Proverbs 3:5
ਯਹੋਵਾਹ ਉੱਤੇ ਪੂਰੀ ਤਰ੍ਹਾਂ ਭਰੋਸਾ ਕਰੋ, ਆਪਣੀ ਹੀ ਸਮਝਦਾਰੀ ਉੱਤੇ ਨਿਰਭਰ ਨਾ ਰਹੋ।
Proverbs 3:5 in Other Translations
King James Version (KJV)
Trust in the LORD with all thine heart; and lean not unto thine own understanding.
American Standard Version (ASV)
Trust in Jehovah with all thy heart, And lean not upon thine own understanding:
Bible in Basic English (BBE)
Put all your hope in God, not looking to your reason for support.
Darby English Bible (DBY)
Confide in Jehovah with all thy heart, and lean not unto thine own intelligence;
World English Bible (WEB)
Trust in Yahweh with all your heart, And don't lean on your own understanding.
Young's Literal Translation (YLT)
Trust unto Jehovah with all thy heart, And unto thine own understanding lean not.
| Trust | בְּטַ֣ח | bĕṭaḥ | beh-TAHK |
| in | אֶל | ʾel | el |
| the Lord | יְ֭הוָה | yĕhwâ | YEH-va |
| with all | בְּכָל | bĕkāl | beh-HAHL |
| heart; thine | לִבֶּ֑ךָ | libbekā | lee-BEH-ha |
| and lean | וְאֶל | wĕʾel | veh-EL |
| not | בִּֽ֝ינָתְךָ֗ | bînotkā | BEE-note-HA |
| unto | אַל | ʾal | al |
| thine own understanding. | תִּשָּׁעֵֽן׃ | tiššāʿēn | tee-sha-ANE |
Cross Reference
ਜ਼ਬੂਰ 37:5
ਯਹੋਵਾਹ ਤੇ ਨਿਰਭਰ ਹੋਵੋ, ਅਤੇ ਉਸ ਵਿੱਚ ਯਕੀਨ ਰੱਖੋ। ਫ਼ੇਰ ਜਿਹੜਾ ਲੋੜੀਦਾ ਹੈ, ਉਹ ਕਰੇਗਾ।
ਯਰਮਿਆਹ 17:7
“ਪਰ ਜਿਹੜਾ ਖੁਦਦਾਰ ਬੰਦਾ ਯਹੋਵਾਹ ਵਿੱਚ ਭਰੋਸਾ ਰੱਖਦਾ ਧੰਨ ਹੈ। ਕਿਉਂ ਕਿ ਯਹੋਵਾਹ ਉਸ ਨੂੰ ਦਰਸਾ ਦੇਵੇਗਾ ਕਿ ਯਹੋਵਾਹ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ।
ਅਮਸਾਲ 28:26
ਜਿਹੜਾ ਆਦਮੀ ਆਪਣੇ-ਆਪ ਵਿੱਚ ਭਰੋਸਾ ਰੱਖਦਾ ਹੈ ਮੂਰਖ ਹੈ, ਪਰ ਜਿਹੜਾ ਆਦਮੀ ਸਿਆਣਪਤਾ ਅਨੁਸਾਰ ਰਹਿੰਦਾ ਹੈ, ਸੁਰੱਖਿਅਤ ਹੈ।
ਜ਼ਬੂਰ 37:3
ਜੇ ਤੁਸੀਂ ਯਹੋਵਾਹ ਵਿੱਚ ਯਕੀਨ ਰੱਖਦੇ ਹੋ ਅਤੇ ਚੰਗੇ ਕਾਰੇ ਕਰਦੇ ਹੋ, ਤੁਸੀਂ ਧਰਤੀ ਉੱਤੇ ਜੀਵੋਂਗੇ ਅਤੇ ਉਨ੍ਹਾਂ ਵਿਭਿੰਨ ਚੀਜ਼ਾਂ ਨਾਲ ਆਨੰਦਿਤ ਹੋ ਜਾਵੋਂਗੇ ਜੋ ਉਹ ਦਿੰਦਾ ਹੈ।
ਜ਼ਬੂਰ 62:8
ਹੇ ਲੋਕੋ, ਹਰ ਸਮੇਂ ਪਰਮੇਸ਼ੁਰ ਵਿੱਚ ਯਕੀਨ ਰੱਖੋ। ਪਰਮੇਸ਼ੁਰ ਨੂੰ ਤੁਹਾਡੀਆਂ ਮੁਸੀਬਤਾਂ ਬਾਰੇ ਦੱਸੋ। ਪਰਮੇਸ਼ੁਰ ਹੀ ਸਾਡਾ ਸੁਰੱਖਿਆ ਦਾ ਸਥਾਨ ਹੈ।
ਯਸਈਆਹ 12:2
ਮੈਨੂੰ ਉਸ ਉੱਤੇ ਭਰੋਸਾ ਹੈ। ਮੈਂ ਭੈਭੀਤ ਨਹੀਂ ਹਾਂ। ਉਹ ਮੈਨੂੰ ਬਚਾਉਂਦਾ ਹੈ। ਯਹੋਵਾਹ ਯਾਹ ਮੇਰੀ ਸ਼ਕਤੀ ਹੈ। ਉਹ ਮੈਨੂੰ ਬਚਾਉਂਦਾ ਹੈ। ਅਤੇ ਮੈਂ ਉਸ ਬਾਰੇ ਉਸਤਤ ਦੇ ਗੀਤ ਗਾਉਂਦਾ ਹਾਂ।
ਯਰਮਿਆਹ 10:23
ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਲੋਕ ਸੱਚਮੁੱਚ ਨਹੀਂ ਜਾਣਦੇ ਹਨ ਕਿ ਆਪਣਾ ਜੀਵਨ ਕਿਵੇਂ ਜਿਉਣਾ ਹੈ। ਲੋਕ ਸੱਚਮੁੱਚ ਜਿਉਣ ਦਾ ਸਹੀ ਤਰੀਕਾ ਨਹੀਂ ਜਾਣਦੇ ਹਨ।
ਯਸਈਆਹ 26:3
ਯਹੋਵਾਹ ਜੀ, ਤਸੀਁ ਉਨ੍ਹਾਂ ਲੋਕਾਂ ਨੂੰ, ਜਿਹੜੇ ਤੁਹਾਡੇ ਉੱਤੇ ਨਿਰਭਰ ਕਰਦੇ ਨੇ ਅਤੇ ਜਿਹੜੇ ਤੁਹਾਡੇ ਉੱਤੇ ਭਰੋਸਾ ਕਰਦੇ ਨੇ ਸੱਚਾ ਅਮਨ ਦਿੰਦੇ ਹੋ।
ਜ਼ਬੂਰ 146:3
ਆਪਣੇ ਆਗੂਆਂ ਉੱਤੇ ਮਦਦ ਲਈ ਨਿਰਭਰ ਨਾ ਕਰੋ, ਲੋਕਾਂ ਉੱਤੇ ਵਿਸ਼ਵਾਸ ਨਾ ਕਰੋ। ਕਿਉਂਕਿ ਲੋਕ ਤੁਹਾਨੂੰ ਨਹੀਂ ਬਚਾ ਸੱਕਦੇ।
ਜ਼ਬੂਰ 37:7
ਯਹੋਵਾਹ ਉੱਤੇ ਭਰੋਸਾ ਕਰੋ ਅਤੇ ਉਸਦੀ ਮਦਦ ਲਈ ਇੰਤਜ਼ਾਰ ਕਰੋ। ਜਦੋਂ ਮੰਦੇ ਲੋਕੀਂ ਸਫ਼ਲ ਹੋ ਜਾਂਦੇ ਹਨ ਪਰੇਸ਼ਾਨ ਨਾ ਹੋਵੋ। ਜਦੋਂ ਬੁਰੇ ਲੋਕ ਦੁਸ਼ਟ ਵਿਉਂਤਾ ਬਣਾਉਂਦੇ ਹਨ, ਅਤੇ ਉਹ ਸਫ਼ਲ ਹੋ ਜਾਂਦੇ ਹਨ।
੧ ਕੁਰਿੰਥੀਆਂ 3:18
ਆਪਣੇ-ਆਪ ਨੂੰ ਮੂਰਖ ਨਾ ਬਣਾਉ। ਜੇ ਤੁਹਾਡੇ ਵਿੱਚੋਂ ਕੋਈ ਵਿਅਕਤੀ ਇਹ ਸੋਚਦਾ ਹੈ ਕਿ ਉਹ ਦੁਨੀਆਂ ਵਿੱਚ ਸਿਆਣਾ ਮਨੁੱਖ ਹੈ, ਤਾਂ ਉਸ ਨੂੰ ਮੂਰਖ ਬਣ ਜਾਣਾ ਚਾਹੀਦਾ ਹੈ। ਫ਼ੇਰ ਉਹ ਵਿਅਕਤੀ ਸੱਚਮੁੱਚ ਦਾ ਸਿਆਣਾ ਬਣ ਸੱਕਦਾ ਹੈ।
ਅਮਸਾਲ 3:7
ਆਪਣੇ ਆਪ ਨੂੰ ਚਲਾਕ ਨਾ ਸਮਝੋ, ਪਰ ਯਹੋਵਾਹ ਪਾਸੋਂ ਡਰੋ ਅਤੇ ਬਦੀ ਤੋਂ ਦੂਰ ਰਹੋ।
ਯਰਮਿਆਹ 9:23
ਯਹੋਵਾਹ ਆਖਦਾ ਹੈ: “ਸਿਆਣੇ ਲੋਕਾਂ ਨੂੰ ਆਪਣੀ ਸਿਆਣਪ ਦੀਆਂ ਫੜਾਂ ਨਹੀਂ ਮਾਰਨੀਆਂ ਚਾਹੀਦੀਆਂ। ਤਾਕਤਵਰ ਲੋਕਾਂ ਨੂੰ ਆਪਣੀ ਤਾਕਤ ਦੀਆਂ ਫਢ਼ਾਂ ਨਹੀਂ ਮਾਰਨੀਆਂ ਚਾਹੀਦੀਆਂ। ਅਮੀਰ ਲੋਕਾਂ ਨੂੰ ਆਪਣੀ ਦੌਲਤ ਦੀਆਂ ਫ਼ਢ਼ਾਂ ਨਹੀਂ ਮਾਰਨੀਆਂ ਚਾਹੀਦੀਆਂ।
ਜ਼ਬੂਰ 125:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਜਿਹੜੇ ਯਹੋਵਾਹ ਵਿੱਚ ਵਿਸ਼ਵਾਸ ਕਰਦੇ ਹਨ, ਉਹ ਸੀਯੋਨ ਪਰਬਤ ਵਾਂਗ ਹੋਣਗੇ। ਉਹ ਕਦੇ ਵੀ ਨਹੀਂ ਹਿਲਾਏ ਜਾਣਗੇ, ਉਹ ਸਦਾ ਹੀ ਰਹਿਣਗੇ।
ਅਮਸਾਲ 22:19
ਮੈਂ ਤੁਸਾਂ ਨੂੰ ਇਸ ਲਈ ਸਿੱਖਿਆ ਦੇ ਰਿਹਾ ਹਾਂ ਤਾਂ ਜੋ ਤੁਸੀਂ ਯਹੋਵਾਹ ਵਿੱਚ ਭਰੋਸਾ ਕਰ ਸੱਕੋਂ।
ਰੋਮੀਆਂ 12:16
ਇੱਕ ਦੂਜੇ ਨਾਲ ਅਮਨ ਸ਼ਾਂਤੀ ਵਿੱਚ ਰਹੋ। ਘਮੰਡੀ ਨਾ ਬਣੋ। ਸਾਧਾਰਣ ਲੋਕਾਂ ਨਾਲ ਦੋਸਤੀ ਕਰਨ ਦੇ ਚਾਹਵਾਨ ਬਣੋ। ਆਪਣੇ ਗਿਆਨ ਦਾ ਜ਼ਿਆਦਾ ਅੰਦਾਜ਼ਾ ਨਾ ਲਾਓ।
ਜ਼ਬੂਰ 115:9
ਇਸਰਾਏਲ ਦੇ ਲੋਕੋ, ਯਹੋਵਾਹ ਉੱਤੇ ਵਿਸ਼ਵਾਸ ਕਰੋ। ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ।
ਅਮਸਾਲ 23:4
-7- ਅਮੀਰ ਬਣਨ ਦੀ ਕੋਸ਼ਿਸ਼ ਵਿੱਚ ਆਪਣੇ-ਆਪ ਨੂੰ ਸੱਖਣਾ ਨਾ ਕਰੋ। ਕੁਝ ਸੂਝ ਰੱਖੋ ਕਿ ਕਦੋਂ ਰੁਕਣਾ ਹੈ।
੧ ਕੁਰਿੰਥੀਆਂ 8:1
ਮੂਰਤੀਆਂ ਨੂੰ ਭੇਂਟ ਕੀਤੇ ਭੋਜਨ ਬਾਰੇ ਹੁਣ ਮੈਂ ਕੁਰਬਾਨੀ ਦੇ ਉਸ ਮਾਸ ਬਾਰੇ ਲਿਖਾਂਗਾ ਜਿਹੜਾ ਮੂਰਤੀਆਂ ਨੂੰ ਚੜ੍ਹਾਇਆ ਜਾਂਦਾ ਹੈ। ਅਸੀਂ ਜਾਣਦੇ ਹਾਂ ਕਿ “ਸਾਨੂੰ ਸਾਰਿਆਂ ਨੂੰ ਗਿਆਨ ਹੈ।” ਗਿਆਨ ਤੁਹਾਨੂੰ ਘਮੰਡ ਨਾਲ ਭਰ ਦਿੰਦਾ ਹੈ। ਪਰ ਪ੍ਰੇਮ ਤੁਹਾਡੀ ਇਸ ਗੱਲ ਵਿੱਚ ਸਹਾਇਤਾ ਕਰਦਾ ਹੈ ਕਿ ਦੂਸਰੇ ਵੱਧੇਰੇ ਬਲਵਾਨ ਹੋਵੋ।
ਅੱਯੂਬ 13:15
ਮੈਂ ਪਰਮੇਸ਼ੁਰ ਵਿੱਚ ਭਰੋਸਾ ਕਰਦਾ ਰਹਾਂਗਾ ਭਾਵੇਂ ਪਰਮੇਸ਼ੁਰ ਮੈਨੂੰ ਮਾਰ ਹੀ ਮੁਕਾਵੇ। ਪਰ ਮੈਂ ਉਸ ਦੇ ਮੁਖ ਲਈ ਆਪਣੇ-ਆਪ ਦਾ ਬਚਾਉ ਕਰਾਂਗਾ।
ਅਫ਼ਸੀਆਂ 1:12
ਅਸੀਂ ਪਹਿਲੇ ਲੋਕ ਹਾਂ ਜਿਨ੍ਹਾਂ ਨੇ ਮਸੀਹ ਵਿੱਚ ਉਮੀਦ ਰੱਖੀ। ਅਤੇ ਸਾਨੂੰ ਇਸ ਲਈ ਚੁਣਿਆ ਗਿਆ ਸੀ ਤਾਂ ਜੋ ਅਸੀਂ ਪਰਮੇਸ਼ੁਰ ਦੀ ਮਹਿਮਾ ਦੀ ਉਸਤਤਿ ਕਰ ਸੱਕੀਏ।