Philippians 3:7
ਪਰ ਜੋ ਸਾਰੀਆਂ ਚੀਜ਼ਾਂ ਇੱਕ ਸਮੇਂ ਵਿੱਚ ਮੇਰੇ ਲਈ ਮਹੱਤਵਪੂਰਣ ਸਨ, ਅੱਜ ਮੈਂ ਉਨ੍ਹਾਂ ਚੀਜ਼ਾਂ ਨੂੰ ਮਸੀਹ ਦੇ ਕਾਰਣ ਵਿਅਰਥ ਕਰਾਰ ਦਿੰਦਾ ਹਾਂ।
Philippians 3:7 in Other Translations
King James Version (KJV)
But what things were gain to me, those I counted loss for Christ.
American Standard Version (ASV)
Howbeit what things were gain to me, these have I counted loss for Christ.
Bible in Basic English (BBE)
But those things which were profit to me, I gave up for Christ.
Darby English Bible (DBY)
but what things were gain to me these I counted, on account of Christ, loss.
World English Bible (WEB)
However, what things were gain to me, these have I counted loss for Christ.
Young's Literal Translation (YLT)
But what things were to me gains, these I have counted, because of the Christ, loss;
| But | ἀλλ' | all | al |
| what things | ἅτινα | hatina | A-tee-na |
| were | ἦν | ēn | ane |
| gain | μοι | moi | moo |
| to me, | κέρδη | kerdē | KARE-thay |
| those | ταῦτα | tauta | TAF-ta |
| I counted | ἥγημαι | hēgēmai | AY-gay-may |
| loss | διὰ | dia | thee-AH |
| for | τὸν | ton | tone |
| Χριστὸν | christon | hree-STONE | |
| Christ. | ζημίαν | zēmian | zay-MEE-an |
Cross Reference
ਲੋਕਾ 14:33
“ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਮੇਰੇ ਪਿੱਛੇ ਲੱਗਣ ਤੋਂ ਪਹਿਲਾਂ ਵਿਉਂਤ ਬਨਾਉਣੀ ਚਾਹੀਦੀ ਹੈ। ਮੇਰੇ ਪਿੱਛੇ ਲੱਗਣ ਲਈ ਤੁਹਾਨੂੰ ਆਪਣੀ ਹਰ ਚੀਜ਼ ਛੱਡਣੀ ਪਵੇਗੀ। ਜੇਕਰ ਤੁਸੀਂ ਅਜਿਹਾ ਨਹੀਂ ਕਰੋਂਗੇ, ਤਾਂ ਤੁਸੀਂ ਮੇਰੇ ਚੇਲੇ ਨਹੀਂ ਹੋ ਸੱਕਦੇ।
ਅਮਸਾਲ 13:8
ਇੱਕ ਅਮੀਰ ਆਦਮੀ ਦੀ ਜ਼ਿੰਦਗੀ ਉਸਦੀ ਦੌਲਤ ਦੁਆਰਾ ਉਜਾੜ੍ਹੀ ਜਾ ਸੱਕਦੀ ਹੈ। ਪਰ ਗਰੀਬ ਬੰਦਾ ਕਦੇ ਵੀ ਅਜ਼ੇਹੇ ਖੱਤਰੇ ਦਾ ਸਾਹਮਣਾ ਨਹੀਂ ਕਰਦਾ।
ਫ਼ਿਲਿੱਪੀਆਂ 3:8
ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੀ ਉੱਤਮਤਾਈ ਦੇ ਕਾਰਣ ਅੱਜ ਤੱਕ ਸਭ ਕਾਸੇ ਨੂੰ ਹੀਣ ਸਮਝਦਾ ਹਾਂ। ਉਸੇ ਲਈ ਮੈਂ ਸਭ ਕਾਸੇ ਨੂੰ ਤਿਆਗ ਦਿੱਤਾ ਹੈ। ਅਤੇ ਮੈਂ ਸਭ ਕਾਸੇ ਨੂੰ ਕੂੜਾ ਹੀ ਸਮਝਣ ਲੱਗਾ ਹਾਂ ਤਾਂ ਕਿ ਮੈਂ ਮਸੀਹ ਨੂੰ ਪਾ ਸੱਕਾਂ।
ਲੋਕਾ 14:26
“ਜੇਕਰ ਕੋਈ ਮਨੁੱਖ ਮੇਰੇ ਕੋਲ ਆਉਂਦਾ ਹੈ ਪਰ ਉਹ ਆਪਣੇ ਪਿਤਾ, ਮਾਤਾ, ਪਤਨੀ, ਬੱਚਿਆਂ ਭਰਾਵਾਂ ਜਾਂ ਭੈਣਾਂ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਮਨੁੱਖ ਮੇਰਾ ਚੇਲਾ ਨਹੀਂ ਹੋ ਸੱਕਦਾ। ਬੰਦੇ ਨੂੰ ਹੋਰ ਕਿਸੇ ਵੀ ਚੀਜ਼ ਨਾਲੋਂ ਵੱਧ ਆਪਣੀ ਜ਼ਿੰਦਗੀ ਨਾਲੋਂ ਵੀ ਵੱਧ, ਮੈਨੂੰ ਪਿਆਰ ਕਰਨਾ ਚਾਹੀਦਾ ਹੈ।
ਮੱਤੀ 16:26
ਕਿਸੇ ਵਿਅਕਤੀ ਨੂੰ ਕੀ ਲਾਭ ਹੋਵੇਗਾ ਜੇਕਰ ਉਹ ਸਾਰੀ ਦੁਨੀਆਂ ਜਿੱਤ ਲਵੇ, ਪਰ ਆਪਣੇ ਪ੍ਰਾਣ ਗੁਆ ਲਵੇ? ਵਿਅਕਤੀ ਆਪਣੇ ਪ੍ਰਾਣ ਵਾਪਸ ਲੈਣ ਲਈ ਕੁਝ ਵੀ ਨਹੀਂ ਦੇ ਸੱਕਦਾ।
ਅਮਸਾਲ 23:23
ਸੱਚਾਈ, ਨੂੰ ਖਰੀਦੋ ਅਤੇ ਇਸ ਨੂੰ ਵੇਚੋ ਨਾ ਸਿਆਣਪ, ਅਨੁਸ਼ਾਸ਼ਨ ਅਤੇ ਸਮਝਦਾਰੀ ਨੂੰ ਹਾਸ਼ਿਲ ਕਰੋ।
ਫ਼ਿਲਿੱਪੀਆਂ 3:4
ਹਾਲਾਂ ਕਿ ਆਪਣਾ ਭਰੋਸਾ ਆਪਣੇ ਵਿੱਚ ਰੱਖ ਸੱਕਦਾ ਹਾਂ, ਪਰ ਮੈਂ ਅਜਿਹਾ ਨਹੀਂ ਕਰਦਾ। ਜੇਕਰ ਕੋਈ ਸੋਚਦਾ ਹੈ ਕਿ ਉਹ ਆਪਣਾ ਭਰੋਸਾ ਆਪਣੇ ਆਪ ਵਿੱਚ ਰੱਖ ਸੱਕਦਾ ਹੈ, ਫ਼ੇਰ ਮੇਰੇ ਕੋਲ ਆਪਣਾ ਭਰੋਸਾ ਆਪਣੇ ਆਪ ਵਿੱਚ ਰੱਖਣ ਲਈ ਵੱਧ ਕਾਰਣ ਹਨ।
ਗਲਾਤੀਆਂ 5:2
ਸੁਣੋ ਮੈਂ ਪੌਲੁਸ ਹਾਂ। ਮੈਂ ਤੁਹਾਨੂੰ ਦੱਸਦਾ ਹਾਂ ਜੇਕਰ ਤੁਸੀਂ ਨੇਮ ਵੱਲ ਵਾਪਸ ਜਾਵੋ ਅਤੇ ਸੁੰਨਤੀਏ ਹੋ ਜਾਵੋ ਤਾਂ ਮਸੀਹ ਦਾ ਤੁਹਾਡੇ ਲਈ ਹੋਰ ਵੱਧੇਰੇ ਕੋਈ ਨਫ਼ਾ ਨਹੀਂ।
ਗਲਾਤੀਆਂ 2:15
ਅਸੀਂ ਯਹੂਦੀ ਪਾਪੀ ਗੈਰ ਯਹੂਦੀਆਂ ਵਾਂਗ ਪੈਦਾ ਨਹੀਂ ਹੋਏ ਸੀ। ਅਸੀਂ ਯਹੂਦੀਆਂ ਵਾਂਗ ਪੈਦਾ ਹੋਏ ਸਾਂ।
ਲੋਕਾ 16:8
“ਬਾਅਦ ਵਿੱਚ ਮਾਲਕ ਨੇ ਆਪਣੇ ਬੇਈਮਾਨ ਮੁਖਤਿਆਰ ਨੂੰ ਕਿਹਾ ਕਿ ਉਸ ਨੇ ਬੜੀ ਚਲਾਕੀ ਖੇਡੀ ਹੈ। ਹਾਂ! ਦੁਨਿਆਵੀ ਲੋਕ ਆਤਮਕ ਲੋਕਾਂ ਨਾਲੋਂ ਆਪਣੇ ਸਮੇਂ ਦੇ ਦੂਜੇ ਲੋਕਾਂ ਨਾਲ ਵੱਧੇਰੇ ਚਲਾਕੀ ਕਰਦੇ ਹਨ।
ਮੱਤੀ 13:44
ਖਜ਼ਾਨਿਆਂ ਅਤੇ ਮੋਤੀਆਂ ਬਾਰੇ ਦ੍ਰਿਸ਼ਟਾਂਤ “ਸਵਰਗ ਦਾ ਰਾਜ ਉਸ ਖਜਾਨੇ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਹੈ। ਜਦੋਂ ਇੱਕ ਮਨੁੱਖ ਨੇ ਇਸ ਨੂੰ ਲੱਭ ਲਿਆ, ਉਸ ਨੇ ਇਸ ਨੂੰ ਖੇਤ ਵਿੱਚ ਫ਼ੇਰ ਦੱਬ ਦਿੱਤਾ। ਉਹ ਬਹੁਤ ਖੁਸ਼ ਸੀ ਕਿ ਉਸ ਨੇ ਉਸ ਖੇਤ ਨੂੰ ਖਰੀਦਣ ਵਾਸਤੇ ਆਪਣਾ ਸਭ ਕੁਝ ਵੇਚ ਦਿੱਤਾ, ਜੋ ਉਸ ਕੋਲ ਸੀ।
ਰਸੂਲਾਂ ਦੇ ਕਰਤੱਬ 27:18
ਅਗਲੇ ਦਿਨ ਤੂਫ਼ਾਨ ਇੰਨਾ ਤੇਜ਼ ਵਗ ਰਿਹਾ ਸੀ ਕਿ ਉਨ੍ਹਾਂ ਨੇ ਕਈ ਵਸਤਾਂ ਜਹਾਜ਼ ਵਿੱਚੋਂ ਸਮੁੰਦਰ ਵਿੱਚ ਸੁੱਟ ਦਿੱਤੀਆਂ।
ਲੋਕਾ 17:31
“ਉਸ ਦਿਨ ਜੇਕਰ ਕੋਈ ਆਪਣੇ ਘਰ ਦੀ ਛੱਤ ਤੇ ਹੈ, ਅਤੇ ਉਸ ਦੀਆਂ ਚੀਜ਼ਾਂ ਘਰ ਦੇ ਅੰਦਰ ਹਨ ਤਾਂ ਉਨ੍ਹਾਂ ਨੂੰ ਲੈਣ ਵਾਸਤੇ ਉਸ ਨੂੰ ਥੱਲੇ ਨਹੀਂ ਜਾਣਾ ਚਾਹੀਦਾ। ਇਸੇ ਤਰ੍ਹਾਂ ਹੀ ਜੇਕਰ ਕੋਈ ਖੇਤ ਵਿੱਚ ਹੈ, ਉਸ ਨੂੰ ਵਾਪਸ ਘਰ ਨਹੀਂ ਆਉਣਾ ਚਾਹੀਦਾ।
ਅੱਯੂਬ 2:4
ਸ਼ਤਾਨ ਨੇ ਜਵਾਬ ਦਿੱਤਾ, “ਹਰ ਕਾਸੇ ਦਾ ਆਪਣਾ ਮੁੱਲ ਹੈ। ਪਰ ਆਦਮੀ ਆਪਣੀ ਜ਼ਿੰਦਗੀ ਦੇ ਬਦਲੇ ਸਭ ਕੁਝ ਦੇਵੇਗਾ ਜਿਸਦਾ ਉਹ ਦੇਣਦਾਰ ਹੈ।
ਪੈਦਾਇਸ਼ 19:26
ਭੱਜੇ ਜਾਂਦਿਆਂ ਲੂਤ ਦੀ ਪਤਨੀ ਨੇ ਸ਼ਹਿਰ ਵੱਲ ਮੁੜਕੇ ਵੇਖਿਆ ਅਤੇ ਲੂਣ ਦੀ ਸਿਲ ਬਣ ਗਈ।
ਪੈਦਾਇਸ਼ 19:17
ਜਦੋਂ ਉਹ ਬਾਹਰ ਆ ਗਏ, ਆਦਮੀਆਂ ਵਿੱਚੋਂ ਇੱਕ ਨੇ ਆਖਿਆ, “ਹੁਣ ਭੱਜੋ ਅਤੇ ਆਪਣੀ ਜਾਨ ਬਚਾਓ। ਪਿੱਛੇ ਮੁੜਕੇ ਨਹੀਂ ਦੇਖਣਾ ਅਤੇ ਵਾਦੀ ਵਿੱਚ ਕਿਸੇ ਥਾਂ ਉੱਤੇ ਵੀ ਨਹੀਂ ਰੁਕਣਾ। ਜਦੋਂ ਤੱਕ ਤੁਸੀਂ ਪਹਾੜਾਂ ਤਾਈਂ ਨਹੀਂ ਪਹੁੰਚ ਜਾਂਦੇ, ਭੱਜਦੇ ਰਹੋ। ਜੇ ਤੁਸੀਂ ਰੁਕ ਗਏ, ਤਾਂ ਤੁਸੀਂ ਵੀ ਨਗਰ ਦੇ ਨਾਲ ਤਬਾਹ ਹੋ ਜਾਵੋਂਗੇ!”