Proverbs 21:21
ਜਿਹੜਾ ਵਿਅਕਤੀ ਨੇਕੀ ਅਤੇ ਵਫ਼ਾਦਾਰੀ ਤੇ ਚੱਲਦਾ ਹੈ ਜੀਵਨ, ਨੇਕੀ ਅਤੇ ਇੱਜ਼ਤ ਪ੍ਰਾਪਤ ਕਰਦਾ ਹੈ।
Proverbs 21:21 in Other Translations
King James Version (KJV)
He that followeth after righteousness and mercy findeth life, righteousness, and honour.
American Standard Version (ASV)
He that followeth after righteousness and kindness Findeth life, righteousness, and honor.
Bible in Basic English (BBE)
He who goes after righteousness and mercy will get life, righteousness, and honour.
Darby English Bible (DBY)
He that followeth after righteousness and mercy findeth life, righteousness, and honour.
World English Bible (WEB)
He who follows after righteousness and kindness Finds life, righteousness, and honor.
Young's Literal Translation (YLT)
Whoso is pursuing righteousness and kindness, Findeth life, righteousness, and honour.
| He that followeth | רֹ֭דֵף | rōdēp | ROH-dafe |
| after righteousness | צְדָקָ֣ה | ṣĕdāqâ | tseh-da-KA |
| mercy and | וָחָ֑סֶד | wāḥāsed | va-HA-sed |
| findeth | יִמְצָ֥א | yimṣāʾ | yeem-TSA |
| life, | חַ֝יִּ֗ים | ḥayyîm | HA-YEEM |
| righteousness, | צְדָקָ֥ה | ṣĕdāqâ | tseh-da-KA |
| and honour. | וְכָבֽוֹד׃ | wĕkābôd | veh-ha-VODE |
Cross Reference
ਮੱਤੀ 5:6
ਉਹ ਵਡਭਾਗੇ ਹਨ ਜਿਹੜੇ ਧਰਮ ਦੇ ਭੁੱਖੇ ਤੇ ਤਿਹਾਏ ਹਨ ਕਿਉਂਕਿ ਉਹ ਰਜਾਏ ਜਾਣਗੇ।
ਅਮਸਾਲ 15:9
ਯਹੋਵਾਹ ਦੁਸ਼ਟ ਲੋਕਾਂ ਦੇ ਜੀਵਨ ਢੰਗ ਨੂੰ ਨਫ਼ਰਤ ਕਰਦਾ ਹੈ।
੧ ਕੁਰਿੰਥੀਆਂ 15:58
ਇਸ ਲਈ ਮੇਰੇ ਪਿਆਰੇ ਭਰਾਵੋ ਅਤੇ ਭੈਣੋ ਤਕੜੇ ਹੋਵੋ। ਕਿਸੇ ਵੀ ਚੀਜ਼ ਨੂੰ ਆਪਣੇ ਆਪ ਨੂੰ ਬਦਲਣ ਦੀ ਆਗਿਆ ਨਾ ਦਿਉ। ਪੂਰੀ ਤਰ੍ਹਾਂ ਆਪਨੇ ਆਪ ਨੂੰ ਹਮੇਸ਼ਾ ਪ੍ਰਭੂ ਦੇ ਕਾਰਜ ਨਮਿੱਤ ਕਰ ਦਿਉ। ਤੁਸੀਂ ਜਾਣਦੇ ਹੋ ਕਿ ਜਿਹੜਾ ਕਾਰਜ ਤੁਸੀਂ ਪ੍ਰਭੂ ਵਿੱਚ ਕਰਦੇ ਹੋ, ਵਿਅਰਥ ਨਹੀਂ ਜਾਵੇਗਾ।
੧ ਪਤਰਸ 1:7
ਅਜਿਹੀਆਂ ਮੁਸ਼ਕਿਲਾਂ ਕਿਉਂ ਆਉਂਦੀਆਂ ਹਨ? ਇਹ ਸਾਬਤ ਕਰਨ ਲਈ ਕਿ ਤੁਹਾਡੀ ਨਿਹਚਾ ਸੱਚੀ ਹੈ। ਤੁਹਾਡੀ ਨਿਹਚਾ ਦੀ ਇਹ ਸ਼ੁੱਧਤਾ ਉਸ ਸੋਨੇ ਨਾਲੋਂ ਵੀ ਵੱਧ ਮੁੱਲਵਾਨ ਹੈ ਜਿਹੜਾ ਕਿ ਅੱਗ ਰਾਹੀਂ ਸ਼ੁੱਧ ਕਰਨ ਦੇ ਬਾਵਜ਼ੂਦ ਵੀ ਖੇਹ ਹੋ ਜਾਂਦਾ ਹੈ। ਤੁਹਾਡੀ ਨਿਹਚਾ ਦੀ ਸ਼ੁੱਧਤਾ ਤੁਹਾਨੂੰ ਉਦੋਂ ਉਸਤਤਿ ਮਹਿਮਾ ਅਤੇ ਸਤਿਕਾਰ ਦੇਵੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।
ਇਬਰਾਨੀਆਂ 12:14
ਸਮੂਹ ਲੋਕਾਂ ਨਾਲ ਸ਼ਾਂਤੀ ਨਾਲ ਰਹਿਣ ਦੀ ਕੋਸ਼ਿਸ਼ ਕਰੋ। ਅਤੇ ਪਾਪ ਤੋਂ ਮੁਕਤ ਜੀਵਨ ਜਿਉਣ ਦੀ ਕੋਸ਼ਿਸ਼ ਕਰੋ। ਜੇ ਕਿਸੇ ਵਿਅਕਤੀ ਦਾ ਜੀਵਨ ਪਵਿੱਤਰ ਨਹੀਂ ਹੈ, ਉਹ ਕਦੀ ਵੀ ਪ੍ਰਭੂ ਨੂੰ ਨਹੀਂ ਵੇਖੇਗਾ।
੨ ਤਿਮੋਥਿਉਸ 4:7
ਮੈਂ ਚੰਗਾ ਯੁੱਧ ਲੜਿਆ ਹਾਂ। ਮੈਂ ਦੌੜ ਪੂਰੀ ਕੀਤੀ ਹੈ। ਮੈਂ ਸੱਚੇ ਵਿਸ਼ਵਾਸ ਦਾ ਅਨੁਸਰਣ ਕੀਤਾ ਹੈ।
੨ ਤਿਮੋਥਿਉਸ 2:22
ਉਨ੍ਹਾਂ ਦੁਸ਼ਟ ਗੱਲਾਂ ਤੋਂ ਦੂਰ ਰਹੋ ਜਿਹੜੀਆਂ ਇੱਕ ਜਵਾਨ ਆਦਮੀ ਕਰਨੀਆਂ ਚਾਹੁੰਦਾ ਹੈ। ਠੀਕ ਢੰਗ ਨਾਲ ਜਿਉਣ ਲਈ ਅਤੇ ਵਿਸ਼ਵਾਸ, ਪ੍ਰੇਮ ਅਤੇ ਸ਼ਾਂਤੀ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰੋ। ਇਹ ਗੱਲਾਂ ਉਨ੍ਹਾਂ ਲੋਕਾਂ ਨਾਲ ਮਿਲਕੇ ਕਰੋ ਜਿਨ੍ਹਾਂ ਦੇ ਹਿਰਦੇ ਸ਼ੁੱਧ ਹਨ ਅਤੇ ਜਿਨ੍ਹਾਂ ਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ।
੧ ਤਿਮੋਥਿਉਸ 6:11
ਕੁਝ ਗੱਲਾਂ ਜਿਹੜੀਆਂ ਤੁਹਾਨੂੰ ਯਾਦ ਰੱਖਣੀਆਂ ਚਾਹੀਦੀਆਂ ਪਰ ਤੂੰ ਇੱਕ ਪਰਮੇਸ਼ੁਰ ਦਾ ਬੰਦਾ ਹੈ। ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਹੀ ਢੰਗ ਵਿੱਚ ਜਿਉਣ ਦੀ ਕੋਸ਼ਿਸ਼ ਕਰੋ, ਅਤੇ ਪਰਮੇਸ਼ੁਰ ਦੀ ਸੇਵਾ ਕਰੋ; ਵਿਸ਼ਵਾਸ,ਪ੍ਰੇਮ, ਸਬਰ, ਅਤੇ ਸੱਜਨਤਾ ਰੱਖੋ।
੧ ਥੱਸਲੁਨੀਕੀਆਂ 5:21
ਪਰ ਹਰ ਗੱਲ ਦੀ ਪਰੱਖ ਕਰੋ। ਜੋ ਚੰਗਾ ਹੈ ਉਸ ਨੂੰ ਰੱਖ ਲਵੋ।
ਫ਼ਿਲਿੱਪੀਆਂ 3:12
ਟੀਚੇ ਉੱਪਰ ਪਹੁੰਚਣ ਦਾ ਜਤਨ ਮੇਰਾ ਇਹ ਭਾਵ ਨਹੀਂ ਕਿ ਮੈਂ ਪਹਿਲਾਂ ਹੀ ਬਿਲਕੁਲ ਉਹੋ ਜਿਹਾ ਬਣ ਗਿਆ ਜਿਵੇਂ ਪਰਮੇਸ਼ੁਰ ਮੈਨੂੰ ਬਨਾਉਣਾ ਚਾਹੁੰਦਾ ਸੀ। ਮੈਂ ਹਾਲੇ ਟੀਚੇ ਤੱਕ ਨਹੀਂ ਪਹੁੰਚਿਆ। ਪਰ ਮੈਂ ਉਸ ਟੀਚੇ ਤੱਕ ਪਹੁੰਚਣ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹਾਂ। ਇਹ ਸਿਰਫ਼ ਇਹੀ ਕਾਰਣ ਹੈ ਕਿ ਮਸੀਹ ਯਿਸੂ ਨੇ ਮੈਨੂੰ ਆਪਣਾ ਬਣਾਇਆ।
ਰੋਮੀਆਂ 14:19
ਇਸ ਲਈ ਸਾਨੂੰ ਉਨ੍ਹਾਂ ਗੱਲਾਂ ਨੂੰ ਕਰਨ ਲਈ ਸਖਤ ਕੋਸ਼ਿਸ਼ ਕਰਨੀ ਚਾਹੀਦੀ ਹੈ ਜਿਹੜੀਆਂ ਸ਼ਾਂਤੀ ਅਤੇ ਆਪਸੀ ਸਹਾਇਤਾ ਲਿਆਉਣ।
ਰੋਮੀਆਂ 2:7
ਜਿਹੜੇ ਮਨੁੱਖ ਪਰਮੇਸ਼ੁਰ ਦੀ ਮਹਿਮਾ, ਸਤਿਕਾਰ ਅਤੇ ਸਦੀਪਕ ਜੀਵਨ ਵਾਸਤੇ ਜਿਉਂਦੇ ਹਨ ਉਹ ਨਿਰੰਤਰ ਚੰਗੇ ਕੰਮ ਕਰਦੇ ਹਨ। ਉਹ ਪਰਮੇਸ਼ੁਰ ਤੋਂ ਸਦੀਪਕ ਜੀਵਨ ਪ੍ਰਾਪਤ ਕਰਨਗੇ।
ਹੋ ਸੀਅ 6:3
ਆਓ, ਆਪਾਂ ਯਹੋਵਾਹ ਨੂੰ ਜਾਣੀਏ। ਆਪਾਂ ਯਹੋਵਾਹ ਨੂੰ ਜਾਨਣ ਦੀ ਸਖਤ ਕੋਸ਼ਿਸ਼ ਕਰੀਏ। ਸਾਨੂੰ ਪਤਾ ਹੈ ਕਿ ਉਹ ਆ ਰਿਹਾ ਜਿੰਨੀ ਪ੍ਰਪਕੱਤਾ ਨਾਲ ਅਸੀਂ ਜਾਣਦੇ ਹਾਂ ਕਿ ਪਰਭਾਤ ਆ ਰਹੀ ਹੈ। ਯਹੋਵਾਹ ਸਾਡੇ ਕੋਲ ਮੀਂਹ ਵਾਂਗ ਆਵੇਗਾ, ਉਸ ਮੀਂਹ ਵਾਂਗ ਜੋ ਬਸੰਤ ਰੁੱਤ ਵਿੱਚ ਆਉਂਦਾ ਅਤੇ ਧਰਤੀ ਨੂੰ ਪਾਣੀ ਦਿੰਦਾ।”
ਯਸਈਆਹ 51:1
ਇਸਰਾਏਲ ਨੂੰ ਅਬਰਾਹਾਮ ਵਰਗਾ ਹੋਣਾ ਚਾਹੀਦਾ ਹੈ “ਤੁਹਾਡੇ ਵਿੱਚੋਂ ਕੁਝ ਲੋਕ ਨੇਕੀ ਦਾ ਜੀਵਨ ਜਿਉਣ ਦੀ ਸਖਤ ਕੋਸ਼ਿਸ਼ ਕਰਦੇ ਹੋ। ਤੁਸੀਂ ਯਹੋਵਾਹ ਕੋਲ ਸਹਾਇਤਾ ਲਈ ਜਾਂਦੇ ਹੋ। ਸੁਣੋ ਮੇਰੀ ਗੱਲ। ਤੁਹਾਨੂੰ ਆਪਣੇ ਪਿਤਾ ਅਬਰਾਹਾਮ ਵੱਲ ਦੇਖਣਾ ਚਾਹੀਦਾ ਹੈ। ਉਹੀ ਉਹ ਚੱਟਾਨ ਹੈ ਜਿਸਤੋਂ ਤੁਸੀਂ ਕੱਟ ਕੇ ਬਣਾਏ ਗਏ ਸੀ।
ਅਮਸਾਲ 22:4
ਇੱਕ ਨਿਮਾਣਾ ਜੋ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਦੌਲਤ ਇੱਜ਼ਤ, ਅਤੇ ਲੰਮਾ ਜੀਵਨ ਹੋਵੇਗਾ।