Proverbs 29:8
ਮਖੌਲੀ ਨਗਰ ਵਿੱਚ ਦੰਗਾ-ਫ਼ਸਾਦ ਕਰਦੇ ਹਨ, ਪਰ ਸਿਆਣਾ ਵਿਅਕਤੀ ਸ਼ਾਂਤੀ ਨੂੰ ਪੁਨਰ ਸਥਾਪਿਤ ਕਰਦਾ ਹੈ।
Proverbs 29:8 in Other Translations
King James Version (KJV)
Scornful men bring a city into a snare: but wise men turn away wrath.
American Standard Version (ASV)
Scoffers set a city in a flame; But wise men turn away wrath.
Bible in Basic English (BBE)
Men of pride are the cause of violent acts in a town, but by wise men wrath is turned away.
Darby English Bible (DBY)
Scornful men set the city in a flame; but the wise turn away anger.
World English Bible (WEB)
Mockers stir up a city, But wise men turn away anger.
Young's Literal Translation (YLT)
Men of scorning ensnare a city, And the wise turn back anger.
| Scornful | אַנְשֵׁ֣י | ʾanšê | an-SHAY |
| men | לָ֭צוֹן | lāṣôn | LA-tsone |
| bring | יָפִ֣יחוּ | yāpîḥû | ya-FEE-hoo |
| a city | קִרְיָ֑ה | qiryâ | keer-YA |
| wise but snare: a into | וַ֝חֲכָמִ֗ים | waḥăkāmîm | VA-huh-ha-MEEM |
| men turn away | יָשִׁ֥יבוּ | yāšîbû | ya-SHEE-voo |
| wrath. | אָֽף׃ | ʾāp | af |
Cross Reference
ਅਮਸਾਲ 11:11
ਜਦੋਂ ਨੇਕ ਵਿਅਕਤੀ ਨੂੰ ਅਸੀਸ ਮਿਲਦੀ ਹੈ, ਪੂਰੇ ਸ਼ਹਿਰ ਨੂੰ ਫ਼ਾਇਦਾ ਹੁੰਦਾ ਹੈ ਪਰ ਦੁਸ਼ਟ ਲੋਕਾਂ ਦੀਆਂ ਗੱਲਾਂ ਇਸ ਨੂੰ ਹੇਠਾਂ ਲਾਹ ਦਿੰਦੀਆਂ ਹਨ।
ਯਾਕੂਬ 5:15
ਅਤੇ ਜੇਕਰ ਉਹ ਪ੍ਰਾਰਥਨਾ ਵਿਸ਼ਵਾਸ ਵਿੱਚ ਆਖੀ ਗਈ ਹੈ, ਤਾਂ ਪਰਮੇਸ਼ੁਰ ਉਸ ਵਿਅਕਤੀ ਨੂੰ ਚੰਗਾ ਕਰੇਗਾ। ਅਤੇ ਜੇ ਉਸ ਵਿਅਕਤੀ ਨੇ ਪਾਪ ਕੀਤਾ ਹੈ ਤਾਂ ਪਰਮੇਸ਼ੁਰ ਉਸ ਨੂੰ ਮਾਫ਼ ਕਰ ਦੇਵੇਗਾ।
ਯਾਕੂਬ 3:5
ਬਿਲਕੁਲ ਇਵੇਂ ਹੀ ਸਾਡੀ ਜ਼ਬਾਨ ਬਾਰੇ ਹੈ। ਇਹ ਸਾਡੇ ਸਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਸ਼ੇਖੀ ਮਾਰਦੀ ਹੈ ਕਿ ਇਹ ਮਹਾਨ ਗੱਲਾਂ ਕਰ ਸੱਕਦੀ ਹੈ। ਜੰਗਲ ਦੀ ਭਿਆਨਕ ਅੱਗ ਇੱਕ ਨਿੱਕੀ ਜਿਹੀ ਚੰਗਿਆਰੀ ਨਾਲ ਭੜਕ ਸੱਕਦੀ ਹੈ।
੧ ਥੱਸਲੁਨੀਕੀਆਂ 2:15
ਉਨ੍ਹਾਂ ਯਹੂਦੀਆਂ ਨੇ ਪ੍ਰਭੂ ਯਿਸੂ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਨਬੀਆਂ ਨੂੰ ਕਤਲ ਕੀਤਾ। ਅਤੇ ਉਨ੍ਹਾਂ ਯਹੂਦੀਆਂ ਨੇ ਸਾਨੂੰ ਉਹ ਕੌਮ ਛੱਡਣ ਲਈ ਮਜਬੂਰ ਕੀਤਾ। ਪਰਮੇਸ਼ੁਰ ਉਨ੍ਹਾਂ ਨਾਲ ਖੁਸ਼ ਨਹੀਂ ਹੈ। ਉਹ ਸਮੂਹ ਲੋਕਾਂ ਦੇ ਵਿਰੁੱਧ ਹੈ।
ਯੂਹੰਨਾ 11:47
ਤਾਂ ਫਿਰ ਪਰਧਾਨ ਜਾਜਕ ਅਤੇ ਫ਼ਰੀਸੀਆਂ ਨੇ ਯਹੂਦੀ ਕੌਂਸਲ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ? ਇਹ ਆਦਮੀ ਬਹੁਤ ਕਰਿਸ਼ਮੇ ਕਰ ਰਿਹਾ ਹੈ।
ਯੂਹੰਨਾ 9:40
ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇੜੇ ਖੜ੍ਹੇ ਸਨ, ਇਹ ਸੁਣਿਆਂ ਅਤੇ ਆਖਿਆ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?”
ਮੱਤੀ 27:39
ਅਤੇ ਆਉਣ ਜਾਣ ਵਾਲੇ ਲੋਕ ਉਸ ਨੂੰ ਆਉਂਦੇ ਜਾਂਦੇ ਹੋਏ ਤਾਨੇ ਮਾਰਨ ਲੱਗੇ ਅਤੇ ਸਿਰ ਹਿਲਾਕੇ ਕਹਿਣ ਲੱਗੇ,
ਆਮੋਸ 7:2
ਟਿੱਡੀਦਲ ਸਾਰੇ ਦੇਸ ਦਾ ਘਾਹ ਖਾ ਗਿਆ। ਉਸ ਉਪਰੰਤ ਮੈਂ ਕਿਹਾ, “ਯਹੋਵਾਹ, ਮੇਰੇ ਪ੍ਰਭੂ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਸਾਨੂੰ ਮੁਆਫ਼ ਕਰਦੇ! ਯਾਕੂਬ ਕਿਵੇਂ ਬਚੇਗਾ! ਉਹ ਅਜੇ ਬਹੁਤ ਛੋਟਾ ਹੈ!”
ਹਿਜ਼ ਕੀ ਐਲ 22:30
“ਮੈਂ ਲੋਕਾਂ ਨੂੰ ਉਨ੍ਹਾਂ ਦਾ ਬਚਾਉ ਕਰਨ ਲਈ ਉਨ੍ਹਾਂ ਦੀਆਂ ਜ਼ਿੰਦਗੀਆਂ ਬਦਲਣ ਲਈ ਆਖਿਆ ਸੀ। ਮੈਂ ਲੋਕਾਂ ਨੂੰ ਦੀਵਾਰਾਂ ਦੀ ਮੁਰੰਮਤ ਕਰਨ ਲਈ ਆਖਿਆ ਸੀ। ਮੈਂ ਉਨ੍ਹਾਂ ਨੂੰ ਕੰਧਾਂ ਦੇ ਉਨ੍ਹਾਂ ਸੁਰਾਖਾਂ ਕੋਲ ਖੜ੍ਹੇ ਹੋਣ ਲਈ ਆਖਿਆ ਸੀ ਅਤੇ ਆਪਣੇ ਸ਼ਹਿਰ ਲਈ ਲੜਨ ਅਤੇ ਰੱਖਿਆ ਕਰਨ ਲਈ ਆਖਿਆ ਸੀ। ਪਰ ਕੋਈ ਬੰਦਾ ਸਹਾਇਤਾ ਲਈ ਨਹੀਂ ਬਹੁੜਿਆ!
ਯਰਮਿਆਹ 15:1
ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਯਹੂਦਾਹ ਦੇ ਲੋਕਾਂ ਲਈ ਪ੍ਰਾਰਥਨਾ ਕਰਨ ਵਾਸਤੇ ਭਾਵੇਂ ਮੂਸਾ ਅਤੇ ਸਮੂਏਲ ਵੀ ਇੱਥੇ ਹੋਣ, ਮੈਨੂੰ ਇਨ੍ਹਾਂ ਲੋਕਾਂ ਉੱਤੇ ਕੋਈ ਅਫ਼ਸੋਸ ਨਹੀਂ ਹੋਵੇਗਾ। ਯਹੂਦਾਹ ਦੇ ਲੋਕਾਂ ਨੂੰ ਮੇਰੇ ਕੋਲੋਂ ਦੂਰ ਭੇਜ ਦੇ। ਉਨ੍ਹਾਂ ਨੂੰ ਚੱਲੇ ਜਾਣ ਲਈ ਆਖਦੇ।
ਯਸਈਆਹ 28:14
ਕੋਈ ਬੰਦਾ ਵੀ ਪਰਮੇਸ਼ੁਰ ਦੇ ਨਿਆਂ ਤੋਂ ਬਚ ਨਹੀਂ ਸੱਕਦਾ ਤੁਸੀਂ ਮਖੌਲੀਓ ਜੋ ਯਰੂਸ਼ਲਮ ਦੇ ਲੋਕਾਂ ਉੱਪਰ ਸ਼ਾਸ਼ਨ ਕਰਦੇ ਹੋ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ।
ਅਮਸਾਲ 16:14
ਜਦੋਂ ਰਾਜਾ ਕਰੋਧਵਾਨ ਹੁੰਦਾ ਹੈ ਤਾਂ ਉਹ ਕਿਸੇ ਨੂੰ ਮਾਰ ਵੀ ਸੱਕਦਾ ਹੈ। ਸਿਆਣਾ ਬੰਦਾ ਰਾਜੇ ਨੂੰ ਪ੍ਰਸੰਨ ਰੱਖਣ ਦੀ ਕੋਸ਼ਿਸ਼ ਕਰੇਗਾ।
੨ ਸਮੋਈਲ 24:16
ਜਦੋਂ ਦੂਤ ਨੇ ਯਰੂਸ਼ਲਮ ਦੇ ਨਾਸ ਕਰਨ ਨੂੰ ਆਪਣਾ ਹੱਥ ਪਸਾਰਿਆ ਤਾਂ ਯਹੋਵਾਹ ਬੁਰਿਆਈ ਕਰਨ ਤੋਂ ਹਟ ਗਿਆ। ਜਿਸ ਦੂਤ ਨੇ ਲੋਕਾਂ ਨੂੰ ਨਸ਼ਠ ਕੀਤਾ ਉਸ ਨੂੰ ਯਹੋਵਾਹ ਨੇ ਆਖਿਆ, “ਬਸ ਕਰ, ਬਹੁਤ ਹੋ ਗਿਆ, ਆਪਣਾ ਹੱਥ ਨੀਵੇਂ ਕਰ ਲੈ।” ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਅਰਵਨਾਹ ਦੇ ਖਲਵਾੜੇ ਕੋਲ ਖੜੋਤਾ ਸੀ।
ਅਸਤਸਨਾ 9:18
ਫ਼ੇਰ ਮੈਂ 40 ਦਿਨ ਅਤੇ 40 ਰਾਤਾ ਯਹੋਵਾਹ ਅੱਗੇ ਧਰਤੀ ਉੱਤੇ ਪਿਆ ਰਿਹਾ, ਜਿਵੇਂ ਮੈਂ ਪਹਿਲਾਂ ਕੀਤਾ ਸੀ। ਮੈਂ ਖਾਣਾ-ਪੀਣਾ ਬੰਦ ਕਰ ਦਿੱਤਾ। ਇਹ ਮੈਂ ਇਸ ਵਾਸਤੇ ਕੀਤਾ ਕਿਉਂਕਿ ਤੁਸਾਂ ਬਹੁਤ ਗੰਭੀਰ ਪਾਪ ਕੀਤਾ ਸੀ। ਤੁਸੀਂ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬਦ ਸੀ ਅਤੇ ਤੁਸੀਂ ਉਸ ਨੂੰ ਕਰੋਧਵਾਨ ਕਰ ਦਿੱਤਾ।
ਗਿਣਤੀ 25:11
“ਮੇਰੇ ਮਨ ਵਿੱਚ ਆਪਣੇ ਲੋਕਾਂ ਲਈ ਬਹੁਤ ਪਿਆਰ ਹੈ-ਮੈਂ ਚਾਹੁੰਦਾ ਹਾਂ ਕਿ ਉਹ ਸਿਰਫ਼ ਮੇਰੇ ਹੀ ਰਹਿਣ। ਅਲਆਜ਼ਾਰ ਦੇ ਪੁੱਤਰ ਫ਼ੀਨਹਾਸ, ਜਾਜਕ ਹਾਰੂਨ ਦੇ ਪੋਤਰੇ ਨੇ ਲੋਕਾਂ ਨੂੰ ਮੇਰੇ ਕਹਿਰ ਤੋਂ ਬਚਾ ਲਿਆ। ਉਸ ਨੇ ਅਜਿਹਾ ਮੇਰੇ ਲੋਕਾਂ ਵਾਸਤੇ ਇਨ੍ਹਾਂ ਭਾਵਾਂ ਦੇ ਪ੍ਰਗਟਾਵੇ ਰਾਹੀਂ ਕੀਤਾ। ਇਸ ਲਈ ਮੈਂ ਲੋਕਾਂ ਨੂੰ ਉਸ ਤਰ੍ਹਾਂ ਨਹੀਂ ਮਾਰਾਂਗਾ ਜਿਸ ਤਰ੍ਹਾਂ ਮੈਂ ਚਾਹੁੰਦਾ ਸੀ।
ਖ਼ਰੋਜ 32:10
ਇਸ ਲਈ ਹੁਣ ਮੈਨੂੰ ਇਨ੍ਹਾਂ ਨੂੰ ਕਰੋਧ ਵਿੱਚ ਤਬਾਹ ਕਰ ਲੈਣ ਦੇ। ਫ਼ੇਰ ਮੈਂ ਤੇਰੇ ਵਿੱਚੋਂ ਇੱਕ ਮਹਾਨ ਕੌਮ ਬਣਾਵਾਂਗਾ।”