Proverbs 20:6
ਕਈ ਲੋਕ ਸ਼ੇਖੀ ਮਾਰਦੇ ਹਨ ਕਿ ਉਹ “ਵਫ਼ਾਦਾਰ” ਹਨ। ਪਰ ਇੱਕ ਭਰੋਸੇਯੋਗ ਵਿਅਕਤੀ ਲੱਭਣਾ ਬਹੁਤ ਮੁਸ਼ਕਿਲ ਹੈ।
Proverbs 20:6 in Other Translations
King James Version (KJV)
Most men will proclaim every one his own goodness: but a faithful man who can find?
American Standard Version (ASV)
Most men will proclaim every one his own kindness; But a faithful man who can find?
Bible in Basic English (BBE)
Most men make no secret of their kind acts: but where is a man of good faith to be seen?
Darby English Bible (DBY)
Most men will proclaim every one his own kindness; but a faithful man who shall find?
World English Bible (WEB)
Many men claim to be men of unfailing love, But who can find a faithful man?
Young's Literal Translation (YLT)
A multitude of men proclaim each his kindness, And a man of stedfastness who doth find?
| Most | רָב | rāb | rahv |
| men | אָדָ֗ם | ʾādām | ah-DAHM |
| will proclaim | יִ֭קְרָא | yiqrāʾ | YEEK-ra |
| every one | אִ֣ישׁ | ʾîš | eesh |
| goodness: own his | חַסְדּ֑וֹ | ḥasdô | hahs-DOH |
| but a faithful | וְאִ֥ישׁ | wĕʾîš | veh-EESH |
| man | אֱ֝מוּנִ֗ים | ʾĕmûnîm | A-moo-NEEM |
| who | מִ֣י | mî | mee |
| can find? | יִמְצָֽא׃ | yimṣāʾ | yeem-TSA |
Cross Reference
ਲੋਕਾ 18:8
ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਛੇਤੀ ਹੀ ਆਪਣੇ ਲੋਕਾਂ ਦੀ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਨਿਆਂ ਦੇਵੇਗਾ। ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਹ ਧਰਤੀ ਤੇ ਉਨ੍ਹਾਂ ਲੋਕਾਂ ਨੂੰ ਲੱਭੇਗਾ ਜਿਨ੍ਹਾਂ ਨੂੰ ਉਸ ਵਿੱਚ ਵਿਸ਼ਵਾਸ ਹੈ?”
ਮੱਤੀ 6:2
“ਸੋ ਜਦ ਵੀ ਤੁਸੀਂ ਲੋੜਵੰਦ ਨੂੰ ਦਾਨ ਕਰੋ ਤਾਂ ਆਪਣੇ ਦਾਨ ਦਾ ਐਲਾਨ ਨਾ ਕਰਵਾਓ ਜਿਵੇਂ ਕਪਟੀ ਪ੍ਰਾਰਥਨਾ ਸਥਾਨਾਂ ਅਤੇ ਰਾਹਾਂ ਵਿੱਚ ਕਰਦੇ ਹਨ। ਉਹ ਲੋਕਾਂ ਤੋਂ ਉਸਤਤਿ ਕਰਾਉਣ ਲਈ ਤੁਰ੍ਹੀਆਂ ਵਜਵਾਉਂਦੇ ਹਨ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ, ਉਨ੍ਹਾਂ ਦਾ ਇਹੀ ਫ਼ਲ ਹੈ।
ਜ਼ਬੂਰ 12:1
ਨਿਰਦੇਸ਼ਕ ਲਈ: ਸੇਮਿਨਿਥ ਦੀ ਸੰਗਤ ਨਾਲ ਦਾਊਦ ਦਾ ਇੱਕ ਗੀਤ। ਯਹੋਵਾਹ, ਮੈਨੂੰ ਬਚਾਉ। ਸਾਰੇ ਚੰਗੇ ਲੋਕ ਚੱਲੇ ਗਏ ਹਨ। ਧਰਤੀ ਉਤਲੀ ਮਾਨਵਤਾ ਵਿੱਚ ਕੋਈ ਵੀ ਸੱਚਾ ਆਸਥਾਵਾਨ ਨਹੀਂ ਬਚਿਆ।
ਲੋਕਾ 18:11
ਫਰੀਸੀ ਮਸੂਲੀਏ ਕੋਲੋਂ ਦੂਰ ਅਲੱਗ ਪ੍ਰਾਰਥਨਾ ਕਰਨ ਲਈ ਖੜ੍ਹਾ ਹੋਇਆ। ਜਦੋਂ ਫਰੀਸੀ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸ ਨੇ ਆਖਿਆ, ‘ਹੇ ਪਰਮੇਸ਼ੁਰ! ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਮੈਂ ਬਾਕੀ ਲੋਕਾਂ ਵਾਂਗ ਭੈੜਾ ਨਹੀਂ ਹਾਂ। ਮੈਂ ਕੋਈ ਚੋਰ ਜਾਂ ਧੋਖੇਬਾਜ ਜਾਂ ਕੋਈ ਬਦਕਾਰ ਨਹੀਂ ਹਾਂ। ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਮੈਂ ਇਸ ਮਸੂਲੀਏ ਨਾਲੋਂ ਚੰਗਾ ਹਾਂ।
ਅਮਸਾਲ 25:14
ਜਿਹੜੇ ਬੰਦੇ ਸੌਗਾਤਾਂ ਦੇਣ ਦਾ ਇਕਰਾਰ ਕਰਦੇ ਹਨ ਪਰ ਦਿੰਦੇ ਕਦੇ ਨਹੀਂ ਉਹ ਉਨ੍ਹਾਂ ਬਦਲਾਂ ਅਤੇ ਹਵਾਵਾਂ ਵਰਗੇ ਹਨ ਜਿਹੜੇ ਵਰੱਖਾ ਲੈ ਕੇ ਨਹੀਂ ਆਉਂਦੇ।
੨ ਕੁਰਿੰਥੀਆਂ 12:11
ਕੁਰਿੰਥ ਵਿੱਚ ਮਸੀਹੀਆਂ ਬਾਰੇ ਪੌਲੁਸ ਦਾ ਪਿਆਰ ਮੈਂ ਇੱਕ ਮੂਰਖ ਦੀ ਤਰ੍ਹਾਂ ਬੋਲਦਾ ਹਾਂ ਪਰ ਅਜਿਹਾ ਤੁਸੀਂ ਮੇਰੇ ਕੋਲੋਂ ਕਰਾਇਆ। ਤੁਹਾਨੂੰ ਲੋਕਾਂ ਨੂੰ ਮੈਨੂੰ ਚੰਗਾ ਕਹਿਣਾ ਚਾਹੀਦਾ ਹੈ। ਮੈਂ ਕੁਝ ਵੀ ਨਹੀਂ ਹਾ, ਪਰ ਮੈਂ ਕਿਸੇ ਵੀ ਢੰਗ ਨਾਲ “ਮਹਾਨ ਰਸੂਲਾਂ” ਨਾਲੋਂ ਘੱਟ ਨਹੀਂ ਹਾਂ।
ਯੂਹੰਨਾ 1:47
ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”
ਲੋਕਾ 22:33
ਪਰ ਪਤਰਸ ਨੇ ਉਸ ਨੂੰ ਕਿਹਾ, “ਪ੍ਰਭੂ! ਮੈਂ ਤੇਰੇ ਨਾਲ ਕੈਦ ਹੋਣ ਨੂੰ ਵੀ ਤਿਆਰ ਹਾਂ, ਅਤੇ ਤੇਰੇ ਨਾਲ ਮਰਨ ਨੂੰ ਵੀ।”
ਲੋਕਾ 18:28
ਪਤਰਸ ਨੇ ਕਿਹਾ, “ਵੇਖ, ਅਸੀਂ ਆਪਣਾ ਸਭ ਕੁਝ ਛੱਡ ਕੇ ਤੇਰੇ ਮਗਰ ਹੋ ਤੁਰੇ ਹਾਂ।”
ਮੀਕਾਹ 7:2
ਮੇਰੇ ਕਹਿਣ ਦਾ ਭਾਵ ਇਹ ਹੈ ਕਿ ਈਮਾਨਦਾਰ ਮਨੁੱਖ ਸਾਰੇ ਖਤਮ ਹੋ ਗਏ ਹਨ ਅਤੇ ਇਸ ਦੇਸ ਵਿੱਚ ਕੋਈ ਨੇਕ ਮਨੁੱਖ ਨਹੀਂ ਬਚਿਆ। ਹਰ ਮਨੁੱਖ ਦੂਜੇ ਦੀ ਹਤਿਆ ਕਰਨ ਬਾਰੇ ਸੋਚਦਾ ਹੈ ਹਰ ਭਾਈ ਆਪਣੇ ਭਾਈ ਨੂੰ ਜਾਲ ’ਚ ਫ਼ਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਯਰਮਿਆਹ 5:1
ਯਹੂਦਾਹ ਦੇ ਲੋਕਾਂ ਦੀ ਬਦੀ ਯਹੋਵਾਹ ਆਖਦਾ ਹੈ, “ਯਰੂਸ਼ਲਮ ਦੀਆਂ ਗਲੀਆਂ ਵਿੱਚ ਘੁੰਮੋ। ਆਲੇ-ਦੁਆਲੇ ਦੇਖੋ ਅਤੇ ਇਨ੍ਹਾਂ ਗੱਲਾਂ ਬਾਰੇ ਸੋਚੋ। ਸ਼ਹਿਰ ਦੀਆਂ ਜਨਤਕ ਥਾਵਾਂ ਦੀ ਖੋਜ ਕਰੋ। ਦੇਖੋ ਕਿ ਕੀ ਤੁਸੀਂ ਇੱਕ ਵੀ ਨੇਕ ਬੰਦਾ ਲੱਭ ਸੱਕਦੇ ਹੋ, ਅਜਿਹਾ ਬੰਦਾ ਜਿਹੜਾ ਇਮਾਨਦਾਰੀ ਕਰਦਾ ਹੈ, ਜਿਹੜਾ ਸੱਚ ਦੀ ਤਲਾਸ਼ ਕਰਦਾ ਹੈ। ਜੇ ਤੁਸੀਂ ਇੱਕ ਵੀ ਨੇਕ ਬੰਦਾ ਲੱਭ ਲਵੋਂਗੇ ਤਾਂ ਮੈਂ ਯਰੂਸ਼ਲਮ ਨੂੰ ਮਾਫ਼ ਕਰ ਦਿਆਂਗਾ!
ਅਮਸਾਲ 27:2
ਕਦੇ ਵੀ ਆਪਣੀ ਉਸਤਤ ਨਾ ਕਰੋ। ਹੋਰਨਾਂ ਨੂੰ ਅਜਿਹਾ ਕਰਨ ਦਿਓ।