Micah 5:3
ਤਾਂ ਯਹੋਵਾਹ ਆਪਣੇ ਲੋਕਾਂ ਨੂੰ ਛੱਡ ਦੇਵੇਗਾ, ਜਦ ਤੀਕ ਔਰਤ ਆਪਣੇ ਬੱਚੇ ਇਕਰਾਰ ਕੀਤੇ ਪਾਤਸ਼ਾਹ ਨੂੰ ਨਾ ਜਣੇ। ਫ਼ੇਰ ਉਸ ਦੇ ਬਾਕੀ ਦੇ ਭਰਾ ਇਸਰਾਏਲ ਦੇ ਲੋਕਾਂ ਕੋਲ ਵਾਪਸ ਮੁੜਨਗੇ।
Micah 5:3 in Other Translations
King James Version (KJV)
Therefore will he give them up, until the time that she which travaileth hath brought forth: then the remnant of his brethren shall return unto the children of Israel.
American Standard Version (ASV)
Therefore will he give them up, until the time that she who travaileth hath brought forth: then the residue of his brethren shall return unto the children of Israel.
Bible in Basic English (BBE)
And he will take his place and give food to his flock in the strength of the Lord, in the glory of the name of the Lord his God; and their resting-place will be safe: for now he will be great to the ends of the earth.
Darby English Bible (DBY)
Therefore will he give them up, until the time when she which travaileth shall have brought forth: and the residue of his brethren shall return unto the children of Israel.
World English Bible (WEB)
Therefore he will abandon them until the time that she who is in labor gives birth. Then the rest of his brothers will return to the children of Israel.
Young's Literal Translation (YLT)
Therefore he doth give them out till the time She who bringeth forth hath brought forth, And the remnant of his brethren return to the sons of Israel.
| Therefore | לָכֵ֣ן | lākēn | la-HANE |
| will he give them up, | יִתְּנֵ֔ם | yittĕnēm | yee-teh-NAME |
| until | עַד | ʿad | ad |
| time the | עֵ֥ת | ʿēt | ate |
| that she which travaileth | יוֹלֵדָ֖ה | yôlēdâ | yoh-lay-DA |
| forth: brought hath | יָלָ֑דָה | yālādâ | ya-LA-da |
| then the remnant | וְיֶ֣תֶר | wĕyeter | veh-YEH-ter |
| of his brethren | אֶחָ֔יו | ʾeḥāyw | eh-HAV |
| return shall | יְשׁוּב֖וּן | yĕšûbûn | yeh-shoo-VOON |
| unto | עַל | ʿal | al |
| the children | בְּנֵ֥י | bĕnê | beh-NAY |
| of Israel. | יִשְׂרָאֵֽל׃ | yiśrāʾēl | yees-ra-ALE |
Cross Reference
ਹੋ ਸੀਅ 11:8
ਯਹੋਵਾਹ ਇਸਰਾਏਲ ਨੂੰ ਨਸ਼ਟ ਨਹੀਂ ਕਰਨਾ ਚਾਹੁੰਦਾ “ਹੇ ਅਫ਼ਰਾਈਮ! ਮੈਂ ਤੈਨੂੰ ਛੱਡਣਾ ਨਹੀਂ ਚਾਹੁੰਦਾ? ਹੇ ਇਸਰਾਏਲ, ਮੈਂ ਤੇਰੀ ਰੱਖਿਆ ਕਰਨੀ ਚਾਹੁੰਨਾ। ਮੈਂ ਤੇਰਾ ਹਾਲ ਅਦਮਾਹ ਵਰਗਾ ਨਹੀਂ ਕਰਨਾ ਚਾਹੁੰਦਾ ਨਾ ਹੀ ਤੈਨੂੰ ਸਬੋਈਮ ਵਾਂਗ ਬਨਾਉਣਾ ਚਾਹੁੰਨਾ। ਮੈਂ ਆਪਣਾ ਮਨ ਬਦਲ ਰਿਹਾ ਹਾਂ ਕਿਉਂ ਕਿ ਮੇਰਾ ਤੇਰੇ ਪ੍ਰਤੀ ਪਿਆਰ ਅਤੇ ਦਇਆ ਬਹੁਤ ਗੂਢ਼ੀ ਹੈ।
ਮੀਕਾਹ 7:13
ਧਰਤੀ ਉੱਥੋਂ ਦੇ ਲੋਕਾਂ ਦੇ ਬੁਰੇ ਕੰਮਾਂ ਕਾਰਣ, ਜਿਹੜੇ ਉੱਥੇ ਵੱਸਦੇ ਸਨ, ਤਬਾਹ ਹੋਈ।
ਮੀਕਾਹ 4:9
ਇਸਰਾਏਲੀ ਬਾਬਲ ਨੂੰ ਵਾਪਸ ਕਿਉਂ ਜਾਣ? ਹੁਣ ਤੂੰ ਉੱਚੀ-ਉੱਚੀ ਕਿਉਂ ਚਿਲਾਉਂਦੀ ਹੈ? ਕੀ ਤੇਰਾ ਪਾਤਸ਼ਾਹ ਚੱਲਾ ਗਿਆ ਹੈ? ਕੀ ਤੂੰ ਆਪਣਾ ਆਗੂ ਗੁਆ ਲਿਆ ਹੈ? ਤੂੰ ਜਣਨ ਪੀੜ ਸਹਿਂਦੀ ਔਰਤ ਵਾਂਗ ਕਿਉਂ ਦੁੱਖੀ ਹੈਂ?
ਮੀਕਾਹ 4:7
“ਜਿਹੜੇ ਲੋਕ ਅਪਾਹਿਜ ਸਨ, ਬਚੇ ਹੋਏ ਬਣ ਜਾਣਗੇ। ਜਿਹੜੇ ਇੱਥੋਂ ਸੁੱਟ ਦਿੱਤੇ ਗਏ ਸਨ ਇੱਕ ਮਜ਼ਬੂਤ ਕੌਮ ਬਣ ਜਾਣਗੇ।” ਯਹੋਵਾਹ ਉਨ੍ਹਾਂ ਦਾ ਪਾਤਸ਼ਾਹ ਹੋਵੇਗਾ ਅਤੇ ਉਹ ਸੀਯੋਨ ਪਰਬਤ ਤੋਂ ਉਨ੍ਹਾਂ ਤੇ ਹਮੇਸ਼ਾ ਲਈ ਰਾਜ ਕਰੇਗਾ।
ਯਸਈਆਹ 10:20
ਉਸ ਵੇਲੇ, ਜਿਹੜੇ ਲੋਕ ਇਸਰਾਏਲ ਵਿੱਚ ਬਚੇ ਰਹਿ ਜਾਣਗੇ, ਯਾਕੂਬ ਦੇ ਪਰਿਵਾਰ ਦੇ ਲੋਕ, ਉਸ ਬੰਦੇ ਉੱਤੇ ਨਿਰਭਰ ਨਹੀਂ ਰਹਿਣਗੇ ਜਿਹੜਾ ਉਨ੍ਹਾਂ ਨੂੰ ਕੁੱਟਦਾ ਹੈ। ਉਹ ਯਹੋਵਾਹ ਉੱਤੇ, ਇਸਰਾਏਲ ਦੇ ਪਵਿੱਤਰ ਪੁਰੱਖ ਉੱਤੇ, ਸੱਚਮੁੱਚ ਨਿਰਭਰ ਰਹਿਣਾ ਸਿਖ ਲੈਣਗੇ।
ਰੋਮੀਆਂ 8:29
ਪਰਮੇਸ਼ੁਰ ਉਨ੍ਹਾਂ ਮਨੁੱਖਾਂ ਨੂੰ ਇਹ ਸੰਸਾਰ ਬਨਾਉਣ ਤੋਂ ਪਹਿਲਾਂ ਹੀ ਜਾਣਦਾ ਸੀ ਅਤੇ ਪਰਮੇਸ਼ੁਰ ਨੇ, ਨਿਹਚਾ ਕੀਤੀ ਕਿ ਉਹ ਲੋਕ ਉਸ ਦੇ ਪੁੱਤਰ ਮਸੀਹ ਵਾਂਗ ਹੋਣਗੇ। ਤਾਂ ਜੋ ਮਸੀਹ ਬਹੁਤੇ ਭੈਣਾਂ ਭਰਾਵਾਂ ਵਿੱਚੋਂ ਵੱਡਾ ਹੋਵੇ।
ਰੋਮੀਆਂ 9:27
ਅਤੇ ਯਸਾਯਾਹ ਇਸਰਾਏਲ ਵਿੱਖੇ ਪੁਕਾਰਦਾ ਹੈ: “ਕਿ ਇਸਰਾਏਲ ਦੇ ਲੋਕ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਬਰਾਬਰ ਹੋਣ, ਪਰ ਉਸ ਦੇ ਕੁਝ ਲੋਕ ਹੀ ਬਚਾਏ ਜਾਣਗੇ।
ਰੋਮੀਆਂ 11:4
ਪਰ ਪਰੇਮਸ਼ੁਰ ਨੇ ਏਲੀਯਾਹ ਨੂੰ ਬਲਾ ਕੀ ਜਵਾਬ ਦਿੱਤਾ? ਪਰਮੇਸ਼ੁਰ ਨੇ ਆਖਿਆ, “ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰੱਖ ਛੱਡਿਆ ਹੈ ਜੋ ਅਜੇ ਵੀ ਮੈਨੂੰ ਮੱਥਾ ਟੇਕਦੇ ਹਨ, ਜਿਹੜੇ ਬਆਲ-ਜ਼ਬੂਲ ਅੱਗੇ ਨਹੀਂ ਝੁਕੇ।”
ਇਬਰਾਨੀਆਂ 1:11
ਇਹ ਚੀਜ਼ਾਂ ਅਲੋਪ ਹੋ ਜਾਣਗੀਆਂ ਪਰ ਤੂੰ ਰਹੇਗਾ। ਸਾਰੀਆਂ ਚੀਜ਼ਾਂ ਕੱਪੜਿਆਂ ਵਾਂਗ ਪੁਰਾਣੀਆਂ ਹੋ ਜਾਣਗੀਆਂ।
ਪਰਕਾਸ਼ ਦੀ ਪੋਥੀ 12:1
ਔਰਤ ਤੇ ਅਜਗਰ ਫ਼ੇਰ ਸਵਰਗ ਵਿੱਚ ਇੱਕ ਵੱਡਾ ਅਜੀਬ ਨਿਸ਼ਾਨ ਪ੍ਰਗਟ ਹੋਇਆ। ਉੱਥੇ ਇੱਕ ਔਰਤ ਸੀ ਜੋ, ਕਿ ਸੂਰਜ ਪਹਿਨੇ ਹੋਈ ਸੀ। ਚੰਦਰਮਾਂ ਉਸ ਦੇ ਪੈਰਾਂ ਹੇਠਾਂ ਸੀ। ਉਸ ਦੇ ਸਿਰ ਤੇ ਬਾਰ੍ਹਾਂ ਸਿਤਾਰਿਆਂ ਵਾਲਾ ਤਾਜ ਸੀ।
ਮੱਤੀ 25:40
“ਤਦ ਪਾਤਸ਼ਾਹ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੋ ਕੁਝ ਵੀ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੀਤਾ ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕੀਤਾ।’
ਮੱਤੀ 12:50
ਕਿਉਂਕਿ ਜੋ ਕੋਈ ਵੀ ਮੇਰੇ ਸੁਰਗੀ ਪਿਤਾ ਦੀ ਇੱਛਾ ਪੂਰੀ ਕਰਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।”
੨ ਤਵਾਰੀਖ਼ 30:7
ਤੁਸੀਂ ਆਪਣੇ ਪੁਰਖਿਆਂ ਅਤੇ ਭਰਾਵਾਂ ਵਰਗੇ ਨਾ ਬਣੋ। ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਸੀ, ਪਰ ਉਹ ਉਸਤੋਂ ਬੇਮੁਖ ਹੋ ਗਏ। ਤੁਸੀਂ ਆਪਣੀਆਂ ਅੱਖਾਂ ਨਾਲ ਇਸ ਸੱਚਾਈ ਨੂੰ ਵੇਖ ਰਹੇ ਹੋ ਕਿ ਯਹੋਵਾਹ ਨੇ ਉਨ੍ਹਾਂ ਨੂੰ ਬਿਪਤਾ ’ਚ ਪਾ ਦਿੱਤਾ ਹੈ ਤੇ ਲੋਕ ਉਨ੍ਹਾਂ ਨੂੰ ਬੁਰਾ-ਮੰਦਾ ਆਖਦੇ ਹਨ।
ਯਸਈਆਹ 11:11
ਉਸ ਸਮੇਂ, ਮੇਰਾ ਪ੍ਰਭੂ ਫ਼ੇਰ ਇੱਕ ਵਾਰੀ ਉਨ੍ਹਾਂ ਲੋਕਾਂ ਕੋਲੋ ਪਹੁੰਚੇਗਾ ਜਿਹੜੇ ਪਿੱਛੇ ਰਹਿ ਗਏ ਹਨ। ਅਜਿਹਾ ਦੂਸਰੀ ਵਾਰ ਹੋਵੇਗਾ ਜਦੋਂ ਪਰਮੇਸ਼ੁਰ ਨੇ ਅਜਿਹੀ ਗੱਲ ਕੀਤੀ ਹੈ। ਇਹ ਪਰਮੇਸ਼ੁਰ ਦੇ ਉਹ ਲੋਕ ਹਨ ਜਿਹੜੇ ਅੱਸ਼ੂਰ, ਉੱਤਰੀ ਮਿਸਰ, ਦੱਖਣੀ ਮਿਸਰ, ਇਥੋਮੀਆ, ਏਲਾਮ, ਬਾਬਲ, ਹਮਾਬ ਅਤੇ ਦੁਨੀਆਂ ਦੇ ਸਾਰੇ ਦੂਰ ਦੁਰਾਡੇ ਦੇਸ਼ਾਂ ਵਿੱਚ ਬਚੇ ਹੋਏ ਹਨ।
ਯਸਈਆਹ 66:7
“ਕੋਈ ਔਰਤ ਜਿੰਨਾ ਚਿਰ ਦਰਦ ਮਹਿਸੂਸ ਨਹੀਂ ਕਰਦੀ ਉਹ ਬੱਚੇ ਨੂੰ ਜਨਮ ਨਹੀਂ ਦੇ ਸੱਕਦੀ। ਔਰਤ ਨੂੰ ਆਪਣੇ ਨਵ ਜਨਮੇ ਲੜਕੇ ਦਾ ਮੂੰਹ ਦੇਖਣ ਤੋਂ ਪਹਿਲਾਂ ਜੰਮਣ ਪੀੜਾਂ ਅਨੁਭਵ ਕਰਨੀ ਪੈਂਦੀ ਹੈ। ਇਸੇ ਤਰ੍ਹਾਂ ਹੀ ਕਿਸੇ ਬੰਦੇ ਨੇ ਵੀ ਨਵੀਂ ਦੁਨੀਆਂ ਨੂੰ ਇੱਕ ਦਿਨ ਵਿੱਚ ਉਸਰਦਿਆਂ ਨਹੀਂ ਦੇਖਿਆ। ਕਿਸੇ ਬੰਦੇ ਨੇ ਵੀ ਅਜਿਹੀ ਕੌਮ ਨਹੀਂ ਦੇਖੀ ਜਿਹੜੀ ਇੱਕ ਦਿਨ ਵਿੱਚ ਸ਼ੁਰੂ ਹੋ ਗਈ ਹੋਵੇ। ਦੇਸ ਨੂੰ ਪਹਿਲਾਂ ਜਨਮ ਪੀੜਾਂ ਵਾਂਗ ਦਰਦ ਸਹਾਰਨਾ ਪੈਂਦਾ ਹੈ। ਜਨਮ ਪੀੜ ਤੋਂ ਬਾਅਦ ਦੇਸ ਆਪਣੇ ਬੱਚਿਆਂ-ਨ੍ਨਵੀਁ ਕੌਮ-ਨੂੰ ਜਨਮ ਦੇਵੇਗਾ।
ਯਰਮਿਆਹ 31:1
ਨਵਾਂ ਇਸਰਾਏਲ ਯਹੋਵਾਹ ਨੇ ਇਹ ਗੱਲਾਂ ਆਖੀਆਂ, “ਉਸ ਸਮੇਂ, ਮੈਂ ਇਸਰਾਏਲ ਦੇ ਸਮੂਹ ਪਰਿਵਾਰ-ਸਮੂਹਾਂ ਦਾ ਪਰਮੇਸ਼ੁਰ ਹੋਵਾਂਗਾ। ਅਤੇ ਉਹ ਮੇਰੇ ਬੰਦੇ ਹੋਣਗੇ।”
ਯਰਮਿਆਹ 31:7
ਯਹੋਵਾਹ ਆਖਦਾ ਹੈ: “ਖੁਸ਼ ਹੋਵੋ ਅਤੇ ਯਾਕੂਬ ਲਈ ਗੀਤ ਗਾਵੋ! ਇਸਰਾਏਲ, ਸਾਰੀਆਂ ਕੌਮਾਂ ਵਿੱਚੋਂ ਮਹਾਨ ਕੌਮ ਦੇ ਨਾਹਰੇ ਮਾਰੋ! ਉਸਤਤ ਗਾਵੋ ਅਤੇ ਨਾਹਰੇ ਮਾਰੋ: ‘ਯਹੋਵਾਹ ਨੇ ਆਪਣੇ ਲੋਕਾਂ ਨੂੰ ਬਚਾਇਆ! ਉਸ ਨੇ ਉਨ੍ਹਾਂ ਲੋਕਾਂ ਨੂੰ ਬਚਾਇਆ ਹੈ, ਜਿਹੜੇ ਇਸਰਾਏਲ ਦੀ ਕੌਮ ਵਿੱਚੋਂ ਜਿਉਂਦੇ ਰਹਿ ਗਏ ਨੇ।’
ਹੋ ਸੀਅ 2:9
ਇਸ ਲਈ ਹੁਣ ਮੈਂ ਪਰਤਾਂਗਾ ਅਤੇ ਜਿਉਂ ਹੀ ਫਸਲ ਵਾਢੀ ਲਈ ਤਿਆਰ ਹੋਵੇਗੀ, ਮੈਂ ਉਨ੍ਹਾਂ ਤੋਂ ਆਪਣੀ ਫ਼ਸਲ ਵਾਪਸ ਲੈ ਲਵਾਂਗਾ। ਜਦੋਂ ਅੰਗੂਰ ਤਿਆਰ ਹੋਣਗੇ ਤਾਂ ਮੈਂ ਆਪਣੀ ਮੈਅ ਵਾਪਸ ਲੈ ਲਵਾਂਗਾ ਅਤੇ ਜਿਹੜੀ ਉਨ ਅਤੇ ਲਿਨਨ ਦੇ ਕੱਪੜੇ ਮੈਂ ਉਸ ਦਾ ਨੰਗੇਜ਼ ਢੱਕਣ ਲਈ ਦਿੱਤੇ ਸਨ ਉਹ ਵੀ ਵਾਪਸ ਲੈ ਲਵਾਂਗਾ।
ਹੋ ਸੀਅ 2:14
“ਇਸ ਲਈ ਮੈਂ (ਯਹੋਵਾਹ) ਉਸ ਨਾਲ ਮੋਹ ਭਿੱਜੀਆਂ ਗੱਲਾਂ ਕਰਾਂਗਾ ਅਤੇ ਉਸ ਨੂੰ ਉਜਾੜ ਵੱਲ ਲੈ ਜਾਵਾਂਗਾ ਅਤੇ ਉਸ ਨਾਲ ਕੋਮਲ ਸ਼ਬਦਾਂ ਨਾਲ ਗੱਲ ਕਰਾਂਗਾ।
ਮੀਕਾਹ 6:14
ਤੁਸੀਂ ਖਾਵੋਂਗੇ ਪਰ ਸੰਤੁਸ਼ਟ ਨਹੀਂ ਹੋਵੋਂਗੇ। ਤੁਸੀਂ ਭੁੱਖੇ ਅਤੇ ਤੁਹਾਡੇ ਢਿੱਡ ਖਾਲੀ ਹੋਣਗੇ। ਤੁਸੀਂ ਆਪਣਾ ਪੈਸਾ ਬਚਾਉਣ ਦੀ ਕੋਸ਼ਿਸ਼ ਕਰੋਂਗੇ, ਪਰ ਬਚਾ ਨਹੀਂ ਸੱਕੇਂਗੇ। ਜੋ ਕੁਝ ਵੀ ਤੁਸੀਂ ਬਚਾਵੋਂਗੇ, ਦੁਸ਼ਮਣਾਂ ਦੁਆਰਾ ਲੈ ਲਿਆ ਜਾਵੇਗਾ।
ਮੱਤੀ 1:21
ਮਰਿਯਮ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸਦਾ ਨਾਂ ਯਿਸੂ ਰੱਖੀਂ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।”
੧ ਸਲਾਤੀਨ 14:16
ਯਾਰਾਬੁਆਮ ਨੇ ਪਾਪ ਕੀਤੇ ਤੇ ਫ਼ਿਰ ਉਸ ਨੇ ਆਪਣੇ ਪਾਪਾਂ ਦੇ ਕਾਰਣ ਇਸਰਾਏਲ ਨੂੰ ਪਾਪੀ ਬਣਾਇਆ। ਇਸ ਲਈ ਯਹੋਵਾਹ ਇਸਰਾਏਲ ਦੇ ਲੋਕਾਂ ਨੂੰ ਹਾਰ ਦੇ ਦੇਵੇਗਾ।”