Proverbs 19:14
ਵਿਅਕਤੀ ਨੂੰ ਆਪਣੇ ਹੀ ਮਾਪਿਆਂ ਤੋਂ ਪੈਸੇ ਅਤੇ ਘਰ ਪ੍ਰਾਪਤ ਹੁੰਦਾ ਹੈ, ਪਰ ਇੱਕ ਸੂਝਵਾਨ ਪਤਨੀ ਯਹੋਵਾਹ ਵੱਲੋਂ ਮਿਲੀ ਸੁਗਾਤ ਹੈ।
Proverbs 19:14 in Other Translations
King James Version (KJV)
House and riches are the inheritance of fathers: and a prudent wife is from the LORD.
American Standard Version (ASV)
House and riches are an inheritance from fathers; But a prudent wife is from Jehovah.
Bible in Basic English (BBE)
House and wealth are a heritage from fathers, but a wife with good sense is from the Lord.
Darby English Bible (DBY)
House and wealth are an inheritance from fathers; but a prudent wife is from Jehovah.
World English Bible (WEB)
House and riches are an inheritance from fathers, But a prudent wife is from Yahweh.
Young's Literal Translation (YLT)
House and wealth `are' the inheritance of fathers, And from Jehovah `is' an understanding wife.
| House | בַּ֣יִת | bayit | BA-yeet |
| and riches | וָ֭הוֹן | wāhôn | VA-hone |
| are the inheritance | נַחֲלַ֣ת | naḥălat | na-huh-LAHT |
| of fathers: | אָב֑וֹת | ʾābôt | ah-VOTE |
| prudent a and | וּ֝מֵיְהוָ֗ה | ûmêhwâ | OO-may-h-VA |
| wife | אִשָּׁ֥ה | ʾiššâ | ee-SHA |
| is from the Lord. | מַשְׂכָּֽלֶת׃ | maśkālet | mahs-KA-let |
Cross Reference
ਅਮਸਾਲ 18:22
ਜੇਕਰ ਤੇਰੀ ਇੱਕ ਪਤਨੀ ਹੈ, ਤੈਨੂੰ ਇੱਕ ਵੱਧੀਆ ਚੀਜ਼ ਮਿਲ ਗਈ ਹੈ ਅਤੇ ਤੂੰ ਯਾਹੋਵਾਹ ਤੋਂ ਅਸੀਸ ਪ੍ਰਾਪਤ ਹੈਂ।
ਯਾਕੂਬ 1:17
ਹਰ ਚੰਗੀ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ। ਅਤੇ ਹਰ ਸੰਪੂਰਣ ਦਾਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਇਹ ਸਾਰੀਆਂ ਚੰਗੀਆਂ ਦਾਤਾਂ ਪਿਤਾ ਵੱਲੋਂ ਆਉਂਦੀਆਂ ਹਨ ਜਿਸਨੇ ਅਕਾਸ਼ ਵਿੱਚਲੀਆਂ ਸਮੂਹ ਰੋਸ਼ਨੀਆਂ ਬਣਾਈਆਂ ਹਨ। ਪਰ ਪਰਮੇਸ਼ੁਰ ਇਨ੍ਹਾਂ ਰੋਸ਼ਨੀਆਂ ਵਾਂਗ ਕਦੇ ਵੀ ਤਬਦੀਲ ਨਹੀਂ ਹੁੰਦਾ। ਉਹ ਸਦਾ ਇੱਕੋ ਜਿਹਾ ਹੀ ਰਹਿੰਦਾ ਹੈ।
੨ ਕੁਰਿੰਥੀਆਂ 12:14
ਹੁਣ ਮੈਂ ਤੀਸਰੀ ਵਾਰ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਮੈਂ ਤੁਹਾਡੇ ਲਈ ਬੋਝ ਨਹੀਂ ਬਣਾਂਗਾ। ਮੈਨੂੰ ਤੁਹਾਡਾ ਆਪਣਾ ਕੁਝ ਵੀ ਨਹੀਂ ਚਾਹੀਦਾ। ਮੈਂ ਤਾਂ ਸਿਰਫ਼ ਤੁਹਾਨੂੰ ਚਾਹੁੰਦਾ ਹਾਂ, ਬੱਚਿਆਂ ਨੂੰ ਆਪਣੇ ਮਾਪਿਆਂ ਲਈ ਚੀਜ਼ਾਂ ਬਚਾਉਣ ਦੀ ਲੋੜ ਨਹੀਂ। ਜਦ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਲਈ ਬੱਚਤ ਕਰਨੀ ਚਾਹੀਦੀ ਹੈ।
ਅਮਸਾਲ 31:10
ਸੰਪੂਰਣ ਪਤਨੀ ਕੌਣ ਇੱਕ ਸਦਾਚਾਰੀ ਔਰਤ ਨੂੰ ਲੱਭ ਸੱਕਦਾ? ਉਹ ਮੋਤੀਆਂ ਪੱਥਰ ਨਾਲੋਂ ਵੀ ਵੱਧੇਰੇ ਕੀਮਤੀ ਹੈ।
ਅਮਸਾਲ 13:22
ਇੱਕ ਨੇਕ ਬੰਦਾ ਆਪਣੇ ਪੋਤਿਆਂ ਲਈ ਵੀ ਵਿਰਸੇ ਛੱਡ ਜਾਂਦਾ, ਪਰ ਇੱਕ ਪਾਪੀ ਦੌਲਤ ਨੂੰ ਜਮ੍ਹਾਂ ਕਰਦਾ ਰਹਿੰਦਾ ਜਿਹੜੀ ਅਖੀਰ ਵਿੱਚ ਧਰਮੀ ਲੋਕਾਂ ਕੋਲ ਚਲੀ ਜਾਵੇਗੀ।
ਅਮਸਾਲ 3:6
ਹਮੇਸ਼ਾ ਪਰਮੇਸ਼ੁਰ ਦੇ ਹੁਕਮ ਦਾ ਪਾਲਣ ਕਰੋ ਜਿੱਥੇ ਵੀ ਤੁਸੀਂ ਜਾਵੋਂ। ਉਹ ਤੁਹਾਡੇ ਰਾਹਾਂ ਨੂੰ ਸਿੱਧਿਆਂ ਕਰੇਗਾ।
ਅਸਤਸਨਾ 21:16
ਜਦੋਂ ਉਹ ਬੰਦਾ ਆਪਣੀ ਜ਼ਾਇਦਾਦ ਆਪਣੇ ਬੱਚਿਆਂ ਵਿੱਚ ਵੰਡੇਗਾ, ਉਹ ਆਪਣੀ ਪਤਨੀ ਦੇ ਪੁੱਤਰ ਜਿਸ ਨੂੰ ਉਹ ਪਿਆਰ ਕਰਦਾ, ਉਹ ਚੀਜ਼ਾਂ ਨਹੀਂ ਦੇ ਸੱਕਦਾ ਜਿਹੜੀਆਂ ਉਸਦੀ ਦੂਸਰੀ ਪਤਨੀ ਦੇ ਪਹਿਲੋਠੇ ਪੁੱਤਰ ਨੂੰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਜਿਸ ਨੂੰ ਉਹ ਪਿਆਰ ਨਹੀਂ ਕਰਦਾ।
ਯਸ਼ਵਾ 11:23
ਯਹੋਸ਼ੁਆ ਨੇ ਇਸਰਾਏਲ ਦੀ ਸਾਰੀ ਧਰਤੀ ਉੱਤੇ ਉਸੇ ਤਰ੍ਹਾਂ ਕਬਜ਼ਾ ਕਰ ਲਿਆ ਜਿਵੇਂ ਕਿ ਯਹੋਵਾਹ ਨੇ ਬਹੁਤ ਪਹਿਲਾਂ ਮੂਸਾ ਨੂੰ ਆਖਿਆ ਸੀ। ਯਹੋਵਾਹ ਨੇ ਉਹ ਧਰਤੀ ਇਸਰਾਏਲ ਨੂੰ ਉਵੇਂ ਹੀ ਦੇ ਦਿੱਤੀ ਜਿਵੇਂ ਉਸ ਨੇ ਇਕਰਾਰ ਕੀਤਾ ਸੀ। ਅਤੇ ਯਹੋਸ਼ੁਆ ਨੇ ਧਰਤੀ ਨੂੰ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚਕਾਰ ਵੰਡ ਦਿੱਤਾ। ਆਖਰਕਾਰ ਲੜਾਈ ਖਤਮ ਹੋ ਗਈ ਅਤੇ ਧਰਤੀ ਉੱਤੇ ਸ਼ਾਂਤੀ ਸਥਾਪਿਤ ਹੋ ਗਈ।
ਪੈਦਾਇਸ਼ 28:1
ਯਾਕੂਬ ਵਹੁਟੀ ਲੱਭਦਾ ਇਸਹਾਕ ਨੇ ਯਾਕੂਬ ਨੂੰ ਸੱਦਿਆ ਅਤੇ ਉਸ ਨੂੰ ਅਸੀਸ ਦਿੱਤੀ। ਫ਼ੇਰ ਇਸਹਾਕ ਨੇ ਉਸ ਨੂੰ ਆਦੇਸ਼ ਦਿੱਤਾ। ਇਸਹਾਕ ਨੇ ਆਖਿਆ, “ਤੈਨੂੰ ਕਿਸੇ ਕਨਾਨੀ ਔਰਤ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ।
ਪੈਦਾਇਸ਼ 24:7
ਯਹੋਵਾਹ ਆਕਾਸ਼ ਦੇ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤ੍ਰਭੂਮੀ ਤੋਂ ਇੱਥੇ ਲਿਆਂਦਾ ਹੈ। ਉਹ ਧਰਤੀ ਮੇਰੇ ਪਿਤਾ ਅਤੇ ਮੇਰੇ ਪਰਿਵਾਰ ਦੀ ਧਰਤੀ ਸੀ। ਪਰ ਯਹੋਵਾਹ ਨੇ ਬਚਨ ਦਿੱਤਾ ਸੀ ਕਿ ਇਹ ਨਵੀਂ ਧਰਤੀ ਮੇਰੇ ਪਰਿਵਾਰ ਦੀ ਹੋਵੇਗੀ। ਯਹੋਵਾਹ ਆਪਣੇ ਦੂਤ ਨੂੰ ਤੇਰੇ ਨਾਲੋਂ ਅਗੇਰੇ ਭੇਜੇ ਤਾਂ ਜੋ ਤੂੰ ਮੇਰੇ ਪੁੱਤਰ ਲਈ ਵਹੁਟੀ ਚੁਣ ਸੱਕੇਂ।