ਅਮਸਾਲ 16:12
ਜੇਕਰ ਰਾਜਾ ਦੁਸ਼ਟਤਾ ਦਾ ਵਿਹਾਰ ਕਰਦਾ ਹੈ ਤਾਂ ਇਹ ਤਿਰਸੱਕਾਰਪੂਰਨ ਹੈ, ਕਿਉਂ ਜੋ ਤਖਤ ਨੇਕੀ ਤੋਂ ਹੀ ਪ੍ਰਫ਼ੁਲਿਤ ਹੁੰਦਾ ਹੈ।
It is an abomination | תּוֹעֲבַ֣ת | tôʿăbat | toh-uh-VAHT |
to kings | מְ֭לָכִים | mĕlākîm | MEH-la-heem |
to commit | עֲשׂ֣וֹת | ʿăśôt | uh-SOTE |
wickedness: | רֶ֑שַׁע | rešaʿ | REH-sha |
for | כִּ֥י | kî | kee |
the throne | בִ֝צְדָקָ֗ה | biṣdāqâ | VEETS-da-KA |
is established | יִכּ֥וֹן | yikkôn | YEE-kone |
by righteousness. | כִּסֵּֽא׃ | kissēʾ | kee-SAY |
Cross Reference
ਅਮਸਾਲ 25:5
ਇਸੇ ਤਰ੍ਹਾਂ ਹੀ ਜਦੋਂ ਤੁਸੀਂ ਰਾਜੇ ਦੀ ਕਚਿਹਰੀ ਵਿੱਚੋਂ ਦੁਸ਼ਟ ਲੋਕਾਂ ਨੂੰ ਕੱਢ ਦਿਉਂਗੇ, ਨੇਕੀ ਰਾਹੀਂ ਉਸਦਾ ਤਖਤ ਮਜ਼ਬੂਤ ਹੋ ਜਾਵੇਗਾ।
ਅਮਸਾਲ 29:14
ਜੇ ਕੋਈ ਰਾਜਾ ਗਰੀਬਾਂ ਨਾਲ ਨਿਆਂ ਕਰਦਾ ਹੈ ਤਾਂ ਉਹ ਦੇਰ ਤੱਕ ਰਾਜ ਕਰੇਗਾ।
ਅਸਤਸਨਾ 25:16
ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਨਾਪ-ਤੋਲ ਵਿੱਚ ਧੋਖਾ ਕਰਦੇ ਹਨ। ਹਾਂ, ਉਹ ਉਨ੍ਹਾਂ ਸਾਰਿਆਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ।
ਜ਼ਬੂਰ 99:4
ਸ਼ਕਤੀਸ਼ਾਲੀ ਰਾਜਾ ਇਨਸਾਫ਼ ਨੂੰ ਪਿਆਰ ਕਰਦਾ ਹੈ। ਹੇ ਪਰਮੇਸ਼ੁਰ ਤੁਸੀਂ ਚੰਗਿਆਈ ਬਣਾਈ। ਤੁਸੀਂ ਇਸਰਾਏਲ ਵਿੱਚ ਨਿਆਂ ਅਤੇ ਨਿਰਪੱਖਤਾ ਲਿਆਂਦੀ।
ਅਮਸਾਲ 20:18
ਯੋਜਨਾਵਾਂ ਬਨਾਉਣ ਤੋਂ ਪਹਿਲਾਂ ਚੰਗਾ ਮਸ਼ਵਰਾ ਹਾਸਿਲ ਕਰੋ। ਜੇ ਤੁਸੀਂ ਯੁੱਧ ਲਈ ਜਾ ਰਹੇ ਹੋ, ਯਕੀਨੀ ਕਰੋ ਕਿ ਤੁਹਾਡੇ ਕੋਲ ਚੰਗੀ ਸਲਾਹ ਹੈ।
ਅਮਸਾਲ 28:9
ਜਿਹੜਾ ਵਿਅਕਤੀ ਨੇਮ ਤੋਂ ਹਟ ਜਾਂਦਾ, ਉਸ ਦੀਆਂ ਪ੍ਰਾਰਥਾਨਵਾਂ ਵੀ ਪਰਮੇਸ਼ੁਰ ਲਈ ਘ੍ਰਿਣਿਤ ਹਨ।
ਲੋਕਾ 12:48
ਪਰ ਜਿਹੜਾ ਨੌਕਰ ਇਹ ਨਹੀਂ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ਿਰ ਵੀ ਉਸ ਨੇ ਕੁਝ ਅਜਿਹਾ ਕੀਤਾ ਜੋ ਸਜ਼ਾ ਦੇ ਯੋਗ ਹੈ ਤਾਂ ਉਸ ਨੂੰ ਘੱਟ ਸਜ਼ਾ ਮਿਲੇਗੀ। ਇਸ ਲਈ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸ ਨੂੰ ਬਹੁਤੇ ਦਾ ਲੇਖਾ ਦੇਣਾ ਪਵੇਗਾ। ਅਤੇ ਜਿਸ ਨੂੰ ਵੱਧੇਰੇ ਸੌਂਪਿਆ ਗਿਆ ਹੈ ਉਸਤੋਂ ਹੋਰ ਵੀ ਵੱਧੇਰੇ ਮੰਗਿਆ ਜਾਵੇਗਾ।”
ਪਰਕਾਸ਼ ਦੀ ਪੋਥੀ 19:11
ਚਿੱਟੇ ਘੋੜੇ ਉੱਤੇ ਘੋੜ ਸਵਾਰ ਫ਼ੇਰ ਮੈਂ ਸਵਰਗ ਨੂੰ ਖੁਲ੍ਹਦਿਆਂ ਦੇਖਿਆ। ਉੱਥੇ ਮੇਰੇ ਸਾਹਮਣੇ ਇੱਕ ਚਿੱਟਾ ਘੋੜਾ ਸੀ। ਘੋੜ ਸਵਾਰ ਵਫ਼ਾਦਾਰ ਅਤੇ ਸੱਚਾ ਸਦਾਉਂਦਾ ਹੈ। ਉਹ ਆਪਣੇ ਨਿਆਂ ਵਿੱਚ ਅਤੇ ਜੰਗ ਕਰਨ ਵਿੱਚ ਸਹੀ ਹੈ।