ਲੋਕਾ 20:8
ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤਾਂ ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਇਹ ਸਭ ਕਰਨ ਲਈ ਮੈਂ ਕਿਹੜਾ ਅਧਿਕਾਰ ਇਸਤੇਮਾਲ ਕਰਦਾ ਹਾਂ?”
And | καὶ | kai | kay |
ὁ | ho | oh | |
Jesus | Ἰησοῦς | iēsous | ee-ay-SOOS |
said | εἶπεν | eipen | EE-pane |
unto them, | αὐτοῖς | autois | af-TOOS |
Neither | Οὐδὲ | oude | oo-THAY |
tell | ἐγὼ | egō | ay-GOH |
I | λέγω | legō | LAY-goh |
you | ὑμῖν | hymin | yoo-MEEN |
by | ἐν | en | ane |
what | ποίᾳ | poia | POO-ah |
authority | ἐξουσίᾳ | exousia | ayks-oo-SEE-ah |
I do | ταῦτα | tauta | TAF-ta |
these things. | ποιῶ | poiō | poo-OH |
Cross Reference
ਅੱਯੂਬ 5:12
ਪਰਮੇਸ਼ੁਰ ਚਾਲਾਕ ਤੇ ਬਦ ਬੰਦਿਆਂ ਦੀਆਂ ਯੋਜਨਾਵਾਂ ਰੋਕ ਦਿੰਦਾ ਹੈ ਇਸ ਲਈ ਉਨ੍ਹਾਂ ਨੂੰ ਸਫਲਤਾ ਨਹੀਂ ਮਿਲਦੀ।
ਅਮਸਾਲ 26:4
ਇਹ ਬੜੀ ਮੁਸ਼ਕਿਲ ਸਥਿਤੀ ਹੈ: ਜੇ ਕੋਈ ਮੂਰਖ ਤੁਹਾਨੂੰ ਕੋਈ ਮੂਰੱਖਤਾ ਭਰਿਆ ਪ੍ਰਸ਼ਨ ਪੁੱਛੇ ਤਾਂ ਤੁਸੀਂ ਉਸ ਨੂੰ ਮੂਰੱਖਤਾ ਭਰਿਆ ਉੱਤਰ ਨਹੀਂ ਦਿੰਦੇ ਨਹੀਂ ਤਾਂ ਤੁਸੀਂ ਵੀ ਮੂਰਖ ਹੀ ਜਾਪੋਂਗੇ; ਮੂਰਖ ਬੰਦੇ ਨੂੰ ਮੂਰੱਖਤਾ ਭਰਿਆ ਜਵਾਬ ਦੇਵੋ, ਨਹੀਂ ਤਾਂ ਉਹ ਆਪਣੇ-ਆਪ ਨੂੰ ਸਿਆਣਾ ਸਮਝੇਗਾ।
ਮੱਤੀ 15:14
ਫ਼ਰੀਸੀਆਂ ਤੋਂ ਦੂਰ ਰਹੋ। ਉਨ੍ਹਾਂ ਨੂੰ ਛੱਡ ਦੇਵੋ। ਉਹ ਅੰਨ੍ਹੇ ਲੋਕਾਂ ਦੇ ਅੰਨ੍ਹੇ ਆਗੂ ਹਨ। ਅਤੇ ਜੇਕਰ ਇੱਕ ਅੰਨ੍ਹਾ ਆਦਮੀ ਦੂਸਰੇ ਅੰਨ੍ਹੇ ਦੀ ਰਾਹਨੁਮਾਈ ਕਰਦਾ ਤਾਂ ਦੋਵੇਂ ਹੀ ਟੋਏ ਵਿੱਚ ਡਿੱਗਣਗੇ।”
ਮੱਤੀ 16:4
ਇਸ ਪੀੜ੍ਹੀ ਦੇ ਦੁਸ਼ਟ ਅਤੇ ਪਾਪੀ ਲੋਕ ਚਮਤਕਾਰ ਚਾਹੁੰਦੇ ਹਨ ਪਰ ਲੋਕਾਂ ਨੂੰ ਯੂਨਾਹ ਦੇ ਨਿਸ਼ਾਨ ਤੋਂ ਬਿਨਾ ਹੋਰ ਕੋਈ ਨਿਸ਼ਾਨ ਨਹੀਂ ਵਿਖਾਇਆ ਜਾਵੇਗਾ।” ਤਦ ਉਹ ਉਨ੍ਹਾਂ ਨੂੰ ਛੱਡ ਕੇ ਚੱਲਿਆ ਗਿਆ।
ਮੱਤੀ 21:27
ਸੋ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ ਕਿ ਯੂਹੰਨਾ ਨੂੰ ਬਪਤਿਸਮਾ ਦੇਣ ਦੀ ਸ਼ਕਤੀ, ਕਿੱਥੋਂ ਆਈ।” ਤਾਂ ਫ਼ਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਕਿ ਇਹ ਸਭ ਗੱਲਾਂ ਮੈਂ ਕਿਸ ਅਧਿਕਾਰ ਨਾਲ ਕਰ ਰਿਹਾ ਹਾਂ।
ਮਰਕੁਸ 11:33
ਇਸ ਲਈ ਆਗੂਆਂ ਨੇ ਯਿਸੂ ਨੂੰ ਕਿਹਾ, “ਸਾਨੂੰ ਇਸਦਾ ਜਵਾਬ ਨਹੀਂ ਪਤਾ।” ਯਿਸੂ ਨੇ ਆਖਿਆ, “ਤਾਂ ਨਾ ਹੀ ਮੈਂ ਤੁਹਾਨੂੰ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਗੱਲਾਂ ਕਰ ਰਿਹਾ ਹਾਂ।”
ਲੋਕਾ 22:68
ਅਤੇ ਜੇਕਰ ਮੈਂ ਤੁਹਾਨੂੰ ਕੁਝ ਪੁੱਛਾਂਗਾ ਤਾਂ ਤੁਸੀਂ ਜਵਾਬ ਨਹੀਂ ਦੇਵੋਂਗੇ।