Matthew 5:21
ਯਿਸੂ ਦਾ ਕਰੋਧ ਬਾਰੇ ਉਪਦੇਸ਼ “ਤੁਸੀਂ ਸੁਣਿਆ ਹੋਵੇਗਾ, ਜੋ ਬਹੁਤ ਚਿਰ ਪਹਿਲਾਂ ਸਾਡੇ ਲੋਕਾਂ ਨੂੰ ਕਿਹਾ ਗਿਆ ਸੀ। ਕਿ ‘ਕਿਸੇ ਮਨੁੱਖ ਦਾ ਖੂਨ ਨਾ ਕਰ। ਜਿਹੜਾ ਵਿਅਕਤੀ ਖੂਨ ਕਰੇਗਾ, ਅਦਾਲਤ ਵਿੱਚ ਉਸਦਾ ਨਿਆਂ ਕੀਤਾ ਜਾਵੇਗਾ।’
Matthew 5:21 in Other Translations
King James Version (KJV)
Ye have heard that it was said of them of old time, Thou shalt not kill; and whosoever shall kill shall be in danger of the judgment:
American Standard Version (ASV)
Ye have heard that it was said to them of old time, Thou shalt not kill; and whosoever shall kill shall be in danger of the judgment:
Bible in Basic English (BBE)
You have knowledge that it was said in old times, You may not put to death; and, Whoever puts to death will be in danger of being judged:
Darby English Bible (DBY)
Ye have heard that it was said to the ancients, Thou shalt not kill; but whosoever shall kill shall be subject to the judgment.
World English Bible (WEB)
"You have heard that it was said to the ancient ones, 'You shall not murder;' and 'Whoever shall murder shall be in danger of the judgment.'
Young's Literal Translation (YLT)
`Ye heard that it was said to the ancients: Thou shalt not kill, and whoever may kill shall be in danger of the judgment;
| Ye have heard | Ἠκούσατε | ēkousate | ay-KOO-sa-tay |
| that | ὅτι | hoti | OH-tee |
| it was said | ἐῤῥέθη | errhethē | are-RAY-thay |
| τοῖς | tois | toos | |
| by them of old time, | ἀρχαίοις | archaiois | ar-HAY-oos |
| not shalt Thou | Οὐ | ou | oo |
| kill; | φονεύσεις· | phoneuseis | foh-NAYF-sees |
| and | ὃς | hos | ose |
| whosoever | δ' | d | th |
| ἂν | an | an | |
| shall kill | φονεύσῃ | phoneusē | foh-NAYF-say |
| be shall | ἔνοχος | enochos | ANE-oh-hose |
| in danger | ἔσται | estai | A-stay |
| of the | τῇ | tē | tay |
| judgment: | κρίσει | krisei | KREE-see |
Cross Reference
ਅਸਤਸਨਾ 5:17
‘ਤੁਸੀਂ ਕਿਸੇ ਦਾ ਖੂਨ ਨਹੀਂ ਕਰੋਂਗੇ।
ਖ਼ਰੋਜ 20:13
“ਤੁਹਾਨੂੰ ਕਿਸੇ ਦਾ ਕਤਲ ਨਹੀਂ ਕਰਨਾ ਚਾਹੀਦਾ।
ਮੱਤੀ 5:27
ਯਿਸੂ ਦਾ ਜਿਨਸੀ ਪਾਪ ਬਾਰੇ ਉਪਦੇਸ਼ “ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਬਦਕਾਰੀ ਦਾ ਪਾਪ ਨਾ ਕਰ।’
ਮੱਤੀ 5:43
ਸਭ ਲੋਕਾਂ ਨੂੰ ਪਿਆਰ ਕਰੋ “ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਤੁਸੀਂ ਆਪਣੇ ਗੁਆਂਢੀ ਨਾਲ ਵੀ ਪਿਆਰ ਕਰੋ ਅਤੇ ਆਪਣੇ ਵੈਰੀ ਨਾਲ ਵੈਰ ਰੱਖੋ।’
ਮੱਤੀ 5:33
ਯਿਸੂ ਦਾ ਵਾਅਦੇ ਕਰਨ ਬਾਰੇ ਉਪਦੇਸ਼ “ਤੁਸੀਂ ਸੁਣਿਆ ਹੈ ਕਿ ਸਾਡੇ ਪੁਰਖਿਆਂ ਨੂੰ ਆਖਿਆ ਗਿਆ ਸੀ। ਜੇਕਰ ਤੁਸੀਂ ਵਾਅਦਾ ਕਰੋਂ ਤਾਂ ਇਸ ਨੂੰ ਨਾ ਤੋੜੋ। ਜੋ ਵਾਅਦੇ ਤੁਸੀਂ ਪ੍ਰਭੂ ਨਾਲ ਕੀਤੇ ਹਨ ਉਨ੍ਹਾਂ ਨੂੰ ਪੂਰਿਆਂ ਕਰਨਾ ਚਾਹੀਦਾ ਹੈ।
ਗਿਣਤੀ 35:30
“ਕਿਸੇ ਕਾਤਲ ਨੂੰ ਮੌਤ ਦੀ ਸਜ਼ਾ ਸਿਰਫ਼ ਤਾਂ ਹੀ ਦੇਣੀ ਚਾਹੀਦੀ ਹੈ, ਜੇ ਇਸਦੇ ਗਵਾਹ ਹੋਣ। ਜੇ ਇੱਕ ਹੀ ਗਵਾਹ ਹੈ, ਕਿਸੇ ਬੰਦੇ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਜਾ ਸੱਕਦੀ।
ਮੱਤੀ 5:38
ਯਿਸੂ ਦਾ ਬਦਲੇ ਬਾਰੇ ਉਪਦੇਸ਼ “ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ, ‘ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।’
੧ ਸਲਾਤੀਨ 2:5
ਦਾਊਦ ਨੇ ਇਹ ਵੀ ਕਿਹਾ, “ਤੂੰ ਇਹ ਵੀ ਜਾਣਦਾ ਹੈਂ ਕਿ ਸਰੂਯਾਹ ਦੇ ਪੁੱਤਰ ਯੋਆਬ ਨੇ ਮੇਰੇ ਨਾਲ ਕੀ ਕੀਤਾ ਅਤੇ ਉਸ ਨੇ ਇਸਰਾਏਲ ਦੀ ਫ਼ੌਜ ਦੇ ਦੋਹਾਂ ਸੈਨਾਪਤੀਆਂ, ਨੇਰ ਦੇ ਪੁੱਤਰ ਅਬਨੇਰ ਅਤੇ ਯਬਰ ਦੇ ਪੁੱਤਰ ਅਮਾਸਾ ਨਾਲ ਕੀ ਕੀਤਾ ਸੀ ਯਾਦ ਕਰ, ਉਸ ਨੇ ਬਦਲਾ ਲੈਣ ਲਈ ਸਾਂਤੀ ਦੇ ਸਮੇਂ ਉਨ੍ਹਾਂ ਨੂੰ ਮਾਰ ਦਿੱਤਾ। ਉਨ੍ਹਾਂ ਦੇ ਖੂਨ ਦੇ ਧੱਬੇ ਉਸਦੀ ਤਲਵਾਰ, ਉਸਦੀ ਪੇਟੀ ਅਤੇ ਉਸ ਦੇ ਬੂਟਾਂ ਉੱਤੇ ਹਨ। ਮੈਨੂੰ ਉਸ ਨੂੰ ਸਜ਼ਾ ਦੇਣੀ ਚਾਹੀਦੀ ਸੀ।
ਅਸਤਸਨਾ 21:7
ਇਨ੍ਹਾਂ ਆਗੂਆਂ ਨੂੰ ਇਹ ਅਵੱਸ਼ ਆਖਣਾ ਚਾਹੀਦਾ ਹੈ, ‘ਅਸੀਂ ਇਸ ਆਦਮੀ ਨੂੰ ਨਹੀਂ ਮਾਰਿਆ। ਅਤੇ ਅਸੀਂ ਇਸ ਨੂੰ ਵਾਪਰਦਿਆਂ ਨਹੀਂ ਦੇਖਿਆ।
ਗਿਣਤੀ 35:16
“ਜੇ ਕੋਈ ਬੰਦਾ ਕਿਸੇ ਨੂੰ ਮਾਰਨ ਲਈ ਲੋਹੇ ਦਾ ਹਥਿਆਰ ਵਰਤਦਾ ਹੈ, ਤਾਂ ਉਸ ਬੰਦੇ ਨੂੰ ਮਰਨਾ ਪਵੇਗਾ।
ਗਿਣਤੀ 35:12
ਉਹ ਬੰਦਾ ਮ੍ਰਿਤ ਬੰਦੇ ਦੇ ਪਰਿਵਾਰ ਦੇ ਕਿਸੇ ਵੀ ਅਜਿਹੇ ਬੰਦੇ ਤੋਂ ਸੁਰੱਖਿਅਤ ਰਹੇਗਾ ਜਿਹੜਾ ਬਦਲਾ ਲੈਣਾ ਚਾਹੁੰਦਾ ਹੋਵੇ। ਉਹ ਬੰਦਾ ਓਨਾ ਚਿਰ ਸੁਰੱਖਿਅਤ ਰਹੇਗਾ ਜਿੰਨਾ ਚਿਰ ਤੱਕ ਕਿ ਉਸ ਬਾਰੇ ਕਚਿਹਰੀ ਵਿੱਚ ਨਿਆਂ ਨਹੀਂ ਹੁੰਦਾ।
ਖ਼ਰੋਜ 21:12
“ਜੇ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਇੰਨੀ ਜ਼ੋਰ ਨਾਲ ਸੱਟ ਮਾਰਦਾ ਹੈ ਕਿ ਉਹ ਮਰ ਜਾਵੇ, ਤਾਂ ਉਸ ਬੰਦੇ ਨੂੰ ਵੀ ਮਾਰ ਦੇਣ ਚਾਹੀਦਾ ਹੈ।
ਪੈਦਾਇਸ਼ 9:5
ਮੈਂ ਤੁਹਾਡੀਆਂ ਜ਼ਿੰਦਗੀਆਂ ਲਈ ਤੁਹਾਡੇ ਖੂਨ ਦੀ ਮੰਗ ਕਰਾਂਗਾ। ਮਤਲਬ ਇਹ ਕਿ, ਮੈਂ ਕਿਸੇ ਵੀ ਉਸ ਜਾਨਵਰ ਦੀ ਜਾਨ ਦੀ ਮੰਗ ਕਰਾਂਗਾ ਜਿਹੜਾ ਕਿਸੇ ਬੰਦੇ ਨੂੰ ਮਾਰੇਗਾ ਅਤੇ ਮੈਂ ਕਿਸੇ ਵੀ ਓਸ ਬੰਦੇ ਦੀ ਜਾਨ ਦੀ ਮੰਗ ਕਰਾਂਗਾ ਜਿਹੜਾ ਕਿਸੇ ਹੋਰ ਆਦਮੀ ਦੀ ਜਾਨ ਲਵੇਗਾ।
ਅੱਯੂਬ 8:8
“ਬੁੱਢੇ ਲੋਕਾਂ ਨੂੰ ਪੁੱਛ। ਪਤਾ ਕਰ ਉਨ੍ਹਾਂ ਦੇ ਪੁਰਖਿਆਂ ਨੇ ਕੀ ਸਿੱਖਿਆ ਸੀ।
੧ ਸਲਾਤੀਨ 2:31
ਤਦ ਪਾਤਸ਼ਾਹ ਨੇ ਬਨਾਯਾਹ ਨੂੰ ਹੁਕਮ ਦਿੱਤਾ, “ਜਿਵੇਂ ਉਹ ਆਖਦਾ ਹੈ ਉਵੇਂ ਹੀ ਕਰ! ਉਸ ਨੂੰ ਉੱਥੇ ਹੀ ਮਾਰ ਕੇ ਦੱਬ ਦੇ। ਫੇਰ ਮੈਂ ਅਤੇ ਮੇਰੇ ਲੋਕ ਯੋਆਬ ਦੁਆਰਾ ਬਹਾਏ ਬੇਕਸੂਰਾਂ ਦੇ ਖੂਨ ਤੋਂ ਮੁਕਤ ਹੋਵਾਂਗੇ।
੨ ਸਮੋਈਲ 20:18
ਤਾਂ ਉਸ ਔਰਤ ਨੇ ਕਿਹਾ, “ਪਿੱਛਲੇ ਸਮੇਂ ਵਿੱਚ ਲੋਕ ਇਹ ਕਹਾਵਤ ਆਖਦੇ ਸਨ, ‘ਅਬੇਲ ਵਿੱਚ ਮਦਦ ਲਈ ਪੁੱਛੋ ਤਾਂ ਤੁਸੀਂ ਜੋ ਮੰਗੋ ਤੁਹਾਨੂੰ ਮਿਲਦਾ ਹੈ।’
ਅਸਤਸਨਾ 16:18
ਲੋਕਾਂ ਵਾਸਤੇ ਨਿਆਂਕਾਰ ਅਤੇ ਅਧਿਕਾਰੀ “ਹਰ ਉਸ ਨਗਰ ਵਿੱਚ, ਜਿਹੜਾ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਵੇਗਾ, ਕੁਝ ਲੋਕਾਂ ਨੂੰ ਆਪਣੇ ਪਰਿਵਾਰਾਂ ਲਈ ਨਿਆਂਕਾਰਾਂ ਅਤੇ ਅਧਿਕਾਰੀਆਂ ਵਜੋਂ ਚੁਣੋ। ਹਰ ਪਰਿਵਾਰ-ਸਮੂਹ ਨੂੰ ਅਜਿਹਾ ਕਰਨਾ ਚਾਹੀਦਾ ਹੈ। ਅਤੇ ਉਹ ਸਾਰੇ ਲੋਕ ਜੋ ਨਿਆਂ ਕਰਨ, ਨਿਰਪੱਖ ਹੋਣੇ ਚਾਹੀਦੇ ਹਨ।