ਜਿਨ੍ਹਾਂ ਨੇ ਵੀ ਪਰਮੇਸ਼ੁਰ ਕੋਲੋਂ ਉਹੀ ਵਾਇਦਾ ਪ੍ਰਾਪਤ ਕੀਤਾ ਸੀ।
ਹਿਜ਼ ਕੀ ਐਲ 48:14
ਲੇਵੀ ਇਸ ਜ਼ਮੀਨ ਦਾ ਕੋਈ ਵੀ ਹਿੱਸਾ ਵੇਚਣਗੇ ਨਹੀਂ ਜਾਂ ਉਸਦਾ ਵਪਾਰ ਨਹੀਂ ਕਰਨਗੇ। ਉਹ ਇਸ ਜ਼ਮੀਨ ਦਾ ਕੋਈ ਵੀ ਹਿੱਸਾ ਵੇਚ ਨਹੀਂ ਸੱਕਣਗੇ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਦੇਸ ਦੇ ਇਸ ਹਿੱਸੇ ਦੇ ਟੁਕੜੇ ਬਿਲਕੁਲ ਨਾ ਕਰਨ! ਕਿਉਂ ਕਿ ਇਹ ਜ਼ਮੀਨ ਯਹੋਵਾਹ ਦੀ ਹੈ-ਇਹ ਬਹੁਤ ਖਾਸ ਹੈ। ਇਹ ਜ਼ਮੀਨ ਦਾ ਬਿਹਤਰੀਨ ਹਿੱਸਾ ਹੈ।
ਯਸਈਆਹ 8:8
ਉਹ ਪਾਣੀ ਉਸ ਨਦੀ ਵਿੱਚੋਂ ਬਾਹਰ ਵਗਦਾ ਹੋਇਆ ਯਹੂਦਾਹ ਵਿੱਚ ਦਾਖਲ ਹੋ ਜਾਵੇਗਾ। ਇਹ ਯਹੂਦਾਹ ਦੀ ਧੌਣ ਤਾਈ ਚੜ੍ਹ ਜਾਵੇਗਾ। ਇਹ ਯਹੂਦਾਹ ਨੂੰ ਤਕਰੀਬਨ ਡੋਬ ਹੀ ਦੇਵੇਗਾ। ਇਮਾਨੂਏਲ, ਇਹ ਹੜ੍ਹ ਇੰਨਾ ਫ਼ੈਲ ਜਾਵੇਗਾ ਕਿ ਤੇਰੇ ਸਾਰੇ ਦੇਸ਼ ਉੱਤੇ ਫ਼ੈਲ ਜਾਵੇਗਾ।
ਜ਼ਬੂਰ 119:19
ਮੈਂ ਇਸ ਧਰਤੀ ਉੱਤੇ ਅਜਨਬੀ ਸਾਂ। ਯਹੋਵਾਹ, ਮੇਰੇ ਕੋਲੋਂ ਆਪਣੀਆਂ ਸਿੱਖਿਆਵਾਂ ਨਾ ਛੁਡਾਉ।
ਜ਼ਬੂਰ 24:1
ਦਾਊਦ ਦਾ ਇੱਕ ਗੀਤ। ਧਰਤੀ ਅਤੇ ਇਸਦੀ ਹਰ ਸ਼ੈਅ ਯਹੋਵਾਹ ਦੀ ਮਲਕੀਅਤ ਹੈ। ਦੁਨੀਆਂ ਤੇ ਇਸਦੇ ਸਾਰੇ ਲੋਕ ਉਸ ਦੇ ਹਨ।
੧ ਸਲਾਤੀਨ 21:3
ਨਾਬੋਥ ਨੇ ਕਿਹਾ, “ਮੈਂ ਉਹ ਤੈਨੂੰ ਨਹੀਂ ਦੇ ਸੱਕਦਾ ਜੋ ਮੈਂ ਆਪਣੇ ਪੁਰਖਿਆਂ ਤੋਂ ਵਿਰਸੇ ਵਿੱਚ ਪ੍ਰਾਪਤ ਕੀਤਾ ਹੈ।”
ਖ਼ਰੋਜ 19:5
ਇਸ ਲਈ ਹੁਣ ਮੈਂ ਤੁਹਾਨੂੰ ਆਪਣੇ ਹੁਕਮ ਮੰਨਣ ਲਈ ਆਖਦਾ ਹਾਂ। ਮੇਰੇ ਇਕਰਾਰਨਾਮੇ ਦੀ ਪਾਲਣ ਕਰੋ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਤੁਸੀਂ ਮੇਰੇ ਆਪਣੇ ਖਾਸ ਬੰਦੇ ਹੋਵੋਂਗੇ। ਸਾਰੀ ਦੁਨੀਆਂ ਮੇਰੀ ਹੈ ਪਰ ਮੈਂ ਤੁਹਾਨੂੰ ਆਪਣੇ ਖਾਸ ਬੰਦਿਆਂ ਵਜੋਂ ਚੁਣ ਰਿਹਾ ਹਾਂ।
ਪੈਦਾਇਸ਼ 47:9
ਯਾਕੂਬ ਨੇ ਫ਼ਿਰਊਨ ਨੂੰ ਆਖਿਆ, “ਮੇਰੀ ਜ਼ਿੰਦਗੀ ਬਹੁਤ ਛੋਟੀ ਹੈ, ਪਰ ਮੇਰੀਆਂ ਮੁਸੀਬਤਾਂ ਬਹੁਤ ਜ਼ਿਆਦਾ ਸਨ। ਮੈਂ ਸਿਰਫ਼ 130 ਵਰ੍ਹੇ ਜੀਵਿਆ ਹਾਂ। ਮੇਰਾ ਪਿਤਾ ਅਤੇ ਉਸ ਦੇ ਪੁਰਖੇ ਮੇਰੇ ਨਾਲੋਂ ਵਡੇਰੀ ਉਮਰ ਜੀਵੇ ਸਨ।”
ਪੈਦਾਇਸ਼ 23:4
“ਮੈਂ ਤੁਹਾਡੇ ਦੇਸ਼ ਵਿੱਚ ਰਹਿਣ ਵਾਲਾ ਸਿਰਫ਼ ਇੱਕ ਮੁਸਾਫ਼ਰ ਹਾਂ। ਮੇਰੇ ਕੋਲ ਆਪਣੀ ਪਤਨੀ ਨੂੰ ਦਫ਼ਨ ਕਰਨ ਲਈ ਕੋਈ ਥਾਂ ਨਹੀਂ। ਕਿਰਪਾ ਕਰਕੇ ਮੈਨੂੰ ਕੁਝ ਥਾਂ ਦਿਉ ਤਾਂ ਜੋ ਮੈਂ ਆਪਣੀ ਪਤਨੀ ਨੂੰ ਦਫ਼ਨਾ ਸੱਕਾਂ।”