Matthew 25:33
ਮਨੁੱਖ ਦਾ ਪੁੱਤਰ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਆਪਣੇ ਖੱਬੇ ਪਾਸੇ ਰੱਖੇਗਾ।
Matthew 25:33 in Other Translations
King James Version (KJV)
And he shall set the sheep on his right hand, but the goats on the left.
American Standard Version (ASV)
and he shall set the sheep on his right hand, but the goats on the left.
Bible in Basic English (BBE)
And he will put the sheep on his right, but the goats on the left.
Darby English Bible (DBY)
and he will set the sheep on his right hand, and the goats on [his] left.
World English Bible (WEB)
He will set the sheep on his right hand, but the goats on the left.
Young's Literal Translation (YLT)
and he shall set the sheep indeed on his right hand, and the goats on the left.
| And | καὶ | kai | kay |
| he shall set | στήσει | stēsei | STAY-see |
| τὰ | ta | ta | |
| the | μὲν | men | mane |
| sheep | πρόβατα | probata | PROH-va-ta |
| on | ἐκ | ek | ake |
| his | δεξιῶν | dexiōn | thay-ksee-ONE |
| right hand, | αὐτοῦ | autou | af-TOO |
| but | τὰ | ta | ta |
| the | δὲ | de | thay |
| goats | ἐρίφια | eriphia | ay-REE-fee-ah |
| on | ἐξ | ex | ayks |
| the left. | εὐωνύμων | euōnymōn | ave-oh-NYOO-mone |
Cross Reference
ਜ਼ਬੂਰ 100:3
ਜਾਣ ਲਵੋ ਕਿ ਯਹੋਵਾਹ ਪਰਮੇਸ਼ੁਰ ਹੈ। ਉਸ ਨੇ ਅਸਾਂ ਨੂੰ ਸਾਜਿਆ। ਅਸੀਂ ਉਸ ਦੇ ਲੋਕ ਹਾਂ, ਅਸੀਂ ਉਸ ਦੀਆਂ ਭੇਡਾਂ ਹਾਂ।
ਜ਼ਬੂਰ 45:9
ਵਹੁਟੀ ਦੀਆਂ ਸਹੇਲੀਆਂ ਰਾਜਿਆਂ ਦੀਆਂ ਧੀਆਂ ਹਨ। ਸੁੱਚੇ ਸੋਨੇ ਦਾ ਤਾਜ ਪਹਿਨੇ ਹੋਏ ਤੁਹਾਡਾ ਲਾੜਾ, ਤੁਹਾਡੇ ਸੱਜੇ ਪਾਸੇ ਖੜ੍ਹਾ ਹੈ।
ਇਬਰਾਨੀਆਂ 1:3
ਪੁੱਤਰ ਪਰਮੇਸ਼ੁਰ ਦੀ ਮਹਿਮਾ ਨੂੰ ਦਰਸ਼ਾਉਂਦਾ ਹੈ। ਉਹ ਪਰਮੇਸ਼ੁਰ ਦੇ ਸੁਭਾ ਦੀ ਸੰਪੂਰਣ ਨਕਲ ਹੈ। ਪੁੱਤਰ ਆਪਣੇ ਸ਼ਕਤੀ ਸ਼ਾਲੀ ਆਦੇਸ਼ ਰਾਹੀਂ ਹਰ ਚੀਜ਼ ਨੂੰ ਬੰਨ੍ਹ ਕੇ ਰੱਖਦਾ ਹੈ। ਪੁੱਤਰ ਨੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਸਾਫ਼ ਕਰ ਦਿੱਤਾ। ਫ਼ੇਰ ਉਹ ਸਵਰਗ ਵਿੱਚ ਰਹਿਣ ਵਾਲੇ ਮਹਾਂ ਪੁਰੱਖ ਦੇ ਸੱਜੇ ਹੱਥ ਬੈਠ ਗਿਆ।
ਅਫ਼ਸੀਆਂ 1:20
ਇਹ ਮਹਾਨ ਸ਼ਕਤੀ ਉਹੀ ਹੈ ਜਿਹੜੀ ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਣ ਲਈ ਵਰਤੀ ਸੀ। ਪਰਮੇਸ਼ੁਰ ਨੇ ਮਸੀਹ ਨੂੰ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਪਾਸੇ ਬਿਠਾਇਆ।
ਰਸੂਲਾਂ ਦੇ ਕਰਤੱਬ 2:34
ਕਿਉਂ ਜੋ ਦਾਊਦ ਅਕਾਸ਼ ਉੱਤੇ ਉੱਠਾਇਆ ਨਾ ਗਿਆ ਸੀ, ਸਗੋਂ ਇਹ ਯਿਸੂ ਸੀ। ਜਿਸ ਬਾਰੇ ਦਾਊਦ ਨੇ ਖੁਦ ਆਖਿਆ ਸੀ, ‘ਮੇਰੇ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ ਤੂੰ ਮੇਰੇ ਸੱਜੇ ਪਾਸੇ ਬੈਠ,
ਯੂਹੰਨਾ 21:15
ਯਿਸੂ ਦਾ ਪਤਰਸ ਨਾਲ ਗੱਲ ਕਰਨਾ ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”
ਯੂਹੰਨਾ 10:26
ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂ ਕਿ ਤੁਸੀਂ ਮੇਰੇ ਇੱਜੜ ਦੀਆਂ ਭੇਡਾਂ ਨਹੀਂ ਹੋ।
ਮਰਕੁਸ 16:19
ਯਿਸੂ ਸਵਰਗ ਨੂੰ ਵਾਪਸ ਜਾਂਦਾ ਹੈ ਜਦੋਂ ਯਿਸੂ ਉਨ੍ਹਾਂ ਨਾਲ ਗੱਲ ਕਰ ਹਟਿਆ, ਤਾਂ ਉਹ ਉੱਪਰ ਸਵਰਗ ਵਿੱਚ ਚੁੱਕ ਲਿਆ ਗਿਆ ਅਤੇ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠ ਗਿਆ।
ਜ਼ਬੂਰ 110:1
ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ ਨੇ ਮੇਰੇ ਮਾਲਕ ਨੂੰ ਆਖਿਆ, “ਮੇਰੇ ਕੋਲ ਮੇਰੇ ਸੱਜੇ ਪਾਸੇ ਬੈਠੋ, ਜਦੋਂ ਕਿ ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਅਧੀਨ ਕਰਦਾ ਹਾਂ।”
ਜ਼ਬੂਰ 95:7
ਉਹ ਹੀ ਸਾਡਾ ਪਰਮੇਸ਼ੁਰ ਹੈ। ਅਤੇ ਅਸੀਂ ਉਸ ਦੇ ਬੰਦੇ ਹਾਂ। ਅਸੀਂ ਉਸ ਦੀਆਂ ਭੇਡਾਂ ਹਾਂ ਜੇ ਅੱਜ ਅਸੀਂ ਉਸਦੀ ਅਵਾਜ਼ ਸੁਣੀਏ।
ਜ਼ਬੂਰ 79:13
ਅਸੀਂ ਤੁਹਾਡੇ ਬੰਦੇ ਹਾਂ। ਅਸੀਂ ਤੁਹਾਡੇ ਇਜ਼ੜ ਦੀਆਂ ਭੇਡਾਂ ਹਾਂ। ਅਸੀਂ ਸਦਾ ਹੀ ਤੁਹਾਡੀ ਉਸਤਤਿ ਕਰਾਂਗੇ। ਹੇ ਪਰਮੇਸ਼ੁਰ, ਅਸੀਂ ਸਦਾ-ਸਦਾ ਹੀ ਤੁਹਾਡੀ ਉਸਤਤਿ ਕਰਾਂਗੇ।
ਪੈਦਾਇਸ਼ 48:17
ਯੂਸੁਫ਼ ਨੇ ਦੇਖਿਆ ਕਿ ਉਸ ਦੇ ਪਿਤਾ ਨੇ ਆਪਣਾ ਸੱਜਾ ਹੱਥ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ ਸੀ। ਇਸ ਨਾਲ ਯੂਸੁਫ਼ ਨੂੰ ਖੁਸ਼ੀ ਨਹੀਂ ਹੋਈ। ਯੂਸੁਫ਼ ਨੇ ਆਪਣੇ ਪਿਤਾ ਦਾ ਹੱਥ ਫ਼ੜ ਲਿਆ। ਉਹ ਇਸ ਨੂੰ ਇਫ਼ਰਾਈਮ ਦੇ ਸਿਰ ਤੋਂ ਹਟਾਕੇ ਮਨੱਸ਼ਹ ਦੇ ਸਿਰ ਉੱਤੇ ਰੱਖਣਾ ਚਾਹੁੰਦਾ ਸੀ।
ਪੈਦਾਇਸ਼ 48:13
ਯੂਸੁਫ਼ ਨੇ ਇਫ਼ਰਾਈਮ ਨੂੰ ਆਪਣੇ ਸੱਜੇ ਪਾਸੇ ਅਤੇ ਮਨੱਸ਼ਹ ਨੂੰ ਆਪਣੇ ਖੱਬੇ ਪਾਸੇ ਬਿਠਾਇਆ। (ਇਸ ਤਰ੍ਹਾਂ, ਇਫ਼ਰਾਈਮ ਇਸਰਾਏਲ ਦੇ ਖੱਬੇ ਪਾਸੇ ਸੀ ਅਤੇ ਮਨੱਸ਼ਹ ਇਸਰਾਏਲ ਦੇ ਸੱਜੇ ਪਾਸੇ ਸੀ।)