Psalm 105:25
ਇਸ ਲਈ ਮਿਸਰਿਆਂ ਨੇ ਯਾਕੂਬ ਦੇ ਪਰਿਵਾਰ ਨੂੰ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਉਨ੍ਹਾਂ ਦੇ ਗੁਲਾਮਾਂ ਦੇ ਖਿਲਾਫ਼ ਵਿਉਂਤਾ ਬਣਾਈਆਂ।
Psalm 105:25 in Other Translations
King James Version (KJV)
He turned their heart to hate his people, to deal subtilly with his servants.
American Standard Version (ASV)
He turned their heart to hate his people, To deal subtly with his servants.
Bible in Basic English (BBE)
Their hearts were turned to hate against his people, so that they made secret designs against them.
Darby English Bible (DBY)
He turned their heart to hate his people, to deal subtilly with his servants.
World English Bible (WEB)
He turned their heart to hate his people, To conspire against his servants.
Young's Literal Translation (YLT)
He turned their heart to hate His people, To conspire against His servants.
| He turned | הָפַ֣ךְ | hāpak | ha-FAHK |
| their heart | לִ֭בָּם | libbom | LEE-bome |
| to hate | לִשְׂנֹ֣א | liśnōʾ | lees-NOH |
| people, his | עַמּ֑וֹ | ʿammô | AH-moh |
| to deal subtilly | לְ֝הִתְנַכֵּ֗ל | lĕhitnakkēl | LEH-heet-na-KALE |
| with his servants. | בַּעֲבָדָֽיו׃ | baʿăbādāyw | ba-uh-va-DAIV |
Cross Reference
ਰਸੂਲਾਂ ਦੇ ਕਰਤੱਬ 7:19
ਇਸ ਰਾਜੇ ਨੇ ਸਾਡੇ ਲੋਕਾਂ ਨੂੰ ਗੁਮਰਾਹ ਕੀਤਾ ਤੇ ਸਾਡੇ ਪੂਰਵਜ਼ਾਂ ਤੇ ਜ਼ੁਲਮ ਕੀਤੇ। ਉਸ ਨੇ ਉਨ੍ਹਾਂ ਦੇ ਬੱਚਿਆਂ ਨੂੰ ਬਾਹਰ ਸੁੱਟਕੇ ਮਾਰੇ ਜਾਣ ਲਈ ਮਜ਼ਬੂਰ ਕੀਤਾ।
ਰੋਮੀਆਂ 9:17
ਪੋਥੀਆਂ ਵਿੱਚ, ਪਰਮੇਸ਼ੁਰ ਫ਼ਿਰਊਨ ਨੂੰ ਆਖਦਾ ਹੈ, “ਮੈਂ ਤੈਨੂੰ ਬਾਦਸ਼ਾਹ ਬਣਾਇਆ ਤਾਂ ਜੋ ਤੇਰੇ ਰਾਹੀਂ ਮੈਂ ਆਪਣੀ ਸ਼ਕਤੀ ਦਰਸ਼ਾ ਸੱਕਾਂ ਅਤੇ ਸਾਰੀ ਦੁਨੀਆਂ ਵਿੱਚ ਮੇਰਾ ਨਾਂ ਉਜਾਗਰ ਹੋਵੇ।”
ਅਸਤਸਨਾ 2:30
“ਪਰ ਸੀਹੋਨ, ਹਸ਼ਬੋਨ ਦਾ ਰਾਜਾ, ਸਾਨੂੰ ਆਪਣੀ ਧਰਤੀ ਰਾਹੀਂ ਨਹੀਂ ਲੰਘਣ ਦਿੰਦਾ ਸੀ। ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਉਸ ਨੂੰ ਬਹੁਤ ਜ਼ਿੱਦੀ ਬਣਾ ਦਿੱਤਾ ਸੀ। ਉਸ ਨੇ ਅਜਿਹਾ ਇਸ ਵਾਸਤੇ ਕੀਤਾ ਸੀ ਤਾਂ ਜੋ ਤੁਸੀਂ ਉਸ ਨੂੰ ਹਰਾ ਸੱਕੋ, ਜਿਵੇਂ ਕਿ ਤੁਸੀਂ ਹੁਣ ਕੀਤਾ ਹੈ।
ਖ਼ਰੋਜ 10:1
ਟਿੱਡੀ ਦਲ ਯਹੋਵਾਹ ਨੇ ਮੂਸਾ ਨੂੰ ਆਖਿਆ, “ਫ਼ਿਰਊਨ ਕੋਲ ਜਾਹ। ਮੈਂ ਉਸ ਨੂੰ ਅਤੇ ਉਸ ਦੇ ਅਧਿਕਾਰੀਆਂ ਨੂੰ ਜ਼ਿੱਦੀ ਬਣਾਇਆ ਹੈ। ਮੈਂ ਅਜਿਹਾ ਇਸ ਲਈ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਆਪਣੇ ਤਾਕਤਵਰ ਕਰਿਸ਼ਮੇ ਦਿਖਾ ਸੱਕਾਂ।
ਖ਼ਰੋਜ 9:16
ਪਰ ਮੈਂ ਤੈਨੂੰ ਇੱਥੇ ਕਿਸੇ ਕਾਰਣ ਰੱਖਿਆ ਹੈ। ਮੈਂ ਤੈਨੂੰ ਇੱਥੇ ਇਸ ਲਈ ਰੱਖਿਆ ਹੈ ਤਾਂ ਜੋ ਮੈਂ ਤੈਨੂੰ ਆਪਣੀ ਸ਼ਕਤੀ ਦਿਖਾ ਸੱਕਾਂ। ਫ਼ੇਰ ਸਾਰੀ ਦੁਨੀਆਂ ਦੇ ਲੋਕ ਮੇਰੇ ਬਾਰੇ ਜਾਣ ਲੈਣਗੇ।
ਖ਼ਰੋਜ 4:21
ਜਦੋਂ ਮੂਸਾ ਮਿਸਰ ਵੱਲ ਵਾਪਸ ਜਾ ਰਿਹਾ ਸੀ, ਪਰਮੇਸ਼ੁਰ ਨੇ ਉਸ ਦੇ ਨਾਲ ਗੱਲ ਕੀਤੀ। ਪਰਮੇਸ਼ੁਰ ਨੇ ਆਖਿਆ, “ਜਦੋਂ ਤੂੰ ਫ਼ਿਰਊਨ ਨਾਲ ਗੱਲ ਕਰੇਂ ਤਾਂ ਉਹ ਸਾਰੇ ਕਰਿਸ਼ਮੇ ਦਿਖਾਉਣੇ ਚੇਤੇ ਰੱਖੀਂ ਜਿਨ੍ਹਾਂ ਨੂੰ ਕਰਨ ਦੀ ਤਾਕਤ ਮੈਂ ਤੈਨੂੰ ਦਿੱਤੀ ਹੈ। ਪਰ ਮੈਂ ਫ਼ਿਰਊਨ ਨੂੰ ਬਹੁਤ ਜ਼ਿੱਦੀ ਬਣਾ ਦਿਆਂਗਾ। ਉਹ ਲੋਕਾਂ ਨੂੰ ਜਾਣ ਨਹੀਂ ਦੇਵੇਗਾ।
ਖ਼ਰੋਜ 2:23
ਪਰਮੇਸ਼ੁਰ ਇਸਰਾਏਲ ਦੀ ਸਹਾਇਤਾ ਕਰਨ ਦਾ ਨਿਆਂ ਕਰਦਾ ਹੈ ਬਹੁਤ ਸਮਾਂ ਬੀਤ ਗਿਆ ਅਤੇ ਮਿਸਰ ਦਾ ਰਾਜਾ ਮਰ ਗਿਆ। ਪਰ ਇਸਰਾਏਲ ਦੇ ਲੋਕਾਂ ਨੂੰ ਹਾਲੇ ਵੀ ਸਖਤ ਮਿਹਨਤ ਦਾ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਸੀ। ਉਨ੍ਹਾਂ ਨੇ ਸਹਾਇਤਾ ਲਈ ਪੁਕਾਰ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਪੁਕਾਰ ਸੁਣ ਲਈ।
ਖ਼ਰੋਜ 1:16
ਰਾਜੇ ਨੇ ਆਖਿਆ, “ਤੁਸੀਂ ਇਬਰਾਨੀ ਔਰਤਾਂ ਦੀ ਬੱਚੇ ਜੰਮਣ ਵਿੱਚ ਸਹਾਇਤਾ ਕਰਦੀਆਂ ਰਹੋਂਗੀਆਂ। ਜੇ ਕੁੜੀ ਜੰਮੇ ਤਾਂ ਉਸ ਨੂੰ ਜਿਉਣ ਦਿਓ ਪਰ ਜੇ ਮੁੰਡਾ ਜੰਮੇ ਤਾਂ ਤੁਸੀਂ ਉਸ ਨੂੰ ਜ਼ਰੂਰ ਮਾਰ ਦਿਓ।”
ਖ਼ਰੋਜ 1:8
ਇਸਰਾਏਲ ਦੇ ਲੋਕਾਂ ਲਈ ਮੁਸੀਬਤਾਂ ਫ਼ੇਰ ਇੱਕ ਨਵਾਂ ਰਾਜਾ ਮਿਸਰ ਵਿੱਚ ਰਾਜ ਕਰਨ ਲੱਗਾ। ਇਹ ਰਾਜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ।
ਪੈਦਾਇਸ਼ 15:13
ਫ਼ੇਰ ਯਹੋਵਾਹ ਨੇ ਅਬਰਾਮ ਨੂੰ ਆਖਿਆ, “ਤੈਨੂੰ ਇਹ ਗੱਲਾਂ ਜਾਣ ਲੈਣੀਆਂ ਚਾਹੀਦੀਆਂ ਹਨ: ਤੇਰੇ ਉੱਤਰਾਧਿਕਾਰੀ ਅਜਿਹੇ ਦੇਸ਼ ਵਿੱਚ ਰਹਿਣਗੇ ਜਿਹੜਾ ਉਨ੍ਹਾਂ ਦਾ ਆਪਣਾ ਨਹੀਂ ਹੋਵੇਗਾ। ਉਹ ਉੱਥੇ ਅਜਨਬੀ ਹੋਣਗੇ। ਅਤੇ ਉੱਥੋਂ ਦੇ ਲੋਕ ਉਨ੍ਹਾਂ ਨੂੰ ਗੁਲਾਮ ਬਣਾ ਲੈਣਗੇ ਅਤੇ ਉਨ੍ਹਾਂ ਨਾਲ 400 ਵਰ੍ਹਿਆਂ ਤੱਕ ਬੁਰਾ ਸਲੂਕ ਕਰਨਗੇ।