Proverbs 21:20
ਸਿਆਣੇ ਬੰਦੇ ਦਾ ਘਰ ਅਨਾਜ ਅਤੇ ਤੇਲ ਨਾਲ ਭਰਪੂਰ ਹੁੰਦਾ, ਪਰ ਮੂਰਖ ਬੰਦੇ ਕੋਲ ਜੋ ਵੀ ਹੈ ਉਹ ਉਸ ਨੂੰ ਖਤਮ ਕਰ ਲੈਂਦਾ ਹੈ।
Proverbs 21:20 in Other Translations
King James Version (KJV)
There is treasure to be desired and oil in the dwelling of the wise; but a foolish man spendeth it up.
American Standard Version (ASV)
There is precious treasure and oil in the dwelling of the wise; But a foolish man swalloweth it up.
Bible in Basic English (BBE)
There is a store of great value in the house of the wise, but it is wasted by the foolish man.
Darby English Bible (DBY)
There is costly store and oil in the dwelling of a wise [man]; but a foolish man swalloweth it up.
World English Bible (WEB)
There is precious treasure and oil in the dwelling of the wise; But a foolish man swallows it up.
Young's Literal Translation (YLT)
A treasure to be desired, and oil, `Is' in the habitation of the wise, And a foolish man swalloweth it up.
| There is treasure | אוֹצָ֤ר׀ | ʾôṣār | oh-TSAHR |
| to be desired | נֶחְמָ֣ד | neḥmād | nek-MAHD |
| and oil | וָ֭שֶׁמֶן | wāšemen | VA-sheh-men |
| dwelling the in | בִּנְוֵ֣ה | binwē | been-VAY |
| of the wise; | חָכָ֑ם | ḥākām | ha-HAHM |
| foolish a but | וּכְסִ֖יל | ûkĕsîl | oo-heh-SEEL |
| man | אָדָ֣ם | ʾādām | ah-DAHM |
| spendeth it up. | יְבַלְּעֶֽנּוּ׃ | yĕballĕʿennû | yeh-va-leh-EH-noo |
Cross Reference
ਜ਼ਬੂਰ 112:3
ਉਸ ਬੰਦੇ ਦਾ ਪਰਿਵਾਰ ਬਹੁਤ ਅਮੀਰ ਹੋਵੇਗਾ ਅਤੇ ਉਸਦੀ ਚੰਗਿਆਈ ਸਦਾ ਰਹੇਗੀ।
ਮੱਤੀ 25:3
ਪੰਜ ਮੂਰਖ ਕੁਆਰੀਆਂ ਆਪਣੇ ਨਾਲ ਮਸ਼ਾਲਾਂ ਤਾਂ ਲੈ ਕੇ ਆਈਆਂ ਪਰ ਉਨ੍ਹਾਂ ਦੇ ਜਗਦੇ ਰਹਿਣ ਵਾਸਤੇ ਹੋਰ ਤੇਲ ਨਾ ਲੈ ਕੇ ਆਈਆਂ, ਤਾਂ ਜੋ ਮਸ਼ਾਲ ਜਗਦੀ ਰਹੇ।
ਵਾਈਜ਼ 7:11
ਜਾਇਦਾਦ ਨੇ ਨਾਲ-ਨਾਲ ਸਿਆਣਪ ਹੋਣੀ ਚੰਗੀ ਗੱਲ ਹੈ, ਇਹ ਰਹਿਣ ਲਈ ਲਾਭਦਾਇੱਕ ਹੈ।
ਵਾਈਜ਼ 5:19
ਜੇ ਪਰਮੇਸ਼ੁਰ ਧੰਨ, ਜਾਇਦਾਦ ਅਤੇ ਇਨ੍ਹਾਂ ਚੀਜ਼ਾਂ ਨੂੰ ਭੋਗਣ, ਦੀ ਸ਼ਕਤੀ ਦਿੰਦਾ ਹੈ। ਇਹ ਪਰਮੇਸ਼ੁਰ ਵੱਲੋਂ ਦਾਤ ਹੈ।
ਅਮਸਾਲ 15:6
ਇੱਕ ਧਰਮੀ ਵਿਅਕਤੀ ਸਭ ਕੁਝ ਵਿੱਚ ਅਮੀਰ ਹੁੰਦਾ ਹੈ, ਪਰ ਇੱਕ ਬਦ ਆਦਮੀ ਦਾ ਧੰਨ ਉਸ ਲਈ ਮੁਸੀਬਤਾਂ ਲਿਆਉਂਦਾ ਹੈ।
ਅਮਸਾਲ 10:22
ਯਹੋਵਾਹ ਦੀ ਅਸੀਸ, ਇਹੀ ਹੈ ਜੋ ਕਿਸੇ ਨੂੰ ਅਮੀਰ ਬਣਾਉਂਦੀ ਹੈ ਅਤੇ ਇਸ ਨਾਲ ਕੋਈ ਕਸ਼ਟ ਨਹੀਂ ਝੱਲਣਾ ਪੈਂਦਾ।
ਜ਼ਬੂਰ 23:5
ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਦੇ ਸਨਮੁੱਖ ਮੇਰਾ ਮੇਜ ਸਜਾਇਆ ਹੈ। ਤੁਸੀਂ ਮੇਰੇ ਸਿਰ ਉੱਤੇ ਤੇਲ ਪਾਇਆ ਹੈ ਮੇਰਾ ਭਰਿਆ ਪਿਆਲਾ ਛਲਕ ਰਿਹਾ ਹੈ।
ਲੋਕਾ 16:19
ਅਮੀਰ ਆਦਮੀ ਅਤੇ ਲਾਜ਼ਰ ਯਿਸੂ ਨੇ ਆਖਿਆ, “ਇੱਕ ਅਮੀਰ ਆਦਮੀ ਸੀ। ਉਹ ਮਹੀਨ ਕੀਮਤੀ ਵਸਤਰ ਪਹਿਨਦਾ ਅਤੇ ਹਰ ਰੋਜ਼ ਐਸ਼ ਪ੍ਰਸਤੀ ਦੀ ਜਿੰਦਗੀ ਜਿਉਂਦਾ ਸੀ।
ਲੋਕਾ 16:1
ਸੱਚਾ ਧਨ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਇੱਕ ਵਾਰ ਇੱਕ ਬੜਾ ਧਨਵਾਨ ਆਦਮੀ ਸੀ। ਉਸ ਨੇ ਆਪਣਾ ਕਾਰੋਬਾਰ ਸੰਭਾਲਣ ਲਈ ਇੱਕ ਮੁਖਤਿਆਰ ਰੱਖਿਆ। ਬਾਦ ਵਿੱਚ ਉਸ ਨੂੰ ਪਤਾ ਚੱਲਿਆ ਕਿ ਉਸਦਾ ਮੁਖਤਿਆਰ ਉਸ ਨਾਲ ਧੋਖਾ ਕਰ ਰਿਹਾ ਹੈ।
ਲੋਕਾ 15:14
ਉਸ ਕੋਲ ਜਿੰਨੀ ਵੀ ਪੂੰਜੀ ਸੀ ਉਸ ਨੇ ਸਭ ਖਰਚ ਦਿੱਤੀ। ਉਸਤੋਂ ਬਾਅਦ, ਉਸ ਦੇਸ਼ ਵਿੱਚ ਭਾਰੀ ਕਾਲ ਪੈ ਗਿਆ। ਛੋਟਾ ਪੁੱਤਰ ਔਖੀ ਹਾਲਤ ਵਿੱਚ ਸੀ ਕਿਉਂਕਿ ਉਸ ਕੋਲ ਨਾ ਤਾਂ ਕੋਈ ਪੈਸਾ ਸੀ ਅਤੇ ਨਾ ਹੀ ਖਾਣ ਲਈ ਭੋਜਨ।
ਲੋਕਾ 6:45
ਚੰਗਾ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਚੰਗਿਆਈਆਂ ਵਿੱਚੋਂ ਚੰਗੀਆਂ ਗੱਲਾਂ ਕੱਢਦਾ ਹੈ, ਅਤੇ ਇੱਕ ਦੁਸ਼ਟ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਬੁਰੀਆਂ ਗੱਲਾਂ ਵਿੱਚੋਂ ਬੁਰੀਆਂ ਗੱਲਾਂ ਬਾਹਰ ਲਿਆਉਂਦਾ ਹੈ। ਕਿਉਂਕਿ ਵਿਅਕਤੀ ਆਪਣੇ ਮੂੰਹ ਨਾਲ ਉਹੀ ਗੱਲਾਂ ਆਖਦਾ ਹੈ ਜੋ ਉਸ ਦੇ ਦਿਲ ਵਿੱਚ ਇੱਕਤ੍ਰਿਤ ਹਨ।
ਮੱਤੀ 25:8
ਪਰ ਮੂਰਖ ਕੁਆਰੀਆਂ ਨੇ ਸਿਆਣੀਆਂ ਕੁਆਰੀਆਂ ਨੂੰ ਆਖਿਆ, ‘ਸਾਨੂੰ ਆਪਣੀਆਂ ਮਸ਼ਾਲਾਂ ਵਿੱਚੋਂ ਥੋੜਾ ਤੇਲ ਦੇ ਦੇਵੋ, ਜੋ ਤੇਲ ਸਾਡੇ ਕੋਲ ਸੀ ਲਗਭੱਗ ਮੁੱਕ ਚੁੱਕਿਆ ਹੈ ਅਤੇ ਸਾਡੀਆਂ ਮਸ਼ਾਲਾਂ ਬੁਝ ਰਹੀਆਂ ਹਨ।’
ਮੱਤੀ 6:19
ਦੌਲਤ ਨਾਲੋਂ ਪਰਮੇਸ਼ੁਰ ਵੱਧੇਰੇ ਮਹੱਤਵਪੂਰਣ ਹੈ “ਧਰਤੀ ਉੱਤੇ ਖਜ਼ਾਨੇ ਦਾ ਭੰਡਾਰ ਨਾ ਜੋੜੋ। ਇੱਥੇ ਕੀੜੇ ਅਤੇ ਜੰਗ਼ਾਲ ਧਨ ਨੂੰ ਨਸ਼ਟ ਕਰ ਦਿੰਦਾ ਹੈ ਅਤੇ ਚੋਰ ਸੰਨ੍ਹ ਮਾਰਕੇ ਤੁਹਾਡੀ ਦੌਲਤ ਚੁਰਾ ਲੈ ਜਾਂਦੇ ਹਨ।
ਵਾਈਜ਼ 10:19
ਲੋਕ ਖਾਣਾ ਪਸੰਦ ਕਰਦੇ ਹਨ, ਅਤੇ ਮੈਅ ਉਨ੍ਹਾਂ ਦੇ ਜੀਵਨ ਨੂੰ ਪ੍ਰਸੰਨ ਬਣਾਉਂਦੀ ਹੈ। ਅਤੇ ਪੈਸੇ ਨਾਲ, ਸਭ ਕੁਝ ਸੁਲਝਾ ਦਿੰਦਾ ਹੈ।
ਅੱਯੂਬ 20:18
ਬਦ ਆਦਮੀ ਨੂੰ ਆਪਣੇ ਮੁਨਾਫ਼ਿਆਂ ਨੂੰ ਵਾਪਸ ਕਰਨ ਲਈ ਮਜਬੂਰ ਕੀਤਾ ਜਾਵੇਗਾ ਉਸ ਨੂੰ ਉਨ੍ਹਾਂ ਚੀਜ਼ਾਂ ਨੂੰ ਮਾਨਣ ਦੀ ਇਜਾਜ਼ਤ ਨਹੀਂ ਹੋਵੇਗੀ ਜਿਨ੍ਹਾਂ ਲਈ ਉਸ ਨੇ ਕੰਮ ਕੀਤਾ ਸੀ।
ਅੱਯੂਬ 20:15
ਬੁਰੇ ਆਦਮੀ ਨੇ ਅਮੀਰੀ ਨੂੰ ਨਿਗਲ ਲਿਆ ਹੈ। ਪਰ ਉਹ ਇਸ ਦੀ ਉਲਟੀ ਕਰ ਦੇਵੇਗਾ। ਪਰਮੇਸ਼ੁਰ ਉਸ ਨੂੰ ਇਸ ਨੂੰ ਬਾਹਰ ਕੱਢਣ ਲਈ ਮਜ਼ਬੂ੍ਰਰ ਕਰੇਗਾ।