Proverbs 16:7
ਜਦੋਂ ਕੋਈ ਬੰਦਾ ਯਹੋਵਾਹ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਜਿਉਂਦਾ ਹੈ, ਉਹ (ਪਰਮੇਸ਼ੁਰ) ਉਸ ਦੇ ਦੁਸ਼ਮਣਾਂ ਨੂੰ ਵੀ ਉਸ ਦੇ ਨਾਲ ਸ਼ਾਂਤੀ ਵਿੱਚ ਰਹਿਣ ਦਿੰਦਾ ਹੈ।
Proverbs 16:7 in Other Translations
King James Version (KJV)
When a man's ways please the LORD, he maketh even his enemies to be at peace with him.
American Standard Version (ASV)
When a man's ways please Jehovah, He maketh even his enemies to be at peace with him.
Bible in Basic English (BBE)
When a man's ways are pleasing to the Lord, he makes even his haters be at peace with him.
Darby English Bible (DBY)
When a man's ways please Jehovah, he maketh even his enemies to be at peace with him.
World English Bible (WEB)
When a man's ways please Yahweh, He makes even his enemies to be at peace with him.
Young's Literal Translation (YLT)
When a man's ways please Jehovah, even his enemies, He causeth to be at peace with him.
| When a man's | בִּרְצ֣וֹת | birṣôt | beer-TSOTE |
| ways | יְ֭הוָה | yĕhwâ | YEH-va |
| please | דַּרְכֵי | darkê | dahr-HAY |
| the Lord, | אִ֑ישׁ | ʾîš | eesh |
| even maketh he | גַּם | gam | ɡahm |
| his enemies | א֝וֹיְבָ֗יו | ʾôybāyw | OY-VAV |
| to be at peace | יַשְׁלִ֥ם | yašlim | yahsh-LEEM |
| with | אִתּֽוֹ׃ | ʾittô | ee-toh |
Cross Reference
ਪੈਦਾਇਸ਼ 33:4
ਜਦੋਂ ਏਸਾਓ ਨੇ ਯਾਕੂਬ ਨੂੰ ਵੇਖਿਆ ਤਾਂ ਉਹ ਉਸ ਨੂੰ ਮਿਲਣ ਲਈ ਦੌੜ ਪਿਆ। ਏਸਾਓ ਨੇ ਯਾਕੂਬ ਦੁਆਲੇ ਬਾਹਾਂ ਵਲ ਲਈਆਂ ਅਤੇ ਉਸ ਨੂੰ ਜੱਫ਼ੀ ਪਾ ਲਈ ਅਤੇ ਉਸ ਨੂੰ ਚੁੰਮਿਆ। ਫ਼ੇਰ ਉਹ ਦੋਵੇਂ ਰੋ ਪਏ।
੧ ਯੂਹੰਨਾ 3:22
ਅਤੇ ਪਰਮੇਸ਼ੁਰ ਸਾਨੂੰ ਉਹ ਚੀਜ਼ਾਂ ਦੇਵੇਗਾ ਜੋ ਅਸੀਂ ਮੰਗਾਂਗੇ। ਸਾਨੂੰ ਇਸ ਲਈ ਚੀਜ਼ਾਂ ਪ੍ਰਾਪਤ ਹੁੰਦੀਆਂ ਹਨ ਕਿਉਂਕਿ ਅਸੀਂ ਪਰਮੇਸ਼ੁਰ ਦਾ ਹੁਕਮ ਮੰਨਦੇ ਹਾਂ ਅਤੇ ਅਸੀਂ ਉਹ ਗੱਲਾਂ ਕਰਦੇ ਹਾਂ ਜਿਨ੍ਹਾਂ ਨਾਲ ਪਰਮੇਸ਼ੁਰ ਪ੍ਰਸੰਨ ਹੁੰਦਾ ਹੈ।
ਯਰਮਿਆਹ 15:11
ਸੱਚਮੁੱਚ, ਯਹੋਵਾਹ ਜੀ, ਮੈਂ ਚੰਗੀ ਤਰ੍ਹਾਂ ਤੇਰੀ ਸੇਵਾ ਕੀਤੀ ਹੈ। ਮੁਸੀਬਤ ਦੇ ਦਿਨਾਂ ਵਿੱਚ ਮੈਂ ਤੇਰੇ ਅੱਗੇ ਆਪਣੇ ਦੁਸ਼ਮਣਾਂ ਲਈ ਵੀ ਪ੍ਰਾਰਥਨਾ ਕੀਤੀ।
੨ ਤਵਾਰੀਖ਼ 17:10
ਯਹੋਵਾਹ ਦਾ ਡਰ ਯਹੂਦਾਹ ਦੇ ਆਸ-ਪਾਸ ਦੇ ਸਾਰੇ ਰਾਜਾਂ ਵਿੱਚ ਛਾ ਗਿਆ। ਇਸ ਭੈਅ ਨਾਲ ਉਹ ਯਹੋਸ਼ਾਫ਼ਾਟ ਨਾਲ ਜੰਗ ਕਰਨ ਤੋਂ ਡਰਦੇ।
ਰੋਮੀਆਂ 8:31
ਮਸੀਹ ਯਿਸੂ ਵਿੱਚ ਪਰਮੇਸ਼ੁਰ ਦਾ ਪ੍ਰੇਮ ਇਸ ਲਈ ਹੁਣ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਆਖੀਏ? ਜੇਕਰ ਪਰਮੇਸ਼ੁਰ ਸਾਡੇ ਨਾਲ ਹੈ, ਫ਼ਿਰ ਸਾਨੂੰ ਕੌਣ ਹਰਾ ਸੱਕਦਾ ਹੈ।
ਕੁਲੁੱਸੀਆਂ 3:20
ਬੱਚਿਓ, ਹਰ ਗੱਲ ਵਿੱਚ ਆਪਣੇ ਮਾਪਿਆਂ ਦਾ ਆਖਾ ਮੰਨੋ। ਇਸ ਨਾਲ ਪ੍ਰਭੂ ਪ੍ਰਸੰਨ ਹੁੰਦਾ ਹੈ।
ਕੁਲੁੱਸੀਆਂ 1:10
ਤੁਸੀਂ ਅਜਿਹੇ ਢੰਗ ਨਾਲ ਜੀਵੋ ਜੋ ਪ੍ਰਭੂ ਨੂੰ ਮਾਣ ਲਿਆਉਂਦਾ ਹੋਵੇ ਅਤੇ ਉਸ ਨੂੰ ਹਰ ਤਰ੍ਹਾਂ ਪ੍ਰਸੰਨ ਕਰਦਾ ਹੋਵੇ; ਤੁਸੀਂ ਸਭ ਤਰ੍ਹਾਂ ਦੇ ਚੰਗੇ ਕੰਮ ਕਰ ਸੱਕੋਂ ਅਤੇ ਪਰਮੇਸ਼ੁਰ ਦੇ ਪੂਰਨ ਗਿਆਨ ਵਿੱਚ ਵੱਧ ਸੱਕੋਂ;
ਫ਼ਿਲਿੱਪੀਆਂ 4:18
ਮੇਰੇ ਕੋਲ ਸਭ ਕੁਝ ਜ਼ਰੂਰਤ ਤੋਂ ਵੱਧ ਹੈ। ਜਿਹੜੇ ਦਾਨ ਤੁਸੀਂ ਇਪਾਫ਼ਰੋਦੀਤੁਸ ਰਾਹੀਂ ਭੇਜੇ ਉਨ੍ਹਾਂ ਮੇਰੀਆਂ ਸਾਰੀਆਂ ਲੋੜਾਂ ਦਾ ਪੂਰੀ ਤਰ੍ਹਾਂ ਖਿਆਲ ਰੱਖਿਆ। ਤੁਹਾਡੀ ਦਾਤ ਪਰਮੇਸ਼ੁਰ ਨੂੰ ਚੜ੍ਹਾਈ ਸੁਗੰਧਿਤ ਬਲੀ ਵਰਗੀ ਹੈ। ਪਰਮੇਸ਼ੁਰ ਨੇ ਇਸ ਨੂੰ ਪ੍ਰਵਾਨ ਕੀਤਾ ਅਤੇ ਉਹ ਇਸ ਨਾਲ ਪ੍ਰਸੰਨ ਹੈ।
ਰਸੂਲਾਂ ਦੇ ਕਰਤੱਬ 9:19
ਫ਼ਿਰ ਉਸ ਨੇ ਕੁਝ ਖਾਧਾ ਅਤੇ ਮੁੜ ਤੋਂ ਆਪਣੇ ਆਪ ਵਿੱਚ ਤਕੜਾ ਮਹਿਸੂਸ ਕਰਨ ਲੱਗਾ। ਸੌਲੁਸ ਦਾ ਦੰਮਿਸਕ ਵਿੱਚ ਉਪਦੇਸ਼ ਦੇਣਾ ਫ਼ਿਰ ਉਹ ਕੁਝ ਦਿਨ ਦੰਮਿਸਕ ਵਿੱਚ ਯਿਸੂ ਦੇ ਚੇਲਿਆਂ ਦੇ ਨਾਲ ਰਿਹਾ।
ਰਸੂਲਾਂ ਦੇ ਕਰਤੱਬ 9:1
ਸੌਲੁਸ ਨਿਹਚਾਵਾਨ ਬਣਿਆ ਯਰੂਸ਼ਲਮ ਵਿੱਚ ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਣ ਅਤੇ ਕਤਲ ਕਰਨ ਵਿੱਚ ਲੱਗਾ ਹੋਇਆ ਸੀ। ਇਸੇ ਲਈ ਉਹ ਸਰਦਾਰ ਜਾਜਕ ਕੋਲ ਗਿਆ।
ਜ਼ਬੂਰ 69:31
ਇਸ ਨਾਲ ਪਰਮੇਸ਼ੁਰ ਪ੍ਰਸੰਨ ਹੋਵੇਗਾ, ਇਹ ਇੱਕ ਬਲਦ ਨੂੰ ਮਾਰਨ ਨਾਲੋਂ ਅਤੇ ਪੂਰੇ ਜਾਨਵਰ ਨੂੰ ਬਲੀ ਵਾਂਗ ਭੇਟ ਕਰਨ ਨਾਲੋਂ ਬਿਹਤਰ ਹੋਵੇਗਾ।
ਪੈਦਾਇਸ਼ 32:28
ਫ਼ੇਰ ਉਸ ਆਦਮੀ ਨੇ ਆਖਿਆ, “ਤੇਰਾ ਨਾਮ ਯਾਕੂਬ ਨਹੀਂ ਰਹੇਗਾ। ਤੇਰਾ ਨਾਂ ਹੁਣ ਤੋਂ ਇਸਰਾਏਲ ਹੋਵੇਗਾ। ਮੈਂ ਤੈਨੂੰ ਇਹ ਨਾਮ ਇਸ ਲਈ ਦਿੰਦਾ ਹਾਂ ਕਿਉਂਕਿ ਤੂੰ ਪਰਮੇਸ਼ੁਰ ਨਾਲ ਵੀ ਲੜਿਆ ਹੈਂ ਅਤੇ ਬੰਦਿਆਂ ਨਾਲ ਵੀ ਪਰ ਤੈਨੂੰ ਹਰਾਇਆ ਨਹੀਂ ਜਾ ਸੱਕਿਆ।”
ਪੈਦਾਇਸ਼ 32:6
ਸੰਦੇਸ਼ਵਾਹਕ ਯਾਕੂਬ ਕੋਲ ਵਾਪਸ ਆ ਗਏ ਅਤੇ ਕਹਿਣ ਲੱਗੇ, “ਅਸੀਂ ਤੁਹਾਡੇ ਭਰਾ ਏਸਾਓ ਵੱਲ ਗਏ ਸਾਂ। ਉਹ ਤੁਹਾਨੂੰ ਮਿਲਣ ਲਈ ਆ ਰਿਹਾ ਹੈ। ਉਸ ਦੇ ਨਾਲ ਚਾਰ ਸੌ ਆਦਮੀ ਹਨ।”
ਪੈਦਾਇਸ਼ 27:41
ਇਸ ਮਗਰੋਂ, ਇਸ ਅਸੀਸ ਦੇ ਕਾਰਣ ਏਸਾਓ ਯਾਕੂਬ ਦੇ ਖ਼ਿਲਾਫ਼ ਖਾਰ ਖਾਣ ਲੱਗ ਪਿਆ। ਏਸਾਓ ਨੇ ਆਪਣੇ-ਆਪ ’ਚ ਸੋਚਿਆ, “ਛੇਤੀ ਹੀ ਮੇਰੇ ਪਿਤਾ ਦਾ ਦੇਹਾਂਤ ਹੋ ਜਾਵੇਗਾ ਅਤੇ ਉਸ ਦੇ ਲਈ ਸੋਗ ਦਾ ਸਮਾਂ ਹੋਵੇਗਾ। ਪਰ ਇਸ ਤੋਂ ਬਾਦ ਮੈਂ ਯਾਕੂਬ ਨੂੰ ਮਾਰ ਦਿਆਂਗਾ।”