Proverbs 21:4
ਘਮੰਡੀ ਅੱਖਾਂ ਅਤੇ ਗੁਮਾਨੀ ਦਿਲ ਅਤੇ ਦੁਸ਼ਟ ਲੋਕਾਂ ਦੇ ਦੀਵੇ ਪਾਪੀ ਹੁੰਦੇ ਹਨ।
Proverbs 21:4 in Other Translations
King James Version (KJV)
An high look, and a proud heart, and the plowing of the wicked, is sin.
American Standard Version (ASV)
A high look, and a proud heart, `Even' the lamp of the wicked, is sin.
Bible in Basic English (BBE)
A high look and a heart of pride, *** of the evil-doer is sin.
Darby English Bible (DBY)
Lofty eyes, and a proud heart, the lamp of the wicked, is sin.
World English Bible (WEB)
A high look, and a proud heart, The lamp of the wicked, is sin.
Young's Literal Translation (YLT)
Loftiness of eyes, and breadth of heart, Tillage of the wicked `is' sin.
| An high | רוּם | rûm | room |
| look, | עֵ֭ינַיִם | ʿênayim | A-na-yeem |
| and a proud | וּרְחַב | ûrĕḥab | oo-reh-HAHV |
| heart, | לֵ֑ב | lēb | lave |
| plowing the and | נִ֖ר | nir | neer |
| of the wicked, | רְשָׁעִ֣ים | rĕšāʿîm | reh-sha-EEM |
| is sin. | חַטָּֽאת׃ | ḥaṭṭāt | ha-TAHT |
Cross Reference
ਅਮਸਾਲ 6:17
ਘੁਮੰਡੀ ਅੱਖਾਂ, ਝੂਠੀ ਜੀਭ, ਹੱਥ ਜਿਹੜੇ ਬੇਕਸੂਰਾਂ ਨੂੰ ਮਾਰਦੇ ਹਨ।
੧ ਪਤਰਸ 5:5
ਇਸੇ ਤਰ੍ਹਾਂ ਹੀ, ਮੈਂ ਜਵਾਨ ਲੋਕਾਂ ਨੂੰ ਵੀ ਬਜ਼ੁਰਗਾਂ ਦੇ ਅਧਿਕਾਰ ਨੂੰ ਕਬੂਲਣ ਦੀ ਮੰਗ ਕਰਦਾ ਹਾਂ। ਤੁਹਾਨੂੰ ਸਾਰਿਆਂ ਨੂੰ ਇੱਕ ਦੂਸਰੇ ਦੀ ਨਿਮ੍ਰਤਾ ਨਾਲ ਸੇਵਾ ਕਰਨੀ ਚਾਹੀਦੀ ਹੈ। ਕਿਉਂਕਿ: “ਪਰਮੇਸ਼ੁਰ ਘਮੰਡੀ ਬੰਦਿਆਂ ਦੇ ਖਿਲਾਫ਼ ਹੈ। ਪਰ ਉਹ ਹਮੇਸ਼ਾ ਨਿਮਾਣੇ ਬੰਦਿਆਂ ਨੂੰ ਕਿਰਪਾ ਦਰਸ਼ਾਉਂਦਾ ਹੈ।”
ਰੋਮੀਆਂ 14:23
ਪਰ ਜੇਕਰ ਕੋਈ ਵਿਅਕਤੀ ਇਸ ਬਾਰੇ ਨਿਸ਼ਚਿਤ ਹੋਏ ਬਿਨਾ ਕੁਝ ਖਾਂਦਾ ਹੈ ਕਿ ਉਹ ਸਹੀ ਹੈ, ਫ਼ਿਰ ਉਹ ਵਿਅਕਤੀ ਆਪਣੇ ਆਪ ਨੂੰ ਦੋਸ਼ੀ ਨਿਆਂਿਤ ਕਰਦਾ ਹੈ। ਕਿਉਂ? ਕਿਉਂਕਿ ਉਸ ਮਨੁੱਖ ਨੇ ਵਿਸ਼ਵਾਸ ਨਹੀਂ ਕੀਤਾ ਕਿ ਇਹ ਸਹੀ ਸੀ। ਇਸ ਲਈ ਜੇਕਰ ਕੋਈ ਮਨੁੱਖ ਬਿਨਾ ਨਿਸ਼ਚੇ ਕੁਝ ਕਰਦਾ ਹੈ ਤਾਂ ਇਹ ਪਾਪ ਹੈ।
ਲੋਕਾ 18:14
ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਆਦਮੀ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਬਣਕੇ ਘਰ ਗਿਆ, ਪਰ ਫਰੀਸੀ ਜਿਸਨੇ ਆਪਣੇ-ਆਪ ਨੂੰ ਇੱਕ ਚੰਗਾ ਆਦਮੀ ਸਮਝਿਆ, ਧਰਮੀ ਨਹੀਂ ਸੀ। ਕੋਈ ਵੀ ਜੋ ਆਪਣੇ-ਆਪ ਨੂੰ ਉੱਚਾ ਚੁੱਕਦਾ ਹੈ ਨੀਵਾਂ ਕੀਤਾ ਜਾਵੇਗਾ ਅਤੇ ਜੋ ਵਿਅਕਤੀ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਸੋ ਉੱਚਾ ਚੁੱਕਿਆ ਜਾਵੇਗਾ।”
ਯਸਈਆਹ 3:16
ਯਹੋਵਾਹ ਆਖਦਾ ਹੈ, “ਸੀਯੋਨ ਦੀਆਂ ਔਰਤਾਂ ਬਹੁਤ ਗੁਮਾਨੀ ਹੋ ਗਈਆਂ ਹਨ। ਉਹ ਆਪਣੇ ਸਿਰ ਉੱਚੇ ਕਰਕੇ ਤੁਰਦੀਆਂ ਹਨ ਅਤੇ ਇਸ ਤਰ੍ਹਾਂ ਦਿਖਾਵਾ ਕਰਦੀਆਂ ਹਨ ਜਿਵੇਂ ਉਹ ਹੋਰਾਂ ਲੋਕਾਂ ਨਾਲੋਂ ਬਿਹਤਰ ਹੋਣ। ਉਹ ਔਰਤਾਂ ਪਰਾਏ ਮਰਦਾਂ ਨਾਲ ਅੱਖ-ਮਟਕੱੇ ਲਾਉਂਦੀਆਂ ਹਨ। ਅਤੇ ਉਹ ਆਪਣੇ ਪੈਰਾਂ ਦੀਆਂ ਝਾਂਜਰਾਂ ਛਣਕਾਉਂਦੀਆਂ ਨੱਚ ਰਹੀਆਂ ਹਨ।”
ਯਸਈਆਹ 2:17
ਉਸ ਵੇਲੇ, ਲੋਕ ਗੁਮਾਨ ਕਰਨੋ ਹਟ ਜਾਣਗੇ। ਜਿਹੜੇ ਲੋਕ ਹੁਣ ਗੁਮਾਨੀ ਹਨ ਉਹ ਧਰਤੀ ਤੇ ਝੁਕ ਜਾਣਗੇ। ਅਤੇ ਓਸ ਵੇਲੇ ਸਿਰਫ਼ ਯਹੋਵਾਹ ਹੀ ਉੱਚਾ ਖਲੋਤਾ ਹੋਵੇਗਾ।
ਯਸਈਆਹ 2:11
ਗੁਮਾਨੀ ਲੋਕ ਗੁਮਾਨੀ ਹੋਣਾ ਛੱਡ ਦੇਣਗੇ। ਉਹ ਗੁਮਾਨੀ ਲੋਕ ਸ਼ਰਮ ਨਾਲ ਧਰਤੀ ਤੇ ਝੁਕ ਜਾਣਗੇ। ਉਸ ਵੇਲੇ ਸਿਰਫ਼ ਯਹੋਵਾਹ ਹੀ ਉੱਚਾ ਖਲੋਤਾ ਹੋਵੇਗਾ।
ਅਮਸਾਲ 30:13
ਕੁਝ ਲੋਕ ਹੁੰਦੇ ਹਨ ਜਿਨ੍ਹਾਂ ਦੀਆਂ ਅੱਖਾਂ ਹਮੇਸ਼ਾ ਉੱਚੀਆਂ ਹੋਈਆਂ ਅਤੇ ਝਿੰਮਣੇ ਹੀ ਰਹਿੰਦੀਆਂ ਹਨ।
ਅਮਸਾਲ 21:27
ਇੱਕ ਦੁਸ਼ਟ ਵਿਅਕਤੀ ਦੀਆਂ ਬਲੀਆਂ ਆਪਣੇ-ਆਪ ’ਚ ਹੀ ਬੁਰੀਆਂ ਹਨ, ਇਹ ਹੋਰ ਵੀ ਭਿਆਨਕ ਹੋਵੇਗਾ ਜਦੋਂ ਉਹ ਇਨ੍ਹਾਂ ਨੂੰ ਬੁਰੇ ਖਿਆਲ ਨਾਲ ਚੜ੍ਹਾਉਂਦਾ ਹੈ।
ਅਮਸਾਲ 15:8
ਯਹੋਵਾਹ ਦੁਸ਼ਟ ਲੋਕਾਂ ਦੀਆਂ ਭੇਟਾਂ ਨੂੰ ਨਫ਼ਰਤ ਕਰਦਾ ਹੈ ਪਰ ਉਹ ਇਮਾਨਦਾਰ ਲੋਕਾਂ ਦੀਆਂ ਪ੍ਰਾਰਥਨਾ ਵਿੱਚ ਪ੍ਰਸੰਸਾ ਮਹਿਸੂਸ ਕਰਦਾ।
ਅਮਸਾਲ 8:13
ਯਹੋਵਾਹ ਤੋਂ ਡਰਨਾ ਬਦੀ ਨੂੰ ਨਫ਼ਰਤ ਕਰਨਾ ਹੈ, ਮੈਂ ਹੰਕਾਰ, ਆਕੜ, ਬਦ, ਵਿਹਾਰ, ਅਤੇ ਦੁਸ਼ਟ ਗੱਲਾਂ ਨੂੰ ਨਫ਼ਰਤ ਕਰਦੀ ਹਾਂ।
ਜ਼ਬੂਰ 10:4
ਬੁਰੇ ਲੋਕ ਪਰਮੇਸ਼ੁਰ ਦਾ ਅਨੁਸਰਣ ਕਰਨ ਤੋਂ ਇਨਕਾਰ ਕਰ ਦਿੰਦੇ ਹਨ, ਜਿਵੇਂ ਕਿ ਉਹ ਬਹੁਤ ਅਭਿਮਾਨੀ ਹਨ। ਉਹ ਆਪਣੀਆਂ ਮੰਦੀਆਂ ਯੋਜਨਾਵਾਂ ਬਣਾਉਂਦੇ ਨੇ ਅਤੇ ਇਸ ਤਰ੍ਹਾਂ ਵਿਹਾਰ ਕਰਦੇ ਨੇ, ਜਿਵੇਂ ਪਰਮੇਸ਼ੁਰ ਮੌਜੁਦ ਹੀ ਨਹੀਂ ਹੁੰਦਾ।