Cross Reference
ਲੋਕਾ 5:11
ਫ਼ੇਰ ਉਨ੍ਹਾਂ ਨੇ ਆਪਣੀਆਂ ਬੇੜੀਆਂ ਨੂੰ ਕੰਢੇ ਤੇ ਲਿਆਂਦਾ। ਅਤੇ ਉਨ੍ਹਾਂ ਨੇ ਸਭ ਕੁਝ ਪਿੱਛੇ ਛੱਡ ਦਿੱਤਾ ਅਤੇ ਯਿਸੂ ਦੇ ਮਗਰ ਹੋ ਤੁਰੇ।
੧ ਸਲਾਤੀਨ 19:19
ਏਲੀਸ਼ਾ ਦਾ ਨਬੀ ਬਣਨਾ ਤਾਂ ਏਲੀਯਾਹ ਉੱਥੋਂ ਤੁਰ ਪਿਆ ਅਤੇ ਸ਼ਾਫ਼ਾਟ ਦੇ ਪੁੱਤਰ ਏਲੀਸ਼ਾ ਨੂੰ ਲੱਭਣ ਲਈ ਚੱਲਿਆ ਗਿਆ। ਉਸ ਵਕਤ, ਏਲੀਸ਼ਾ ਖੇਤ ਦੀ ਵਾਹੀ ਕਰ ਰਿਹਾ ਸੀ। ਉਸ ਕੋਲ ਬਲਦਾਂ ਦੀਆਂ 12 ਜੋੜੀਆਂ ਸਨ ਅਤੇ ਬਾਰ੍ਹਵੀ ਤੇ ਉਹ ਖੁਦ ਸੀ। ਜਦੋਂ ਏਲੀਯਾਹ ਉੱਥੇ ਪਹੁੰਚਿਆ, ਉਹ ਏਲੀਸ਼ਾ ਕੋਲ ਗਿਆ ਅਤੇ ਆਪਣਾ ਚੋਲਾ ਉਸ ਉੱਪਰ ਪਾ ਦਿੱਤਾ।
ਮੱਤੀ 19:22
ਪਰ ਜਦੋਂ ਉਸ ਜਵਾਨ ਨੇ ਇਹ ਸੁਣਿਆ ਤਾਂ, ਉਹ ਉਦਾਸੀ ਵਿੱਚ ਚੱਲਿਆ ਗਿਆ, ਕਿਉਂਕਿ ਉਹ ਬਹੁਤ ਅਮੀਰ ਸੀ।
ਲੋਕਾ 9:59
ਯਿਸੂ ਨੇ ਇੱਕ ਹੋਰ ਮਨੁੱਖ ਨੂੰ ਕਿਹਾ, “ਮੇਰੇ ਪਿੱਛੇ ਤੁਰ ਆ!” ਪਰ ਆਦਮੀ ਨੇ ਆਖਿਆ, “ਪ੍ਰਭੂ ਜੀ! ਕਿਰਪਾ ਕਰਕੇ ਮੈਨੂੰ ਜਾਣ ਦੀ ਆਗਿਆ ਦੇਵੋ ਤਾਂ ਜੋ ਮੈਂ ਪਹਿਲਾਂ ਆਪਣੇ ਪਿਓ ਨੂੰ ਦਫ਼ਨਾ ਆਵਾਂ।”