Proverbs 25:25
ਦੂਰ ਦੁਰਾਡਿਓ ਆਉਂਦੀ ਚੰਗੀ ਖਬਰ ਓਸੇ ਤਰ੍ਹਾਂ ਹੈ ਜਿਵੇਂ ਸਖਤ ਗਰਮੀ ਵਿੱਚ ਠੰਡਾ ਪਾਣੀ।
Proverbs 25:25 in Other Translations
King James Version (KJV)
As cold waters to a thirsty soul, so is good news from a far country.
American Standard Version (ASV)
`As' cold waters to a thirsty soul, So is good news from a far country.
Bible in Basic English (BBE)
As cold water to a tired soul, so is good news from a far country.
Darby English Bible (DBY)
[As] cold waters to a thirsty soul, so is good news from a far country.
World English Bible (WEB)
Like cold water to a thirsty soul, So is good news from a far country.
Young's Literal Translation (YLT)
`As' cold waters for a weary soul, So `is' a good report from a far country.
| As cold | מַ֣יִם | mayim | MA-yeem |
| waters | קָ֭רִים | qārîm | KA-reem |
| to | עַל | ʿal | al |
| a thirsty | נֶ֣פֶשׁ | nepeš | NEH-fesh |
| soul, | עֲיֵפָ֑ה | ʿăyēpâ | uh-yay-FA |
| good is so | וּשְׁמוּעָ֥ה | ûšĕmûʿâ | oo-sheh-moo-AH |
| news | ט֝וֹבָ֗ה | ṭôbâ | TOH-VA |
| from a far | מֵאֶ֥רֶץ | mēʾereṣ | may-EH-rets |
| country. | מֶרְחָֽק׃ | merḥāq | mer-HAHK |
Cross Reference
ਅਮਸਾਲ 15:30
ਜਿਹੜਾ ਬੰਦਾ ਮੁਸਕਰਾਉਂਦਾ ਹੈ ਉਹ ਹੋਰਾਂ ਲੋਕਾਂ ਨੂੰ ਵੀ ਪ੍ਰਸੰਨ ਕਰਦਾ ਹੈ। ਸ਼ੁਭ ਸਮਾਚਾਰ ਹੱਡੀਆਂ ਨੂੰ ਤੰਦਰੁਸ਼ਤ ਬਣਾਉਂਦਾ ਹੈ।
ਪਰਕਾਸ਼ ਦੀ ਪੋਥੀ 22:17
ਆਤਮਾ ਅਤੇ ਲਾੜੀ ਆਖਦੇ ਹਨ, “ਆਓ।” ਅਤੇ ਸ੍ਰੋਤਿਆਂ ਨੂੰ ਆਖਣਾ ਚਾਹੀਦਾ, “ਆਓ।” ਜੇਕਰ ਕੋਈ ਪਿਆਸਾ ਹੈ, ਉਸ ਨੂੰ ਆਉਣ ਦਿਓ ਅਤੇ ਜੇਕਰ ਉਹ ਚਾਹੁੰਦਾ ਤਾਂ ਜੀਵਨ ਦਾ ਪਾਣੀ ਮੁਫ਼ਤ ਇੱਕ ਸੁਗਾਤ ਵਜੋਂ ਪੀਣ ਦਿਉ।
ਪਰਕਾਸ਼ ਦੀ ਪੋਥੀ 21:6
ਜਿਹੜਾ ਤਖਤ ਉੱਤੇ ਬੈਠਾ ਸੀ ਉਸ ਨੇ ਮੈਨੂੰ ਆਖਿਆ, “ਇਹ ਖਤਮ ਹੋ ਚੁੱਕਿਆ ਹੈ। ਮੈਂ ਹੀ ਅਲਫ਼ਾ ਅਤੇ ਓਮੇਗਾ ਹਾਂ। ਮੈਂ ਹੀ ਆਦ ਅਤੇ ਅੰਤ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਮੁਫ਼ਤ ਹੀ ਜੀਵਨ ਦੇ ਪਾਣੀ ਦੇ ਝਰਨੇ ਤੋਂ ਪਾਣੀ ਦਿਆਂਗਾ, ਜਿਹੜੇ ਪਿਆਸੇ ਹਨ।
੧ ਤਿਮੋਥਿਉਸ 1:15
ਜੋ ਕੁਝ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਇਹ ਪੂਰੀ ਤਰ੍ਹਾਂ ਕਬੂਲ ਕਰ ਲੈਣ ਦਾ ਅਧਿਕਾਰੀ ਹੈ। ਮਸੀਹ ਯਿਸੂ ਇਸ ਦੁਨੀਆਂ ਵਿੱਚ ਪਾਪੀਆਂ ਨੂੰ ਬਚਾਉਣ ਲਈ ਆਇਆ। ਅਤੇ ਮੈਂ ਉਨ੍ਹਾਂ ਪਾਪੀਆਂ ਵਿੱਚੋਂ ਸਭ ਤੋਂ ਬੁਰਾ ਸਾਂ।
ਰੋਮੀਆਂ 10:15
ਅਤੇ ਜੇ ਲੋਕ ਭੇਜੇ ਨਾ ਜਾਣ ਤਾਂ ਉਹ ਪਰਚਾਰ ਕਿਵੇਂ ਕਰਨ? ਜਿਵੇਂ ਕਿ ਇਹ ਲਿਖਿਆ ਹੈ: “ਉਨ੍ਹਾਂ ਲੋਕਾਂ ਦੇ ਚਰਨ, ਜਿਹੜੇ ਖੁਸ਼ਖਬਰੀ ਦੱਸਣ ਲਈ ਬਾਹਰ ਜਾਂਦੇ ਹਨ, ਸੁੰਦਰ ਹਨ।”
ਯੂਹੰਨਾ 7:37
ਯਿਸੂ ਦੇ ਪਵਿੱਤਰ ਆਤਮਾ ਬਾਰੇ ਉਪਦੇਸ਼ ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਖਲੋ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਸ ਨੂੰ ਮੇਰੇ ਕੋਲ ਆਕੇ ਪੀਣ ਦਿਉ।
ਲੋਕਾ 2:10
ਦੂਤ ਨੇ ਉਨ੍ਹਾਂ ਨੂੰ ਆਖਿਆ, “ਡਰੋ ਨਹੀਂ, ਮੈਂ ਤੁਹਾਨੂੰ ਖੁਸ਼ਖਬਰੀ ਦੱਸ ਰਿਹਾ ਹਾਂ, ਜੋ ਸਾਰਿਆਂ ਲੋਕਾਂ ਨੂੰ ਬਹੁਤ ਪ੍ਰਸੰਨ ਕਰ ਦੇਵੇਗੀ।
ਨਾ ਹੋਮ 1:15
ਯਹੂਦਾਹ, ਵੇਖ! ਪਹਾੜਾਂ ਉਪਰੋ ਦੀ ਇੱਕ ਸੰਦੇਸ਼ਵਾਹਕ ਖੁਸ਼ਖਬਰੀ ਲੈ ਕੇ ਆ ਰਿਹਾ ਹੈ। ਉਹ ਆਖਦਾ: ਉੱਥੇ ਸ਼ਾਂਤੀ ਹੈ। ਯਹੂਦਾਹ, ਆਪਣੇ ਪੁਰਬ ਮਨਾ ਤੇ ਆਪਣੇ ਕੀਤੇ ਇਕਰਾਰਾਂ ਨੂੰ, ਪੂਰੇ ਕਰ। ਇਹ ਦੁਸ਼ਟ ਲੋਕ ਮੁੜ ਤੇਰੇ ਉੱਪਰ ਹਮਲਾ ਨਾ ਕਰਨਗੇ ਕਿਉਂ ਕਿ ਉਹ ਸਾਰੇ ਬਦ ਲੋਕ ਪੂਰੀ ਤਰ੍ਹਾਂ ਨਸ਼ਟ ਹੋ ਚੁੱਕੇ ਹਨ।
ਯਰਮਿਆਹ 18:14
ਤੁਸੀਂ ਜਾਣਦੇ ਹੋ ਕਿ ਕਦੇ ਵੀ ਲਬਾਨੋਨ ਪਰਬਤ ਦੀਆਂ ਚੋਟੀਆਂ ਤੋਂ ਬਰਫ਼ ਨਹੀਂ ਪਿਘਲਦੀ। ਤੁਸੀਂ ਜਾਣਦੇ ਹੋ ਕਿ ਸੀਤਲ ਵਰਗੇ ਝਰਨੇ ਕਦੇ ਖੁਸ਼ਕ ਨਹੀਂ ਹੁੰਦੇ।
ਯਸਈਆਹ 55:1
ਪਰਮੇਸ਼ੁਰ ਉਹ ਭੋਜਨ ਦਿੰਦਾ ਹੈ ਜੋ ਸੱਚਮੁੱਚ ਸੰਤੁਸ਼ਟ ਕਰਦਾ ਹੈ “ਤੁਸੀਂ ਸਾਰੇ, ਪਿਆਸੇ ਲੋਕੋ, ਆਓ ਪਾਣੀ ਪੀਵੋ! ਫ਼ਿਕਰ ਨਾ ਕਰੋ ਜੇ ਪੈਸਾ ਨਹੀਂ ਹੈ ਤੁਹਾਡੇ ਕੋਲ। ਆਓ, ਖਾਵੋ ਪੀਵੋ ਜਦੋਂ ਤੱਕ ਤੁਸੀਂ ਰੱਜ ਨਹੀਂ ਜਾਂਦੇ! ਤੁਹਾਨੂੰ ਪੈਸੇ ਦੀ ਲੋੜ ਨਹੀਂ, ਰੱਜ ਕੇ ਖਾਵੋ ਪੀਵੋ। ਭੋਜਨ ਤੇ ਮੈਅ ਦਾ ਕੋਈ ਮੁੱਲ ਨਹੀਂ!
ਯਸਈਆਹ 52:7
ਕਿਸੇ ਸੰਦੇਸ਼ਵਾਹਕ ਨੂੰ ਪਹਾੜੀ ਤੋਂ ਉੱਤਰ ਕੇ ਸ਼ੁਭ ਸਮਾਚਾਰ ਲਿਆਉਂਦਿਆਂ ਦੇਖਣਾ ਕਿੰਨਾ ਅਦਭੁਤ ਹੈ। ਸੰਦੇਸ਼ ਵਾਹਕ ਕੋਲੋਂ ਐਲਾਨ ਸੁਣਦਿਆਂ ਇਹ ਖੁਸ਼ੀ ਲਿਆਉਂਦਾ ਹੈ, “ਸੀਯੋਨ, ਇੱਥੇ ਅਮਨ ਹੈ! ਅਸੀਂ ਬਚ ਗਏ ਹਾਂ! ਤੁਹਾਡਾ ਪਰਮੇਸ਼ੁਰ ਰਾਜਾ ਹੈ।”
ਜ਼ਬੂਰ 63:1
ਦਾਊਦ ਦਾ ਉਸ ਵੇਲੇ ਦਾ ਇੱਕ ਗੀਤ ਜਦੋਂ ਉਹ ਯਹੂਦਾਹ ਦੇ ਮਾਰੂਥਲ ਵਿੱਚ ਸੀ। ਹੇ ਪਰਮੇਸ਼ੁਰ, ਤੁਸੀਂ ਮੇਰੇ ਪਰਮੇਸ਼ੁਰ ਹੋ। ਮੈਂ ਬੇਸਬਰੀ ਨਾਲ ਤੁਹਾਡਾ ਇੰਤਜ਼ਾਰ ਕਰ ਰਿਹਾ ਹਾਂ। ਮੇਰੀ ਰੂਹ ਅਤੇ ਮੇਰਾ ਸ਼ਰੀਰ ਤੁਹਾਡੇ ਪਿਆਸੇ ਹਨ, ਜਿਵੇਂ ਬੰਜਰ ਜ਼ਮੀਨ ਪਾਣੀ ਤੋਂ ਬਿਨਾ ਹੁੰਦੀ ਹੈ।
ਜ਼ਬੂਰ 42:1
ਦੂਜਾ ਭਾਗ (ਜ਼ਬੂਰ 42-72) ਨਿਰਦੇਸ਼ਕ ਲਈ: ਕੋਰਹ ਪਰਿਵਾਰ ਦਾ ਇੱਕ ਭੱਗਤੀ ਗੀਤ। ਇੱਕ ਹਿਰਨ ਨੂੰ ਵੱਗਦੀ ਧਾਰਾ ਦੇ ਪਾਣੀ ਦੀ ਪਿਆਸ ਲਗਦੀ ਹੈ। ਹੇ ਪਰਮੇਸ਼ੁਰ, ਇਸੇ ਤਰ੍ਹਾਂ ਹੀ ਮੇਰੀ ਰੂਹ ਤੁਹਾਡੇ ਲਈ ਪਿਆਸੀ ਹੈ।
੨ ਸਮੋਈਲ 23:15
ਦਾਊਦ ਆਪਣੇ ਨਗਰ ਦਾ ਪਾਣੀ ਪੀਣ ਲਈ ਬਹੁਤ ਉਤਸੁਕ ਸੀ ਇਸ ਲਈ ਉਸ ਨੇ ਆਖਿਆ, “ਮੈਂ ਇੱਛਾ ਕਰਦਾ ਕਿ ਕਾਸ਼ ਕੋਈ ਮੈਨੂੰ ਬੈਤਲਹਮ ਦੇ ਪ੍ਰਵੇਸ਼ ਵਾਲੇ ਖੂਹ ਤੋਂ ਪਾਣੀ ਲਿਆਕੇ ਦੇਵੇ।”
ਕਜ਼ਾૃ 15:18
ਸਮਸੂਨ ਬਹੁਤ ਪਿਆਸਾ ਸੀ। ਇਸ ਲਈ ਉਸ ਨੇ ਯਹੋਵਾਹ ਅੱਗੇ ਪ੍ਰਾਰਥਨਾ ਕਿਤੀ। ਉਸ ਨੇ ਆਖਿਆ, “ਮੈਂ ਤੁਹਾਡਾ ਸੇਵਕ ਹਾਂ। ਤੁਸੀਂ ਮੈਨੂੰ ਇਹ ਮਹਾਨ ਜਿੱਤ ਬਖਸ਼ੀ ਹੈ। ਮਿਹਰ ਕਰਕੇ ਹੁਣ ਮੈਨੂੰ ਪਿਆਸਾ ਨਾ ਮਰਨ ਦਿਉ। ਮਿਹਰ ਕਰਕੇ ਮੈਨੂੰ ਉਨ੍ਹਾਂ ਲੋਕਾਂ ਦੇ ਹੱਥ ਨਾ ਪੈਣ ਦਿਉ ਜਿਨ੍ਹਾਂ ਦੀ ਸੁੰਨਤ ਵੀ ਨਹੀਂ ਹੋਈ!”
ਖ਼ਰੋਜ 17:6
ਮੈਂ ਤੇਰੇ ਸਾਹਮਣੇ ਹੋਰੇਬ ਚੱਟਾਨ ਉੱਤੇ ਖੜ੍ਹਾ ਹੋਵਾਂਗਾ। ਆਪਣੀ ਸੋਟੀ ਉਸ ਚੱਟਾਨ ਉੱਪਰ ਮਾਰੀ। ਅਤੇ ਇਸ ਵਿੱਚੋਂ ਪਾਣੀ ਨਿਕਲ ਆਵੇਗਾ। ਫ਼ੇਰ ਲੋਕ ਪਾਣੀ ਪੀ ਸੱਕਣਗੇ।” ਮੂਸਾ ਨੇ ਇਹੀ ਗੱਲਾਂ ਕੀਤੀਆਂ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਇਸ ਨੂੰ ਦੇਖਿਆ।
ਖ਼ਰੋਜ 17:2
ਇਸ ਲਈ ਲੋਕ ਮੂਸਾ ਦੇ ਵਿਰੁੱਧ ਹੋ ਗਏ ਅਤੇ ਉਸ ਨਾਲ ਝਗੜਨ ਲੱਗੇ। ਲੋਕਾਂ ਨੇ ਆਖਿਆ, “ਸਾਨੂੰ ਪੀਣ ਲਈ ਪਾਣੀ ਦਿਉ।” ਮੂਸਾ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਮੇਰੇ ਵਿਰੁੱਧ ਕਿਉਂ ਹੋ ਗਏ ਹੋ? ਤੁਸੀਂ ਯਹੋਵਾਹ ਦੀ ਪਰੱਖ ਕਿਉਂ ਕਰ ਰਹੇ ਹੋ? ਕੀ ਤੁਸੀਂ ਇਹ ਸੋਚਦੇ ਹੋ ਕਿ ਯਹੋਵਾਹ ਸਾਡੇ ਨਾਲ ਨਹੀਂ ਹੈ?”
ਪੈਦਾਇਸ਼ 21:16
ਹਾਜਰਾ ਥੋੜਾ ਜਿਹਾ ਦੂਰ ਗਈ। ਫ਼ੇਰ ਉਹ ਰੁਕ ਗਈ ਅਤੇ ਬੈਠ ਗਈ। ਹਾਜਰਾ ਨੇ ਸੋਚਿਆ ਕਿ ਉਸਦਾ ਪੁੱਤਰ ਪਿਆਸ ਨਾਲ ਮਰ ਜਾਵੇਗਾ। ਉਹ ਉਸ ਨੂੰ ਮਰਦਿਆਂ ਹੋਇਆ ਨਹੀਂ ਦੇਖਣ ਚਾਹੁੰਦੀ ਸੀ। ਉਹ ਉੱਥੇ ਬੈਠ ਗਈ ਅਤੇ ਰੋਣ ਲੱਗ ਪਈ।