Proverbs 31:13
ਉਹ ਹਮੇਸ਼ਾ ਉਨ ਅਤੇ ਫ਼ਲੇਕਸ ਜਮ੍ਹਾ ਕਰਦੀ ਰਹਿੰਦੀ ਹੈ ਅਤੇ ਖੁਸ਼ੀ ਨਾਲ ਆਪਣੇ ਹੱਥੀਂ ਚੀਜ਼ਾਂ ਬਣਾਉਂਦੀ ਰਹਿੰਦੀ ਹੈ।
Proverbs 31:13 in Other Translations
King James Version (KJV)
She seeketh wool, and flax, and worketh willingly with her hands.
American Standard Version (ASV)
She seeketh wool and flax, And worketh willingly with her hands.
Bible in Basic English (BBE)
She gets wool and linen, working at the business of her hands.
Darby English Bible (DBY)
She seeketh wool and flax, and worketh willingly with her hands.
World English Bible (WEB)
She seeks wool and flax, And works eagerly with her hands.
Young's Literal Translation (YLT)
She hath sought wool and flax, And with delight she worketh `with' her hands.
| She seeketh | דָּ֭רְשָׁה | dārĕšâ | DA-reh-sha |
| wool, | צֶ֣מֶר | ṣemer | TSEH-mer |
| and flax, | וּפִשְׁתִּ֑ים | ûpištîm | oo-feesh-TEEM |
| worketh and | וַ֝תַּ֗עַשׂ | wattaʿaś | VA-TA-as |
| willingly | בְּחֵ֣פֶץ | bĕḥēpeṣ | beh-HAY-fets |
| with her hands. | כַּפֶּֽיהָ׃ | kappêhā | ka-PAY-ha |
Cross Reference
੧ ਤਿਮੋਥਿਉਸ 5:10
ਉਹ ਅਜਿਹੀ ਔਰਤ ਵਜੋਂ ਜਾਣੀ ਜਾਂਦੀ ਹੋਣੀ ਚਾਹੀਦੀ ਹੈ ਜਿਸਨੇ ਚੰਗੇ ਕੰਮ ਕੀਤੇ ਹੋਣ। ਮੇਰਾ ਭਾਵ ਚੰਗੀਆਂ ਗੱਲਾਂ ਹਨ, ਜਿਵੇਂ ਆਪਣੇ ਬੱਚਿਆਂ ਦੀ ਪਰਵਰਿਸ਼ ਕਰਨੀ, ਆਪਣੇ ਘਰ ਆਏ ਓਪਰਿਆਂ ਦੀ ਮਹਿਮਾਨ-ਨਵਾਜ਼ੀ ਕਰਨੀ, ਪਰਮੇਸ਼ੁਰ ਦੇ ਲੋਕਾਂ ਦੇ ਪੈਰ ਧੋਣੇ, ਉਨ੍ਹਾਂ ਦੀ ਸਹਾਇਤਾ ਕਰਨੀ ਜਿਹੜੇ ਮੁਸੀਬਤਾਂ ਵਿੱਚ ਹਨ ਅਤੇ ਆਪਣੇ ਜੀਵਨ ਨੂੰ ਹਰ ਤਰ੍ਹਾਂ ਦੇ ਚੰਗੇ ਕੰਮ ਕਰਨ ਲਈ ਵਰਤਣਾ।
ਤੀਤੁਸ 2:5
ਉਹ ਜਵਾਨ ਔਰਤਾਂ ਨੂੰ ਸਿਆਣੀਆਂ ਅਤੇ ਸ਼ੁੱਧ ਗੱਲਾਂ, ਆਪਣੇ ਘਰਾਂ ਦੀ ਦੇਖ ਭਾਲ ਕਰਨੀ, ਅਤੇ ਆਪਣੇ ਪਤੀਆਂ ਨੂੰ ਆਗਿਆਕਾਰੀ ਹੋਣਾ ਸਿੱਖਾ ਸੱਕਦੀਆਂ ਹਨ। ਫ਼ੇਰ ਕੋਈ ਵਿਅਕਤੀ ਵੀ ਉਸ ਉਪਦੇਸ਼ ਦੀ ਆਲੋਚਨਾ ਨਹੀਂ ਕਰ ਸੱਕੇਗਾ ਜਿਹੜਾ ਸਾਨੂੰ ਪਰਮੇਸ਼ੁਰ ਨੇ ਪ੍ਰਦਾਨ ਕੀਤਾ ਹੈ।
੨ ਥੱਸਲੁਨੀਕੀਆਂ 3:10
ਜਦੋਂ ਅਸੀਂ ਤੁਹਾਡੇ ਕੋਲ ਸਾਂ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ ਸੀ: “ਜਦੋਂ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਹੀਂ ਕਰੇਗਾ।”
੧ ਥੱਸਲੁਨੀਕੀਆਂ 4:11
ਅਮਨ ਭਰਪੂਰ ਜੀਵਨ ਜਿਉਣ ਲਈ ਜੋ ਕੁਝ ਵੀ ਤੁਸੀਂ ਕਰ ਸੱਕਦੇ ਹੋ ਉਹੀ ਕਰੋ। ਆਪਣੇ ਕਾਰੋਬਾਰ ਦਾ ਖਿਆਲ ਰੱਖੋ ਅਤੇ ਆਪਣੀ ਰੋਜ਼ੀ ਕੁਮਾਉਣ ਲਈ ਕੰਮ ਕਰੋ। ਅਸੀਂ ਇਹ ਗੱਲਾਂ ਕਰਨ ਲਈ ਪਹਿਲਾਂ ਹੀ ਆਖ ਚੁੱਕੇ ਹਾਂ।
ਰਸੂਲਾਂ ਦੇ ਕਰਤੱਬ 9:39
ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਦੇ ਨਾਲ ਚੱਲਿਆ ਗਿਆ, ਜਦੋਂ ਉਹ ਉੱਥੇ ਪਹੁੰਚਿਆ, ਉਹ ਉਸ ਨੂੰ ਪੌੜੀਆਂ ਉੱਪਰਲੇ ਕਮਰੇ ਵਿੱਚ ਲੈ ਗਿਆ। ਸਾਰੀਆਂ ਵਿਧਵਾਵਾਂ ਆਈਆਂ ਅਤੇ ਉਸ ਦੇ ਆਲੇ-ਦੁਆਲੇ ਖਲੋ ਗਈਆਂ। ਉਹ ਰੋ ਰਹੀਆਂ ਸਨ ਅਤੇ ਉਨ੍ਹਾਂ ਨੇ ਰੋਂਦੀਆਂ-ਪਿਟਦੀਆਂ ਨੇ ਪਤਰਸ ਨੂੰ ਉਹ ਸਾਰੇ ਕੱਪੜੇ ਵਿਖਾਏ ਜਿਹੜੇ ਡੋਰਕਾ ਤਬਿਥਾ ਨੇ ਜਿਉਂਦੇ ਜੀਅ ਬਣਾਏ ਸਨ। ਪਤਰਸ ਨੇ ਸਾਰੇ ਲੋਕਾਂ ਨੂੰ ਕਮਰੇ ਚੋਂ ਬਾਹਰ ਜਾਣ ਨੂੰ ਕਿਹਾ।
ਯਸਈਆਹ 32:9
ਮੁਸ਼ਕਲ ਸਮਾਂ ਆ ਰਿਹਾ ਹੈ ਔਰਤੋਂ, ਤੁਹਾਡੇ ਵਿੱਚੋਂ ਕੁਝ ਹੁਣ ਸ਼ਾਂਤ ਹੋ। ਤੁਸੀਂ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਦੀਆਂ ਹੋ। ਪਰ ਤੁਹਾਨੂੰ ਖਲੋਕੇ ਮੇਰੇ ਸ਼ਬਦਾਂ ਨੂੰ ਧਿਆਨ ਨਾਲ ਸੁਣਨਾ ਚਾਹੀਦਾ ਹੈ।
ਯਸਈਆਹ 3:16
ਯਹੋਵਾਹ ਆਖਦਾ ਹੈ, “ਸੀਯੋਨ ਦੀਆਂ ਔਰਤਾਂ ਬਹੁਤ ਗੁਮਾਨੀ ਹੋ ਗਈਆਂ ਹਨ। ਉਹ ਆਪਣੇ ਸਿਰ ਉੱਚੇ ਕਰਕੇ ਤੁਰਦੀਆਂ ਹਨ ਅਤੇ ਇਸ ਤਰ੍ਹਾਂ ਦਿਖਾਵਾ ਕਰਦੀਆਂ ਹਨ ਜਿਵੇਂ ਉਹ ਹੋਰਾਂ ਲੋਕਾਂ ਨਾਲੋਂ ਬਿਹਤਰ ਹੋਣ। ਉਹ ਔਰਤਾਂ ਪਰਾਏ ਮਰਦਾਂ ਨਾਲ ਅੱਖ-ਮਟਕੱੇ ਲਾਉਂਦੀਆਂ ਹਨ। ਅਤੇ ਉਹ ਆਪਣੇ ਪੈਰਾਂ ਦੀਆਂ ਝਾਂਜਰਾਂ ਛਣਕਾਉਂਦੀਆਂ ਨੱਚ ਰਹੀਆਂ ਹਨ।”
ਰੁੱਤ 2:23
ਇਸ ਤਰ੍ਹਾਂ ਰੂਥ ਨੇ ਬੋਅਜ਼ ਦੀਆਂ ਕਾਮੀਆਂ ਨਾਲ ਨੇੜੇ ਹੋਕੇ ਕੰਮ ਕਰਨਾ ਜਾਰੀ ਰੱਖਿਆ। ਉਸ ਨੇ ਜੌਆਂ ਦੀ ਫ਼ਸਲ ਦੀ ਵਾਢੀ ਹੋਣ ਤੱਕ ਅਨਾਜ ਇਕੱਠਾ ਕੀਤਾ। ਉਸ ਨੇ ਕਣਕ ਦੀ ਵਾਢੀ ਦੇ ਅੰਤ ਤੱਕ ਵੀ ਉੱਥੇ ਕੰਮ ਕੀਤਾ। ਰੂਥ ਆਪਣੀ ਸੱਸ ਨਾਓਮੀ ਦੇ ਨਾਲ ਰਹਿੰਦੀ ਰਹੀ।
ਰੁੱਤ 2:2
ਇੱਕ ਦਿਨ (ਮੋਆਬ ਦੀ ਔਰਤ) ਰੂਥ ਨੇ ਨਾਓਮੀ ਨੂੰ ਆਖਿਆ, “ਮੇਰਾ ਖਿਆਲ ਹੈ ਕਿ ਮੈਨੂੰ ਖੇਤਾ ਵਿੱਚ ਜਾਣਾ ਚਾਹੀਦਾ ਹੈ। ਸ਼ਾਇਦ ਮੈਨੂੰ ਕੋਈ ਅਜਿਹਾ ਬੰਦਾ ਮਿਲ ਜਾਵੇ ਜਿਹੜਾ ਮੇਰੇ ਉੱਤੇ ਮਿਹਰਬਾਨ ਹੋਵੇ ਅਤੇ ਮੈਨੂੰ ਆਪਣੇ ਖੇਤਾਂ ਵਿੱਚੋਂ ਬਚੇ ਹੋਏ ਅਨਾਜ ਨੂੰ ਇਕੱਠਾ ਕਰਨ ਦੇਵੇ।” ਨਾਓਮੀ ਨੇ ਆਖਿਆ, “ਚੰਗੀ ਗੱਲ ਹੈ ਧੀਏ ਜਾ।”
ਖ਼ਰੋਜ 2:16
ਮਿਦਯਾਨ ਵਿੱਚ ਇੱਕ ਜਾਜਕ ਸੀ ਜਿਸਦੀਆਂ ਸੱਤ ਧੀਆਂ ਸਨ। ਉਹ ਕੁੜੀਆਂ ਆਪਣੇ ਪਿਤਾ ਦੀਆਂ ਭੇਡਾਂ ਲਈ ਪਾਣੀ ਭਰਨ ਵਾਸਤੇ ਉਸ ਖੂਹ ਤੇ ਆਈਆਂ। ਉਹ ਚੁਬੱਚੇ ਵਿੱਚ ਪਾਣੀ ਭਰਨ ਦੀ ਕੋਸ਼ਿਸ਼ ਕਰ ਰਹੀਆਂ ਸਨ।
ਪੈਦਾਇਸ਼ 29:9
ਜਦੋਂ ਯਾਕੂਬ ਅਯਾਲੀਆਂ ਨਾਲ ਗੱਲ ਕਰ ਰਿਹਾ ਸੀ ਤਾਂ ਰਾਖੇਲ ਆਪਣੇ ਪਿਤਾ ਦੀਆਂ ਭੇਡਾਂ ਦੇ ਨਾਲ ਆ ਗਈ। (ਰਾਖੇਲ ਦਾ ਕੰਮ ਭੇਡਾਂ ਦੀ ਦੇਖ-ਭਾਲ ਕਰਨਾ ਸੀ।)
ਪੈਦਾਇਸ਼ 24:18
ਰਿਬਕਾਹ ਨੇ ਛੇਤੀ ਨਾਲ ਆਪਣੇ ਮੋਢੇ ਉੱਤੋਂ ਘੜਾ ਨੀਵਾਂ ਕੀਤਾ ਅਤੇ ਉਸ ਨੂੰ ਪਾਣੀ ਪਿਲਾਇਆ। ਰਿਬਕਾਹ ਨੇ ਆਖਿਆ, “ਪੀਓ, ਸ਼੍ਰੀਮਾਨ ਜੀ।”
ਪੈਦਾਇਸ਼ 24:13
ਮੈਂ ਇੱਥੇ, ਖੂਹ ਉੱਤੇ ਖਲੋਤਾ ਹੋਇਆ ਹਾਂ, ਅਤੇ ਸ਼ਹਿਰ ਦੀਆਂ ਮੁਟਿਆਰਾਂ ਪਾਣੀ ਭਰਨ ਲਈ ਆ ਰਹੀਆਂ ਹਨ।
ਪੈਦਾਇਸ਼ 18:6
ਅਬਰਾਹਾਮ ਭੱਜ ਕੇ ਤੰਬੂ ਵੱਲ ਗਿਆ। ਅਬਰਾਹਾਮ ਨੇ ਸਾਰਾਹ ਨੂੰ ਆਖਿਆ, “ਛੇਤੀ ਨਾਲ ਤਿੰਨ ਆਦਮੀਆਂ ਲਈ ਚੋਖਾ ਸਾਰਾ ਆਟਾ ਗੁੰਨ੍ਹ ਅਤੇ ਤਿੰਨ ਰੋਟੀਆਂ ਪਕਾ।”
੧ ਤਿਮੋਥਿਉਸ 5:14
ਇਸ ਲਈ ਮੈਂ ਚਾਹੁੰਦਾ ਕਿ ਜਵਾਨ ਵਿਧਵਾਵਾਂ ਫ਼ਿਰ ਤੋਂ ਵਿਆਹ ਕਰਵਾ ਲੈਣ ਅਤੇ ਬੱਚੇ ਨੂੰ ਜਨਮ ਦੇਣ ਅਤੇ ਆਪਣੇ ਘਰਾਂ ਦਾ ਧਿਆਨ ਰੱਖਣ। ਜੇ ਉਹ ਅਜਿਹਾ ਕਰਦੀਆਂ ਹਨ ਤਾਂ ਸਾਡੇ ਦੁਸ਼ਮਣ ਨੂੰ ਉਨ੍ਹਾਂ ਦੀ ਆਲੋਚਨਾ ਕਰਨ ਦਾ ਮੌਕਾ ਨਹੀਂ ਮਿਲੇਗਾ।