Proverbs 3:6
ਹਮੇਸ਼ਾ ਪਰਮੇਸ਼ੁਰ ਦੇ ਹੁਕਮ ਦਾ ਪਾਲਣ ਕਰੋ ਜਿੱਥੇ ਵੀ ਤੁਸੀਂ ਜਾਵੋਂ। ਉਹ ਤੁਹਾਡੇ ਰਾਹਾਂ ਨੂੰ ਸਿੱਧਿਆਂ ਕਰੇਗਾ।
Proverbs 3:6 in Other Translations
King James Version (KJV)
In all thy ways acknowledge him, and he shall direct thy paths.
American Standard Version (ASV)
In all thy ways acknowledge him, And he will direct thy paths.
Bible in Basic English (BBE)
In all your ways give ear to him, and he will make straight your footsteps.
Darby English Bible (DBY)
in all thy ways acknowledge him, and he will make plain thy paths.
World English Bible (WEB)
In all your ways acknowledge him, And he will direct your paths.
Young's Literal Translation (YLT)
In all thy ways know thou Him, And He doth make straight thy paths.
| In all | בְּכָל | bĕkāl | beh-HAHL |
| thy ways | דְּרָכֶ֥יךָ | dĕrākêkā | deh-ra-HAY-ha |
| acknowledge | דָעֵ֑הוּ | dāʿēhû | da-A-hoo |
| he and him, | וְ֝ה֗וּא | wĕhûʾ | VEH-HOO |
| shall direct | יְיַשֵּׁ֥ר | yĕyaššēr | yeh-ya-SHARE |
| thy paths. | אֹֽרְחֹתֶֽיךָ׃ | ʾōrĕḥōtêkā | OH-reh-hoh-TAY-ha |
Cross Reference
ਅਮਸਾਲ 16:3
ਆਪਣੇ ਹਰ ਕੰਮ ਵਿੱਚ ਯਹੋਵਾਹ ਵੱਲ ਪਰਤੋਂ, ਅਤੇ ਤੁਹਾਡੀਆਂ ਸਾਰੀਆਂ ਵਿਉਂਤਾ ਸਥਾਪਿਤ ਕੀਤੀਆਂ ਜਾਣਗੀਆਂ।
ਜ਼ਬੂਰ 32:8
ਯਹੋਵਾਹ ਆਖਦਾ ਹੈ, “ਮੈਂ ਤੈਨੂੰ ਸਿੱਖਿਆ ਦੇਵਾਂਗਾ ਅਤੇ ਤੇਰੀ ਰਾਹਨੁਮਾਈ ਉਸ ਤਰ੍ਹਾਂ ਕਰਾਂਗਾ ਜਿਵੇਂ ਤੈਨੂੰ ਜਿਉਣਾ ਚਾਹੀਦਾ ਹੈ। ਮੈਂ ਤੈਨੂੰ ਬਚਾਵਾਂਗਾ ਅਤੇ ਤੇਰਾ ਰਹਿਨੁਮਾ ਬਣਾਂਗਾ।
ਫ਼ਿਲਿੱਪੀਆਂ 4:6
ਕਾਸੇ ਦੀ ਵੀ ਚਿੰਤਾ ਨਾ ਕਰੋ। ਪਰ ਹਰ ਹਾਲਤ ਵਿੱਚ, ਪਰਮੇਸ਼ੁਰ ਨੂੰ ਉਹ ਪੁੱਛਦਿਆਂ ਹੋਇਆਂ ਪ੍ਰਾਰਥਨਾ ਕਰੋ ਜੋ ਤੁਹਾਨੂੰ ਲੋੜੀਂਦਾ ਹੈ। ਅਤੇ ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਉਸਦਾ ਧੰਨਵਾਦ ਕਰੋ।
ਯਰਮਿਆਹ 10:23
ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਲੋਕ ਸੱਚਮੁੱਚ ਨਹੀਂ ਜਾਣਦੇ ਹਨ ਕਿ ਆਪਣਾ ਜੀਵਨ ਕਿਵੇਂ ਜਿਉਣਾ ਹੈ। ਲੋਕ ਸੱਚਮੁੱਚ ਜਿਉਣ ਦਾ ਸਹੀ ਤਰੀਕਾ ਨਹੀਂ ਜਾਣਦੇ ਹਨ।
ਯਾਕੂਬ 1:5
ਪਰ ਜੇ ਤੁਹਾਡੇ ਵਿੱਚੋਂ ਕੋਈ ਸਿਆਣਪ ਲੋੜਦਾ ਹੈ ਤਾਂ ਤੁਹਾਨੂੰ ਇਹ ਪਰਮੇਸ਼ੁਰ ਪਾਸੋਂ ਮੰਗਣੀ ਚਾਹੀਦੀ ਹੈ। ਪਰਮੇਸ਼ੁਰ ਉਦਾਰ ਹੈ। ਉਹ ਸਮੂਹ ਲੋਕਾਂ ਨੂੰ ਦਾਤਾਂ ਦੇਕੇ ਪ੍ਰਸੰਨ ਹੁੰਦਾ ਹੈ। ਇਸ ਲਈ ਪਰਮੇਸ਼ੁਰ ਤੁਹਾਨੂੰ ਸਿਆਣਪ ਦੇਵੇਗਾ।
ਅਮਸਾਲ 16:9
ਆਦਮੀ ਆਪਣੇ ਰਾਹ ਦੀ ਚੋਣ ਕਰ ਸੱਕਦਾ ਪਰ ਇਹ ਯਹੋਵਾਹ ਹੈ ਜੋ ਉਸ ਦੇ ਕਦਮਾਂ ਦਾ ਨਿਰਦੇਸ਼ਨ ਕਰਦਾ।
ਜ਼ਬੂਰ 25:8
ਯਹੋਵਾਹ ਸੱਚਮੁੱਚ ਸ਼ੁਭ ਹੈ। ਉਹ ਪਾਪੀਆਂ ਨੂੰ ਜਿਉਣ ਦਾ ਸਹੀ ਤਰੀਕਾ ਸਿੱਖਾਉਂਦਾ ਹੈ।
ਯਸਈਆਹ 30:21
ਫ਼ੇਰ, ਜੇ ਤੁਸੀਂ ਬੁਰਾ ਕਰੋਗੇ ਅਤੇ ਗ਼ਲਤ ਢੰਗ ਨਾਲ ਜੀਵੋਗੇ। (ਸੱਜੇ ਜਾਂ ਖੱਬੇ ਪਾਸੇ,) ਤਾਂ ਤੁਸੀਂ ਆਪਣੇ ਪਿੱਛੇ ਇਹ ਆਖਦੀ ਹੋਈ ਆਵਾਜ਼ ਸੁਣੋਗੇ, “ਇਹ ਰਸਤਾ ਠੀਕ ਹੈ। ਤੁਹਾਨੂੰ ਇਸੇ ਰਸਤੇ ਜਾਣਾ ਚਾਹੀਦਾ ਹੈ!”
ਯਸਈਆਹ 48:17
ਯਹੋਵਾਹ, ਮੁਕਤੀਦਾਤਾ, ਇਸਰਾਏਲ ਦਾ ਪਵਿੱਤਰ ਪੁਰੱਖ, ਆਖਦਾ ਹੈ, “ਮੈਂ ਤੁਹਾਡਾ ਯਹੋਵਾਹ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਉਹ ਗੱਲਾਂ ਸਿੱਖਾਉਂਦਾ ਹਾਂ, ਜਿਹੜੀਆਂ ਸਹਾਇਕ ਹਨ। ਮੈਂ ਓਸ ਰਾਹ ਉੱਤੇ ਤੁਹਾਡੀ ਅਗਵਾਈ ਕਰਦਾ ਹਾਂ ਜਿੱਥੇ ਤੁਹਾਨੂੰ ਜਾਣਾ ਚਾਹੀਦਾ ਹੈ।
ਅਮਸਾਲ 23:17
-14- ਪਾਪੀਆਂ ਨਾਲ ਈਰਖਾ ਨਾ ਕਰੋ, ਪਰ ਇਸਦੀ ਜਗ੍ਹਾ ਹਮੇਸ਼ਾ ਯਹੋਵਾਹ ਤੋਂ ਡਰੋ।
ਕੁਲੁੱਸੀਆਂ 3:23
ਹਰ ਕੰਮ ਜਿਹੜਾ ਤੁਸੀਂ ਕਰ ਰਹੇ ਹੋ, ਆਪਣੀ ਪੂਰੀ ਸਮਰਥਾ ਨਾਲ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਤੁਸੀਂ ਲੋਕਾਂ ਲਈ ਨਹੀਂ ਪ੍ਰਭੂ ਲਈ ਕਰ ਰਹੇ ਹੋ।
੧ ਤਵਾਰੀਖ਼ 28:9
“ਅਤੇ ਸੁਲੇਮਾਨ ਤੂੰ, ਮੇਰੇ ਪੁੱਤਰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ। ਤਹਿ ਦਿਲੋਂ ਅਤੇ ਇਛਿੱਤ ਮਨ ਨਾਲ ਉਸਦੀ ਸੇਵਾ ਕਰ, ਕਿਉਂ ਕਿ ਯਹੋਵਾਹ ਸਾਰਿਆਂ ਦੇ ਹਿਰਦਿਆਂ ਦੀ ਮਨਾਂ ਦੀ ਪਰੀਖਿਆ ਲੈਂਦਾ ਹੈ ਅਤੇ ਉਹ ਸਭ ਦੇ ਮਨਾਂ ਦਾ ਜਾਣੀ ਜਾਣ ਹੈ। ਜੇਕਰ ਤੁਸੀਂ ਯਹੋਵਾਹ ਕੋਲੋਂ ਮਦਦ ਮੰਗੋਂਗੇ ਤਾਂ ਤੁਸੀਂ ਜਵਾਬ ਪਾਵੋਗੇ ਪਰ ਜੇਕਰ ਤੁਸੀਂ ਉਸਤੋਂ ਬੇਮੁਖ ਹੋਵੋਂਗੇ ਉਹ ਸਦਾ ਲਈ ਤੁਹਾਨੂੰ ਤਿਲਾਂਜਲੀ ਦੇਵੇਗਾ।
੧ ਕੁਰਿੰਥੀਆਂ 10:31
ਇਸ ਲਈ ਜੇ ਤੁਸੀਂ ਕੁਝ ਖਾਂਦੇ ਹੋ, ਜੇ ਤੁਸੀਂ ਕੁਝ ਪੀਂਦੇ ਹੋ ਜਾਂ ਜੇ ਤੁਸੀਂ ਕੁਝ ਕਰਦੇ ਹੋ, ਇਸ ਨੂੰ ਪਰਮੇਸ਼ੁਰ ਦੇ ਗੌਰਵ ਲਈ ਕਰੋ।
ਨਹਮਿਆਹ 1:11
ਇਸ ਲਈ ਹੇ ਪ੍ਰਭੂ, ਕਿਰਪਾ ਕਰਕੇ ਮੇਰੀ ਬਿਨਤੀ ਨੂੰ ਸੁਣ। ਮੈਂ ਤੇਰਾ ਦਾਸ ਹਾਂ, ਸੋ ਤੂੰ ਕਿਰਪਾ ਕਰਕੇ ਆਪਣੇ ਸੇਵਕ ਦੀਆਂ ਪ੍ਰਾਰਥਨਾਵਾਂ ਨੂੰ ਸੁਣ ਜੋ ਤੇਰੇ ਨਾਉਂ ਦੀ ਇੱਜਤ ਕਰਨ ਦੀ ਇੱਛਾ ਰੱਖਦਾ ਹੈ। ਇਸ ਆਦਮੀ ਅੱਗੇ ਮਿਹਰ ਕਰਕੇ ਆਪਣੇ ਸੇਵਕ ਦੀ ਸਹਾਇਤਾ ਕਰ।” ਮੈਂ ਪਾਤਸ਼ਾਹ ਦਾ ਸਾਕੀ ਸੀ।
ਅਜ਼ਰਾ 7:27
ਅਜ਼ਰਾ ਪਰਮੇਸ਼ੁਰ ਦੀ ਉਸਤਤ ਕਰਦਾ ਹੈ ਧੰਨ ਹੈ ਯਹੋਵਾਹ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਜਿਸਨੇ ਪਾਤਸ਼ਾਹ ਦੇ ਮਨ ਵਿੱਚ ਇਹ ਗੱਲ ਪਾਈ ਕਿ ਉਸ ਨੇ ਯਰੂਸ਼ਲਮ ਵਿੱਚ
ਕੁਲੁੱਸੀਆਂ 3:17
ਜੋ ਕੁਝ ਵੀ ਤੁਸੀਂ ਆਖਦੇ ਹੋ ਅਤੇ ਜੋ ਕੁਝ ਵੀ ਤੁਸੀਂ ਕਰਦੇ ਹੋ, ਇਹ ਪ੍ਰਭੂ ਯਿਸੂ ਦੇ ਨਾਂ ਵਿੱਚ ਹੋਣ ਦਿਉ। ਸਾਰੀਆਂ ਗੱਲਾਂ ਵਿੱਚ, ਯਿਸੂ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।
ਅਜ਼ਰਾ 8:22
ਮੈਂ ਪਾਤਸ਼ਾਹ ਅਰਤਰਸ਼ਸ਼ਤਾ ਤੋਂ ਸਫ਼ਰ ’ਚ ਸਾਡੀ ਸੁਰੱਖਿਆ ਕਰਨ ਲਈ, ਕਿਉਂ ਜੋ ਰਾਹ ਵਿੱਚ ਦੁਸ਼ਮਣ ਸਨ ਸਿਪਾਹੀ ਅਤੇ ਘੋੜ-ਸਵਾਰ ਮੰਗਣ ’ਚ ਲੱਜਾ ਮਹਿਸੂਸ ਕੀਤੀ। ਮੇਰੀ ਲਾਜ ਦਾ ਕਾਰਣ ਇਹ ਸੀ ਕਿਉਂ ਕਿ ਅਸੀਂ ਪਾਤਸ਼ਾਹ ਨੂੰ ਆਖਿਆ ਸੀ “ਸਾਡੇ ਪਰਮੇਸ਼ੁਰ ਦਾ ਹੱਥ ਉਨ੍ਹਾਂ ਸਾਰਿਆਂ ਲੋਕਾਂ ਦੇ ਨਾਲ ਹੈ ਜੋ ਉਸ ਦੇ ਵਫ਼ਾਦਾਰ ਹਨ ਪਰ ਪਰਮੇਸ਼ੁਰ ਉਨ੍ਹਾਂ ਤੇ ਬੜਾ ਕਰੋਧ ਕਰਦਾ ਹੈ ਜੋ ਉਸ ਦੇ ਵਿਰੁੱਧ ਉੱਠਦੇ ਹਨ।”
੧ ਸਮੋਈਲ 30:8
ਫ਼ਿਰ ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, “ਕਿ ਜਿਹੜੇ ਸਾਡੇ ਪਰਿਵਾਰਾਂ ਨੂੰ ਚੁੱਕੇ ਲੈ ਗਏ ਹਨ, ਕੀ ਮੈਂ ਉਨ੍ਹਾਂ ਦਾ ਪਿੱਛਾ ਕਰਾਂ? ਕੀ ਮੈਂ ਉਨ੍ਹਾਂ ਨੂੰ ਫ਼ੜ ਸੱਕਾਂਗਾ?” ਯਹੋਵਾਹ ਨੇ ਆਖਿਆ, “ਉਨ੍ਹਾਂ ਦਾ ਪਿੱਛਾ ਕਰ! ਤੂੰ ਉਨ੍ਹਾਂ ਨੂੰ ਫ਼ੜ ਲਵੇਂਗਾ ਅਤੇ ਆਪਣੇ ਪਰਿਵਾਰਾਂ ਨੂੰ ਬਚਾ ਲਵੇਂਗਾ।”
ਨਹਮਿਆਹ 2:4
ਤਦ ਪਾਤਸ਼ਾਹ ਨੇ ਮੈਨੂੰ ਕਿਹਾ, “ਤੂੰ ਮੇਰੇ ਤੋਂ ਕੀ ਚਾਹੁੰਦਾ ਹੈਂ?” ਮੈਂ ਪਾਤਸ਼ਾਹ ਨੂੰ ਕੁਝ ਆਖਣ ਤੋਂ ਪਹਿਲਾਂ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ।
ਯਸਈਆਹ 45:13
ਮੈਂ ਖੋਰੁਸ ਨੂੰ ਉਸਦੀ ਸ਼ਕਤੀ ਦਿੱਤੀ ਸੀ, ਤਾਂ ਜੋ ਉਹ ਨੇਕ ਗੱਲਾਂ ਕਰ ਸੱਕੇ। ਅਤੇ ਮੈਂ ਉਸ ਦੇ ਕਾਰਜ ਨੂੰ ਅਸਾਨ ਬਣਾ ਦਿਆਂਗਾ। ਖੋਰੁਸ ਫ਼ੇਰ ਮੇਰੇ ਸ਼ਹਿਰ ਨੂੰ ਉਸਾਰੇਗਾ। ਅਤੇ ਉਹ ਮੇਰੇ ਬੰਦਿਆਂ ਨੂੰ ਮੁਕਤੀ ਦੇਵੇਗਾ। ਖੋਰੁਸ ਮੇਰੇ ਬੰਦਿਆਂ ਨੂੰ ਮੈਨੂੰ ਨਹੀਂ ਵੇਚੇਗਾ। ਉਹ ਮੇਰੇ ਜਲਾਵਤਨੀ ਲੋਕਾਂ ਨੂੰ ਅਜ਼ਾਦ ਕਰ ਦੇਵੇਗਾ ਅਤੇ ਮੈਨੂੰ ਉਸ ਨੂੰ ਇਹ ਗੱਲਾਂ ਕਰਨ ਲਈ ਅਦਾਇਗੀ ਜਾਂ ਇਨਾਮ ਨਹੀਂ ਦੇਣਾ ਪਵੇਗਾ।” ਯਹੋਵਾਹ ਸਰਬ-ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ ਸਨ।
੨ ਕੁਰਿੰਥੀਆਂ 8:16
ਤੀਤੁਸ ਤੇ ਉਸ ਦੇ ਸੰਗੀ ਮੈਂ ਪਰਮੇਸ਼ੁਰ ਦੀ, ਤੀਤੁਸ ਨੂੰ ਤੁਹਾਡੇ ਲਈ ਉਸੇ ਤਰ੍ਹਾਂ ਦਾ ਪਿਆਰ ਦੇਣ ਲਈ, ਉਸਤਤਿ ਕਰਦਾ ਹਾਂ ਜੋ ਮੈਨੂੰ ਤੁਹਾਡੇ ਲਈ ਹੈ।
੧ ਸਮੋਈਲ 4:11
ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਪਵਿੱਤਰ ਸੰਦੁਕ ਚੁੱਕਿਆ ਅਤੇ ਏਲੀ ਦੇ ਦੋਨਾਂ ਪੁੱਤਰਾਂ ਹਾਫ਼ਨੀ ਅਤੇ ਫ਼ੀਨਹਾਸ ਨੂੰ ਮਾਰ ਸੁੱਟਿਆ।