Proverbs 18:12
ਇੱਕ ਘਮੰਡੀ ਦਿਮਾਗ ਵਿਅਕਤੀ ਦੇ ਪਤਨ ਦੇ ਅੱਗੇ ਚੱਲਦਾ ਹੈ, ਪਰ ਨਿਮ੍ਰਤਾ ਸਤਿਕਾਰ ਤੋਂ ਬਾਅਦ ਵਿੱਚ ਆਉਂਦੀ ਹੈ।
Proverbs 18:12 in Other Translations
King James Version (KJV)
Before destruction the heart of man is haughty, and before honour is humility.
American Standard Version (ASV)
Before destruction the heart of man is haughty; And before honor `goeth' humility.
Bible in Basic English (BBE)
Before destruction the heart of man is full of pride, and before honour goes a gentle spirit.
Darby English Bible (DBY)
Before destruction the heart of man is haughty; and before honour [goeth] humility.
World English Bible (WEB)
Before destruction the heart of man is proud, But before honor is humility.
Young's Literal Translation (YLT)
Before destruction the heart of man is high, And before honour `is' humility.
| Before | לִפְנֵי | lipnê | leef-NAY |
| destruction | שֶׁ֭בֶר | šeber | SHEH-ver |
| the heart | יִגְבַּ֣הּ | yigbah | yeeɡ-BA |
| of man | לֵב | lēb | lave |
| haughty, is | אִ֑ישׁ | ʾîš | eesh |
| and before | וְלִפְנֵ֖י | wĕlipnê | veh-leef-NAY |
| honour | כָב֣וֹד | kābôd | ha-VODE |
| is humility. | עֲנָוָֽה׃ | ʿănāwâ | uh-na-VA |
Cross Reference
ਅਮਸਾਲ 15:33
ਯਹੋਵਾਹ ਦਾ ਭੈ, ਸਿਆਣਪ ਵਿੱਚ ਹਿਦਾਇਤ ਹੁੰਦਾ ਹੈ ਤੁਹਾਡੀ ਉਸਤਤ ਕੀਤੇ ਜਾਣ ਤੋਂ ਪਹਿਲਾਂ, ਤੁਹਾਨੂੰ ਨਿਮਾਣੇ ਬਣਾਇਆ ਜਾਣਾ ਚਾਹੀਦਾ ਹੈ।
ਅਮਸਾਲ 11:2
ਹੰਕਾਰ ਨਾਲ ਬੇਇੱਜ਼ਤੀ ਆਉਂਦੀ ਹੈ, ਪਰ ਉਨ੍ਹਾਂ ਲੋਕਾਂ ਨਾਲ ਸਿਆਣਪ ਆਉਂਦੀ ਹੈ ਜਿਹੜੇ ਨਿਮ੍ਰ ਹਨ।
ਅਮਸਾਲ 16:18
ਘਮੰਡ ਤਬਾਹੀ ਵੱਲ ਪਹਿਲ ਕਰਦਾ ਹੈ ਅਤੇ ਮਗਰੂਰ ਰਵੱਈਆਂ ਪਤਨ ਵੱਲ ਪਹਿਲ ਕਰਦਾ ਹੈ।
ਹਿਜ਼ ਕੀ ਐਲ 28:9
ਮਾਰ ਦੇਵੇਗਾ ਉਹ ਬੰਦਾ ਤੈਨੂੰ। ਕੀ ਤੂੰ ਤਾਂ ਵੀ ਆਖੇਂਗਾ, “ਮੈਂ ਹਾਂ ਦੇਵਤਾ!” ਨਹੀਂ! ਵਸ ਵਿੱਚ ਕਰ ਲਵੇਗਾ ਉਹ ਤੈਨੂੰ ਆਪਣੀ ਤਾਕਤ ਦੇ। ਦੇਖ ਲਵੇਂਗਾ ਤੂੰ ਕਿ ਤੂੰ ਹੈਂ ਇੱਕ ਆਦਮੀ, ਪਰਮੇਸ਼ੁਰ ਨਹੀਂ!
ਹਿਜ਼ ਕੀ ਐਲ 28:2
“ਆਦਮੀ ਦੇ ਪੁੱਤਰ, ਸੂਰ ਦੇ ਹਾਕਮ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਬਹੁਤ ਗੁਮਾਨੀ ਹੈਂ ਤੂੰ! ਅਤੇ ਤੂੰ ਆਖਦਾ ਹੈਂ, “ਮੈਂ ਹਾਂ ਇੱਕ ਦੇਵਤਾ! ਬੈਠਾ ਹਾਂ ਮੈਂ ਦੇਵਤਿਆਂ ਦੇ ਆਸਨ ਉੱਤੇ ਸਮੁੰਦਰਾਂ ਦੇ ਵਿੱਚਕਾਰ।” “‘ਪਰ ਆਦਮੀ ਹੈ ਤੂੰ ਪਰਮੇਸ਼ੁਰ ਨਹੀਂ! ਤੂੰ ਸਿਰਫ਼ ਸੋਚਦਾ ਹੈਂ ਕਿ ਤੂੰ ਦੇਵਤਾ ਹੈਂ।”
ਅਮਸਾਲ 29:23
ਘਮੰਡ ਵਿਅਕਤੀ ਨੂੰ ਉਸ ਦੀ ਬੁਨਿਆਦ ਤੋਂ ਹੇਠਾਂ ਲੈ ਆਉਂਦਾ, ਪਰ ਇੱਕ ਨਿਮਾਣਾ ਵਿਅਕਤੀ ਇੱਜ਼ਤ ਹਾਸਲ ਕਰਦਾ ਹੈ।
੧ ਪਤਰਸ 5:5
ਇਸੇ ਤਰ੍ਹਾਂ ਹੀ, ਮੈਂ ਜਵਾਨ ਲੋਕਾਂ ਨੂੰ ਵੀ ਬਜ਼ੁਰਗਾਂ ਦੇ ਅਧਿਕਾਰ ਨੂੰ ਕਬੂਲਣ ਦੀ ਮੰਗ ਕਰਦਾ ਹਾਂ। ਤੁਹਾਨੂੰ ਸਾਰਿਆਂ ਨੂੰ ਇੱਕ ਦੂਸਰੇ ਦੀ ਨਿਮ੍ਰਤਾ ਨਾਲ ਸੇਵਾ ਕਰਨੀ ਚਾਹੀਦੀ ਹੈ। ਕਿਉਂਕਿ: “ਪਰਮੇਸ਼ੁਰ ਘਮੰਡੀ ਬੰਦਿਆਂ ਦੇ ਖਿਲਾਫ਼ ਹੈ। ਪਰ ਉਹ ਹਮੇਸ਼ਾ ਨਿਮਾਣੇ ਬੰਦਿਆਂ ਨੂੰ ਕਿਰਪਾ ਦਰਸ਼ਾਉਂਦਾ ਹੈ।”
ਰਸੂਲਾਂ ਦੇ ਕਰਤੱਬ 12:21
ਹੇਰੋਦੇਸ ਨੇ ਉਨ੍ਹਾਂ ਨੂੰ ਮਿਲਣ ਦਾ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਉਹ ਬੜੇ ਖੂਬਸੂਰਤ ਸ਼ਾਹੀ ਲਿਬਾਸ ਵਿੱਚ ਸੀ। ਉਹ ਆਪਣੇ ਸਿੰਘਾਸਣ ਤੇ ਬੈਠਾ ਅਤੇ ਲੋਕਾਂ ਨੂੰ ਇੱਕ ਭਾਸ਼ਣ ਦਿੱਤਾ।
ਲੋਕਾ 14:11
ਹਰ ਕੋਈ ਜੋ ਆਪਣੇ-ਆਪ ਨੂੰ ਮਹਾਨ ਬਣਾਉਂਦਾ ਹੈ ਉਹ ਨਿਮ੍ਰ ਬਣਾਇਆ ਜਾਵੇਗਾ। ਪਰ ਜੋ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਉਸ ਨੂੰ ਮਹਾਨ ਬਣਾਇਆ ਜਾਵੇਗਾ।”
ਦਾਨੀ ਐਲ 9:23
ਜਦੋਂ ਤੂੰ ਪਹਿਲਾਂ ਪ੍ਰਾਰਥਨਾ ਕਰਨੀ ਸ਼ੁਰੂ ਕੀਤੀ ਸੀ, ਓਦੋਁ ਆਦੇਸ਼ ਦਿੱਤਾ ਗਿਆ ਸੀ। ਅਤੇ ਮੈਂ ਤੈਨੂੰ ਦੱਸਣ ਲਈ ਆ ਗਿਆ। ਪਰਮੇਸ਼ੁਰ ਤੈਨੂੰ ਬਹੁਤ ਪਿਆਰ ਕਰਦਾ ਹੈ! ਤੂੰ ਇਸ ਆਦੇਸ਼ ਨੂੰ ਸਮਝ ਲਵੇਂਗਾ, ਅਤੇ ਤੂੰ ਦਰਸ਼ਨ ਨੂੰ ਸਮਝ ਲਵੇਂਗਾ।
ਦਾਨੀ ਐਲ 9:20
70 ਹਫ਼ਤਿਆਂ ਬਾਰੇ ਦਰਸ਼ਨ ਮੈਂ ਇਹ ਗੱਲਾਂ ਪਰਮੇਸ਼ੁਰ ਅੱਗੇ ਆਪਣੀ ਪ੍ਰਾਰਥਨਾ ਵਿੱਚ ਆਖ ਰਿਹਾ ਸਾਂ। ਮੈਂ ਆਪਣੇ ਪਾਪਾਂ ਅਤੇ ਇਸਰਾਏਲ ਦੇ ਲੋਕਾਂ ਦੇ ਪਾਪਾਂ ਬਾਰੇ ਆਖ ਰਿਹਾ ਸਾਂ। ਮੈਂ ਪਰਮੇਸ਼ੁਰ ਦੇ ਪਵਿੱਤਰ ਪਰਬਤ ਬਾਰੇ ਪ੍ਰਾਰਥਨਾ ਕਰ ਰਿਹਾ ਸਾਂ।
ਦਾਨੀ ਐਲ 5:23
ਇਸਦੀ ਬਜਾਇ ਤੂੰ ਅਕਾਸ਼ ਦੇ ਯਹੋਵਾਹ ਦੇ ਵਿਰੁੱਧ ਹੋ ਗਿਆ। ਤੂੰ ਯਹੋਵਾਹ ਦੇ ਮੰਦਰ ਵਿੱਚੋਂ ਲਿਆਂਦੇ ਹੋਏ ਪਿਆਲਿਆਂ ਨੂੰ ਲਿਆਉਣ ਦਾ ਹੁਕਮ ਦਿੱਤਾ। ਫ਼ੇਰ ਤੂੰ ਅਤੇ ਤੇਰੇ ਅਹਿਲਕਾਰਾਂ, ਤੇਰੀਆਂ ਰਾਣੀਆਂ ਅਤੇ ਤੇਰੀਆਂ ਦਾਸੀਆਂ ਨੇ ਉਨ੍ਹਾਂ ਪਿਆਲਿਆਂ ਵਿੱਚ ਮੈਅ ਪੀਤੀ। ਤੂੰ ਚਾਂਦੀ ਅਤੇ ਸੋਨੇ, ਪਿੱਤਲ, ਲੋਹੇ, ਲਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਉਸਤਤ ਕੀਤੀ। ਉਹ ਅਸਲ ਵਿੱਚ ਦੇਵਤੇ ਨਹੀਂ ਹਨ, ਉਹ ਦੇਖ ਨਹੀਂ ਸੱਕਦੇ, ਤੇ ਸੁਣ ਨਹੀਂ ਸੱਕਦੇ ਅਤੇ ਨਾ ਕਿਸੇ ਗੱਲ ਨੂੰ ਸਮਝ ਸੱਕਦੇ ਹਨ। ਪਰ ਤੂੰ ਉਸ ਪਰਮੇਸ਼ੁਰ ਦਾ ਆਦਰ ਨਹੀਂ ਕੀਤਾ ਜਿਸਦਾ ਤੇਰੀ ਜ਼ਿੰਦਗੀ ਅਤੇ ਤੇਰੀ ਹਰ ਗੱਲ ਉੱਤੇ ਜ਼ੋਰ ਹੈ।
ਹਿਜ਼ ਕੀ ਐਲ 16:49
ਪਰਮੇਸ਼ੁਰ ਨੇ ਆਖਿਆ, “ਤੇਰੀ ਭੈਣ ਸਦੂਮ ਅਤੇ ਉਸਦੀਆਂ ਧੀਆਂ ਗੁਮਾਨੀ ਸਨ, ਉਨ੍ਹਾਂ ਕੋਲ ਖਾਣ ਨੂੰ ਬਹੁਤ ਕੁਝ ਸੀ ਅਤੇ ਉਨ੍ਹਾਂ ਕੋਲ ਵਿਹਲਾ ਸਮਾਂ ਬਹੁਤ ਸੀ। ਅਤੇ ਉਨ੍ਹਾਂ ਨੇ ਗਰੀਬ ਬੇਸਹਾਰਾ ਲੋਕਾਂ ਦੀ ਸਹਾਇਤਾ ਨਹੀਂ ਕੀਤੀ।
ਯਸਈਆਹ 6:5
ਮੈਂ ਬਹੁਤ ਡਰ ਗਿਆ। ਮੈਂ ਆਖਿਆ, “ਓੇ, ਨਹੀਂ! ਮੈਂ ਤਬਾਹ ਹੋ ਜਾਵਾਂਗਾ। ਮੈਂ ਪਰਮੇਸ਼ੁਰ ਨਾਲ ਗੱਲ ਕਰਨ ਲਈ ਕਾਫ਼ੀ ਸ਼ੁੱਧ ਨਹੀਂ ਹਾਂ। ਮੈਂ ਉਨ੍ਹਾਂ ਲੋਕਾਂ ਵਿੱਚਕਾਰ ਰਹਿ ਰਿਹਾ ਹਾਂ ਜਿਹੜੇ ਪਰਮੇਸ਼ੁਰ ਨਾਲ ਗੱਲ ਕਰਨ ਲਈ ਕਾਫ਼ੀ ਸ਼ੁੱਧ ਨਹੀਂ ਹਨ, ਤਾਂ ਵੀ ਮੈਂ ਰਾਜੇ, ਯਹੋਵਾਹ ਸਰਬ ਸ਼ਕਤੀਮਾਨ ਨੂੰ ਦੇਖਿਆ ਹੈ।”
ਅੱਯੂਬ 42:6
ਅਤੇ ਯਹੋਵਾਹ ਜੀ ਮੈਂ ਆਪਣੇ ਬਾਰੇ ਸ਼ਰਮਿੰਦਾ ਹਾਂ, ਯਹੋਵਾਹ ਜੀ ਮੈਨੂੰ ਬਹੁਤ ਅਫ਼ਸੋਸ ਹੈ। ਜਿਵੇਂ ਮੈਂ ਘੱਟੇ ਅਤੇ ਸੁਆਹ ਵਿੱਚ ਬੈਠਦਾ ਹਾਂ, ਮੈਂ ਆਪਣੇ ਦਿਲ ਅਤੇ ਜੀਵਨ ਨੂੰ ਬਦਲਣ ਦਾ ਇਕਰਾਰ ਕਰਦਾ ਹਾਂ।”