Psalm 105:2
ਯਹੋਵਾਹ ਲਈ ਗੀਤ ਗਾਵੋ। ਉਸਦੀ ਉਸਤਤਿ ਗਾਵੋ ਉਸ ਦੇ ਚਮਤਕਾਰਾਂ ਬਾਰੇ ਦੱਸੋ।
Psalm 105:2 in Other Translations
King James Version (KJV)
Sing unto him, sing psalms unto him: talk ye of all his wondrous works.
American Standard Version (ASV)
Sing unto him, sing praises unto him; Talk ye of all his marvelous works.
Bible in Basic English (BBE)
Let your voice be sounding in songs and melody; let all your thoughts be of the wonder of his works.
Darby English Bible (DBY)
Sing unto him, sing psalms unto him; meditate upon all his wondrous works.
World English Bible (WEB)
Sing to him, sing praises to him! Tell of all his marvelous works.
Young's Literal Translation (YLT)
Sing ye to Him -- sing praise to Him, Meditate ye on all His wonders.
| Sing | שִֽׁירוּ | šîrû | SHEE-roo |
| unto him, sing psalms | ל֭וֹ | lô | loh |
| talk him: unto | זַמְּרוּ | zammĕrû | za-meh-ROO |
| ye of all | ל֑וֹ | lô | loh |
| his wondrous works. | שִׂ֝֗יחוּ | śîḥû | SEE-hoo |
| בְּכָל | bĕkāl | beh-HAHL | |
| נִפְלְאוֹתָֽיו׃ | niplĕʾôtāyw | neef-leh-oh-TAIV |
Cross Reference
ਜ਼ਬੂਰ 119:27
ਯਹੋਵਾਹ, ਤੁਹਾਡੇ ਨੇਮਾਂ ਨੂੰ ਸਮਝਣ ਵਿੱਚ ਮੇਰੀ ਮਦਦ ਕਰੋ। ਮੈਨੂੰ ਤੁਹਾਡੇ ਕੀਤੇ ਚਮਤਕਾਰਾਂ ਦਾ ਮੈਨੂੰ ਅਧਿਐਨ ਕਰਨ ਦਿਉ।
ਜ਼ਬੂਰ 77:12
ਮੈਂ ਉਸ ਬਾਰੇ ਸੋਚਿਆ ਜੋ ਤੁਸਾਂ ਨੇ ਕੀਤਾ ਹੈ। ਮੈਂ ਉਨ੍ਹਾਂ ਗੱਲਾਂ ਬਾਰੇ ਸੋਚਿਆ।
ਜ਼ਬੂਰ 98:5
ਹੇ ਰਬਾਬ, ਯਹੋਵਾਹ ਦੀ ਉਸਤਤਿ ਕਰ। ਰਬਾਬ ਵਿੱਚੋਂ ਨਿਕਲਣ ਵਾਲੇ ਸੰਗੀਤ, ਉਸਦੀ ਉਸਤਤਿ ਕਰ।
ਪਰਕਾਸ਼ ਦੀ ਪੋਥੀ 15:3
ਉਨ੍ਹਾਂ ਨੇ ਪਰਮੇਸ਼ੁਰ ਦੇ ਸੇਵਕ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਇਆ, “ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਜਿਹੜੀਆਂ ਗੱਲਾਂ ਤੂੰ ਕਰਦਾ ਹੈਂ ਮਹਾਨ ਅਤੇ ਹੈਰਾਨੁਕ ਹਨ। ਸਾਰੀਆਂ ਕੌਮਾਂ ਦੇ ਰਾਜਿਆ, ਤੇਰੇ ਰਾਹ ਧਰਮੀ ਅਤੇ ਸੱਚੇ ਹਨ।
ਅਫ਼ਸੀਆਂ 5:19
ਇੱਕ ਦੂਸਰੇ ਨਾਲ ਭਜਨਾਂ, ਸ਼ਬਦਾਂ ਅਤੇ ਆਤਮਕ ਗੀਤਾਂ ਨਾਲ ਬੋਲੋ। ਆਪਣੇ ਦਿਲਾਂ ਵਿੱਚ ਪ੍ਰਭੂ ਲਈ ਗਾਓ ਅਤੇ ਸੰਗੀਤ ਛੇੜੋ।
ਲੋਕਾ 24:14
ਉਹ ਇੱਕ ਦੂਸਰੇ ਨਾਲ ਇਨ੍ਹਾਂ ਸਭ ਗੱਲਾਂ ਬਾਰੇ ਗੱਲਾਂ ਕਰ ਰਹੇ ਸਨ।
ਯਸਈਆਹ 42:10
ਯਹੋਵਾਹ ਦੀ ਉਸਤਤ ਦਾ ਗੀਤ ਯਹੋਵਾਹ ਲਈ, ਇੱਕ ਨਵਾਂ ਗੀਤ ਗਾਵੋ ਅਤੇ ਉਸਦੀ ਉਸਤਤ ਕਰੋ, ਤੁਸੀਂ ਦੂਰ-ਦੁਰਾਡੇ ਦੇਸਾਂ ਦੇ ਲੋਕੋ, ਤੁਸੀਂ ਜੋ ਸਮੁੰਦਰਾਂ ਤੇ ਸਫ਼ਰ ਕਰਦੇ ਹੋ, ਤੁਸੀਂ ਮਹਾਂਸਾਗਰ ਵਿੱਚ ਰਹਿਣ ਵਾਲੇ ਜੀਵੋ, ਤੁਸੀਂ ਦੂਰ ਦੁਰਾਡੀਆਂ ਥਾਵਾਂ ਦੇ ਲੋਕੋ ਯਹੋਵਾਹ ਦੀ ਉਸਤਤ ਕਰੋ!
ਯਸਈਆਹ 12:5
ਯਹੋਵਾਹ ਦੀ ਉਸਤਤ ਦੇ ਗੀਤ ਗਾਵੋ! ਕਿਉਂ ਕਿ ਉਸ ਨੇ ਮਹਾਨ ਕੰਮ ਕੀਤੇ ਹਨ! ਪਰਮੇਸ਼ੁਰ ਬਾਰੇ ਇਹ ਖਬਰ ਸਾਰੀ ਦੁਨੀਆਂ ਅੰਦਰ ਫ਼ੈਲਾ ਦੇਵੋ। ਸਾਰੇ ਲੋਕ ਇਹ ਗੱਲਾਂ ਜਾਣ ਲੈਣ।
ਜ਼ਬੂਰ 98:1
ਉਸਤਤਿ ਦਾ ਇੱਕ ਗੀਤ। ਯਹੋਵਾਹ ਲਈ ਕੋਈ ਨਵਾਂ ਗੀਤ ਗਾਵੋ ਕਿਉਂ ਕਿ ਉਸ ਨੇ ਕਈ ਨਵੇਂ ਚਮਤਕਾਰ ਕੀਤੇ ਹਨ। ਉਸਦੀ ਪਵਿੱਤਰ ਸੱਜੀ ਬਾਂਹ ਨੇ ਇੱਕ ਵਾਰੇ ਫ਼ੇਰ ਜਿੱਤ ਉਸ ਨੂੰ ਜਿੱਤ ਪ੍ਰਦਾਨ ਕੀਤੀ ਹੈ।
ਜ਼ਬੂਰ 96:1
ਉਨ੍ਹਾਂ ਨਵੀਆਂ ਗੱਲਾਂ ਬਾਰੇ ਇੱਕ ਨਵਾਂ ਗੀਤ ਗਾਵੋ ਜੋ ਯਹੋਵਾਹ ਨੇ ਕੀਤੀਆਂ ਹਨ। ਸਾਰੀ ਦੁਨੀਆਂ ਪਰਮੇਸ਼ੁਰ ਲਈ ਗੀਤ ਗਾਵੇ।
ਜ਼ਬੂਰ 78:4
ਅਤੇ ਅਸੀਂ ਇਹ ਕਹਾਣੀ ਨਹੀਂ ਭੁੱਲਾਂਗੇ। ਸਾਡੇ ਲੋਕ ਆਖਰੀ ਪੀੜ੍ਹੀ ਨੂੰ ਦੱਸ ਰਹੇ ਹੋਣਗੇ। ਅਸੀਂ ਸਾਰੇ ਯਹੋਵਾਹ ਦੀ ਉਸਤਤਿ ਕਰਾਂਗੇ ਅਤੇ ਉਸ ਦੀਆਂ ਕੀਤੀਆਂ ਅਦਭੁਤ ਗੱਲਾਂ ਬਾਰੇ ਦੱਸਾਂਗੇ।
ਜ਼ਬੂਰ 47:6
ਪਰਮੇਸ਼ੁਰ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ। ਸਾਡੇ ਰਾਜੇ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ।
ਕਜ਼ਾૃ 5:3
“ਰਾਜਿਓ ਸੁਣੋ। ਹਾਕਮੋ ਧਿਆਨ ਦੇਵੋ, ਮੈਂ ਗਾਵਾਂਗੀ। ਮੈਂ ਖੁਦ ਯਹੋਵਾਹ ਲਈ ਗੀਤ ਗਾਵਾਂਗੀ। ਮੈਂ ਯਹੋਵਾਹ ਲਈ, ਇਸਰਾਏਲ ਦੇ ਲੋਕਾਂ ਦੇ ਪਰਮੇਸ਼ੁਰ ਲਈ, ਸੰਗੀਤ ਛੇੜਾਂਗੀ।
ਅਸਤਸਨਾ 6:6
ਜਿਹੜੇ ਆਦੇਸ਼ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ।
ਖ਼ਰੋਜ 13:14
“ਭਵਿੱਖ ਵਿੱਚ, ਤੁਹਾਡੇ ਬੱਚੇ ਤੁਹਾਨੂੰ ਪੁੱਛਣਗੇ ਕਿ ਤੁਸੀਂ ਅਜਿਹਾ ਕਿਉਂ ਕਰਦੇ ਹੋ। ਉਹ ਆਖਣਗੇ, ‘ਇਸ ਸਾਰੇ ਕੁਝ ਦਾ ਕੀ ਮਤਲਬ ਹੈ?’ ਅਤੇ ਤੁਸੀਂ ਜਵਾਬ ਦਿਉਂਗੇ, ‘ਯਹੋਵਾਹ ਨੇ ਸਾਨੂੰ ਮਿਸਰ ਤੋਂ ਬਚਾਉਣ ਲਈ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ। ਅਸੀਂ ਉਸ ਥਾਂ ਗੁਲਾਮ ਸਾਂ। ਪਰ ਯਹੋਵਾਹ ਨੇ ਸਾਨੂੰ ਬਾਹਰ ਕੱਢਿਆ ਅਤੇ ਇੱਥੇ ਲਿਆਇਆ।
ਖ਼ਰੋਜ 13:8
ਇਸ ਦਿਨ ਤੁਹਾਨੂੰ ਆਪਣੇ ਬੱਚਿਆਂ ਨੂੰ ਦੱਸਣਾ ਚਾਹੀਦਾ ਹੈ, ‘ਅਸੀਂ ਇਹ ਭੋਜਨ ਇਸ ਵਾਸਤੇ ਕਰ ਰਹੇ ਹਾਂ ਕਿ ਯਹੋਵਾਹ ਸਾਨੂੰ ਮਿਸਰ ਵਿੱਚੋਂ ਬਾਹਰ ਕੱਢ ਕੇ ਲਿਆਇਆ ਸੀ।’