Luke 6:14
ਸ਼ਮਊਨ (ਜਿਸ ਨੂੰ ਯਿਸੂ ਨੇ ਪਤਰਸ ਨਾਂ ਦਿੱਤਾ) ਅਤੇ ਉਸਦਾ ਭਰਾ ਅੰਦ੍ਰਿਯਾਸ, ਯਾਕੂਬ ਅਤੇ ਯੂਹੰਨਾ, ਫ਼ਿਲਿਪੁੱਸ ਅਤੇ ਬਰਥੁਲਮਈ,
Luke 6:14 in Other Translations
King James Version (KJV)
Simon, (whom he also named Peter,) and Andrew his brother, James and John, Philip and Bartholomew,
American Standard Version (ASV)
Simon, whom he also named Peter, and Andrew his brother, and James and John, and Philip and Bartholomew,
Bible in Basic English (BBE)
Simon, to whom he gave the name of Peter, and Andrew, his brother, and James and John and Philip and Bartholomew
Darby English Bible (DBY)
Simon, to whom also he gave the name of Peter, and Andrew his brother, [and] James and John, [and] Philip and Bartholomew,
World English Bible (WEB)
Simon, whom he also named Peter; Andrew, his brother; James; John; Philip; Bartholomew;
Young's Literal Translation (YLT)
(Simon, whom also he named Peter, and Andrew his brother, James and John, Philip and Bartholomew,
| Simon, | Σίμωνα | simōna | SEE-moh-na |
| (whom | ὃν | hon | one |
| he also | καὶ | kai | kay |
| named | ὠνόμασεν | ōnomasen | oh-NOH-ma-sane |
| Peter,) | Πέτρον | petron | PAY-trone |
| and | καὶ | kai | kay |
| Andrew | Ἀνδρέαν | andrean | an-THRAY-an |
| his | τὸν | ton | tone |
| ἀδελφὸν | adelphon | ah-thale-FONE | |
| brother, | αὐτοῦ | autou | af-TOO |
| James | Ἰάκωβον | iakōbon | ee-AH-koh-vone |
| and | καὶ | kai | kay |
| John, | Ἰωάννην | iōannēn | ee-oh-AN-nane |
| Philip | Φίλιππον | philippon | FEEL-eep-pone |
| and | καὶ | kai | kay |
| Bartholomew, | Βαρθολομαῖον | bartholomaion | vahr-thoh-loh-MAY-one |
Cross Reference
ਰਸੂਲਾਂ ਦੇ ਕਰਤੱਬ 1:13
ਰਸੂਲ ਸ਼ਹਿਰ ਨੂੰ ਗਏ ਅਤੇ ਉਸ ਜਗ੍ਹਾ ਤੇ ਠਹਿਰੇ ਜਿੱਥੇ ਉਹ ਪਹਿਲਾਂ ਰਹਿੰਦੇ ਸਨ। ਇੱਕ ਕਮਰਾ ਪੌੜੀਆਂ ਚੜ੍ਹ ਕੇ ਸੀ। ਉੱਥੇ ਇਹ ਰਸੂਲ ਸਨ: ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਮਲਈ, ਮੱਤੀ ਅਤੇ ਯਾਕੂਬ ਹਲਫ਼ਾ ਦਾ ਪੁੱਤਰ, ਸ਼ਮਊਨ ਜੋ ਜ਼ੇਲੋਤੇਸ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਅਤੇ ਯਹੂਦਾ, ਯਾਕੂਬ ਦਾ ਪੁੱਤਰ।
ਮੱਤੀ 4:21
ਯਿਸੂ ਗਲੀਲੀ ਝੀਲ ਦੇ ਕੰਢੇ ਚੱਲਦਾ ਰਿਹਾ। ਉਸ ਨੇ ਦੋ ਹੋਰ ਭਰਾਵਾਂ ਯਾਕੂਬ ਅਤੇ ਯੂਹੰਨਾ ਨੂੰ ਵੇਖਿਆ ਜੋ ਕੇ ਜ਼ਬਦੀ ਦੇ ਪੁੱਤਰ ਸਨ। ਉਹ ਆਪਣੇ ਪਿਉ ਨਾਲ ਬੇੜੀ ਵਿੱਚ ਆਪਣੇ, ਜਾਲਾਂ ਨੂੰ ਠੀਕ ਕਰ ਰਹੇ ਸਨ। ਯਿਸੂ ਨੇ ਉਨ੍ਹਾਂ ਨੂੰ ਸੱਦਿਆ
ਮੱਤੀ 4:18
ਯਿਸੂ ਨੇ ਕੁਝ ਚੇਲੇ ਚੁਣੇ ਜਦੋਂ ਯਿਸੂ ਗਲੀਲ ਝੀਲ ਦੇ ਕੰਢੇ ਘੁੰਮ ਰਿਹਾ ਸੀ ਤਾਂ ਉਸ ਨੇ ਦੋ ਭਰਾਵਾਂ ਸ਼ਮਊਨ ਜਿਹੜਾ ਪਤਰਸ ਕਹਾਉਂਦਾ ਹੈ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਵੇਖਿਆ। ਉਹ ਮਾਛੀ ਸਨ ਉਹ ਜਾਲ ਨਾਲ ਮੱਛੀਆਂ ਫ਼ੜ ਰਹੇ ਸਨ।
੨ ਪਤਰਸ 1:1
ਸ਼ਮਊਨ ਪਤਰਸ, ਯਿਸੂ ਮਸੀਹ ਦੇ ਸੇਵਕ, ਅਤੇ ਇੱਕ ਰਸੂਲ ਵੱਲੋਂ ਸ਼ੁਭਕਾਮਨਾਵਾਂ, ਉਨ੍ਹਾਂ ਸਮੂਹ ਲੋਕਾਂ ਨੂੰ ਜਿਨ੍ਹਾਂ ਨੂੰ ਉਹੀ ਮੁੱਲਵਾਨ ਨਿਹਚਾ ਹੈ ਜਿਹੜੀ ਸਾਨੂੰ ਵੀ ਹੈ। ਤੁਸੀਂ ਇਹ ਵਿਸ਼ਵਾਸ ਇਸ ਲਈ ਪ੍ਰਾਪਤ ਕੀਤਾ ਹੈ ਕਿਉਂ ਕਿ ਸਾਡਾ ਪਰਮੇਸ਼ੁਰ ਅਤੇ ਮੁਕਤੀਦਾਤਾ, ਯਿਸੂ ਮਸੀਹ, ਨਿਰਪੱਖ ਹੈ।
ਰਸੂਲਾਂ ਦੇ ਕਰਤੱਬ 12:2
ਹੇਰੋਦੇਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਵੱਢ ਦੇਣ ਦਾ ਹੁਕਮ ਦਿੱਤਾ।
ਯੂਹੰਨਾ 21:15
ਯਿਸੂ ਦਾ ਪਤਰਸ ਨਾਲ ਗੱਲ ਕਰਨਾ ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”
ਯੂਹੰਨਾ 14:8
ਫਿਲਿਪੁੱਸ ਨੇ ਯਿਸੂ ਨੂੰ ਆਖਿਆ, “ਹੇ ਪ੍ਰਭੂ! ਸਾਨੂੰ ਪਿਤਾ ਦੇ ਦਰਸ਼ਣ ਕਰਾ ਅਤੇ ਸਾਡੇ ਲਈ ਇਹੀ ਕਾਫ਼ੀ ਹੈ।”
ਯੂਹੰਨਾ 6:8
ਉੱਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸਮਊਨ ਪਤਰਸ ਦਾ ਭਰਾ ਸੀ, ਉਸ ਨੇ ਆਖਿਆ,
ਯੂਹੰਨਾ 6:5
ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫਿਲਿਪੁੱਸ ਨੂੰ ਆਖਿਆ, “ਅਸੀਂ ਕਿੱਥੋਂ ਉਚਿਤ ਰੋਟੀ ਖਰੀਦ ਸੱਕਦੇ ਹਾਂ ਤਾਂ ਜੋ ਉਹ ਸਾਰੇ ਖਾ ਸੱਕਦੇ ਹਨ।”
ਯੂਹੰਨਾ 1:45
ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਸ਼ਰ੍ਹਾ ਵਿੱਚ ਜੋ ਲਿਖਿਆ ਹੈ। ਮੂਸਾ ਨੇ ਇੱਕ ਮਨੁੱਖ ਦੀ ਆਮਦ ਬਾਰੇ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਉਹ ਨਾਸਰਤ ਦਾ ਹੈ।”
ਯੂਹੰਨਾ 1:40
ਇਨ੍ਹਾਂ ਦੋਹਾਂ ਬੰਦਿਆਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਨਣ ਤੋਂ ਬਾਦ ਯਿਸੂ ਦਾ ਪਿੱਛਾ ਕੀਤਾ। ਇਨ੍ਹਾਂ ਦੋਹਾਂ ਆਦਮੀਆਂ ਵਿੱਚੋਂ ਇੱਕ ਦਾ ਨਾਂ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ।
ਲੋਕਾ 5:10
ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਬੜੇ ਹੈਰਾਨ ਹੋਏ। (ਯਾਕੂਬ ਅਤੇ ਯੂਹੰਨਾ ਸ਼ਮਊਨ ਨਾਲ ਸਾਂਝਾ ਕੰਮ ਕਰਦੇ ਸਨ।) ਯਿਸੂ ਨੇ ਸ਼ਮਊਨ ਨੂੰ ਕਿਹਾ, “ਭੈਭੀਤ ਨਾ ਹੋ! ਹੁਣ ਤੋਂ ਤੂੰ ਲੋਕਾਂ ਨੂੰ ਇਕੱਠਾ ਕਰਨ ਦਾ ਕੰਮ ਕਰੇਂਗਾ।”
ਲੋਕਾ 5:8
ਜਦੋਂ ਸ਼ਮਊਨ ਨੇ ਇਹ ਵੇਖਿਆ, ਤਾਂ ਉਸ ਨੇ ਯਿਸੂ ਅੱਗੇ ਸਿਰ ਝੁਕਾਇਆ ਅਤੇ ਆਖਿਆ, “ਪ੍ਰਭੂ ਮੈਂ ਇੱਕ ਪਾਪੀ ਬੰਦਾ ਹਾਂ, ਤੂੰ ਮੇਰੇ ਕੋਲੋਂ ਦੂਰ ਚੱਲਿਆ ਜਾ।” ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਉਹ ਅਤੇ ਹੋਰ ਜੋ ਉਸ ਦੇ ਨਾਲ ਸਨ ਇੰਨੀਆਂ ਮੱਛੀਆਂ ਫ਼ੜੇ ਜਾਣ ਲਈ ਹੈਰਾਨ ਸਨ।
ਮਰਕੁਸ 14:33
ਉਸ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਆਉਣ ਨੂੰ ਕਿਹਾ। ਉਹ ਬੜਾ ਦੁੱਖੀ ਅਤੇ ਦਿਲਗੀਰ ਸੀ।
ਮਰਕੁਸ 9:2
ਯਿਸੂ ਮੂਸਾ ਅਤੇ ਏਲੀਯਾਹ ਦੇ ਨਾਲ ਛੇ ਦਿਨਾਂ ਬਾਦ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੀ ਪਹਾੜੀ ਤੇ ਲੈ ਗਿਆ ਸਿਰਫ਼ ਉਹੀ ਉੱਥੇ ਉਸ ਦੇ ਨਾਲ ਸਨ। ਜਦੋਂ ਹਾਲੇ ਉਸ ਦੇ ਚੇਲੇ ਉਸ ਵੱਲ ਵੇਖ ਰਹੇ ਸਨ। ਯਿਸੂ ਉਨ੍ਹਾਂ ਦੇ ਸਾਹਮਣੇ ਬਦਲ ਗਿਆ ਸੀ।
ਮਰਕੁਸ 5:37
ਯਿਸੂ ਨੇ ਆਪਣੇ ਨਾਲ ਪਤਰਸ, ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਲਿਆ ਅਤੇ ਪ੍ਰਾਰਥਨਾ ਸਥਾਨ ਦੇ ਆਗੂ ਜੈਰੁਸ ਦੇ ਘਰ ਚੱਲਾ ਗਿਆ।
ਮਰਕੁਸ 1:29
ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰਨਾ ਯਿਸੂ ਅਤੇ ਉਸ ਦੇ ਚੇਲੇ ਫ਼ਿਰ ਪ੍ਰਾਰਥਨਾ ਸਥਾਨ ਛੱਡ ਕੇ ਯਾਕੂਬ ਅਤੇ ਯੂਹੰਨਾ ਸਮੇਤ ਸ਼ਮਊਨ ਅਤੇ ਅੰਦ੍ਰਿਯਾਸ ਦੇ ਘਰ ਆਏ।
ਮਰਕੁਸ 1:19
ਯਿਸੂ ਗਲੀਲ ਝੀਲ ਦੇ ਕਿਨਾਰੇ ਥੋੜਾ ਹੋਰ ਅੱਗੇ ਤੁਰਿਆ ਉਸ ਨੇ ਦੋ ਹੋਰ ਭਰਾਵਾਂ, ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ, ਨੂੰ ਵੇਖਿਆ, ਜੋ ਕਿ ਆਪਣੀ ਬੇੜੀ ਵਿੱਚ ਆਪਣੇ ਜਾਲਾਂ ਨੂੰ ਠੀਕ ਕਰ ਰਹੇ ਸਨ ਤਾਂ ਕਿ ਮੱਛੀਆਂ ਫ਼ੜ ਸੱਕਣ।
ਮੱਤੀ 10:3
ਫ਼ਿਲਿਪੁਸ ਅਤੇ ਬਰਤੁਲਮਈ; ਥੋਮਾ ਅਤੇ ਮੱਤੀ ਮਸੂਲੀਆ, ਹਲਫਈ ਦਾ ਪੁੱਤਰ ਯਾਕੂਬ ਅਤੇ ਥੱਦਈ;