Numbers 32:3
ਉਨ੍ਹਾਂ ਨੇ ਆਖਿਆ, “ਸਾਡੇ, ਤੁਹਾਡੇ ਸੇਵਕਾਂ ਕੋਲ, ਬਹੁਤ ਸਾਰੀਆਂ ਗਊਆਂ ਹਨ। ਅਤੇ ਉਹ ਜ਼ਮੀਨ ਜਿਸ ਲਈ ਅਸੀਂ ਲੜਾਈ ਕੀਤੀ ਉਹ ਸਾਡੇ ਲਈ ਚੰਗੀ ਹੈ। ਇਸ ਜ਼ਮੀਨ ਵਿੱਚ ਅਟਾਰੋਥ, ਦੀਬੋਨ, ਯਾਜ਼ੇਰ, ਨਿਮਰਾਹ, ਹਸ਼ਬੋਨ, ਅਲਾਲੇਹ, ਸਬਾਮ, ਨਬੋ ਅਤੇ ਬਓਨ ਦਾ ਇਲਾਕਾ ਸ਼ਾਮਿਲ ਹੈ।
Numbers 32:3 in Other Translations
King James Version (KJV)
Ataroth, and Dibon, and Jazer, and Nimrah, and Heshbon, and Elealeh, and Shebam, and Nebo, and Beon,
American Standard Version (ASV)
Ataroth, and Dibon, and Jazer, and Nimrah, and Heshbon, and Elealeh, and Sebam, and Nebo, and Beon,
Bible in Basic English (BBE)
Ataroth, and Dibon, and Jazer, and Nimrah, and Heshbon, and Elealeh, and Sebam, and Nebo, and Beon,
Darby English Bible (DBY)
Ataroth, and Dibon, and Jaazer, and Nimrah, and Heshbon, and Elaleh, and Sebam, and Nebo, and Beon,
Webster's Bible (WBT)
Ataroth, and Dibon, and Jazer, and Nimrah, and Heshbon, and Elealeh, and Shebam, and Nebo, and Beon,
World English Bible (WEB)
Ataroth, and Dibon, and Jazer, and Nimrah, and Heshbon, and Elealeh, and Sebam, and Nebo, and Beon,
Young's Literal Translation (YLT)
`Ataroth, and Dibon, and Jazer, and Nimrah, and Heshbon, and Elealeh, and Shebam, and Nebo, and Beon --
| Ataroth, | עֲטָר֤וֹת | ʿăṭārôt | uh-ta-ROTE |
| and Dibon, | וְדִיבֹן֙ | wĕdîbōn | veh-dee-VONE |
| and Jazer, | וְיַעְזֵ֣ר | wĕyaʿzēr | veh-ya-ZARE |
| and Nimrah, | וְנִמְרָ֔ה | wĕnimrâ | veh-neem-RA |
| Heshbon, and | וְחֶשְׁבּ֖וֹן | wĕḥešbôn | veh-hesh-BONE |
| and Elealeh, | וְאֶלְעָלֵ֑ה | wĕʾelʿālē | veh-el-ah-LAY |
| and Shebam, | וּשְׂבָ֥ם | ûśĕbām | oo-seh-VAHM |
| and Nebo, | וּנְב֖וֹ | ûnĕbô | oo-neh-VOH |
| and Beon, | וּבְעֹֽן׃ | ûbĕʿōn | oo-veh-ONE |
Cross Reference
ਯਰਮਿਆਹ 48:34
“ਹਸ਼ਬੋਨ ਅਤੇ ਅਲਆਲੇਹ ਦੇ ਕਸਬਿਆਂ ਦੇ ਲੋਕ ਰੋ ਰਹੇ ਹਨ। ਉਨ੍ਹਾਂ ਦੇ ਰੋਣ ਦੀਆਂ ਆਵਾਜ਼ਾਂ ਯਹਸ ਕਸਬੇ ਤੀਕ ਵੀ ਸੁਣੀਆਂ ਜਾ ਸੱਕਦੀਆਂ ਹਨ। ਉਨ੍ਹਾਂ ਦੇ ਰੋਣ ਦੀ ਆਵਾਜ਼ ਸੋਅਰ ਦੇ ਕਸਬੇ ਤੋਂ ਹੋਰੋਨਾਯਿਮ ਅਤੇ ਅਲਗਬ-ਸ਼ਲੀਸ਼ੀਯਾਹ ਦੇ ਕਸਬਿਆਂ ਤੀਕ ਵੀ ਸੁਣੀ ਜਾ ਸੱਕਦੀ ਹੈ। ਨਿਮਰੀਮ ਦੇ ਪਾਣੀ ਵੀ ਸੁੱਕ ਗਏ ਹਨ।
ਯਸਈਆਹ 16:8
ਲੋਕ ਉਦਾਸ ਹੋਣਗੇ ਕਿਉਂਕਿ ਹਸ਼ਬੋਨ ਦੇ ਖੇਤ ਅਤੇ ਸਿਬਮਾਹ ਦੀਆਂ ਅੰਗੂਰੀ ਵੇਲਾਂ ਅੰਗੂਰ ਉਗਾਉਣ ਦੇ ਯੋਗ ਨਹੀਂ ਹੋਣਗੇ। ਵਿਦੇਸ਼ੀ ਹਾਕਮਾਂ ਨੇ ਅੰਗੂਰੀ ਵੇਲਾਂ ਕੱਟ ਸੁੱਟੀਆਂ ਹਨ। ਦੁਸ਼ਮਣ ਦੀਆਂ ਫੌਜਾਂ ਯਾਜ਼ੇਰ ਦੇ ਸ਼ਹਿਰ ਅਤੇ ਦੂਰ ਮਾਰੂਬਲ ਤੱਕ ਫ਼ੈਲ ਗਈਆਂ ਹਨ। ਅਤੇ ਉਹ ਸਮੁੰਦਰ ਤੱਕ ਫ਼ੈਲ ਗਈਆਂ ਹਨ।
ਯਸ਼ਵਾ 13:17
ਧਰਤੀ ਹਸ਼ਬੋਨ ਤੱਕ ਜਾਂਦੀ ਸੀ। ਇਸ ਵਿੱਚ ਸਾਰੇ ਮੈਦਾਨੀ ਕਸਬੇ ਸ਼ਾਮਿਲ ਸਨ। ਉਹ ਕਸਬੇ ਸਨ: ਦੀਬੋਨ, ਬਾਮੋਥ, ਬਆਲ, ਬੈਤ ਬਆਲ ਮਓਨ,
ਗਿਣਤੀ 32:34
ਗਾਦ ਦੇ ਲੋਕਾਂ ਨੇ ਦੀਬੋਨ, ਅਟਾਰੋਥ ਅਤੇ ਅਰੋਏਰ,
ਯਰਮਿਆਹ 48:45
“ਲੋਕੀਂ ਤਾਕਤਵਰ ਦੁਸ਼ਮਣ ਕੋਲੋਂ ਦੂਰ ਭੱਜ ਗਏ ਨੇ। ਉਹ ਸੁਰੱਖਿਆ ਲਈ ਹਸ਼ਬੋਨ ਇਲਾਕੇ ਵਿੱਚ ਭੱਜ ਗਏ ਨੇ। ਪਰ ਓੱਥੇ ਕੋਈ ਸੁਰੱਖਿਆ ਨਹੀਂ ਸੀ। ਹਸ਼ਬੋਨ ਅੰਦਰ ਅੱਗ ਲਗੀ। ਉਹ ਅੱਗ ਸੀਹੋਨ ਦੇ ਕਸਬੇ ਅੰਦਰ ਲਗੀ। ਅਤੇ ਇਹ ਮੋਆਬ ਦੇ ਆਗੂਆਂ ਨੂੰ ਤਬਾਹ ਕਰ ਰਹੀ ਹੈ। ਇਹ ਉਨ੍ਹਾਂ ਗੁਮਾਨੀ ਲੋਕਾਂ ਨੂੰ ਤਬਾਹ ਕਰ ਰਹੀ ਹੈ।
ਯਰਮਿਆਹ 48:32
ਮੈਂ ਯਅਜ਼ੇਰ ਦੇ ਲੋਕਾਂ ਨਾਲ ਯਅਜ਼ੇਰ ਲਈ ਰੋਦਾ ਹਾਂ। ਸਿਬਮਾਹ, ਅਤੀਤ ਵਿੱਚ ਤੇਰੀਆਂ ਜਢ਼ਾਂ ਧੁਰ ਸਮੁੰਦਰ ਤੀਕ ਫ਼ੈਲੀਆਂ ਸਨ। ਉਹ ਯਅਜ਼ੇਰ ਕਸਬੇ ਤੀਕ ਫ਼ੈਲੀਆਂ ਸਨ। ਪਰ ਤਬਾਹ ਕਰਨ ਵਾਲੇ ਨੇ ਤੁਹਾਡੇ ਫ਼ਲ ਅਤੇ ਅੰਗੂਰ ਖੋਹ ਲੇ ਨੇ।
ਯਰਮਿਆਹ 48:22
“ਦੀਬੋਨ, ਨਬੋ ਅਤੇ ਬੈਤ-ਦਿਬਲਾਤਇਮ ਦੇ ਕਸਬਿਆਂ ਲਈ ਹਸ਼ਰ ਦਿਹਾੜਾ ਆ ਗਿਆ ਹੈ।
ਯਰਮਿਆਹ 48:2
ਫ਼ੇਰ ਕਦੇ ਮੋਆਬ ਦੀ ਵਿਡਆਈ ਨਹੀਂ ਹੋਵੇਗੀ। ਹਸ਼ਬੋਨ ਦੇ ਲੋਕ ਮੋਆਬ ਦੀ ਹਾਰ ਦੀਆਂ ਵਿਉਂਤਾਂ ਬਨਾਉਣਗੇ। ਉਹ ਆਖਣਗੇ, ‘ਆਓ ਉਸ ਕੌਮ ਦਾ ਖਾਤਮਾ ਕਰੀਏ।’ ਮਦਮੇਨ, ਤੈਨੂੰ ਵੀ ਖਾਮੋਸ਼ ਕਰ ਦਿੱਤਾ ਜਾਵੇਗਾ, ਤਲਵਾਰ ਤੇਰਾ ਪਿੱਛਾ ਕਰੇਗੀ।
ਯਸਈਆਹ 15:6
ਪਰ ਨਿਮਰੀਮ ਦਾ ਚਸ਼ਮਾ ਮਾਰੂਬਲ ਵਾਂਗ ਸੁੱਕਾ ਹੈ। ਸਾਰੇ ਪੌਦੇ ਮੁਰਝਾ ਗਏ ਹਨ। ਕਿਤੇ ਵੀ ਹਰਿਆਵਲ ਨਹੀਂ।
ਯਸਈਆਹ 15:2
ਰਾਜੇ ਦੇ ਪਰਿਵਾਰ ਤੇ ਦੀਬੋਨ ਦੇ ਲੋਕ ਨੇ ਉਪਾਸਨਾ ਸਥਾਨਾਂ ਉੱਤੇ ਰੋਣ ਲਈ ਜਾ ਰਹੇ ਮੋਆਬ ਦੇ ਲੋਕ ਨਬੋ ਅਤੇ ਮੇਦਬਾ ਲਈ ਰੋ ਰਹੇ ਹਨ। ਲੋਕਾਂ ਨੇ ਇਹ ਦਰਸਾਉਣ ਲਈ ਕਿ ਉਹ ਉਦਾਸ ਹਨ ਮੂੰਹ ਸਿਰ ਮੁਨਾ ਦਿੱਤੇ।
ਨਹਮਿਆਹ 9:22
ਤੂੰ ਉਨ੍ਹਾਂ ਨੂੰ ਰਾਜ ਅਤੇ ਲੋਕ ਦਿੱਤੇ, ਅਤੇ ਉਨ੍ਹਾਂ ਨੂੰ ਦੂਰ ਦੁਰਾਡੀਆਂ ਥਾਵਾਂ ਦਿੱਤੀਆਂ ਜਿੱਥੇ ਬੋੜੇ ਜਿਹੇ ਲੋਕ ਰਹਿਂਂਦੇ ਸਨ। ਉਨ੍ਹਾਂ ਨੇ ਹਸ਼ਬੋਨ ਦੇ ਪਾਤਸ਼ਾਹ ਸੀਹੋਨ ਦੀ ਜ਼ਮੀਨ ਉੱਤੇ ਅਤੇ ਬਾਸ਼ਾਨ ਦੇ ਪਾਤਸ਼ਾਹ ਓਗ ਦੀ ਜ਼ਮੀਨ ਤੇ ਕਬਜ਼ਾ ਕਰ ਲਿਆ।
ਕਜ਼ਾૃ 11:26
ਇਸਰਾਏਲ ਦੇ ਲੋਕ ਹਸ਼ਬੋਨ ਸ਼ਹਿਰ ਅਤੇ ਇਸਦੇ ਆਲੇ-ਦੁਆਲੇ ਦੇ ਕਸਬਿਆਂ ਵਿੱਚ 300 ਸਾਲਾਂ ਤੋਂ ਰਹਿ ਰਹੇ ਹਨ। ਇਸਰਾਏਲ ਦੇ ਲੋਕ ਅਰੋਏਰ ਸ਼ਹਿਰ ਅਤੇ ਇਸਦੇ ਆਲੇ-ਦੁਆਲੇ ਦੇ ਕਸਬਿਆਂ ਵਿੱਚ 300 ਸਾਲਾਂ ਤੋਂ ਰਹਿ ਰਹੇ ਹਨ ਇਸਰਾਏਲ ਦੇ ਲੋਕ ਨਦੀ ਦੇ ਨਾਲ-ਨਾਲ ਲੱਗਦੇ ਸਾਰੇ ਸ਼ਹਿਰਾਂ ਵਿੱਚ 300 ਸਾਲਾਂ ਤੋਂ ਰਹਿ ਰਹੇ ਹਨ। ਤੁਸੀਂ ਇਨ੍ਹਾਂ ਸਾਰੇ ਸ਼ਹਿਰਾਂ ਨੂੰ ਇਸ ਸਮੇਂ ਦੌਰਾਨ ਖੋਹਣ ਦੀ ਕੋਸ਼ਿਸ਼ ਕਿਉਂ ਨਹੀਂ ਕੀਤੀ?
ਯਸ਼ਵਾ 13:19
ਕਿਰਯਾਥਇਮ, ਸਿਬਮਾਹ, ਸਰਬ ਸ਼ਹਿਰ ਜਿਹੜੇ ਵਾਦੀ ਵਿੱਚ ਪਹਾੜੀ ਉੱਤੇ ਸਨ।
ਗਿਣਤੀ 32:1
ਯਰਦਨ ਨਦੀ ਦੇ ਪੂਰਬ ਦੇ ਪਰਿਵਾਰ-ਸਮੂਹ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਕੋਲ ਬਹੁਤ ਸਾਰੀਆਂ ਗਾਵਾਂ ਸਨ। ਉਨ੍ਹਾਂ ਲੋਕਾਂ ਨੇ ਯਾਜ਼ੇਰ ਅਤੇ ਗਿਲਆਦ ਦੇ ਨੇੜੇ ਦੀ ਜ਼ਮੀਨ ਵੱਲ ਦੇਖਿਆ। ਉਨ੍ਹਾਂ ਨੇ ਦੇਖਿਆ ਕਿ ਇਹ ਧਰਤੀ ਉਨ੍ਹਾਂ ਦੀਆਂ ਗਾਵਾਂ ਲਈ ਚੰਗੀ ਸੀ।
ਗਿਣਤੀ 21:28
ਅੱਗ ਹਸ਼ਬੋਨ ਵਿੱਚ ਲਗੀ ਅੱਗ ਉਸ ਸੀਹੋਨ ਦੇ ਸ਼ਹਿਰ ਅੰਦਰ ਲਗੀ ਅੱਗ ਨੇ ਆਰ, ਮੋਆਬ ਨੂੰ ਤਬਾਹ ਕੀਤਾ। ਇਸਨੇ ਅਰਨੋਨ ਨਦੀ ਦੇ ਉਤਲੀਆਂ ਪਹਾੜੀਆਂ ਸਾੜ ਦਿੱਤੀਆਂ।
ਗਿਣਤੀ 21:25
ਇਸਰਾਏਲ ਨੇ ਅਮੋਰੀਆਂ ਦੇ ਸਮੂਹ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਅਤੇ ਉੱਥੇ ਰਹਿਣ ਲੱਗੇ। ਉਨ੍ਹਾਂ ਨੇ ਹਸ਼ਬੋਨ ਸ਼ਹਿਰ ਅਤੇ ਉਸ ਦੇ ਇਰਦ-ਗਿਰਦ ਦੇ ਕਸਬਿਆਂ ਨੂੰ ਵੀ ਹਰਾ ਦਿੱਤਾ।