Leviticus 8:14
ਫ਼ੇਰ ਮੂਸਾ ਨੇ ਪਾਪ ਦੀ ਭੇਟ ਦਾ ਬਲਦ ਲਿਆਂਦਾ। ਹਾਰੂਨ ਤੇ ਉਸ ਦੇ ਪੁੱਤਰਾਂ ਨੇ ਪਾਪ ਦੀ ਭੇਟ ਦੇ ਬਲਦ ਦੇ ਸਿਰ ਤੇ ਆਪਣੇ ਹੱਥ ਰੱਖੇ।
Leviticus 8:14 in Other Translations
King James Version (KJV)
And he brought the bullock for the sin offering: and Aaron and his sons laid their hands upon the head of the bullock for the sin offering.
American Standard Version (ASV)
And he brought the bullock of the sin-offering: and Aaron and his sons laid their hands upon the head of the bullock of the sin-offering.
Bible in Basic English (BBE)
And he took the ox of the sin-offering: and Aaron and his sons put their hands on the head of the ox,
Darby English Bible (DBY)
And he brought near the bullock for the sin-offering; and Aaron and his sons laid their hands on the head of the bullock for the sin-offering;
Webster's Bible (WBT)
And he brought the bullock for the sin-offering: and Aaron and his sons laid their hands upon the head of the bullock for the sin-offering.
World English Bible (WEB)
He brought the bull of the sin offering, and Aaron and his sons laid their hands on the head of the bull of the sin offering.
Young's Literal Translation (YLT)
And he bringeth nigh the bullock of the sin-offering, and Aaron layeth -- his sons also -- their hands on the head of the bullock of the sin-offering,
| And he brought | וַיַּגֵּ֕שׁ | wayyaggēš | va-ya-ɡAYSH |
| אֵ֖ת | ʾēt | ate | |
| the bullock | פַּ֣ר | par | pahr |
| offering: sin the for | הַֽחַטָּ֑את | haḥaṭṭāt | ha-ha-TAHT |
| and Aaron | וַיִּסְמֹ֨ךְ | wayyismōk | va-yees-MOKE |
| sons his and | אַֽהֲרֹ֤ן | ʾahărōn | ah-huh-RONE |
| laid | וּבָנָיו֙ | ûbānāyw | oo-va-nav |
| אֶת | ʾet | et | |
| their hands | יְדֵיהֶ֔ם | yĕdêhem | yeh-day-HEM |
| upon | עַל | ʿal | al |
| head the | רֹ֖אשׁ | rōš | rohsh |
| of the bullock | פַּ֥ר | par | pahr |
| for the sin offering. | הַֽחַטָּֽאת׃ | haḥaṭṭāt | HA-ha-TAHT |
Cross Reference
ਹਿਜ਼ ਕੀ ਐਲ 43:19
ਤੁਸੀਂ ਸਦੋਕ ਦੇ ਪਰਿਵਾਰ ਦੇ ਬੰਦਿਆਂ ਨੂੰ ਇੱਕ ਵਹਿੜਕੇ ਨੂੰ ਪਾਪ ਦੀਆਂ ਭੇਟਾਂ ਵਜੋਂ ਦੇਵੋਂਗੇ। ਇਹ ਬੰਦੇ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਜਾਜਕ ਹਨ। ਇਹ ਓਹੀ ਬੰਦੇ ਹਨ ਜਿਹੜੇ ਮੇਰੇ ਲਈ ਭੇਟਾਂ ਲਿਆਕੇ ਮੇਰੀ ਸੇਵਾ ਕਰਦੇ ਹਨ।’” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
੧ ਪਤਰਸ 3:18
ਮਸੀਹ ਨੇ ਵੀ ਦੁੱਖ ਝੱਲਿਆ ਅਤੇ ਸਿਰਫ਼ ਇੱਕ ਹੀ ਵਾਰ ਪਾਪਾਂ ਲਈ ਮਰਿਆ। ਉਸ ਨੇ ਪਾਪ ਨਹੀਂ ਕੀਤਾ ਪਰ ਉਹ ਉਨ੍ਹਾਂ ਸਾਰੇ ਲੋਕਾਂ ਲਈ ਮਰਿਆ। ਜਿਨ੍ਹਾਂ ਨੇ ਪਾਪ ਨਹੀਂ ਕੀਤਾ। ਉਸ ਨੇ ਅਜਿਹਾ ਸਾਨੂੰ ਸਾਰਿਆਂ ਨੂੰ ਪਰਮੇਸ਼ੁਰ ਦੇ ਨਜ਼ਦੀਕ ਲਿਆਉਣ ਲਈ ਕੀਤਾ। ਉਸਦਾ ਸਰੀਰ ਮਰ ਗਿਆ ਪਰ ਉਹ ਆਪਣੇ ਆਤਮਾ ਵਿੱਚ ਜਿਉਂਦਾ ਰਿਹਾ।
ਇਬਰਾਨੀਆਂ 7:26
ਇਸ ਲਈ ਯਿਸੂ ਇੱਕ ਤਰ੍ਹਾਂ ਦਾ ਸਰਦਾਰ ਜਾਜਕ ਹੈ ਜਿਸਦੀ ਸਾਨੂੰ ਲੋੜ ਹੈ। ਉਹ ਪਵਿੱਤਰ ਹੈ ਉਸ ਵਿੱਚ ਕੋਈ ਪਾਪ ਨਹੀਂ ਹੈ। ਉਹ ਸ਼ੁੱਧ ਹੈ ਅਤੇ ਪਾਪੀਆਂ ਤੋਂ ਪ੍ਰਭਾਵਿਤ ਨਹੀਂ ਹੈ। ਉਹ ਸਵਰਗ ਨਾਲੋਂ ਵੀ ਉੱਚਾ ਚੁੱਕਿਆ ਗਿਆ ਹੈ।
੨ ਕੁਰਿੰਥੀਆਂ 5:21
ਮਸੀਹ ਵਿੱਚ ਕੋਈ ਪਾਪ ਨਹੀਂ ਸੀ। ਪਰ ਪਰਮੇਸ਼ੁਰ ਨੇ ਉਸ ਨੂੰ ਪਾਪ ਬਣਾ ਦਿੱਤਾ। ਪਰਮੇਸ਼ੁਰ ਨੇ ਇਹ ਸਾਡੇ ਲਈ ਕੀਤਾ ਸੀ ਤਾਂ ਜੋ ਉਸ ਰਾਹੀਂ ਅਸੀਂ ਪਰਮੇਸ਼ੁਰ ਨਾਲ ਧਰਮੀ ਬਣ ਸੱਕਦੇ ਹਾਂ।
ਰੋਮੀਆਂ 8:3
ਸ਼ਰ੍ਹਾ ਸ਼ਕਤੀਹੀਣ ਸੀ ਕਿਉਂਕਿ ਸਾਡੇ ਪਾਪੀ ਸੁਭਾਵਾਂ ਨੇ ਇਸ ਨੂੰ ਕਮਜ਼ੋਰ ਬਣਾ ਦਿੱਤਾ। ਪਰ ਪਰਮੇਸ਼ੁਰ ਨੇ ਉਹ ਕੁਝ ਕੀਤਾ ਜੋ ਸ਼ਰ੍ਹਾ ਨਾ ਕਰ ਸੱਕੀ। ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਉਸੇ ਮਨੁੱਖੀ ਸਰੀਰ ਵਿੱਚ ਧਰਤੀ ਉੱਤੇ ਭੇਜਿਆ ਜਿਸ ਨੂੰ ਅਸੀਂ ਪਾਪ ਕਰਨ ਲਈ ਇਸਤੇਮਾਲ ਕਰਦੇ ਹਾਂ। ਪਰਮੇਸ਼ੁਰ ਨੇ ਉਸੇ ਮਨੁੱਖੀ ਸਰੀਰ ਨੂੰ ਪਾਪ ਦਾ ਭੁਗਤਾਨ ਕਰਨ ਲਈ ਚਢ਼ਾਵੇ ਦੇ ਤੌਰ ਤੇ ਇਸਤੇਮਾਲ ਕੀਤਾ। ਇਸ ਲਈ ਪਰਮੇਸ਼ੁਰ ਨੇ ਪਾਪ ਨੂੰ ਨਿੰਦਣ ਲਈ ਇਨਸਾਨੀ ਜੀਵਨ ਇਸਤੇਮਾਲ ਕੀਤਾ।
ਯਸਈਆਹ 53:10
ਯਹੋਵਾਹ ਨੇ ਉਸ ਨੂੰ ਕੁਚਲਣ ਦਾ ਫ਼ੈਸਲਾ ਕੀਤਾ ਯਹੋਵਾਹ ਨੇ ਫ਼ੈਸਲਾ ਕੀਤਾ ਕਿ ਉਸ ਨੂੰ ਦੁੱਖ ਮਿਲਣਾ ਚਾਹੀਦਾ ਹੈ ਇਸ ਲਈ ਸੇਵਕ ਨੇ ਆਪਣੇ-ਆਪ ਨੂੰ ਮੌਤ ਦੇ ਹਵਾਲੇ ਕਰ ਦਿੱਤਾ। ਪਰ ਉਹ ਬਹੁਤ ਲੰਮੇ ਸਮੇਂ ਤੱਕ ਨਵਾਂ ਜੀਵਨ ਜੀਵੇਗਾ। ਉਹ ਆਪਣੇ ਲੋਕਾਂ ਨੂੰ ਮਿਲੇਗਾ। ਉਹ ਉਨ੍ਹਾਂ ਗੱਲਾਂ ਨੂੰ ਪੂਰਿਆਂ ਕਰੇਗਾ ਜਿਹੜੀਆਂ ਯਹੋਵਾਹ ਉਸ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।
ਜ਼ਬੂਰ 66:15
ਮੈਂ ਤੁਹਾਨੂੰ ਆਪਣੇ ਪਾਪ ਲਈ ਚੜ੍ਹਾਵੇ ਭੇਟ ਕਰ ਰਿਹਾ ਹਾਂ। ਮੈਂ ਤੁਹਾਨੂੰ ਭੇਡੂਆਂ ਨਾਲ ਧੂਪ ਭੇਟ ਕਰ ਰਿਹਾ ਹਾਂ। ਮੈਂ ਤੁਹਾਨੂੰ ਸਾਂਨ੍ਹ ਅਤੇ ਬੱਕਰੀ ਭੇਟ ਕਰ ਰਿਹਾ ਹਾਂ।
ਅਹਬਾਰ 16:21
ਹਾਰੂਨ ਆਪਣੇ ਦੋਵੇਂ ਹੱਥ ਜਿਉਂਦੇ ਬੱਕਰੇ ਦੇ ਸਿਰ ਤੇ ਰੱਖੇਗਾ। ਫ਼ੇਰ ਉਹ ਬੱਕਰੇ ਉੱਪਰ ਇਸਰਾਏਲ ਦੇ ਲੋਕਾਂ ਦੇ ਪਾਪਾਂ ਅਤੇ ਜ਼ੁਰਮਾਂ ਨੂੰ ਕਬੂਲ ਕਰੇਗਾ। ਇਸ ਤਰ੍ਹਾਂ ਹਾਰੂਨ ਲੋਕਾਂ ਦੇ ਪਾਪ ਬੱਕਰੇ ਦੇ ਸਿਰ ਤੇ ਧਰ ਦੇਵੇਗਾ। ਫ਼ੇਰ ਉਹ ਬੱਕਰੇ ਨੂੰ ਮਾਰੂਥਲ ਵਿੱਚ ਭੇਜ ਦੇਵੇਗਾ। ਇੱਕ ਆਦਮੀ ਇਸ ਬੱਕਰੇ ਦੀ ਦੂਰ ਤੱਕ ਅਗਵਾਈ ਕਰਨ ਲਈ ਤਿਆਰ ਖੜ੍ਹਾ ਹੋਵੇਗਾ।
ਅਹਬਾਰ 16:6
ਹਾਰੂਨ ਨੂੰ ਆਪਣੇ ਲਈ ਪਾਪ ਦੀ ਭੇਟ ਵਜੋਂ ਇੱਕ ਬਲਦ ਚੜ੍ਹਾਉਣਾ ਚਾਹੀਦਾ ਹੈ। ਹਾਰੂਨ ਨੂੰ ਆਪਣੇ-ਆਪ ਲਈ ਅਤੇ ਆਪਣੇ ਪਰਿਵਾਰ ਖਾਤਰ ਪਰਾਸਚਿਤ ਕਰਨ ਲਈ ਅਜਿਹਾ ਕਰਨਾ ਚਾਹੀਦਾ ਹੈ।
ਅਹਬਾਰ 8:2
“ਹਾਰੂਨ ਨੂੰ ਉਸ ਦੇ ਪੁੱਤਰਾਂ ਉਨ੍ਹਾਂ ਦੇ ਵਸਤਰਾਂ, ਮਸਹ ਵਾਲੇ ਤੇਲ, ਪਾਪ ਦੀ ਭੇਟ ਦੇ ਬਲਦ ਦੋ ਭੇਡੂਆਂ ਅਤੇ ਪਤੀਰੀ ਰੋਟੀ ਦੀ ਟੋਕਰੀ ਸਮੇਤ ਨਾਲ ਲੈ।
ਅਹਬਾਰ 4:3
“ਜੇ ਮਸਹ ਕੀਤਾ ਹੋਇਆ ਜਾਜਕ ਪਾਪ ਕਰਦਾ ਅਤੇ ਲੋਕਾਂ ਤੇ ਦੋਸ਼ ਲਿਆਉਂਦਾ, ਤਾਂ ਉਸ ਨੂੰ ਆਪਣੇ ਪਾਪ ਲਈ ਯਹੋਵਾਹ ਨੂੰ ਪਾਪ ਦੀ ਭੇਟ ਵਜੋਂ ਇੱਕ ਬੇਨੁਕਸ ਜਵਾਨ ਬਲਦ ਚੜ੍ਹਾਉਣ ਚਾਹੀਦਾ ਹੈ।
ਅਹਬਾਰ 1:4
ਉਸ ਨੂੰ ਆਪਣੇ ਹੱਥ ਉਸ ਜਾਨਵਰ ਉੱਪਰ ਰੱਖਣੇ ਚਾਹੀਦੇ ਹਨ। ਯਹੋਵਾਹ ਉਸ ਹੋਮ ਦੀ ਭੇਟ ਨੂੰ ਉਸ ਵਿਅਕਤੀ ਦੇ ਪਰਾਸਚਿਤ ਵਜੋਂ ਕਬੂਲ ਕਰੇਗਾ।
ਖ਼ਰੋਜ 29:10
“ਫ਼ੇਰ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਉਸ ਥਾਂ ਤੇ ਵਹਿੜਕਾ ਲੈ ਕੇ ਆਉਣਾ। ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਚਾਹੀਦਾ ਹੈ ਕਿ ਉਹ ਵਹਿੜਕੇ ਦੇ ਸਿਰ ਉੱਤੇ ਆਪਣੇ ਹੱਥ ਰੱਖਣ।