Luke 1:11
ਤਦ ਜ਼ਕਰ੍ਯਾਹ ਨੂੰ ਧੂਪ ਦੀ ਵੇਦੀ ਦੇ ਸੱਜੇ ਪਾਸੇ ਪ੍ਰਭੂ ਦਾ ਇੱਕ ਦੂਤ ਖਲੋਤਾ ਦਿਖਿਆ।
Luke 1:11 in Other Translations
King James Version (KJV)
And there appeared unto him an angel of the Lord standing on the right side of the altar of incense.
American Standard Version (ASV)
And there appeared unto him an angel of the Lord standing on the right side of altar of incense.
Bible in Basic English (BBE)
And he saw an angel of the Lord in his place on the right side of the altar.
Darby English Bible (DBY)
And an angel of [the] Lord appeared to him, standing on the right of the altar of incense.
World English Bible (WEB)
An angel of the Lord appeared to him, standing on the right side of the altar of incense.
Young's Literal Translation (YLT)
And there appeared to him a messenger of the Lord standing on the right side of the altar of the perfume,
| And | ὤφθη | ōphthē | OH-fthay |
| there appeared | δὲ | de | thay |
| unto him | αὐτῷ | autō | af-TOH |
| angel an | ἄγγελος | angelos | ANG-gay-lose |
| of the Lord | κυρίου | kyriou | kyoo-REE-oo |
| standing | ἑστὼς | hestōs | ay-STOSE |
| on | ἐκ | ek | ake |
| the right side | δεξιῶν | dexiōn | thay-ksee-ONE |
| the of | τοῦ | tou | too |
| altar | θυσιαστηρίου | thysiastēriou | thyoo-see-ah-stay-REE-oo |
| τοῦ | tou | too | |
| of incense. | θυμιάματος | thymiamatos | thyoo-mee-AH-ma-tose |
Cross Reference
ਖ਼ਰੋਜ 40:26
ਫ਼ੇਰ ਮੂਸਾ ਨੇ ਮੰਡਲੀ ਵਾਲੇ ਤੰਬੂ ਵਿੱਚ ਸੁਨਿਹਰੀ ਜਗਵੇਦੀ ਸਥਾਪਿਤ ਕੀਤੀ। ਉਸ ਨੇ ਜਗਵੇਦੀ ਨੂੰ ਪਰਦੇ ਦੇ ਸਾਹਮਣੇ ਰੱਖ ਦਿੱਤਾ।
ਪਰਕਾਸ਼ ਦੀ ਪੋਥੀ 9:13
ਛੇਵੇਂ ਬਿਗਲ ਦਾ ਧਮਾਕਾ ਛੇਵੇਂ ਦੂਤ ਨੇ ਆਪਣਾ ਬਿਗਲ ਵਜਾਇਆ। ਫ਼ੇਰ ਮੈਂ ਪਰਮੇਸ਼ੁਰ ਦੇ ਸਾਹਮਣੇ ਰੱਖੇ ਹੋਏ ਸੋਨੇ ਦੀ ਜਗਵੇਦੀ ਦੇ ਛੇ ਸਿੰਗਾਂ ਵਿੱਚੋਂ ਇੱਕ ਅਵਾਜ਼ ਨਿਕਲਦੀ ਸੁਣੀ।
ਪਰਕਾਸ਼ ਦੀ ਪੋਥੀ 8:3
ਇੱਕ ਹੋਰ ਦੂਤ ਆਇਆ ਅਤੇ ਜਗਵੇਦੀ ਦੇ ਸਾਹਮਣੇ ਖੜ੍ਹਾ ਹੋ ਗਿਆ। ਇਸ ਦੂਤ ਕੋਲ ਸੁਨਿਹਰੀ ਧੂਪਦਾਨ ਸੀ। ਦੂਤ ਨੂੰ ਪ੍ਰਾਰਥਨਾ ਦੇ ਨਾਲ ਪਰਮੇਸ਼ੁਰ ਦੇ ਲੋਕਾਂ ਨੂੰ ਭੇਂਟ ਕਰਨ ਲਈ ਕਾਫ਼ੀ ਮਾਤਰਾ ਵਿੱਚ ਧੂਪ ਦਿੱਤੀ ਗਈ ਸੀ। ਦੂਤ ਨੇ ਤਖਤ ਦੇ ਨੇੜੇ ਪਈ ਹੋਈ ਸੁਨਿਹਰੀ ਜਗਵੇਦੀ ਉੱਤੇ ਇਹ ਸਮੱਗਰੀ ਰੱਖ ਦਿੱਤੀ।
ਇਬਰਾਨੀਆਂ 1:14
ਸਾਰੇ ਦੂਤ, ਜਿਹੜੇ ਪਰਮੇਸ਼ੁਰ ਦੀ ਸੇਵਾ ਕਰਦੇ ਹਨ, ਆਤਮਾ ਹਨ ਅਤੇ ਉਹ ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਲਈ ਭੇਜੇ ਗਏ ਹਨ ਜੋ ਮੁਕਤੀ ਪ੍ਰਾਪਤ ਕਰਦੇ ਹਨ।
ਰਸੂਲਾਂ ਦੇ ਕਰਤੱਬ 10:3
ਇੱਕ ਦੁਪਹਿਰ ਤਿੰਨ ਵਜੇ ਦੇ ਆਸ-ਪਾਸ ਉਸ ਨੇ ਇੱਕ ਦਰਸ਼ਨ ਦੇਖਿਆ। ਦਰਸ਼ਨ ਵਿੱਚ ਪਰਮੇਸ਼ੁਰ ਵੱਲੋਂ ਇੱਕ ਦੂਤ ਉਸ ਕੋਲ ਆਇਆ ਅਤੇ ਆਖਣ ਲੱਗਾ, “ਕੁਰਨੇਲਿਯੁਸ।”
ਰਸੂਲਾਂ ਦੇ ਕਰਤੱਬ 5:19
ਪਰ ਰਾਤ ਦੇ ਵਕਤ, ਪ੍ਰਭੂ ਦੇ ਦੂਤ ਨੇ ਜੇਲ ਦੇ ਸਾਰੇ ਦਰਵਾਜ਼ੇ ਖੋਲ੍ਹ ਦਿੱਤੇ। ਦੂਤ ਉਨ੍ਹਾਂ ਨੂੰ ਬਾਹਰ ਲੈ ਗਿਆ ਅਤੇ ਆਖਿਆ,
ਲੋਕਾ 2:10
ਦੂਤ ਨੇ ਉਨ੍ਹਾਂ ਨੂੰ ਆਖਿਆ, “ਡਰੋ ਨਹੀਂ, ਮੈਂ ਤੁਹਾਨੂੰ ਖੁਸ਼ਖਬਰੀ ਦੱਸ ਰਿਹਾ ਹਾਂ, ਜੋ ਸਾਰਿਆਂ ਲੋਕਾਂ ਨੂੰ ਬਹੁਤ ਪ੍ਰਸੰਨ ਕਰ ਦੇਵੇਗੀ।
ਲੋਕਾ 1:28
ਦੂਤ ਉਸ ਕੁੜੀ ਕੋਲ ਆਇਆ ਅਤੇ ਆਖਿਆ, “ਮੁਬਾਰਕ ਹੋਵੇ! ਪ੍ਰਭੂ ਤੇਰੇ ਨਾਲ ਹੈ ਅਤੇ ਤੇਰੇ ਤੇ ਪ੍ਰਭੂ ਨੇ ਆਪਣੀ ਕਿਰਪਾ ਵਿਖਾਈ ਹੈ।”
ਲੋਕਾ 1:19
ਦੂਤ ਨੇ ਫ਼ਰਮਾਇਆ, “ਮੈਂ ਜ਼ਿਬਰਾਏਲ ਹਾਂ ਜੋ ਕਿ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹੈ। ਮੈਨੂੰ ਤੇਰੇ ਨਾਲ ਗੱਲਾਂ ਕਰਨ ਅਤੇ ਤੈਨੂੰ ਇਹ ਖੁਸ਼ਖਬਰੀ ਦੱਸਣ ਲਈ ਭੇਜਿਆ ਗਿਆ ਹੈ।
ਕਜ਼ਾૃ 13:9
ਪਰਮੇਸ਼ੁਰ ਨੇ ਮਾਨੋਆਹ ਦੀ ਪ੍ਰਾਰਥਨਾ ਸੁਣ ਲਈ। ਪਰਮੇਸ਼ੁਰ ਦਾ ਦੂਤ ਇੱਕ ਵਾਰ ਫ਼ੇਰ ਔਰਤ ਕੋਲ ਆਇਆ। ਉਹ ਇੱਕ ਖੇਤ ਅੰਦਰ ਬੈਠੀ ਹੋਈ ਸੀ ਅਤੇ ਉਸਦਾ ਪਤੀ ਮਾਨੋਆਹ ਉਸ ਦੇ ਕੋਲ ਨਹੀਂ ਸੀ।
ਕਜ਼ਾૃ 13:3
ਯਹੋਵਾਹ ਦਾ ਦੂਤ ਮਾਨੋਆਹ ਦੀ ਪਤਨੀ ਸਾਹਮਣੇ ਪ੍ਰਗਟ ਹੋਇਆ। ਉਸ ਨੇ ਆਖਿਆ, “ਤੇਰੀ ਹਾਲੇ ਤੀਕ ਔਲਾਦ ਨਹੀਂ। ਪਰ ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਂਗੀ।
ਅਹਬਾਰ 16:13
ਹਾਰੂਨ ਧੂਫ਼ ਨੂੰ ਯਹੋਵਾਹ ਦੇ ਸਾਹਮਣੇ ਅੱਗ ਉੱਤੇ ਪਾਵੇਗਾ। ਫ਼ੇਰ ਧੂਫ਼ ਦਾ ਬੱਦਲ ਇਕਰਾਰਨਾਮੇ ਦੇ ਉੱਪਰ ਕੱਜਣ ਉਪਰ ਫ਼ੈਲ ਜਾਵੇਗਾ। ਇਸ ਤਰ੍ਹਾਂ ਹਾਰੂਨ ਮਰੇਗਾ ਨਹੀਂ।
ਖ਼ਰੋਜ 37:25
ਧੂਫ਼ ਧੁਖਾਉਣ ਲਈ ਜਗਵੇਦੀ ਉਸ ਨੇ ਧੂਫ਼ ਧੁਖਾਉਣ ਲਈ ਜਗਵੇਦੀ ਬਣਾਈ। ਉਸ ਨੇ ਇਹ ਸ਼ਿੱਟੀਮ ਦੀ ਲੱਕੜ ਤੋਂ ਬਣਾਈ। ਜਗਵੇਦੀ ਚੌਰਸ ਸੀ। ਇਹ ਇੱਕ ਹੱਥ ਲੰਮੀ ਇੱਕ ਹੱਥ ਚੌੜੀ ਤੇ ਦੋ ਹੱਥ ਉੱਚੀ ਸੀ। ਜਗਵੇਦੀ ਉੱਤੇ ਚਾਰ ਸਿੰਗ ਸਨ। ਹਰੇਕ ਕੋਨੇ ਉੱਤੇ ਇੱਕ ਸਿੰਗ ਸੀ। ਇਨ੍ਹਾਂ ਸਿੰਗਾਂ ਨੂੰ ਇੱਕ ਦੂਜੇ ਨਾਲ ਅਤੇ ਜਗਵੇਦੀ ਨਾਲ ਜੋੜਕੇ ਇੱਕ ਮਿੱਕ ਕਰ ਦਿੱਤਾ ਗਿਆ ਸੀ।
ਖ਼ਰੋਜ 30:1
ਧੂਫ਼ ਧੁਖਾਉਣ ਲਈ ਜਗਵੇਦੀ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਸ਼ਿੱਟੀਮ ਦੀ ਲੱਕੜ ਦੀ ਇੱਕ ਜਗਵੇਦੀ ਬਣਾਉ। ਤੁਸੀਂ ਇਸ ਜਗਵੇਦੀ ਨੂੰ ਧੂਫ਼ ਧੁਖਾਉਣ ਲਈ ਵਰਤੋਂਗੇ।