Micah 1:16
ਕਿਉਂ ਕਿ ਤੁਸੀਂ ਆਪਣੇ ਪਿਆਰੇ ਬੱਚਿਆਂ ਲਈ ਪਿੱਟੋਂਗੇ। ਉਕਾਬ ਵਾਂਗ ਆਪਣੇ ਸਿਰ ਮੁਨਾ ਕੇ ਗੰਜੇ ਹੋ ਜਾਵੋ ਤੇ ਆਪਣਾ ਸੋਗ ਪ੍ਰਗਟਾਵੋ ਕਿਉਂ ਕਿ ਤੁਹਾਡੇ ਬੱਚੇ ਤੁਹਾਡੇ ਕੋਲੋਂ ਲੈ ਲਏ ਜਾਣਗੇ।
Micah 1:16 in Other Translations
King James Version (KJV)
Make thee bald, and poll thee for thy delicate children; enlarge thy baldness as the eagle; for they are gone into captivity from thee.
American Standard Version (ASV)
Make thee bald, and cut off thy hair for the children of thy delight: enlarge thy baldness as the eagle; for they are gone into captivity from thee.
Bible in Basic English (BBE)
Let your head be uncovered and your hair cut off in sorrow for the children of your delight: let the hair be pulled from your head like an eagle's; for they have been taken away from you as prisoners.
Darby English Bible (DBY)
Make thee bald, and poll thee for the children of thy delights; enlarge thy baldness as the eagle, for they are gone into captivity from thee.
World English Bible (WEB)
Shave your heads, And cut off your hair for the children of your delight. Enlarge your baldness like the vulture; For they have gone into captivity from you!
Young's Literal Translation (YLT)
Make bald and shave, for thy delightful sons, Enlarge thy baldness as an eagle, For they have removed from thee!
| Make thee bald, | קָרְחִ֣י | qorḥî | kore-HEE |
| and poll | וָגֹ֔זִּי | wāgōzzî | va-ɡOH-zee |
| for thee | עַל | ʿal | al |
| thy delicate | בְּנֵ֖י | bĕnê | beh-NAY |
| children; | תַּעֲנוּגָ֑יִךְ | taʿănûgāyik | ta-uh-noo-ɡA-yeek |
| enlarge | הַרְחִ֤בִי | harḥibî | hahr-HEE-vee |
| baldness thy | קָרְחָתֵךְ֙ | qorḥātēk | kore-ha-take |
| as the eagle; | כַּנֶּ֔שֶׁר | kannešer | ka-NEH-sher |
| for | כִּ֥י | kî | kee |
| captivity into gone are they | גָל֖וּ | gālû | ɡa-LOO |
| from | מִמֵּֽךְ׃ | mimmēk | mee-MAKE |
Cross Reference
ਯਸਈਆਹ 22:12
ਇਸ ਲਈ ਮੇਰੇ ਮਾਲਿਕ ਸਰਬ ਸ਼ਕਤੀਮਾਨ ਯਹੋਵਾਹ ਲੋਕਾਂ ਨੂੰ ਰੋਣ ਅਤੇ ਉਦਾਸ ਹੋਣ ਲਈ ਆਖੇਗਾ ਆਪਣੇ ਮਰੇ ਹੋਏ ਮਿੱਤਰਾਂ ਲਈ। ਲੋਕ ਆਪਣੇ ਸਿਰ ਮੁਨਾ ਦੇਣਗੇ ਅਤੇ ਉਦਾਸੀ ਦੇ ਵਸਤਰ ਪਾ ਲੈਣਗੇ।
ਯਰਮਿਆਹ 7:29
ਕਤਲ ਦੀ ਵਾਦੀ “ਯਿਰਮਿਯਾਹ, ਆਪਣੇ ਵਾਲਾਂ ਨੂੰ ਕੱਟ ਕੇ ਪਰ੍ਹਾਂ ਸੁੱਟ ਦੇਹ। ਬੰਜਰ ਪਹਾੜੀ ਦੀ ਚੋਟੀ ਉੱਤੇ ਜਾਹ ਅਤੇ ਵਿਰਲਾਪ ਕਰ, ਕਿਉਂ ਕਿ ਯਹੋਵਾਹ ਨੇ ਇਸ ਪੀੜੀ ਦੇ ਲੋਕਾਂ ਨੂੰ ਨਾਮਂਜ਼ੂਰ ਕਰ ਦਿੱਤਾ ਹੈ ਅਤੇ ਉਨ੍ਹਾਂ ਵੱਲ ਆਪਣੀ ਪਿੱਠ ਭੁਆ ਲਈ ਹੈ। ਉਹ ਆਪਣੇ ਗੁੱਸੇ ਵਿੱਚ ਉਨ੍ਹਾਂ ਨੂੰ ਸਜ਼ਾ ਦੇਵੇਗਾ।
ਅੱਯੂਬ 1:20
ਜਦੋਂ ਅੱਯੂਬ ਨੇ ਇਹ ਸੁਣਿਆ ਤਾਂ ਉਸ ਨੇ ਆਪਣੇ ਕੱਪੜੇ ਪਾੜ ਲੇ ਅਤੇ ਸਿਰ ਮੁਨਾ ਲਿਆ ਇਹ ਦੱਸਣ ਲਈ ਕਿ ਉਹ ਕਿੰਨਾ ਉਦਾਸ ਤੇ ਬੇਚੈਨ ਸੀ ਫੇਰ ਅੱਯੂਬ ਧਰਤੀ ਉੱਤੇ ਡਿੱਗ ਪਿਆ ਤੇ ਪਰਮੇਸ਼ੁਰ ਦੀ ਉਪਾਸਨਾ ਕਰਨ ਲੱਗਿਆ।
੨ ਸਲਾਤੀਨ 17:6
ਹੋਸ਼ੇਆ ਦੇ ਨੌਵੇਂ ਵਰ੍ਹੇ ਵਿੱਚ ਅੱਸ਼ੂਰ ਦੇ ਪਾਤਸ਼ਾਹ ਨੇ ਸਾਮਰਿਯਾ ਤੇ ਕਬਜ਼ਾ ਕਰ ਲਿਆ ਅਤੇ ਇਸਰਾਏਲ ਤੇ ਰਾਜ ਕਰਨ ਲੱਗ ਪਿਆ। ਅੱਸ਼ੂਰ ਦੇ ਰਾਜੇ ਨੇ ਬਹੁਤ ਸਾਰੇ ਇਸਰਾਏਲੀਆਂ ਨੂੰ ਕੈਦੀ ਬਣਾਇਆ ਅਤੇ ਬੰਦੀ ਬਣਾ ਕੇ ਅੱਸ਼ੂਰ ਨੂੰ ਲੈ ਆਇਆ। ਉਸ ਨੇ ਉਨ੍ਹਾਂ ਨੂੰ ਹੇਲਾਹ ਵਿੱਚ ਗਬੋਰ, ਗੋਜ਼ਾਨ ਦੀ ਇੱਕ ਨਦੀ ਦੇ ਕੰਢੇ ਅਤੇ ਮਾਦੀਆਂ ਦੇ ਸ਼ਹਿਰ ਵਿੱਚ ਵਸਾ ਦਿੱਤਾ।
ਆਮੋਸ 8:10
ਮੈਂ ਤੁਹਾਡੀਆਂ ਛੁੱਟੀਆਂ ਪਰਬਾਂ ਨੂੰ ਮਰਿਆਂ ਦੇ ਵੈਣਾਂ ਵਿੱਚ ਬਦਲ ਦੇਵਾਂਗਾ। ਤੁਹਾਡੇ ਸਾਰੇ ਭਜਨ ਗੀਤ ਸੋਗੀ ਗੀਤਾਂ ’ਚ ਬਦਲ ਜਾਣਗੇ ਤੇ ਹਰ ਇੱਕ ਦੇ ਜਿਸਮ ਤੇ ਸੋਗ ਦੇ ਵਸਤਰ ਹੋਣਗੇ ਤੇ ਹਰ ਇੱਕ ਦਾ ਸਿਰ ਗੰਜਾ ਕਰਾਂਗਾ ਮੈਂ ਉਸ ਨੂੰ ਇੱਕਲੌਤੇ ਪੁੱਤਰ ਦੇ ਸੋਗ ਵਾਂਗ ਅਤੇ ਉਸਦਾ ਅੰਤ ਭੈੜੇ ਦਿਨ ਜਿਹਾ ਕਰਾਂਗਾ।”
ਨੂਹ 4:5
ਉਹ ਲੋਕ ਜਿਹੜੇ ਸਵਾਦਿਸ਼ਟ ਭੋਜਨ ਖਾਂਦੇ ਸਨ, ਹੁਣ ਸੜਕਾਂ ਉੱਤੇ ਮਰ ਰਹੇ ਹਨ। ਉਹ ਜਿਹੜੇ ਸੁੰਦਰ ਲਾਲ ਵਸਤਰ ਪਹਿਨਦੇ ਸਨ ਹੁਣ ਕਚਰੇ ਦੇ ਢੇਰਾਂ ਦੇ ਆਸੀਂ-ਪਾਸੀਂ ਰੁਲਦੇ ਫਿਰਦੇ ਹਨ।
ਯਰਮਿਆਹ 16:6
“ਉੱਘੇ ਬੰਦੇ ਅਤੇ ਸਾਧਾਰਣ ਬੰਦੇ ਯਹੂਦਾਹ ਦੀ ਧਰਤੀ ਵਿੱਚ ਮਰ ਜਾਣਗੇ। ਕੋਈ ਵੀ ਬੰਦਾ ਇਨ੍ਹਾਂ ਲੋਕਾਂ ਨੂੰ ਦਫ਼ਨ ਨਹੀਂ ਕਰੇਗਾ ਅਤੇ ਨਾ ਹੀ ਉਨ੍ਹਾਂ ਲਈ ਰੋਵੇਗਾ। ਕੋਈ ਵੀ ਬੰਦਾ ਆਪਣੇ ਆਪ ਨੂੰ ਉਨ੍ਹਾਂ ਲੋਕਾਂ ਲਈ ਸੋਗ ਮਨਾਉਣ ਲਈ ਨਾ ਤਾਂ ਆਪਣੇ ਆਪ ਨੂੰ ਜ਼ਖਮੀ ਕਰੇਗਾ ਅਤੇ ਨਾ ਸਿਰ ਮੁਨਾਵੇਗਾ।
ਯਰਮਿਆਹ 6:26
ਮੇਰੇ ਲੋਕੋ, ਸੋਗ ਦੇ ਬਸਤਰ ਪਹਿਨ ਲਵੋ ਅਤੇ ਰਾਖ ਅੰਦਰ ਲਿਟੋ। ਮੋੇ ਲੋਕਾਂ ਲਈ ਉੱਚੀ-ਉੱਚੀ ਰੋਵੋ। ਇਸ ਤਰ੍ਹਾਂ ਰੋਵੋ ਜਿਵੇਂ ਅਸੀਂ ਇੱਕਲੌਤਾ ਪੁੱਤਰ ਗੁਆ ਲਿਆ ਹੋਵੇ। ਇਹੀ ਗੱਲਾਂ ਕਰੋ ਕਿਉਂ ਕਿ ਤਬਾਹੀ ਲਿਆਉਣ ਵਾਲਾ ਬਹੁਤ ਛੇਤੀ ਸਾਡੇ ਵੱਲ ਆਵੇਗਾ।
ਯਸਈਆਹ 39:6
‘ਉਹ ਸਮਾਂ ਆ ਰਿਹਾ ਹੈ ਜਦੋਂ ਤੇਰੇ ਘਰ ਵਿੱਚਲੀਆਂ ਸਾਰੀਆਂ ਚੀਜ਼ਾਂ ਅਤੇ ਤੇਰੇ ਪੁਰਖਿਆਂ ਦੀਆਂ ਬਚਾਈਆਂ ਹੋਈਆਂ ਸਾਰੀਆਂ ਚੀਜ਼ਾਂ ਬਾਬਲ ਨੂੰ ਲੈ ਜਾਈਆਂ ਜਾਣਗੀਆਂ। ਕੁਝ ਵੀ ਬਾਕੀ ਨਹੀਂ ਬਚੇਗਾ!’ ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਆਖਿਆ ਸੀ।
ਯਸਈਆਹ 15:2
ਰਾਜੇ ਦੇ ਪਰਿਵਾਰ ਤੇ ਦੀਬੋਨ ਦੇ ਲੋਕ ਨੇ ਉਪਾਸਨਾ ਸਥਾਨਾਂ ਉੱਤੇ ਰੋਣ ਲਈ ਜਾ ਰਹੇ ਮੋਆਬ ਦੇ ਲੋਕ ਨਬੋ ਅਤੇ ਮੇਦਬਾ ਲਈ ਰੋ ਰਹੇ ਹਨ। ਲੋਕਾਂ ਨੇ ਇਹ ਦਰਸਾਉਣ ਲਈ ਕਿ ਉਹ ਉਦਾਸ ਹਨ ਮੂੰਹ ਸਿਰ ਮੁਨਾ ਦਿੱਤੇ।
ਯਸਈਆਹ 3:16
ਯਹੋਵਾਹ ਆਖਦਾ ਹੈ, “ਸੀਯੋਨ ਦੀਆਂ ਔਰਤਾਂ ਬਹੁਤ ਗੁਮਾਨੀ ਹੋ ਗਈਆਂ ਹਨ। ਉਹ ਆਪਣੇ ਸਿਰ ਉੱਚੇ ਕਰਕੇ ਤੁਰਦੀਆਂ ਹਨ ਅਤੇ ਇਸ ਤਰ੍ਹਾਂ ਦਿਖਾਵਾ ਕਰਦੀਆਂ ਹਨ ਜਿਵੇਂ ਉਹ ਹੋਰਾਂ ਲੋਕਾਂ ਨਾਲੋਂ ਬਿਹਤਰ ਹੋਣ। ਉਹ ਔਰਤਾਂ ਪਰਾਏ ਮਰਦਾਂ ਨਾਲ ਅੱਖ-ਮਟਕੱੇ ਲਾਉਂਦੀਆਂ ਹਨ। ਅਤੇ ਉਹ ਆਪਣੇ ਪੈਰਾਂ ਦੀਆਂ ਝਾਂਜਰਾਂ ਛਣਕਾਉਂਦੀਆਂ ਨੱਚ ਰਹੀਆਂ ਹਨ।”
ਅਸਤਸਨਾ 28:56
“ਤੁਹਾਡੇ ਵਿੱਚੋਂ ਸਭ ਤੋਂ ਮਿਹਰਬਾਨ ਅਤੇ ਚੰਗੀ ਔਰਤ ਵੀ ਜ਼ਾਲਮ ਬਣ ਜਾਵੇਗੀ। ਹੋ ਸੱਕਦਾ ਹੈ ਕਿ ਉਹ ਇੰਨੀ ਚੰਗੀ ਅਤੇ ਨਾਜ਼ੁਕ ਹੋਵੇ ਕਿ ਉਸ ਨੇ ਕਿਧਰੇ ਜਾਣ ਲਈ ਧਰਤੀ ਉੱਤੇ ਆਪਣਾ ਪੈਰ ਵੀ ਨਾ ਪਾਇਆ ਹੋਵੇ। ਪਰ ਉਹ ਇੰਨੀ ਖੁਦਗਰਜ਼ ਹੋ ਜਾਵੇਗੀ ਕਿ ਉਹ ਆਪਣੇ ਪਤੀ ਨਾਲ ਜਿਸ ਨੂੰ ਉਹ ਅਤੇ ਉਸ ਦੇ ਆਪਣੇ ਪੁੱਤ ਅਤੇ ਧੀ ਨਾਲ ਪਿਆਰ ਕਰਦੀ ਹੈ ਭੋਜਨ ਸਾਂਝਾ ਨਹੀਂ ਕਰੇਗੀ।
ਅਸਤਸਨਾ 28:41
ਤੁਹਾਡੇ ਧੀਆਂ-ਪੁੱਤਰ ਹੋਣਗੇ। ਪਰ ਤੁਸੀਂ ਉਨ੍ਹਾਂ ਨੂੰ ਰੱਖ ਨਹੀਂ ਸੱਕੋਂਗੇ। ਕਿਉਂਕਿ ਉਹ ਫ਼ੜ ਲਈ ਜਾਣਗੇ ਅਤੇ ਦੂਰ ਲਿਜਾਏ ਜਾਣਗੇ।