Proverbs 14:8
ਚੁਸਤ ਆਦਮੀ ਲਈ, ਸਿਆਣਪ, ਜੋ ਕੁਝ ਵੀ ਉਹ ਕਰੇ ਉਸ ਨੂੰ ਸੋਚ-ਵਿੱਚਾਰ ਦਿੰਦੀ ਹੈ, ਪਰ ਮੂਰੱਖਾਂ ਦੀ ਬੇਵਕੂਫ਼ੀ, ਧੋਖਾ ਕਰਦੀ ਹੈ।
Proverbs 14:8 in Other Translations
King James Version (KJV)
The wisdom of the prudent is to understand his way: but the folly of fools is deceit.
American Standard Version (ASV)
The wisdom of the prudent is to understand his way; But the folly of fools is deceit.
Bible in Basic English (BBE)
The wisdom of the man of good sense makes his way clear; but the unwise behaviour of the foolish is deceit.
Darby English Bible (DBY)
The wisdom of the prudent is to discern his way; but the folly of the foolish is deceit.
World English Bible (WEB)
The wisdom of the prudent is to think about his way, But the folly of fools is deceit.
Young's Literal Translation (YLT)
The wisdom of the prudent `is' to understand his way, And the folly of fools `is' deceit.
| The wisdom | חָכְמַ֣ת | ḥokmat | hoke-MAHT |
| of the prudent | עָ֭רוּם | ʿārûm | AH-room |
| is to understand | הָבִ֣ין | hābîn | ha-VEEN |
| way: his | דַּרְכּ֑וֹ | darkô | dahr-KOH |
| but the folly | וְאִוֶּ֖לֶת | wĕʾiwwelet | veh-ee-WEH-let |
| of fools | כְּסִילִ֣ים | kĕsîlîm | keh-see-LEEM |
| is deceit. | מִרְמָֽה׃ | mirmâ | meer-MA |
Cross Reference
ਕੁਲੁੱਸੀਆਂ 1:9
ਜਿਸ ਦਿਨ ਤੋਂ ਅਸੀਂ ਤੁਹਾਡੇ ਬਾਰੇ ਇਹ ਸਭ ਸੁਣਿਆ ਹੈ ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਰਹੇ ਹਾਂ। ਅਸੀਂ ਤੁਹਾਡੇ ਲਈ ਇਨ੍ਹਾਂ ਗੱਲਾਂ ਦੀ ਪ੍ਰਾਰਥਨਾ ਕਰ ਰਹੇ ਹਾਂ: ਤੁਹਾਨੂੰ ਉਸ ਬਾਰੇ ਪੂਰਾ ਗਿਆਨ ਹੋਵੇ ਜੋ ਪਰਮੇਸ਼ੁਰ ਚਾਹੁੰਦਾ ਹੈ; ਤੁਹਾਡੇ ਕੋਲ ਮਹਾਨ ਸਿਆਣਪ ਅਤੇ ਆਤਮਕ ਗੱਲਾਂ ਵਿੱਚ ਸਮਝਦਾਰੀ ਹੋਵੇ;
ਅਫ਼ਸੀਆਂ 5:17
ਇਸ ਲਈ ਮੂਰੱਖਤਾ ਦਾ ਜੀਵਨ ਨਾ ਜੀਵੋ। ਪਰ ਉਹ ਗੱਲਾਂ ਸਿੱਖੋ ਜਿਹੜੀਆਂ ਪ੍ਰਭੂ ਤੁਹਾਡੇ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।
ਯਾਕੂਬ 3:13
ਅਸਲੀ ਸਿਆਣਪ ਕੀ ਤੁਹਾਡੇ ਵਿੱਚੋਂ ਕੋਈ ਅਜਿਹਾ ਹੈ ਜੋ ਬੁੱਧੀਵਾਨ ਅਤੇ ਸਮਝਣ ਦੇ ਕਾਬਿਲ ਹੈ? ਤਾਂ, ਉਸ ਨੂੰ ਨਿਮ੍ਰ ਢੰਗ ਵਿੱਚ ਸਹੀ ਕਰਨੀਆਂ ਕਰਕੇ ਆਪਣੀ ਬੁੱਧ ਸਾਬਤ ਕਰਨ ਦਿਉ। ਇੱਕ ਸਿਆਣੇ ਵਿਅਕਤੀ ਨੂੰ ਹੰਕਾਰ ਨਹੀਂ ਕਰਨਾ ਚਾਹੀਦਾ।
੨ ਤਿਮੋਥਿਉਸ 3:15
ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿੱਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮੱਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ।
੨ ਤਿਮੋਥਿਉਸ 3:13
ਇਹ ਲੋਕ ਜਿਹੜੇ ਬੁਰੇ ਹਨ ਤੇ ਹੋਰਾਂ ਨੂੰ ਧੋਖਾ ਦਿੰਦੇ ਹਨ ਦਿਨੋ ਦਿਨ ਹੋਰ ਭੈੜੇ ਹੁੰਦੇ ਜਾਣਗੇ। ਉਹ ਹੋਰਾਂ ਲੋਕਾਂ ਨੂੰ ਮੂਰਖ ਬਨਾਉਣਗੇ, ਪਰ ਉਹ ਆਪਣੇ ਆਪ ਨੂੰ ਵੀ ਮੂਰਖ ਬਣਾ ਰਹੇ ਹੋਣਗੇ।
ਅਫ਼ਸੀਆਂ 4:22
ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿੱਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੋ ਲੋਕ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹੜੀਆਂ ਉਹ ਕਰਨੀਆਂ ਚਾਹੁੰਦੇ ਹਨ।
ਲੋਕਾ 12:19
ਤਾਂ ਮੈਂ ਆਪਣੇ-ਆਪ ਨੂੰ ਕਹਾਂਗਾ ਕਿ ਮੇਰੇ ਕੋਲ ਕਾਫੀ ਵੱਧੀਆਂ ਚੀਜ਼ਾਂ ਹਨ ਜਿਹੜੀਆਂ ਬਹੁਤ ਸਾਲਾਂ ਲਈ ਕਾਫੀ ਹਨ। ਇਸ ਲਈ ਅਰਾਮ ਕਰੋ ਖਾਵੋ-ਪੀਵੋ ਅਤੇ ਮੌਜ ਕਰੋ!’
ਯਰਮਿਆਹ 13:20
ਦੇਖ, ਯਰੂਸ਼ਲਮ! ਦੁਸ਼ਮਣ ਉੱਤਰ ਵੱਲੋਂ ਆ ਰਿਹਾ ਹੈ! ਤੇਰਾ ਇੱਜੜ ਕਿੱਥੋ ਹੈ, ਉਹ ਸੁੰਦਰ ਇੱਜੜ ਜਿਹੜਾ ਪਰਮੇਸ਼ੁਰ ਨੇ ਤੈਨੂੰ ਸੌਂਪਿਆ ਸੀ।
ਅਮਸਾਲ 11:18
ਇੱਕ ਦੁਸ਼ਟ ਵਿਅਕਤੀ ਝੂਠ ਬੋਲਣ ਲਈ ਇਨਾਮ ਹਾਸਿਲ ਕਰਦਾ ਹੈ, ਪਰ ਜਿਹੜਾ ਵਿਅਕਤੀ ਧਰਮੀਅਤਾ ਦਾ ਬੀਜ਼ ਬੀਜਦਾ ਸੱਚਾਈ ਦਾ ਇਨਾਮ ਹਾਸਿਲ ਕਰਦਾ ਹੈ।
ਅਮਸਾਲ 8:20
ਮੈਂ ਨਿਆਂ ਦੇ ਰਾਹਾਂ ਦੇ ਨਾਲ-ਨਾਲ ਧਰਮੀਅਤਾ ਦੇ ਰਾਹਾਂ ਤੇ ਚਲਦੀ ਹਾਂ।
ਅਮਸਾਲ 2:9
ਜੇਕਰ ਤੁਸੀਂ ਸਿਆਣਪ ਨੂੰ ਭਾਲੋਂਗੇ, ਤਦ ਤੁਸੀਂ ਧਰਮ, ਨਿਆਂ ਅਤੇ ਇਮਾਨਦਾਰੀ ਨੂੰ ਸਮਝੋਂਗੇ — ਦੂਸਰੇ ਸ਼ਬਦਾਂ ਵਿੱਚ ਤੁਸੀਂ ਸਭ ਚੰਗੀਆਂ ਗੱਲਾਂ ਸਮਝੋਂਗੇ।
ਜ਼ਬੂਰ 143:8
ਹੇ ਪਰਮੇਸ਼ੁਰ, ਤੜਕੇ, ਮੈਨੂੰ ਆਪਣਾ ਸੱਚਾ ਪਿਆਰ ਦਰਸਾ। ਮੈਂ ਤੇਰੇ ਵਿੱਚ ਯਕੀਨ ਰੱਖਾਂਗਾ। ਮੈਨੂੰ ਉਹ ਗੱਲਾਂ ਦਰਸਾ ਜੋ ਮੈਨੂੰ ਕਰਨੀਆਂ ਚਾਹੀਦੀਆਂ ਹਨ। ਮੈਂ ਆਪਣੀ ਜ਼ਿੰਦਗੀ ਤੁਹਾਡੇ ਹੱਥਾਂ ਵਿੱਚ ਸੌਂਪਦਾ ਹਾਂ।
ਜ਼ਬੂਰ 119:73
ਯੋਧ ਯਹੋਵਾਹ, ਤੁਸੀਂ ਮੈਨੂੰ ਸਾਜਿਆ ਅਤੇ ਤੁਸੀਂ ਮੈਨੂੰ ਆਪਣੇ ਹਥਾ ਨਾਲ ਆਸਰਾ ਦਿੰਦੇ ਹੋ। ਆਪਣੇ ਆਦੇਸ਼ਾ ਨੂੰ ਸਿੱਖਣ ਤੇ ਸਮਝਣ ਵਿੱਚ ਮੇਰੀ ਮਦਦ ਕਰੋ।
ਜ਼ਬੂਰ 119:34
ਸਮਝਣ ਵਿੱਚ ਮੇਰੀ ਮਦਦ ਕਰੋ, ਅਤੇ ਮੈਂ ਤੁਹਾਡੀਆਂ ਸਿੱਖਿਆਵਾਂ ਮੰਨਾਗਾ। ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਮੰਨਾਗਾ।
ਜ਼ਬੂਰ 119:5
ਜੇ ਮੈਂ ਸਦਾ ਤੁਹਾਡੇ ਆਦੇਸ਼ਾਂ ਨੂੰ ਮੰਨਾਗਾ, ਯਹੋਵਾਹ।
ਜ਼ਬੂਰ 111:10
ਸਿਆਣਪਤਾ ਯਹੋਵਾਹ ਲਈ ਡਰ ਅਤੇ ਇੱਜ਼ਤ ਨਾਲ ਸ਼ੁਰੂ ਹੁੰਦੀ ਹੈ। ਉਹ ਲੋਕ ਜਿਹੜੇ ਪਰਮੇਸ਼ੁਰ ਦਾ ਹੁਕਮ ਮੰਨਦੇ ਹਨ ਬਹੁਤ ਸਿਆਣੇ ਹਨ। ਪਰਮੇਸ਼ੁਰ ਦੀ ਉਸਤਤਿ ਸਦਾ-ਸਦਾ ਲਈ ਗਾਈ ਜਾਵੇਗੀ।