ਲੋਕਾ 8:5
“ਇੱਕ ਕਿਸਾਨ ਬੀਜ ਬੀਜਣ ਲਈ ਨਿਕਲਿਆ, ਜਦੋਂ ਉਹ ਬੀਜ ਬੋਅ ਰਿਹਾ ਸੀ ਤਾਂ ਕੁਝ ਬੀਜ ਸੜਕ ਦੇ ਨਾਲ ਡਿੱਗ ਪਏ, ਉਸ ਉੱਪਰੋਂ ਦੀ ਲੋਕ ਲੰਘਦੇ ਰਹੇ, ਅਤੇ ਡਿੱਗੇ ਹੋਏ ਬੀਜ ਪੰਛੀ ਚੁਗ ਗਏ।
A | Ἐξῆλθεν | exēlthen | ayks-ALE-thane |
sower | ὁ | ho | oh |
went out | σπείρων | speirōn | SPEE-rone |
τοῦ | tou | too | |
to sow | σπεῖραι | speirai | SPEE-ray |
his | τὸν | ton | tone |
σπόρον | sporon | SPOH-rone | |
seed: | αὐτοῦ | autou | af-TOO |
and | καὶ | kai | kay |
as | ἐν | en | ane |
he | τῷ | tō | toh |
σπείρειν | speirein | SPEE-reen | |
sowed, | αὐτὸν | auton | af-TONE |
some | ὃ | ho | oh |
μὲν | men | mane | |
fell | ἔπεσεν | epesen | A-pay-sane |
by | παρὰ | para | pa-RA |
the | τὴν | tēn | tane |
way side; | ὁδόν | hodon | oh-THONE |
and | καὶ | kai | kay |
down, trodden was it | κατεπατήθη | katepatēthē | ka-tay-pa-TAY-thay |
and | καὶ | kai | kay |
the | τὰ | ta | ta |
fowls | πετεινὰ | peteina | pay-tee-NA |
the of | τοῦ | tou | too |
air | οὐρανοῦ | ouranou | oo-ra-NOO |
devoured | κατέφαγεν | katephagen | ka-TAY-fa-gane |
it. | αὐτό | auto | af-TOH |
Cross Reference
ਯਾਕੂਬ 1:23
ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ ਸੁਣਦਾ ਹੈ ਤੇ ਅਮਲ ਨਹੀਂ ਕਰਦਾ ਤਾਂ ਉਹ ਇਸ ਤਰ੍ਹਾਂ ਦਾ ਹੈ; ਉਹ ਉਸ ਬੰਦੇ ਵਰਗਾ ਹੈ ਜਿਹੜਾ ਸ਼ੀਸ਼ੇ ਵਿੱਚ ਆਪਣਾ ਚਿਹਰਾ ਦੇਖਦਾ ਹੈ।
ਇਬਰਾਨੀਆਂ 2:1
ਸਾਡੀ ਮੁਕਤੀ ਸ਼ਰ੍ਹਾ ਨਾਲੋਂ ਮਹਾਨ ਹੈ ਇਸ ਲਈ ਸਾਨੂੰ ਬਹੁਤ ਧਿਆਨ ਨਾਲ ਉਨ੍ਹਾਂ ਗੱਲਾਂ ਨੂੰ ਮੰਨਣਾ ਚਾਹੀਦਾ ਹੈ ਜਿਨ੍ਹਾਂ ਦੀ ਸਾਨੂੰ ਸਿੱਖਿਆ ਦਿੱਤੀ ਗਈ ਸੀ। ਸਾਨੂੰ ਸਾਵੱਧਾਨ ਰਹਿਣਾ ਚਾਹੀਦਾ ਹੈ ਤਾਂ ਜੋ ਅਸੀਂ ਸੱਚ ਦੇ ਮਾਰਗ ਤੋਂ ਦੂਰ ਨਾ ਹੋ ਜਾਈਏ।
ਲੋਕਾ 8:11
ਯਿਸੂ ਬੀਜ ਵਾਲੀ ਦ੍ਰਿਸ਼ਟਾਂਤ ਦਾ ਵਰਨਣ ਕਰਦਾ ਹੈ “ਇਸ ਉੱਪਰਲੇ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ: ਬੀਜ ਪਰਮੇਸ਼ੁਰ ਦੇ ਬਚਨ ਹਨ।
ਮਰਕੁਸ 4:26
ਯਿਸੂ ਬੀਜ ਦਾ ਦ੍ਰਿਸ਼ਟਾਂਤ ਵਰਤਦਾ ਹੈ ਫ਼ੇਰ ਯਿਸੂ ਨੇ ਕਿਹਾ, “ਪਰਮੇਸ਼ੁਰ ਦਾ ਰਾਜ ਉਸ ਮਨੁੱਖ ਵਾਂਗ ਹੈ ਜੋ ਧਰਤੀ ਉੱਤੇ ਬੀਜ ਬੀਜਦਾ ਹੈ।
ਮਰਕੁਸ 4:15
ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹੜੇ ਰਸਤੇ ਦੇ ਕਿਨਾਰੇ ਵਾਲੀ ਜਗ੍ਹਾ ਡਿੱਗੇ। ਪਰਮੇਸ਼ੁਰ ਦਾ ਸੰਦੇਸ਼ ਉਨ੍ਹਾਂ ਵਿੱਚ ਬੋਇਆ ਗਿਆ ਹੈ। ਉਹ ਉਸ ਨੂੰ ਸੁਣਦੇ ਹਨ, ਪਰ ਸ਼ੈਤਾਨ ਆਉਂਦਾ ਹੈ ਤੇ ਜੋ ਉਪਦੇਸ਼ ਉਨ੍ਹਾਂ ਵਿੱਚ ਬੋਏ ਗਏ ਸਨ ਉਨ੍ਹਾਂ ਨੂੰ ਲੈ ਜਾਂਦਾ ਹੈ।
ਮਰਕੁਸ 4:2
ਯਿਸੂ ਨੇ ਲੋਕਾਂ ਨੂੰ ਬੇੜੀ ਤੋਂ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਰਾਹੀਂ ਸਮਝਾਈਆਂ। ਉਸ ਨੇ ਕਿਹਾ,
ਮੱਤੀ 13:37
ਉਸ ਨੇ ਜਵਾਬ ਦਿੱਤਾ, “ਜਿਸ ਵਿਅਕਤੀ ਨੇ ਚੰਗਾ ਬੀਜ ਬੀਜਿਆ ਉਹ ਮਨੁੱਖ ਦਾ ਪੁੱਤਰ ਹੈ।
ਮੱਤੀ 13:24
ਕਣਕ ਅਤੇ ਜੰਗਲੀ ਬੂਟੀ ਬਾਰੇ ਦ੍ਰਿਸ਼ਟਾਂਤ ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਆਖਿਆ, “ਸਵਰਗ ਦਾ ਰਾਜ ਇੱਕ ਅਜਿਹੇ ਮਨੁੱਖ ਵਰਗਾ ਹੈ ਜਿਸਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।
ਮੱਤੀ 13:18
ਯਿਸੂ ਦੀ ਬੀਜ ਬਾਰੇ ਵਿਆਖਿਆ “ਇਸ ਲਈ ਬੀਜਣ ਵਾਲੇ ਦ੍ਰਿਸ਼ਟਾਂਤ ਦਾ ਅਰਥ ਸੁਣੋ।
ਮੱਤੀ 13:3
ਫ਼ਿਰ ਯਿਸੂ ਨੇ ਦ੍ਰਿਸ਼ਟਾਂਤ ਵਿੱਚ ਬਹੁਤ ਸਾਰੀਆਂ ਗੱਲਾਂ ਸਮਝਾਈਆਂ। ਉਸ ਨੇ ਆਖਿਆ, “ਵੇਖੋ ਇੱਕ ਕਿਸਾਨ ਆਪਣਾ ਬੀਜ ਬੀਜਣ ਲਈ ਬਾਹਰ ਗਿਆ।
ਮੱਤੀ 5:13
ਤੁਸੀਂ ਲੂਣ ਅਤੇ ਰੋਸ਼ਨੀ ਵਾਂਗ ਹੋ “ਤੁਸੀਂ ਧਰਤੀ ਦੇ ਲੂਣ ਹੋ। ਪਰ ਜੇਕਰ ਲੂਣ ਬੇਸੁਆਦ ਹੋ ਜਾਵੇ, ਤਾਂ ਇਹ ਫ਼ੇਰ ਕਿਵੇਂ ਸਲੂਣਾ ਹੋ ਸੱਕਦਾ? ਇਹ ਬੇਕਾਰ ਹੈ। ਇਹ ਬਾਹਰ ਸੁੱਟਿਆ ਜਾਵੇ ਅਤੇ ਲੋਕਾਂ ਦੁਆਰਾ ਮਿੱਧਿਆ ਜਾਵੇ।
ਜ਼ਬੂਰ 119:118
ਯਹੋਵਾਹ, ਤੁਸੀਂ ਹਰ ਉਸ ਬੰਦੇ ਤੋਂ ਇਨਕਾਰ ਕਰ ਦਿੰਦੇ ਹੋ ਜਿਹੜਾ ਤੁਹਾਡੇ ਨੇਮ ਤੋੜਦਾ ਹੈ। ਕਿਉਂਕਿ ਉਨ੍ਹਾਂ ਨੇ ਝੂਠ ਆਖਿਆ ਜਦੋਂ ਉਨ੍ਹਾਂ ਨੇ ਤੁਹਾਡਾ ਅਨੁਸਰਣ ਕਰਨ ਲਈ ਹਾਂ ਕੀਤੀ ਸੀ।
ਪੈਦਾਇਸ਼ 15:11
ਬਾਦ ਵਿੱਚ ਵੱਡੇ ਪੰਛੀ ਪਸ਼ੂਆਂ ਨੂੰ ਖਾਣ ਲਈ ਹੇਠਾਂ ਉੱਤਰ ਆਏ। ਪਰ ਅਬਰਾਮ ਨੇ ਉਨ੍ਹਾਂ ਨੂੰ ਦੂਰ ਭਜਾ ਦਿੱਤਾ।