ਲੋਕਾ 3:20
ਇਸ ਤਰ੍ਹਾਂ ਹੇਰੋਦੇਸ ਨੇ ਯੂਹੰਨਾ ਨੂੰ ਕੈਦ ਕਰ ਦਿੱਤਾ ਅਤੇ ਇੱਕ ਹੋਰ ਦੁਸ਼ਟ ਕਰਨੀ ਆਪਣੀਆਂ ਦੁਸ਼ਟ ਕਰਨੀਆਂ ਦੀ ਸੂਚੀ ਵਿੱਚ ਸ਼ਾਮਿਲ ਕਰ ਲਈ।
Added | προσέθηκεν | prosethēken | prose-A-thay-kane |
yet | καὶ | kai | kay |
this | τοῦτο | touto | TOO-toh |
above | ἐπὶ | epi | ay-PEE |
all, | πᾶσιν | pasin | PA-seen |
that | καὶ | kai | kay |
up shut he | κατέκλεισεν | katekleisen | ka-TAY-klee-sane |
τὸν | ton | tone | |
John | Ἰωάννην | iōannēn | ee-oh-AN-nane |
in | ἐν | en | ane |
τῇ | tē | tay | |
prison. | φυλακῇ | phylakē | fyoo-la-KAY |
Cross Reference
੨ ਸਲਾਤੀਨ 21:16
ਮਨੱਸਹ ਨੇ ਬੜੇ ਮਾਸੂਮ ਲੋਕਾਂ ਦਾ ਕਤਲ ਕੀਤਾ। ਉਸ ਨੇ ਯਰੂਸ਼ਲਮ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੀਕ ਸਾਰੀ ਜ਼ਮੀਨ ਨੂੰ ਖੂਨ ਨਾਲ ਲਬਰੇਜ਼ ਕਰ ਦਿੱਤਾ। ਅਤੇ ਉਹ ਸਾਰੇ ਪਾਪਾਂ ਦੇ ਨਾਲ ਮਨੱਸ਼ਹ ਨੇ ਯਹੂਦਾਹ ਤੋਂ ਉਹ ਪਾਪ ਕਰਵਾਏ ਕਿ ਉਹ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਲੱਗਣ।’”
੧ ਥੱਸਲੁਨੀਕੀਆਂ 2:15
ਉਨ੍ਹਾਂ ਯਹੂਦੀਆਂ ਨੇ ਪ੍ਰਭੂ ਯਿਸੂ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਨਬੀਆਂ ਨੂੰ ਕਤਲ ਕੀਤਾ। ਅਤੇ ਉਨ੍ਹਾਂ ਯਹੂਦੀਆਂ ਨੇ ਸਾਨੂੰ ਉਹ ਕੌਮ ਛੱਡਣ ਲਈ ਮਜਬੂਰ ਕੀਤਾ। ਪਰਮੇਸ਼ੁਰ ਉਨ੍ਹਾਂ ਨਾਲ ਖੁਸ਼ ਨਹੀਂ ਹੈ। ਉਹ ਸਮੂਹ ਲੋਕਾਂ ਦੇ ਵਿਰੁੱਧ ਹੈ।
ਯੂਹੰਨਾ 3:24
ਇਹ ਗੱਲ ਯੂਹੰਨਾ ਨੂੰ ਕੈਦ ਭੇਜਣ ਤੋਂ ਪਹਿਲਾਂ ਵਾਪਰੀ।
ਲੋਕਾ 13:31
ਯਿਸੂ ਦੀ ਮੌਤ ਯਰੂਸ਼ਲਮ ਵਿੱਚ ਹੋਵੇਗੀ ਉਸੇ ਵਕਤ ਕੁਝ ਫ਼ਰੀਸੀਆਂ ਨੇ ਯਿਸੂ ਦੇ ਕੋਲ ਆਣਕੇ ਉਸ ਨੂੰ ਕਿਹਾ, “ਇਸ ਥਾਂ ਤੋਂ ਦੂਰ ਚੱਲਿਆ ਜਾ, ਅਤੇ ਕਿਤੇ ਹੋਰ ਜਾਕੇ ਲੁਕ ਜਾ, ਕਿਉਂਕਿ ਹੇਰੋਦੇਸ ਤੈਨੂੰ ਮਾਰਨ ਦੀ ਵਿਉਂਤ ਬਣਾ ਰਿਹਾ ਹੈ।”
ਮੱਤੀ 23:31
ਇਸ ਲਈ ਤੁਸੀਂ ਵੀ ਗਵਾਹੀ ਦਿੰਦੇ ਹੋ ਕਿ ਤੁਸੀਂ ਉਨ੍ਹਾਂ ਦੇ ਬੱਚੇ ਹੋ ਜਿਨ੍ਹਾਂ ਨੇ ਨਬੀਆਂ ਦੀ ਹੱਤਿਆ ਕੀਤੀ।
ਮੱਤੀ 22:6
ਕੁਝ ਹੋਰ ਲੋਕਾਂ ਨੇ ਇਕੱਠੇ ਹੋਕੇ ਉਨ੍ਹਾਂ ਨੋਕਰਾਂ ਨੂੰ ਫ਼ੜਿਆ, ਕੁਟਿਆ ਅਤੇ ਜਾਨੋ ਮਾਰ ਦਿੱਤਾ।
ਮੱਤੀ 21:35
“ਪਰ ਕਿਸਾਨਾਂ ਨੇ ਉਨ੍ਹਾਂ ਨੂੰ ਫ਼ੜ ਲਿਆ ਅਤੇ ਇੱਕ ਨੂੰ ਕੁਟਿਆ ਦੂਜੇ ਨੂੰ ਮਾਰ ਦਿੱਤਾ ਅਤੇ ਤੀਜੇ ਨੋਕਰ ਨੂੰ ਪੱਥਰਾਂ ਨਾਲ ਮਾਰ ਦਿੱਤਾ।
ਯਰਮਿਆਹ 2:30
“ਤੁਹਾਨੂੰ, ਯਹੂਦਾਹ ਦੇ ਲੋਕਾਂ ਨੂੰ, ਮੈਂ ਸਜ਼ਾ ਦਿੱਤੀ ਸੀ ਪਰ ਇਸਦਾ ਕੋਈ ਫ਼ਾਇਦਾ ਨਹੀਂ ਹੋਇਆ। ਤੁਸੀਂ ਮੇਰੇ ਵੱਲ ਵਾਪਸ ਨਹੀਂ ਪਰਤੇ, ਜਦੋਂ ਤੁਹਾਨੂੰ ਸਜ਼ਾ ਦਿੱਤੀ ਗਈ ਸੀ। ਤੁਸੀਂ ਉਹ ਨਬੀ ਕਤਲ ਕਰ ਦਿੱਤੇ ਸਨ ਜੋ ਤੁਹਾਡੇ ਕੋਲ ਆਏ। ਤੁਸੀਂ ਸ਼ੇਰਾਂ ਵਰਗੇ ਖਤਰਨਾਕ ਸੀ ਅਤੇ ਤੁਸੀਂ ਨਬੀ ਕਤਲ ਕਰ ਦਿੱਤੇ।”
ਨਹਮਿਆਹ 9:26
ਅਤੇ ਫ਼ੇਰ ਉਨ੍ਹਾਂ ਨੇ ਅਵਗਿਆ ਕੀਤੀ ਅਤੇ ਤੇਰੇ ਖਿਲਾਫ਼ ਵਿਦ੍ਰੋਹ ਕੀਤਾ। ਉਨ੍ਹਾਂ ਨੇ ਆਪਣੀਆਂ ਪਿੱਠਾ ਪਿੱਛੇ ਤੇਰੀ ਬਿਵਸਬਾ ਨੂੰ ਸੁੱਟ ਦਿੱਤਾ। ਉਨ੍ਹਾਂ ਨੇ ਤੇਰੀਆਂ ਸਿੱਖੀਆਂ ਨੂੰ ਅਣਦੇਖਿਆਂ ਕੀਤਾ ਅਤੇ ਤੇਰੇ ਨਬੀਆਂ ਨੂੰ ਵੱਢਿਆ ਉੱਨ੍ਹਾਂ ਨਬੀਆਂ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਤੇ ਤੇਰੇ ਵੱਲ ਮੋੜਨ ਦਾ ਯਤਨ ਕੀਤਾ ਪਰ ਸਾਡੇ ਪੁਰਖਿਆਂ ਨੇ ਤੇਰੇ ਵਿਰੁੱਧ ਬੜੇ ਭਿਆਨਕ ਕਾਰਜ਼ ਕੀਤੇ।
੨ ਤਵਾਰੀਖ਼ 36:16
ਪਰ ਪਰਮੇਸ਼ੁਰ ਦੇ ਲੋਕਾਂ ਨੇ ਪਰਮੇਸ਼ੁਰ ਦੇ ਨਬੀ ਦਾ ਮਖੌਲ ਉਡਾਇਆ ਅਤੇ ਉਸ ਨੂੰ ਸੁਣਨ ਜਾਂ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੇਸ਼ਾਂ ਨੂੰ ਤਦ ਤੀਕ ਨਫ਼ਰਤ ਕੀਤੀ ਜਦ ਤੀਕ ਕਿ ਯਹੋਵਾਹ ਦਾ ਆਪਣੇ ਲੋਕਾਂ ਖਿਲਾਫ ਗੁੱਸਾ ਇੰਨਾ ਨਾ ਵੱਧ ਗਿਆ ਕਿ ਇਸਦਾ ਕੋਈ ਉਪਾ ਨਾ ਹੋਵੇ। ਹੁਣ ਉਸ ਨੂੰ ਆਪਣੇ ਲੋਕਾਂ ਤੇ ਕਰੋਧ ਆ ਗਿਆ ਜਿਸ ਨੂੰ ਹੁਣ ਕੋਈ ਰੋਕ ਨਹੀਂ ਸੀ ਪਾ ਸੱਕਦਾ।
੨ ਤਵਾਰੀਖ਼ 24:17
ਯਹੋਯਾਦਾ ਦੇ ਮਰਨ ਉਪਰੰਤ ਯਹੂਦਾਹ ਦੇ ਆਗੂ ਆਏ ਅਤੇ ਉਨ੍ਹਾਂ ਨੇ ਯੋਆਸ਼ ਪਾਤਸ਼ਾਹ ਨੂੰ ਮੱਥਾ ਟੇਕਿਆ ਤਾਂ ਪਾਤਸ਼ਾਹ ਨੇ ਉਨ੍ਹਾਂ ਦੀ ਸੁਣੀ।
੨ ਸਲਾਤੀਨ 24:4
ਯਹੋਵਾਹ ਨੇ ਇਹ ਇਸ ਲਈ ਵੀ ਸਭ ਕਰਵਾਇਆ ਕਿਉਂ ਕਿ ਮਨੱਸ਼ਹ ਨੇ ਬੜੇ ਮਾਸੂਮ ਲੋਕਾਂ ਨੂੰ ਮਰਵਾਇਆ ਸੀ ਅਤੇ ਉਨ੍ਹਾਂ ਦੇ ਖੂਨ ਨਾਲ ਸਾਰੇ ਯਰੂਸ਼ਲਮ ਨੂੰ ਲਥਪਥ ਕੀਤਾ ਸੀ। ਤਾਂ ਹੀ ਯਹੋਵਾਹ ਉਸ ਨੂੰ ਖਿਮਾ ਨਹੀਂ ਕਰਨਾ ਚਾਹੁੰਦਾ ਸੀ।
ਪਰਕਾਸ਼ ਦੀ ਪੋਥੀ 16:6
ਲੋਕਾਂ ਨੇ ਲਹੂ ਡੋਲ੍ਹਿਆ ਹੈ ਤੁਹਾਡੇ ਪਵਿੱਤਰ ਲੋਕਾਂ ਦਾ ਅਤੇ ਤੁਹਾਡੇ ਨਬੀਆਂ ਦਾ। ਹੁਣ ਤੂੰ ਉਨ੍ਹਾਂ ਲੋਕਾਂ ਨੂੰ ਲਹੂ ਪੀਣ ਲਈ ਦਿੱਤਾ ਹੈ। ਇਹੀ ਹੈ ਜੋ ਉਨ੍ਹਾਂ ਲਈ ਢੁੱਕਵਾਂ ਹੈ।”