ਗਿਣਤੀ 22
1 ਬਿਲਆਮ ਅਤੇ ਮੋਆਬ ਦਾ ਰਾਜਾ ਫ਼ੇਰ ਇਸਰਾਏਲ ਦੇ ਲੋਕ ਮੋਆਬ ਵਿੱਚਲੀ ਯਰਦਨ ਵਾਦੀ ਵੱਲ ਚੱਲੇ ਗਏ। ਉਨ੍ਹਾਂ ਨੇ ਯਰੀਹੋ ਦੇ ਸਾਹਮਣੇ ਯਰਦਨ ਨਦੀ ਨੇੜੇ ਡੇਰਾ ਲਾਇਆ।
2 ਸਿੱਪੋਰ ਦੇ ਪੁੱਤਰ ਬਾਲਾਕ ਨੇ ਉਹ ਸਾਰੀਆਂ ਚੀਜ਼ਾਂ ਦੇਖੀਆਂ ਜਿਹੜੀਆਂ ਇਸਰਾਏਲ ਦੇ ਲੋਕਾਂ ਨੇ ਅਮੋਰੀ ਲੋਕਾਂ ਨਾਲ ਕੀਤੀਆਂ ਸਨ। ਮੋਆਬ ਦਾ ਰਾਜਾ ਬਹੁਤ ਭੈਭੀਤ ਸੀ, ਕਿਉਂਕਿ ਉੱਥੇ ਇਸਰਾਏਲ ਦੇ ਬਹੁਤ ਜ਼ਿਆਦਾ ਲੋਕ ਸਨ। ਮੋਆਬ ਸੱਚ ਮੁੱਚ ਉਨ੍ਹਾਂ ਪਾਸੋਂ ਡਰਦਾ ਸੀ।
3 ਮੋਆਬ ਦੇ ਰਾਜੇ ਨੇ ਮਿਦਯਾਨ ਦੇ ਆਗੂਆਂ ਨੂੰ ਆਖਿਆ, “ਲੋਕਾਂ ਦੀ ਏਡੀ ਵੱਡੀ ਭੀੜ, ਸਾਡੇ ਆਲੇ-ਦੁਆਲੇ ਦੀ ਹਰ ਸ਼ੈਅ ਨੂੰ ਨਸ਼ਟ ਕਰ ਦੇਵੇਗੀ, ਜਿਵੇਂ ਕੋਈ ਗਊ ਕਿਸੇ ਖੇਤ ਦੇ ਸਾਰੇ ਘਾਹ ਨੂੰ ਚਰ ਜਾਂਦੀ ਹੈ।” ਉਸ ਸਮੇਂ ਸਿੱਪੋਰ ਦਾ ਪੁੱਤਰ ਬਾਲਾਕ ਮੋਆਬ ਦਾ ਰਾਜਾ ਸੀ।
4 ਉਸ ਨੇ ਕੁਝ ਲੋਕਾਂ ਨੂੰ ਬਓਰ ਦੇ ਪੁੱਤਰ ਬਿਲਆਮ ਨੂੰ ਸੱਦਣ ਲਈ ਭੇਜਿਆ। ਬਿਲਆਮ, ਫ਼ਰਾਤ ਨਦੀ ਦੇ ਨੇੜੇ ਪਥੋਰ ਵਿਖੇ ਸੀ। ਇੱਥੇ ਸਿਰਫ਼ ਬਿਲਆਮ ਦੇ ਲੋਕੀ ਰਹਿੰਦੇ ਸਨ। ਬਾਲਾਕ ਦਾ ਸੰਦੇਸ਼ ਇਹ ਸੀ: “ਲੋਕਾਂ ਦਾ ਇੱਕ ਨਵਾਂ ਟੋਲਾ ਮਿਸਰ ਵਿੱਚੋਂ ਆਇਆ ਹੈ। ਉਹ ਗਿਣਤੀ ਵਿੱਚ ਇੰਨੇ ਹਨ ਕਿ ਉਨ੍ਹਾਂ ਨੇ ਸਾਰੀ ਧਰਤੀ ਨੂੰ ਕੱਜ ਲਿਆ ਹੈ। ਉਨ੍ਹਾਂ ਨੇ ਮੈਥੋਂ ਅੱਗੇ ਡੇਰਾ ਲਾਇਆ ਹੋਇਆ ਹੈ।
5 ਆਕੇ ਮੇਰੇ ਲਈ ਇਨ੍ਹਾਂ ਲੋਕਾਂ ਨੂੰ ਸਰਾਪ। ਇਹ ਲੋਕ ਮੇਰੇ ਨਾਲੋਂ ਵੱਧ ਤਾਕਤਵਰ ਹਨ। ਮੈਨੂੰ ਪਤਾ ਹੈ ਕਿ ਤੇਰੇ ਕੋਲ ਬਹੁਤ ਤਾਕਤ ਹੈ। ਜੇ ਤੂੰ ਕਿਸੇ ਵਿਅਕਤੀ ਨੂੰ ਅਸੀਸ ਦੇ ਦੇਵੇਂ ਤਾਂ ਉਸਦੀ ਕਿਸਮਤ ਖੁਲ੍ਹ ਜਾਂਦੀ ਹੈ ਅਤੇ ਜੇ ਤੂੰ ਕਿਸੇ ਨੂੰ ਸਰਾਪ ਦੇ ਦੇਵੇਂ, ਉਸ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ। ਇਸ ਲਈ ਆਕੇ ਇਨ੍ਹਾਂ ਲੋਕਾਂ ਨੂੰ ਸਰਾਪ। ਸ਼ਾਇਦ ਫ਼ੇਰ ਮੈਂ ਇਨ੍ਹਾਂ ਨੂੰ ਹਰਾ ਸੱਕਾ।”
6 ਮੋਆਬ ਅਤੇ ਮਿਦਯਾਨ ਦੇ ਆਗੂ ਬਾਲਾਮ ਨਾਲ ਗੱਲ ਕਰਨ ਲਈ ਚੱਲੇ ਗਏ। ਉਨ੍ਹਾਂ ਕੋਲ ਉਸ ਨੂੰ ਦੇਣ ਲਈ ਪੈਸੇ ਸਨ ਅਤੇ ਉਨ੍ਹਾ ਨੇ ਉਸ ਨੂੰ ਬਾਲਾਕ ਦੀ ਆਖੀ ਹੋਈ ਹਰ ਗੱਲ ਦੱਸੀ।
7 ਬਿਲਆਮ ਨੇ ਉਨ੍ਹਾਂ ਨੂੰ ਆਖਿਆ, “ਰਾਤ ਨੂੰ ਇੱਥੇ ਹੀ ਠਹਿਰੋ। ਮੈਂ ਯਹੋਵਾਹ ਨਾਲ ਗੱਲ ਕਰਾਂਗਾ ਅਤੇ ਤੁਹਾਨੂੰ ਦੱਸਾਂਗਾ ਕਿ ਉਹ ਕੀ ਆਖਦਾ ਹੈ।” ਇਸ ਲਈ ਮੋਆਬ ਦੇ ਆਗੂ ਉਸ ਰਾਤ ਬਿਲਆਮ ਦੇ ਨਾਲ ਉੱਥੇ ਹੀ ਠਹਿਰ ਗਏ।
8 ਪਰਮੇਸ਼ੁਰ ਬਿਲਆਮ ਕੋਲ ਆਇਆ ਅਤੇ ਪੁੱਛਿਆ, “ਤੇਰੇ ਨਾਲ ਇਹ ਕੌਣ ਲੋਕ ਹਨ?”
9 ਬਿਲਆਮ ਨੇ ਪਰਮੇਸ਼ੁਰ ਨੂੰ ਆਖਿਆ, “ਸਿੱਪੋਰ ਦੇ ਪੁੱਤਰ ਬਾਲਾਕ, ਮੋਆਬ ਦੇ ਰਾਜੇ ਨੇ ਇਨ੍ਹਾਂ ਨੂੰ ਮੇਰੇ ਕੋਲ ਇੱਕ ਸੁਨੇਹਾ ਦੇਕੇ ਘਲਿਆ ਹੈ।
10 ਸੁਨੇਹਾ ਇਹ ਹੈ: ਲੋਕਾਂ ਦੀ ਇੱਕ ਨਵੀਂ ਕੌਮ ਮਿਸਰ ਤੋਂ ਬਾਹਰ ਆ ਗਈ ਹੈ। ਇਹ ਲੋਕ ਇੰਨੇ ਜ਼ਿਆਦਾ ਹਨ ਕਿ ਸਾਰੀ ਧਰਤੀ ਕੱਜੀ ਹੋਈ ਹੈ। ਇਸ ਲਈ ਆਉ ਅਤੇ ਇਨ੍ਹਾਂ ਨੂੰ ਸਰਾਪ ਦੇ। ਤਾਂ ਸ਼ਾਇਦ ਮੈਂ ਇਨ੍ਹਾਂ ਨਾਲ ਲੜ ਸੱਕਾਂ ਅਤੇ ਇਨ੍ਹਾਂ ਨੂੰ ਆਪਣੇ ਦੇਸ਼ ਵਿੱਚੋਂ ਬਾਹਰ ਕੱਢ ਸੱਕਾਂ।”
11 ਪਰ ਪਰਮੇਸ਼ੁਰ ਨੇ ਬਿਲਆਮ ਨੂੰ ਆਖਿਆ, “ਉਨ੍ਹਾਂ ਦੇ ਨਾਲ ਨਾ ਜਾਵੀਂ। ਤੈਨੂੰ ਇਨ੍ਹਾਂ ਲੋਕਾਂ ਨੂੰ ਸਰਾਪ ਨਹੀਂ ਦੇਣਾ ਚਾਹੀਦਾ। ਉਹ ਮੇਰੇ ਲੋਕ ਹਨ।”
12 ਅਗਲੀ ਸਵੇਰ ਬਿਲਆਮ ਉੱਠਿਆ ਅਤੇ ਉਸ ਨੇ ਬਾਲਾਕ ਦੇ ਆਗੁਆਂ ਨੂੰ ਆਖਿਆ, “ਆਪਣੇ ਦੇਸ਼ ਵਾਪਸ ਪਰਤ ਜਾਉ। ਯਹੋਵਾਹ ਮੈਨੂੰ ਤੁਹਾਡੇ ਨਾਲ ਜਾਣ ਦੀ ਆਗਿਆ ਨਹੀਂ ਦਿੰਦਾ।”
13 ਇਸ ਲਈ ਮੋਆਬ ਦੇ ਆਗੂ ਬਾਲਾਕ ਕੋਲ ਵਾਪਸ ਚੱਲੇ ਗਏ ਅਤੇ ਉਸ ਨੂੰ ਇਹ ਗੱਲ ਦੱਸੀ। ਉਨ੍ਹਾਂ ਨੇ ਆਖਿਆ, “ਬਿਲਆਮ ਨੇ ਸਾਡੇ ਨਾਲ ਆਉਣ ਤੋਂ ਇਨਕਾਰ ਕਰ ਦਿੱਤਾ ਹੈ।”
14 ਇਸ ਲਈ ਬਾਲਾਕ ਨੇ ਹੋਰਨਾਂ ਆਗੂਆਂ ਨੂੰ ਬਿਲਆਮ ਵੱਲ ਭੇਜਿਆ। ਇਸ ਵਾਰ ਉਸ ਨੇ ਪਹਿਲਾਂ ਨਾਲੋਂ ਵੱਧੇਰੇ ਗਿਣਤੀ ਵਿੱਚ ਬੰਦੇ ਭੇਜੇ। ਅਤੇ ਇਹ ਆਗੂ ਪਹਿਲੇ ਆਗੂਆਂ ਨਾਲੋਂ ਵੱਧੇਰੇ ਮਹੱਤਵਪੂਰਣ ਸਨ।
15 ਉਹ ਬਿਲਆਮ ਕੋਲ ਗਏ ਅਤੇ ਆਖਿਆ: “ਸਿੱਪੋਰ ਦਾ ਪੁੱਤਰ ਬਾਲਾਕ ਤੁਹਾਨੂੰ ਆਖਦਾ ਹੈ: ਕਿਰਪਾ ਕਰਕੇ ਕਿਸੇ ਵੀ ਕਾਰਣ ਮੇਰੇ ਕੋਲ ਆਉਣ ਤੋਂ ਇਨਕਾਰ ਨਾ ਕਰੋ।
16 ਜੇ ਤੁਸੀਂ ਮੇਰੇ ਕਹੇ ਅਨੁਸਾਰ ਕਰੋਂਗੇ ਤਾਂ ਮੈਂ ਤੁਹਾਨੂੰ ਬਹੁਤ ਕੁਝ ਦੇਵਾਂਗਾ। ਆਉ ਅਤੇ ਮੇਰੀ ਖਾਤਿਰ ਇਨ੍ਹਾਂ ਲੋਕਾਂ ਨੂੰ ਸਰਾਪ ਦਿਉ।”
17 ਬਿਲਆਮ ਨੇ ਬਾਲਾਕ ਦੇ ਅਧਿਕਾਰੀਆਂ ਨੂੰ ਜਵਾਬ ਦਿੱਤਾ: ਉਸ ਨੇ ਆਖਿਆ, “ਮੈਨੂੰ ਯਹੋਵਾਹ ਮੇਰੇ ਪਰਮੇਸ਼ੁਰ ਦਾ ਹੁਕਮ ਮੰਨਣਾ ਪੈਂਦਾ ਹੈ। ਮੈਂ ਉਸ ਦੇ ਆਦੇਸ਼ ਦੇ ਵਿਰੁੱਧ ਕੁਝ ਵੀ ਨਹੀਂ ਕਰ ਸੱਕਦਾ। ਜਿੰਨਾ ਚਿਰ ਯਹੋਵਾਹ ਇਹ ਨਾ ਆਖੇ ਕਿ ਮੈਂ ਕਰ ਸੱਕਦਾ ਹਾਂ, ਮੈਂ ਕੁਝ ਵੀ ਨਹੀਂ ਕਰ ਸੱਕਦਾ, ਨਾ ਨਿੱਕੀ ਗੱਲ ਅਤੇ ਨਾ ਵੱਡੀ ਗੱਲ। ਭਾਵੇਂ ਰਾਜਾ ਬਾਲਾਕ ਮੈਨੂੰ ਆਪਣਾ ਸੋਨੇ ਚਾਂਦੀ ਨਾਲ ਭਰਿਆ ਹੋਇਆ ਖੂਬਸੂਰਤ ਘਰ ਹੀ ਕਿਉਂ ਨਾ ਦੇ ਦੇਵੇ, ਮੈਂ ਯਹੋਵਾਹ ਦੇ ਆਦੇਸ਼ ਦੇ ਵਿਰੁੱਧ ਕੁਝ ਵੀ ਨਹੀਂ ਕਰਾਂਗਾ।
18 ਪਰ ਤੁਸੀਂ ਰਾਤ ਇੱਥੇ ਠਹਿਰ ਸੱਕਦੇ ਹੋ ਜਿਵੇਂ ਦੂਸਰੇ ਲੋਕ ਠਹਿਰੇ ਸਨ। ਅਤੇ ਰਾਤ ਵੇਲੇ ਮੈਨੂੰ ਪਤਾ ਚੱਲ ਜਾਵੇਗਾ ਕਿ ਯਹੋਵਾਹ ਮੈਨੂੰ ਕੀ ਆਖਣਾ ਚਾਹੁੰਦਾ ਹੈ।”
19 ਉਸ ਰਾਤ, ਪਰਮੇਸ਼ੁਰ ਬਿਲਆਮ ਕੋਲ ਆਇਆ। ਪਰਮੇਸ਼ੁਰ ਨੇ ਆਖਿਆ, “ਇਹ ਲੋਕ ਤੈਨੂੰ ਆਪਣੇ ਨਾਲ ਲਿਜਾਣ ਲਈ ਫ਼ੇਰ ਆ ਗਏ ਹਨ। ਇਸ ਲਈ ਤੂੰ ਇਨ੍ਹਾਂ ਨਾਲ ਜਾ ਸੱਕਦਾ ਹੈ। ਪਰ ਸਿਰਫ਼ ਉਹੀ ਗੱਲਾਂ ਕਰਨੀਆਂ ਜਿਹੜੀਆਂ ਮੈਂ ਤੈਨੂੰ ਕਰਨ ਲਈ ਆਖਾਂ।”
20 ਬਿਲਆਮ ਅਤੇ ਉਸਦਾ ਖੋਤਾ ਅਗਲੀ ਸਵੇਰ, ਬਿਲਆਮ ਉੱਠਿਆ ਅਤੇ ਆਪਣੇ ਖੋਤੇ ਉੱਤੇ ਕਾਠੀ ਪਾ ਲਈ। ਫ਼ੇਰ ਉਹ ਮੋਆਬ ਦੇ ਆਗੂਆਂ ਨਾਲ ਤੁਰ ਪਿਆ।
21 ਬਿਲਆਮ ਆਪਣੇ ਖੋਤੇ ਦੀ ਸਵਾਰੀ ਕਰ ਰਿਹਾ ਸੀ। ਉਸ ਦੇ ਨਾਲ ਉਸ ਦੇ ਦੋ ਸੇਵਾਦਾਰ ਵੀ ਸਨ। ਜਦੋਂ ਬਿਲਆਮ ਸਫ਼ਰ ਕਰ ਰਿਹਾ ਸੀ ਤਾਂ ਪਰਮੇਸ਼ੁਰ ਗੁੱਸੇ ਵਿੱਚ ਆ ਗਿਆ। ਇਸ ਲਈ ਯਹੋਵਾਹ ਦਾ ਦੂਤ ਬਿਲਆਮ ਦੇ ਸਾਹਮਣੇ ਸੜਕ ਉੱਤੇ ਖਲੋ ਗਿਆ। ਦੂਤ ਬਿਲਆਮ ਨੂੰ ਰੋਕਣਾ ਚਾਹੁੰਦਾ ਸੀ।
22 ਬਿਲਆਮ ਦੇ ਖੋਤੇ ਨੇ ਯਹੋਵਾਹ ਦੇ ਦੂਤ ਨੂੰ ਸੜਕ ਉੱਤੇ ਖਲੋਤਿਆ ਦੇਖਿਆ, ਦੂਤ ਦੇ ਹੱਥ ਵਿੱਚ ਤਲਵਾਰ ਸੀ। ਇਸ ਲਈ ਖੋਤਾ ਸੜਕ ਤੋਂ ਮੁੜ ਪਿਆ ਅਤੇ ਖੇਤ ਵਿੱਚ ਚੱਲਾ ਗਿਆ। ਬਿਲਆਨ ਨੂੰ ਦੂਤ ਦਿਖਾਈ ਨਹੀਂ ਦਿੱਤਾ ਇਸ ਲਈ ਉਹ ਖੋਤੇ ਉੱਤੇ ਬਹੁਤ ਕਰੋਧਵਾਨ ਹੋਇਆ ਉਸ ਨੇ ਖੋਤੇ ਨੂੰ ਕੁੱਟਿਆ ਅਤੇ ਇਸ ਨੂੰ ਸੜਕ ਉੱਤੇ ਵਾਪਸ ਜਾਣ ਲਈ ਮਜਬੂਰ ਕਰ ਦਿੱਤਾ।
23 ਬਾਦ ਵਿੱਚ, ਯਹੋਵਾਹ ਦਾ ਦੂਤ ਉਸ ਥਾਂ ਖਲੋ ਗਿਆ ਜਿੱਥੇ ਸੜਕ ਤੰਗ ਹੋ ਗਈ ਸੀ। ਇਹ ਦੋ ਅੰਗੂਰਾਂ ਦੇ ਬਾਗਾਂ ਦੇ ਵਿੱਚਕਾਰ ਸੀ। ਸੜਕ ਦੇ ਦੋਹੀ ਪਾਸੀਂ ਕੰਧਾ ਸਨ।
24 ਇੱਕ ਵਾਰੀ ਫ਼ੇਰ ਖੋਤੇ ਨੂੰ ਯਹੋਵਾਹ ਦਾ ਦੂਤ ਦਿਖਾਈ ਦਿੱਤਾ ਇਸ ਲਈ ਖੋਤਾ ਇੱਕ ਕੰਧ ਨਾਲ ਖਹਿਕੇ ਲੰਘਿਆ। ਇਸ ਨਾਲ ਬਿਲਆਮ ਦਾ ਪੈਰ ਕੰਧ ਨਾਲ ਰਗੜ ਖਾ ਗਿਆ ਇਸ ਲਈ ਬਿਲਆਮ ਨੇ ਫ਼ੇਰ ਆਪਣੇ ਖੋਤੇ ਨੂੰ ਕੁੱਟਿਆ।
25 ਬਾਦ ਵਿੱਚ ਯਹੋਵਾਹ ਦਾ ਦੂਤ ਇੱਕ ਹੋਰ ਥਾਂ ਖਲੋ ਗਿਆ। ਇਹ ਇੱਕ ਹੋਰ ਅਜਿਹੀ ਥਾਂ ਸੀ ਜਿੱਥੇ ਰਸਤਾ ਤੰਗ ਸੀ। ਖੋਤੇ ਦੇ ਇਧਰ-ਉਧਰ ਹੋਣ ਦਾ ਕੋਈ ਰਸਤਾ ਨਹੀਂ ਸੀ। ਖੋਤਾ ਨਾ ਖੱਬੇ ਮੁੜ ਸੱਕਦਾ ਸੀ ਨਾ ਸੱਜੇ।
26 ਖੋਤੇ ਨੇ ਯਹੋਵਾਹ ਦੇ ਦੂਤ ਨੂੰ ਦੇਖਿਆ। ਇਸ ਲਈ ਖੋਤਾ ਬਿਲਆਮ ਸਣੇ ਹੇਠਾਂ ਲੇਟ ਗਿਆ। ਬਿਲਆਮ ਨੂੰ ਖੋਤੇ ਉੱਤੇ ਬਹੁਤ ਗੁੱਸਾ ਆਇਆ। ਇਸ ਲਈ ਉਸ ਨੇ ਇਸ ਨੂੰ ਆਪਣੀ ਸੋਟੀ ਨਾਲ ਕੁੱਟਿਆ।
27 ਤਾਂ ਯਹੋਵਾਹ ਨੇ ਖੋਤੇ ਨੂੰ ਬੋਲਣ ਦੀ ਸ਼ਕਤੀ ਦੇ ਦਿੱਤੀ। ਖੋਤੇ ਨੇ ਬਿਲਆਮ ਨੂੰ ਆਖਿਆ, “ਤੂੰ ਮੇਰੇ ਉੱਤੇ ਕਿਉਂ ਗੁੱਸਾ ਕੱਢਦਾ ਹੈਂ? ਮੈਂ ਤੇਰਾ ਕੀ ਵਿਗਾੜਿਆ ਹੈ? ਤੂੰ ਮੈਨੂੰ ਤਿੰਨ ਵਾਰੀ ਮਾਰ ਚੁੱਕਿਆ ਹੈ!”
28 ਬਿਲਆਮ ਨੇ ਖੋਤੇ ਨੂੰ ਜਵਾਬ ਦਿੱਤਾ, “ਤੂੰ ਤਾਂ ਮੈਨੂੰ ਮੂਰਖ ਬਣਾ ਦਿੱਤਾ ਹੈ। ਜੇ ਮੇਰੇ ਕੋਲ ਤਲਵਾਰ ਹੁੰਦਾ ਤਾਂ ਮੈਂ ਤੈਨੂੰ ਹੁਣੇ ਮਾਰ ਦੇਣਾ ਸੀ!”
29 ਪਰ ਖੋਤੇ ਨੇ ਬਿਲਆਮ ਨੂੰ ਆਖਿਆ, “ਦੇਖ, ਮੈਂ ਤੇਰਾ ਆਪਣਾ ਖੋਤਾ ਹਾਂ! ਤੂੰ ਮੇਰੇ ਉੱਤੇ ਬਹੁਤ ਵਰ੍ਹੇ ਸਵਾਰੀ ਕੀਤੀ ਹੈ। ਅਤੇ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪਹਿਲਾ ਕਦੇ ਵੀ ਅਜਿਹਾ ਨਹੀਂ ਕੀਤਾ।” “ਇਹ ਗੱਲ ਠੀਕ ਹੈ”, ਬਿਲਆਮ ਨੇ ਆਖਿਆ।
30 ਫ਼ੇਰ ਯਹੋਵਾਹ ਨੇ ਦੂਤ ਨੂੰ ਵੇਖਣ ਲਈ ਬਿਲਆਮ ਦੀਆਂ ਅੱਖਾਂ ਖੋਲ੍ਹ ਦਿੱਤੀਆਂ। ਯਹੋਵਾਹ ਦਾ ਦੂਤ ਹੱਥ ਵਿੱਚ ਤਲਵਾਰ ਫ਼ੜਕੇ ਰਾਹ ਵਿੱਚ ਖਲੋਤਾ ਹੋਇਆ ਸੀ। ਫ਼ੇਰ ਬਿਲਆਮ ਉਸ ਦੇ ਸਾਹਮਣੇ ਧਰਤੀ ਉੱਤੇ ਝੁਕ ਗਿਆ।
31 ਤਾਂ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਪੁੱਛਿਆ, “ਤੂੰ ਆਪਣੇ ਖੋਤੇ ਨੂੰ ਤਿੰਨ ਵਾਰੀ ਕਿਉਂ ਮਾਰਿਆ ਹੈ? ਮੈਂ ਹੀ ਹਾਂ ਜਿਹੜਾ ਤੈਨੂੰ ਰੋਕਣ ਲਈ ਆਇਆ ਹਾਂ। ਪਰ ਠੀਕ ਸਮੇਂ ਸਿਰ
32 ਤੇਰੇ ਖੋਤੇ ਨੇ ਮੈਨੂੰ ਦੇਖ ਲਿਆ ਅਤੇ ਮੇਰੇ ਤੋਂ ਦੂਰ ਮੁੜ ਗਿਆ। ਇਹ ਗੱਲ ਤਿੰਨ ਵਾਰੀ ਹੋਈ। ਜੇ ਖੋਤਾ ਮੁੜਿਆ ਨਾ ਹੁੰਦਾ ਤਾਂ ਮੈਂ ਸ਼ਾਇਦ ਤੈਨੂੰ ਮਾਰ ਚੁੱਕਿਆ ਹੁੰਦਾ। ਅਤੇ ਮੈਂ ਤੇਰੇ ਖੋਤੇ ਨੂੰ ਜਿਉਂਦਾ ਛੱਡ ਦਿੰਦਾ।”
33 ਤਾਂ ਬਿਲਆਮ ਨੇ ਯਹੋਵਾਹ ਦੇ ਦੂਤ ਨੂੰ ਆਖਿਆ, “ਮੈਂ ਪਾਪ ਕੀਤਾ ਹੈ। ਮੈਂ ਨਹੀਂ ਦੇਖ ਸੱਕਿਆ ਕਿ ਤੁਸੀਂ ਰਸਤੇ ਵਿੱਚ ਖਲੋਤੇ ਹੋਏ ਸੀ। ਜੇ ਮੈਂ ਕੋਈ ਗਲਤੀ ਕਰ ਰਿਹਾ ਹਾਂ ਤਾਂ ਮੈਂ ਘਰ ਵਾਪਸ ਚੱਲਾ ਜਾਂਦਾ ਹਾਂ।”
34 ਤਾਂ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਆਖਿਆ, “ਨਹੀਂ! ਤੂੰ ਇਨ੍ਹਾਂ ਆਦਮੀਆਂ ਨਾਲ ਜਾ ਸੱਕਦਾ ਹੈ। ਪਰ ਹੁਸ਼ਿਆਰ ਰਹੀਂ। ਸਿਰਫ਼ ਉਹੀ ਸ਼ਬਦ ਬੋਲੀਂ ਜਿਹੜੇ ਮੈਂ ਤੈਨੂੰ ਬੋਲਣ ਲਈ ਆਖਾਂ।” ਇਸ ਲਈ ਬਿਲਆਮ ਉਨ੍ਹਾਂ ਆਗੂਆਂ ਨਾਲ ਚੱਲਾ ਗਿਆ ਜਿਨ੍ਹਾਂ ਨੂੰ ਬਾਲਾਕ ਨੇ ਭੇਜਿਆ ਸੀ।
35 ਬਾਲਾਕ ਨੇ ਸੁਣਿਆ ਕਿ ਬਿਲਆਮ ਆ ਰਿਹਾ ਸੀ। ਇਸ ਲਈ ਬਾਲਾਕ ਉਸ ਨੂੰ ਅਰਨੋਨ ਨਦੀ ਕੰਢੇ ਵਸੇ ਮੋਆਬੀ ਸ਼ਹਿਰ ਵਿਖੇ ਮਿਲਣ ਲਈ ਬਾਹਰ ਆ ਗਿਆ। ਇਹ ਥਾਂ ਉਸ ਦੇ ਦੇਸ਼ ਦੀ ਉੱਤਰੀ ਸੀਮਾ ਉੱਤੇ ਸੀ।
36 ਜਦੋਂ ਬਾਲਾਕ ਨੇ ਬਿਲਆਮ ਨੂੰ ਦੇਖਿਆ, ਉਸ ਨੇ ਉਸ ਨੂੰ ਆਖਿਆ, “ਮੈਂ ਪਹਿਲਾਂ ਵੀ ਤੈਨੂੰ ਆਉਣ ਲਈ ਆਖਿਆ ਸੀ। ਮੈਂ ਤੈਨੂੰ ਦੱਸਿਆ ਸੀ ਕਿ ਇਹ ਬਹੁਤ ਜ਼ਰੂਰੀ ਸੀ। ਤੂੰ ਮੇਰੇ ਕੋਲ ਕਿਉਂ ਨਹੀਂ ਆਇਆ? ਕੀ ਮੈਂ ਤੈਨੂੰ ਸਤਿਕਾਰ ਦੇਣ ਦੇ ਯੋਗ ਨਹੀਂ ਹਾਂ।”
37 ਬਿਲਆਮ ਨੇ ਜਵਾਬ ਦਿੱਤਾ, “ਪਰ ਮੈਂ ਹੁਣ ਇੱਥੇ ਹਾਂ। ਮੈਂ ਆਇਆ ਹਾਂ ਪਰ ਸ਼ਾਇਦ ਮੈਂ ਉਹ ਗੱਲ ਨਾ ਕਰ ਸੱਕਾਂ ਜੋ ਤੁਸੀਂ ਚਾਹੁੰਦੇ ਸੀ। ਮੈਂ ਸਿਰਫ਼ ਉਹੀ ਸ਼ਬਦ ਬੋਲ ਸੱਕਦਾ ਹਾਂ ਜਿਹੜੇ ਯਹੋਵਾਹ ਪਰਮੇਸ਼ੁਰ ਮੇਰੇ ਕੋਲੋਂ ਅਖਵਾਉਣਾ ਚਾਹੁੰਦਾ ਹੈ।”
38 ਫ਼ੇਰ ਬਿਲਆਮ ਬਾਲਾਕ ਨਾਲ ਕਿਰਯਥ ਹੁਸੋਥ ਨੂੰ ਚੱਲਾ ਗਿਆ।
39 ਬਾਲਾਕ ਨੇ ਕੁਝ ਪਸ਼ੂ ਅਤੇ ਕੁਝ ਭੇਡਾਂ ਬਲੀ ਦੇ ਤੌਰ ਤੇ ਜ਼ਿਬਾਹ ਕੀਤੇ। ਉਸ ਨੇ ਕੁਝ ਮਾਸ ਬਿਲਆਮ ਨੂੰ ਅਤੇ ਕੁਝ ਉਨ੍ਹਾਂ ਆਗੂਆਂ ਨੂੰ ਦਿੱਤਾ ਜੋ ਉਸ ਦੇ ਨਾਲ ਸਨ।
40 ਅਗਲੀ ਸਵੇਰ ਬਾਲਾਕ ਬਿਲਆਮ ਨੂੰ ਬਮੋਥ ਬਆਲ ਦੇ ਕਸਬੇ ਅੰਦਰ ਲੈ ਗਿਆ। ਉੱਥੋਂ ਉਹ ਇਸਰਾਏਲੀ ਡੇਰੇ ਦਾ ਕੁਝ ਹਿੱਸਾ ਦੇਖ ਸੱਕਦੇ ਸਨ।
1 And the children of Israel set forward, and pitched in the plains of Moab on this side Jordan by Jericho.
2 And Balak the son of Zippor saw all that Israel had done to the Amorites.
3 And Moab was sore afraid of the people, because they were many: and Moab was distressed because of the children of Israel.
4 And Moab said unto the elders of Midian, Now shall this company lick up all that are round about us, as the ox licketh up the grass of the field. And Balak the son of Zippor was king of the Moabites at that time.
5 He sent messengers therefore unto Balaam the son of Beor to Pethor, which is by the river of the land of the children of his people, to call him, saying, Behold, there is a people come out from Egypt: behold, they cover the face of the earth, and they abide over against me:
6 Come now therefore, I pray thee, curse me this people; for they are too mighty for me: peradventure I shall prevail, that we may smite them, and that I may drive them out of the land: for I wot that he whom thou blessest is blessed, and he whom thou cursest is cursed.
7 And the elders of Moab and the elders of Midian departed with the rewards of divination in their hand; and they came unto Balaam, and spake unto him the words of Balak.
8 And he said unto them, Lodge here this night, and I will bring you word again, as the Lord shall speak unto me: and the princes of Moab abode with Balaam.
9 And God came unto Balaam, and said, What men are these with thee?
10 And Balaam said unto God, Balak the son of Zippor, king of Moab, hath sent unto me, saying,
11 Behold, there is a people come out of Egypt, which covereth the face of the earth: come now, curse me them; peradventure I shall be able to overcome them, and drive them out.
12 And God said unto Balaam, Thou shalt not go with them; thou shalt not curse the people: for they are blessed.
13 And Balaam rose up in the morning, and said unto the princes of Balak, Get you into your land: for the Lord refuseth to give me leave to go with you.
14 And the princes of Moab rose up, and they went unto Balak, and said, Balaam refuseth to come with us.
15 And Balak sent yet again princes, more, and more honourable than they.
16 And they came to Balaam, and said to him, Thus saith Balak the son of Zippor, Let nothing, I pray thee, hinder thee from coming unto me:
17 For I will promote thee unto very great honour, and I will do whatsoever thou sayest unto me: come therefore, I pray thee, curse me this people.
18 And Balaam answered and said unto the servants of Balak, If Balak would give me his house full of silver and gold, I cannot go beyond the word of the Lord my God, to do less or more.
19 Now therefore, I pray you, tarry ye also here this night, that I may know what the Lord will say unto me more.
20 And God came unto Balaam at night, and said unto him, If the men come to call thee, rise up, and go with them; but yet the word which I shall say unto thee, that shalt thou do.
21 And Balaam rose up in the morning, and saddled his ass, and went with the princes of Moab.
22 And God’s anger was kindled because he went: and the angel of the Lord stood in the way for an adversary against him. Now he was riding upon his ass, and his two servants were with him.
23 And the ass saw the angel of the Lord standing in the way, and his sword drawn in his hand: and the ass turned aside out of the way, and went into the field: and Balaam smote the ass, to turn her into the way.
24 But the angel of the Lord stood in a path of the vineyards, a wall being on this side, and a wall on that side.
25 And when the ass saw the angel of the Lord, she thrust herself unto the wall, and crushed Balaam’s foot against the wall: and he smote her again.
26 And the angel of the Lord went further, and stood in a narrow place, where was no way to turn either to the right hand or to the left.
27 And when the ass saw the angel of the Lord, she fell down under Balaam: and Balaam’s anger was kindled, and he smote the ass with a staff.
28 And the Lord opened the mouth of the ass, and she said unto Balaam, What have I done unto thee, that thou hast smitten me these three times?
29 And Balaam said unto the ass, Because thou hast mocked me: I would there were a sword in mine hand, for now would I kill thee.
30 And the ass said unto Balaam, Am not I thine ass, upon which thou hast ridden ever since I was thine unto this day? was I ever wont to do so unto thee? And he said, Nay.
31 Then the Lord opened the eyes of Balaam, and he saw the angel of the Lord standing in the way, and his sword drawn in his hand: and he bowed down his head, and fell flat on his face.
32 And the angel of the Lord said unto him, Wherefore hast thou smitten thine ass these three times? behold, I went out to withstand thee, because thy way is perverse before me:
33 And the ass saw me, and turned from me these three times: unless she had turned from me, surely now also I had slain thee, and saved her alive.
34 And Balaam said unto the angel of the Lord, I have sinned; for I knew not that thou stoodest in the way against me: now therefore, if it displease thee, I will get me back again.
35 And the angel of the Lord said unto Balaam, Go with the men: but only the word that I shall speak unto thee, that thou shalt speak. So Balaam went with the princes of Balak.
36 And when Balak heard that Balaam was come, he went out to meet him unto a city of Moab, which is in the border of Arnon, which is in the utmost coast.
37 And Balak said unto Balaam, Did I not earnestly send unto thee to call thee? wherefore camest thou not unto me? am I not able indeed to promote thee to honour?
38 And Balaam said unto Balak, Lo, I am come unto thee: have I now any power at all to say any thing? the word that God putteth in my mouth, that shall I speak.
39 And Balaam went with Balak, and they came unto Kirjath-huzoth.
40 And Balak offered oxen and sheep, and sent to Balaam, and to the princes that were with him.
41 And it came to pass on the morrow, that Balak took Balaam, and brought him up into the high places of Baal, that thence he might see the utmost part of the people.