Proverbs 3:17
ਉਸਦਾ ਰਾਹ ਬੜਾ ਪ੍ਰਸੰਸਾਮਈ ਹੈ ਅਤੇ ਉਸ ਦੇ ਸਾਰੇ ਰਾਹ ਸ਼ਾਂਤੀ ਵੱਲ ਅਗਵਾਈ ਕਰਦੇ ਹਨ।
Proverbs 3:17 in Other Translations
King James Version (KJV)
Her ways are ways of pleasantness, and all her paths are peace.
American Standard Version (ASV)
Her ways are ways of pleasantness, And all her paths are peace.
Bible in Basic English (BBE)
Her ways are ways of delight, and all her goings are peace.
Darby English Bible (DBY)
Her ways are ways of pleasantness, and all her paths are peace.
World English Bible (WEB)
Her ways are ways of pleasantness. All her paths are peace.
Young's Literal Translation (YLT)
Her ways `are' ways of pleasantness, And all her paths `are' peace.
| Her ways | דְּרָכֶ֥יהָ | dĕrākêhā | deh-ra-HAY-ha |
| are ways | דַרְכֵי | darkê | dahr-HAY |
| of pleasantness, | נֹ֑עַם | nōʿam | NOH-am |
| all and | וְֽכָל | wĕkol | VEH-hole |
| her paths | נְתִ֖יבוֹתֶ֣יהָ | nĕtîbôtêhā | neh-TEE-voh-TAY-ha |
| are peace. | שָׁלֽוֹם׃ | šālôm | sha-LOME |
Cross Reference
ਮੱਤੀ 11:28
“ਉਹ ਸਾਰੇ ਲੋਕ ਜੋ ਥੱਕੇ ਹੋਏ ਹਨ ਅਤੇ ਜਿਨ੍ਹਾਂ ਨੇ ਭਾਰੀ ਬੋਝ ਚੁੱਕੇ ਹੋਏ ਹਨ ਮੇਰੇ ਕੋਲ ਆਵੋ, ਮੈਂ ਤੁਹਾਨੂੰ ਆਰਾਮ ਦੇਵਾਂਗਾ।
ਜ਼ਬੂਰ 119:165
ਉਹ ਲੋਕ ਜਿਹੜੇ ਤੁਹਾਡੇ ਉਪਦੇਸ਼ਾ ਨੂੰ ਪਿਆਰ ਕਰਦੇ ਹਨ ਅਸਲੀ ਸ਼ਾਂਤੀ ਪ੍ਰਾਪਤ ਕਰਨਗੇ। ਅਤੇ ਉਨ੍ਹਾਂ ਨੂੰ ਕੁਝ ਵੀ ਨਹੀਂ ਡੇਗ ਸੱਕੇਗਾ।
ਫ਼ਿਲਿੱਪੀਆਂ 4:8
ਭਰਾਵੋ ਅਤੇ ਭੈਣੋ, ਉਨ੍ਹਾਂ ਗੱਲਾਂ ਵੱਲ ਧਿਆਨ ਦਿਓ ਜੋ ਸੱਚੀਆਂ, ਸਤਿਕਾਰ ਯੋਗ, ਸਹੀ, ਸ਼ੁੱਧ, ਪਿਆਰ ਕਰਨ ਯੋਗ ਅਤੇ ਪ੍ਰਸੰਸਾ ਕਰਨ ਯੋਗ ਹਨ। ਹਮੇਸ਼ਾ ਉਨ੍ਹਾਂ ਗੱਲਾਂ ਬਾਰੇ ਸੋਚੋ ਜੋ ਉੱਤਮ ਅਤੇ ਪ੍ਰਸ਼ੰਸਾ ਯੋਗ ਹਨ।
ਰੋਮੀਆਂ 5:1
ਨਿਆਂ ਅਨੁਸਾਰ ਜੇਕਰ ਅਸੀਂ ਆਪਣੀ ਨਿਹਚਾ ਕਾਰਣ ਧਰਮੀ ਬਣਾਏ ਗਏ ਹਾਂ, ਤਾਂ ਸਾਡੀ ਆਪਣੇ ਪ੍ਰਭੂ, ਯਿਸੂ ਮਸੀਹ, ਰਾਹੀਂ ਪਰਮੇਸ਼ੁਰ ਨਾਲ ਸ਼ਾਂਤੀ ਹੈ।
ਲੋਕਾ 1:79
ਇਹ ਨਵੀਂ ਸਵੇਰ ਉਨ੍ਹਾਂ ਲੋਕਾਂ ਤੇ ਚਮਕੇਗੀ ਜੋ ਹਨੇਰੇ ਅਤੇ ਮੌਤ ਦੇ ਪਰਛਾਵੇਂ ਵਿੱਚ ਰਹਿ ਰਹੇ ਹਨ। ਤਾਂ ਜੋ ਸਾਡੇ ਕਦਮ ਸ਼ਾਂਤੀ ਵੱਲ ਵੱਧ ਸੱਕਣ।”
ਯਸਈਆਹ 57:19
ਮੈਂ ਉਨ੍ਹਾਂ ਨੂੰ ਇੱਕ ਨਵਾਂ ਸ਼ਬਦ ‘ਅਮਨ’ ਸਿੱਖਾਵਾਂਗਾ। ਮੈਂ ਆਪਣੇ ਨਜ਼ਦੀਕੀ ਲੋਕਾਂ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਅਮਨ ਦੇਵਾਂਗਾ ਜਿਹੜੇ ਬਹੁਤ ਦੂਰ ਨੇ। ਮੈਂ ਉਨ੍ਹਾਂ ਲੋਕਾਂ ਨੂੰ ਅਰੋਗ ਕਰਾਂਗਾ!” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।
ਯਸਈਆਹ 26:3
ਯਹੋਵਾਹ ਜੀ, ਤਸੀਁ ਉਨ੍ਹਾਂ ਲੋਕਾਂ ਨੂੰ, ਜਿਹੜੇ ਤੁਹਾਡੇ ਉੱਤੇ ਨਿਰਭਰ ਕਰਦੇ ਨੇ ਅਤੇ ਜਿਹੜੇ ਤੁਹਾਡੇ ਉੱਤੇ ਭਰੋਸਾ ਕਰਦੇ ਨੇ ਸੱਚਾ ਅਮਨ ਦਿੰਦੇ ਹੋ।
ਅਮਸਾਲ 22:18
ਜੇ ਤੁਸੀਂ ਇਨ੍ਹਾਂ ਸਿੱਖਿਆਵਾਂ ਦੀ ਆਪਣੇ ਪੇਟ ਅੰਦਰ ਰੱਖਿਆ ਕਰੋਗੇ, ਉਹ ਅਨੰਦਮਈ ਹੋਣਗੀਆਂ। ਹਮੇਸ਼ਾ ਇਨ੍ਹਾਂ ਨੂੰ ਆਪਣੇ ਬੁਲ੍ਹਾਂ ਤੇ ਰੱਖੋ।
ਅਮਸਾਲ 16:7
ਜਦੋਂ ਕੋਈ ਬੰਦਾ ਯਹੋਵਾਹ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਜਿਉਂਦਾ ਹੈ, ਉਹ (ਪਰਮੇਸ਼ੁਰ) ਉਸ ਦੇ ਦੁਸ਼ਮਣਾਂ ਨੂੰ ਵੀ ਉਸ ਦੇ ਨਾਲ ਸ਼ਾਂਤੀ ਵਿੱਚ ਰਹਿਣ ਦਿੰਦਾ ਹੈ।
ਅਮਸਾਲ 2:10
ਕਿਉਂ ਕਿ ਤੁਹਾਡੇ ਦਿਲ ਵਿੱਚ ਸਿਆਣਪ ਆ ਵੱਸੇਗੀ, ਅਤੇ ਗਿਆਨ ਤੁਹਾਨੂੰ ਖੁਸ਼ ਕਰੇਗਾ।
ਜ਼ਬੂਰ 119:174
ਯਹੋਵਾਹ, ਮੈਂ ਚਾਹੁੰਦਾ ਹਾਂ ਕਿ ਤੁਸੀਂ ਮੈਨੂੰ ਬਚਾਉ। ਪਰ ਤੁਹਾਡੀਆਂ ਸਿੱਖਿਆਵਾਂ ਮੈਨੂੰ ਖੁਸ਼ੀ ਦਿੰਦੀਆਂ ਹਨ।
ਜ਼ਬੂਰ 119:103
ਤੁਹਾਡੇ ਸ਼ਬਦ ਮੇਰੇ ਮੂੰਹ ਵਿੱਚਲੇ ਸ਼ਹਿਦ ਨਾਲੋਂ ਵੀ ਮਿੱਠੇ ਹਨ।
ਜ਼ਬੂਰ 119:47
ਮੈਨੂੰ ਤੁਹਾਡੇ ਆਦੇਸ਼ਾਂ ਦਾ ਅਧਿਐਨ ਕਰਨਾ ਚੰਗਾ ਲੱਗਦਾ ਹੈ, ਯਹੋਵਾਹ। ਮੈਂ ਉਨ੍ਹਾਂ ਆਦੇਸ਼ਾ ਨੂੰ ਪਿਆਰ ਕਰਦਾ ਹਾਂ।
ਜ਼ਬੂਰ 119:14
ਮੈਨੂੰ ਤੁਹਾਡੇ ਕਰਾਰ ਦਾ ਅਧਿਐਨ ਕਰਨਾ ਸਭ ਕਾਸੇ ਨਾਲੋਂ ਵੱਧੇਰੇ ਚੰਗਾ ਲੱਗਦਾ ਹੈ।
ਜ਼ਬੂਰ 112:1
ਯਹੋਵਾਹ ਦੀ ਉਸਤਤਿ ਕਰੋ! ਉਹ ਬੰਦਾ ਜਿਹੜਾ ਡਰਦਾ ਅਤੇ ਯਹੋਵਾਹ ਦਾ ਆਦਰ ਕਰਦਾ ਹੈ ਬਹੁਤ ਪ੍ਰਸੰਨ ਹੋਵੇਗਾ। ਉਹ ਬੰਦਾ ਪਰਮੇਸ਼ੁਰ ਦੇ ਆਦੇਸ਼ਾਂ ਨੂੰ ਪਿਆਰ ਕਰਦਾ ਹੈ।
ਜ਼ਬੂਰ 63:3
ਤੁਹਾਡਾ ਪਿਆਰ ਜ਼ਿੰਦਗੀ ਨਾਲੋਂ ਬਿਹਤਰ ਹੈ। ਮੇਰੇ ਬੁਲ੍ਹ ਤੁਹਾਡੀ ਉਸਤਤਿ ਕਰਦੇ ਹਨ।
ਜ਼ਬੂਰ 37:11
ਨਿਮ੍ਰ ਲੋਕਾਂ ਨੂੰ ਉਹ ਭੂਮੀ ਮਿਲੇਗੀ ਜਿਸਦਾ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ ਅਤੇ ਉਹ ਸ਼ਾਂਤੀ ਦਾ ਮਜ਼ਾ ਲੈਣਗੇ।
ਜ਼ਬੂਰ 25:10
ਯਹੋਵਾਹ ਉਨ੍ਹਾਂ ਲੋਕਾਂ ਲਈ ਦਯਾਵਾਨ ਅਤੇ ਵਫ਼ਾਦਾਰ ਹੈ ਜਿਹੜੇ ਉਸ ਦੇ ਵਾਦਿਆਂ, ਅਤੇ ਕਰਾਰਾਂ ਦਾ ਅਨੁਸਰਣ ਕਰਦੇ ਹਨ।
ਜ਼ਬੂਰ 19:10
ਯਹੋਵਾਹ ਦੇ ਉਪਦੇਸ਼ ਹਾਲੇ ਵੀ ਸਭ ਤੋਂ ਚੰਗੇ ਸੋਨੇ ਨਾਲੋਂ ਮਹਿੰਗੇ ਹਨ ਅਤੇ ਉਹ ਸਭ ਨਾਲੋਂ ਵੱਧੀਆਂ ਸ਼ਹਿਦ ਤੋਂ ਵੀ ਮਿੱਠੇ ਹਨ ਜਿਹੜਾ ਸਿੱਧਾ ਸ਼ਹਿਦ ਦੀਆਂ ਮੱਖੀਆਂ ਦੇ ਛੱਤੇ ਵਿੱਚੋਂ ਪ੍ਰਾਪਤ ਕੀਤਾ ਗਿਆ ਹੈ।