Psalm 105:26
ਇਸ ਲਈ ਪਰਮੇਸ਼ੁਰ ਨੇ ਆਪਣੇ ਸੇਵਕ ਮੂਸਾ ਨੂੰ ਅਤੇ ਪਰਮੇਸ਼ੁਰ ਦੇ ਚੁਣੇ ਜਾਜਕ ਹਾਰੂਨ ਨੂੰ ਭੇਜਿਆ।
Psalm 105:26 in Other Translations
King James Version (KJV)
He sent Moses his servant; and Aaron whom he had chosen.
American Standard Version (ASV)
He sent Moses his servant, `And' Aaron whom he had chosen.
Bible in Basic English (BBE)
He sent Moses, his servant, and Aaron, the man of his selection.
Darby English Bible (DBY)
He sent Moses his servant, [and] Aaron whom he had chosen:
World English Bible (WEB)
He sent Moses, his servant, And Aaron, whom he had chosen.
Young's Literal Translation (YLT)
He hath sent Moses His servant, Aaron whom He had fixed on.
| He sent | שָׁ֭לַח | šālaḥ | SHA-lahk |
| Moses | מֹשֶׁ֣ה | mōše | moh-SHEH |
| his servant; | עַבְדּ֑וֹ | ʿabdô | av-DOH |
| Aaron and | אַ֝הֲרֹ֗ן | ʾahărōn | AH-huh-RONE |
| whom | אֲשֶׁ֣ר | ʾăšer | uh-SHER |
| he had chosen. | בָּֽחַר | bāḥar | BA-hahr |
| בּֽוֹ׃ | bô | boh |
Cross Reference
ਖ਼ਰੋਜ 3:10
ਇਸ ਲਈ ਹੁਣ ਮੈਂ ਤੈਨੂੰ ਫ਼ਿਰਊਨ ਵੱਲ ਭੇਜ ਰਿਹਾ ਹਾਂ। ਜਾਹ, ਮੇਰੇ ਬੰਦਿਆਂ, ਇਸਰਾਏਲ ਦੇ ਲੋਕਾਂ ਦੀ ਮਿਸਰ ਤੋਂ ਬਾਹਰ ਜਾਣ ਵਿੱਚ ਅਗਵਾਈ ਕਰ।”
ਖ਼ਰੋਜ 7:1
ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਤੈਨੂੰ ਫ਼ਿਰਊਨ ਲਈ ਪਰਮੇਸ਼ੁਰ ਦੇ ਰਾਜਦੂਤ ਵਰਗਾ ਬਣਾ ਦੇਵਾਂਗਾ। ਹਾਰੂਨ ਤੇਰਾ ਨਬੀ ਹੋਵੇਗਾ।
ਖ਼ਰੋਜ 28:1
ਜਾਜਕਾਂ ਲਈ ਕੱਪੜੇ ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣੇ ਭਰਾ ਹਾਰੂਨ ਅਤੇ ਉਸ ਦੇ ਪੁੱਤਰਾਂ ਨਾਦਾਬ, ਅਬੀਹੂ, ਅਲਆਜਾਰ ਅਤੇ ਈਥਾਮਾਰ ਨੂੰ ਆਖ ਕਿ ਉਹ ਇਸਰਾਏਲ ਦੇ ਲੋਕਾਂ ਤੋਂ ਤੇਰੇ ਕੋਲ ਆਉਣ। ਇਹ ਆਦਮੀ ਮੇਰੇ ਲਈ ਜਾਜਕਾਂ ਵਜੋਂ ਸੇਵਾ ਕਰਨਗੇ।
ਖ਼ਰੋਜ 28:12
ਫ਼ੇਰ ਇਨ੍ਹਾਂ ਦੋਹਾਂ ਹੀਰਿਆਂ ਨੂੰ ਏਫ਼ੋਦ ਦੇ ਦੋਹਾਂ ਮੋਢਿਆਂ ਦੀਆਂ ਕਤਰਾਂ ਉੱਤੇ ਲਾਉ। ਹਾਰੂਨ ਇਸ ਖਾਸ ਕੋਟ ਨੂੰ ਉਸ ਵੇਲੇ ਪਹਿਨੇਗਾ ਜਦੋਂ ਉਹ ਯਹੋਵਾਹ ਦੇ ਸਨਮੁੱਖ ਖਲੋਵੇਗਾ ਅਤੇ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਵਾਲੇ ਹੀਰੇ ਏਫ਼ੋਦ ਉੱਤੇ ਹੋਣਗੇ। ਇਹ ਹੀਰੇ ਪਰਮੇਸ਼ੁਰ ਅੱਗੇ, ਇਸਰਾਏਲ ਦੇ ਲੋਕਾਂ ਦੀ ਯਾਦਗਾਰੀ ਵਜੋਂ ਹੋਣਗੇ।
ਖ਼ਰੋਜ 28:29
“ਜਦੋਂ ਹਾਰੂਨ ਪਵਿੱਤਰ ਥਾਂ ਅੰਦਰ ਦਾਖਲ ਹੋਵੇਗਾ, ਉਸ ਨੂੰ ਸੀਨੇ-ਬੰਦ ਪਹਿਨਣਾ ਚਾਹੀਦਾ ਹੈ। ਇਸ ਤਰ੍ਹਾਂ ਉਹ ਇਸਰਾਏਲ ਦੇ ਬਾਰ੍ਹਾਂ ਪੁੱਤਰਾਂ ਦੇ ਨਾਮ ਆਪਣੇ ਦਿਲ ਦੇ ਉੱਪਰ ਕਰਕੇ ਪਹਿਨੇਗਾ ਅਤੇ ਯਹੋਵਾਹ ਉਨ੍ਹਾਂ ਨੂੰ ਹਮੇਸ਼ਾ ਚੇਤੇ ਰੱਖੇਗਾ।
ਖ਼ਰੋਜ 29:5
ਹਾਰੂਨ ਨੂੰ ਖਾਸ ਵਸਤਰ ਪਹਿਨਾਉ। ਉਸ ਨੂੰ ਉਣਿਆ ਹੋਇਆ ਚਿੱਟਾ ਚੋਲਾ ਅਤੇ ਏਫ਼ੋਦ ਨਾਲ ਪਹਿਨਣ ਵਾਲਾ ਨੀਲਾ ਚੋਲਾ ਪਹਿਨਾਉ। ਉਸ ਨੂੰ ਏਫ਼ੋਦ ਅਤੇ ਸੀਨੇ-ਬੰਦ ਪਹਿਨਾਉ। ਫ਼ੇਰ ਉਸ ਉੱਤੇ ਖੂਬਸੂਰਤ ਪੇਟੀ ਬੰਨ੍ਹ ਦਿਉ।
ਗਿਣਤੀ 16:40
ਉਸ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਰਾਹੀਂ ਉਸ ਨੂੰ ਆਦੇਸ਼ ਦਿੱਤਾ ਸੀ। ਇਹ ਇਸਰਾਏਲ ਦੇ ਲੋਕਾਂ ਨੂੰ ਚੇਤੇ ਰੱਖਣ ਵਿੱਚ ਸਹਾਇਤਾ ਕਰਨ ਵਾਲਾ ਸੰਕੇਤ ਸੀ ਕਿ ਸਿਰਫ਼ ਹਾਰੂਨ ਦੇ ਪਰਿਵਾਰ ਦੇ ਬੰਦਿਆਂ ਨੂੰ ਹੀ ਯਹੋਵਾਹ ਅੱਗੇ ਧੂਫ਼ ਧੁਖਾਉਣੀ ਚਾਹੀਦੀ ਸੀ। ਹੋਰ ਹਰ ਉਹ ਆਦਮੀ ਜਿਹੜਾ ਯਹੋਵਾਹ ਅੱਗੇ ਧੂਫ਼ ਧੁਖਾਵੇਗਾ ਉਹ ਕੋਰਹ ਅਤੇ ਉਸ ਦੇ ਅਨੁਯਾਈਆਂ ਵਾਂਗ ਮਾਰਿਆ ਜਾਵੇਗਾ।
ਰਸੂਲਾਂ ਦੇ ਕਰਤੱਬ 7:34
ਮੈਂ ਆਪਣੇ ਲੋਕਾਂ ਦੇ ਕਸ਼ਟਾਂ ਤੋਂ ਬਹੁਤ ਸੁਚੇਤ ਹਾਂ। ਅਤੇ ਉਨ੍ਹਾਂ ਨੂੰ ਬੜਾ ਕੁਰਲਾਉਂਦਿਆਂ ਹੋਇਆਂ ਸੁਣਿਆ ਹੈ। ਇਸੇ ਲਈ ਮੈਂ ਉਨ੍ਹਾਂ ਨੂੰ ਬਚਾਉਣ ਲਈ ਉੱਤਰਿਆ ਹਾਂ। ਹੁਣ, ਮੂਸਾ, ਮੈਂ ਤੈਨੂੰ ਵਾਪਸ ਮਿਸਰ ਵਿੱਚ ਭੇਜਾਂਗਾ।’
ਮੀਕਾਹ 6:4
ਮੈਂ ਤੁਹਾਡੇ ਅੱਗੇ ਮੂਸਾ, ਹਾਰੂਨ ਅਤੇ ਮਿਰਯਮ ਨੂੰ ਭੇਜਿਆ। ਮੈਂ ਤੁਹਾਨੂੰ ਮਿਸਰ ਦੇਸ ਚੋ ਕੱਢ ਲਿਆਇਆ ਮੈਂ ਗੁਲਾਮੀ ਤੋਂ ਤੁਹਾਨੂੰ ਮੁਕਤ ਕੀਤਾ।
ਜ਼ਬੂਰ 77:20
ਤੁਸੀਂ ਮੂਸਾ ਅਤੇ ਹਾਰੂਨ ਨੂੰ ਆਪਣੇ ਲੋਕਾਂ ਦੀ ਭੇਡਾਂ ਵਾਂਗ ਅਗਵਾਈ ਕਰਨ ਲਈ ਇਸਤੇਮਾਲ ਕੀਤਾ।
੧ ਸਮੋਈਲ 12:6
ਤਦ ਸਮੂਏਲ ਨੇ ਲੋਕਾਂ ਨੂੰ ਕਿਹਾ, “ਯਹੋਵਾਹ ਨੇ ਸਭ ਅੱਖੀਂ ਡਿੱਠਾ ਹੈ ਜੋ ਕੁਝ ਵੀ ਵਾਪਰਿਆ ਹੈ। ਇਹ ਯਹੋਵਾਹ ਹੀ ਹੈ ਜਿਸਨੇ ਮੂਸਾ ਅਤੇ ਹਾਰੂਨ ਨੂੰ ਠਹਿਰਾਇਆ ਅਤੇ ਇਹ ਵੀ ਯਹੋਵਾਹ ਹੀ ਹੈ ਜੋ ਤੁਹਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਕੱਢ ਕੇ ਲਿਆਇਆ।
ਖ਼ਰੋਜ 6:11
“ਜਾਹ, ਜਾਕੇ ਫ਼ਿਰਊਨ ਨੂੰ ਆਖ ਕਿ ਉਹ ਇਸਰਾਏਲ ਦੇ ਲੋਕਾਂ ਨੂੰ ਉਸਦੀ ਧਰਤੀ ਛੱਡ ਜਾਣ ਦੇਵੇ।”
ਖ਼ਰੋਜ 6:26
ਇਹ ਉਹੀ ਹਾਰੂਨ ਅਤੇ ਮੂਸਾ ਸਨ ਜਿਨ੍ਹਾਂ ਨਾਲ ਪਰਮੇਸ਼ੁਰ ਨੇ ਗੱਲ ਕਰਕੇ ਆਖਿਆ, “ਮੇਰੇ ਲੋਕਾਂ ਨੂੰ ਉਨ੍ਹਾਂ ਦੇ ਟੋਲਿਆਂ ਵਿੱਚ ਮਿਸਰ ਤੋਂ ਬਾਹਰ ਲੈ ਚੱਲੋ।”
ਖ਼ਰੋਜ 7:12
ਉਨ੍ਹਾਂ ਨੇ ਆਪਣੀਆਂ ਸੋਟੀਆਂ ਧਰਤੀ ਤੇ ਸੁੱਟੀਆਂ ਅਤੇ ਉਨ੍ਹਾਂ ਦੀਆਂ ਸੋਟੀਆਂ ਸੱਪ ਬਣ ਗਈਆਂ। ਪਰ ਫ਼ੇਰ ਹਾਰੂਨ ਦੀ ਸੋਟੀ ਨੇ ਉਨ੍ਹਾਂ ਦੀਆਂ ਸੋਟੀਆਂ ਖਾ ਲਈਆਂ।
ਅਹਬਾਰ 8:7
ਫ਼ੇਰ ਮੂਸਾ ਨੇ ਉਣੀ ਹੋਈ ਕਮੀਜ਼ ਹਾਰੂਨ ਨੂੰ ਪਹਿਨਾਈ ਅਤੇ ਉਸ ਦੇ ਲੱਕ ਦੁਆਲੇ ਪੇਟੀ ਬੰਨ੍ਹੀ। ਫ਼ੇਰ ਉਸ ਨੇ ਹਾਰੂਨ ਨੂੰ ਚੋਲਾ ਪਹਿਨਾਇਆ। ਇਸਤੋਂ ਮਗਰੋਂ, ਉਸ ਨੇ ਹਾਰੂਨ ਨੂੰ ਏਫ਼ੋਦ ਪਹਿਨਾਇਆ ਅਤੇ ਇਸ ਨੂੰ ਸੁੰਦਰ ਕਮਰਬੰਦ ਦੇ ਨਾਲ ਬੰਨ੍ਹ ਦਿੱਤਾ।
ਗਿਣਤੀ 16:5
ਫ਼ੇਰ ਮੂਸਾ ਨੇ ਕੋਰਹ ਅਤੇ ਉਸ ਦੇ ਸਾਰੇ ਅਨੁਯਾਈਆਂ ਨੂੰ ਆਖਿਆ, “ਕੱਲ੍ਹ ਸਵੇਰੇ ਯਹੋਵਾਹ ਦਰਸਾ ਦੇਵੇਗਾ ਕਿ ਕਿਹੜਾ ਬੰਦਾ ਸੱਚ ਮੁੱਚ ਉਸਦਾ ਹੈ। ਯਹੋਵਾਹ ਦਰਸਾ ਦੇਵੇਗਾ ਕਿ ਕਿਹੜਾ ਬੰਦਾ ਸੱਚ ਮੁੱਚ ਪਵਿੱਤਰ ਹੈ। ਅਤੇ ਯਹੋਵਾਹ ਉਸ ਬੰਦੇ ਨੂੰ ਆਪਣੇ ਨੇੜੇ ਲੈ ਆਵੇਗਾ। ਯਹੋਵਾਹ ਉਸ ਬੰਦੇ ਨੂੰ ਚੁਣ ਲਵੇਗਾ, ਅਤੇ ਯਹੋਆਹ ਉਸ ਬੰਦੇ ਨੂੰ ਆਪਣੇ ਨੇੜੇ ਲੈ ਆਵੇਗਾ।
ਗਿਣਤੀ 16:47
ਇਸ ਲਈ ਹਾਰੂਨ ਨੇ ਉਹੀ ਕੀਤਾ ਜੋ ਮੂਸਾ ਨੇ ਆਖਿਆ ਸੀ। ਹਾਰੂਨ ਨੇ ਧੂਫ਼ ਅਤੇ ਅੱਗ ਲਿਆਂਦੀ ਅਤੇ ਲੋਕਾਂ ਦੇ ਵਿੱਚਕਾਰ ਭੱਜਕੇ ਚੱਲਾ ਗਿਆ। ਪਰ ਲੋਕਾਂ ਅੰਦਰ ਬਿਮਾਰੀ ਪਹਿਲਾਂ ਹੀ ਫ਼ੈਲ ਚੁੱਕੀ ਸੀ। ਇਸ ਲਈ ਹਾਰੂਨ ਜਿਉਂਦਿਆਂ ਅਤੇ ਮੁਰਦਿਆਂ ਵਿੱਚਕਾਰ ਖਲੋ ਗਿਆ। ਹਾਰੂਨ ਨੇ ਲੋਕਾਂ ਨੂੰ ਪਵਿੱਤਰ ਬਨਾਉਣ ਵਾਲੀਆਂ ਗੱਲਾਂ ਆਖੀਆਂ ਅਤੇ ਬਿਮਾਰੀ ਉੱਥੇ ਹੀ ਰੁਕ ਗਈ।
ਗਿਣਤੀ 17:5
ਮੈਂ ਇੱਕ ਆਦਮੀ ਨੂੰ ਸੱਚੇ ਜਾਜਕ ਵਜੋਂ ਚੁਣਾਂਗਾ। ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ ਕਿਸ ਆਦਮੀ ਦੀ ਚੋਣ ਕੀਤੀ ਹੈ ਕਿਉਂਕਿ ਉਸਦੀ ਸੋਟੀ ਉੱਤੇ ਨਵੇਂ ਪੱਤੇ ਪੁੰਗਰਨ ਲੱਗ ਪੈਣਗੇ। ਇਸ ਤਰ੍ਹਾਂ, ਮੈਂ ਲੋਕਾਂ ਨੂੰ ਤੁਹਾਡੇ ਵਿਰੁੱਧ ਸ਼ਿਕਾਇਤਾਂ ਕਰਨੋ ਰੋਕ ਦਿਆਂਗਾ।”
ਯਸ਼ਵਾ 24:5
“‘ਫ਼ੇਰ ਮੈਂ ਮੂਸਾ ਅਤੇ ਹਾਰੂਨ ਨੂੰ ਮਿਸਰ ਭੇਜਿਆ। ਮੈਂ ਚਾਹੁੰਦਾ ਸੀ ਕਿ ਉਹ ਮੇਰੇ ਬੰਦਿਆਂ ਨੂੰ ਮਿਸਰ ਵਿੱਚੋਂ ਬਾਹਰ ਲੈ ਆਉਣ। ਮੈਂ ਮਿਸਰ ਦੇ ਲੋਕਾਂ ਲਈ ਬਹੁਤ ਆਫ਼ਤਾਂ ਭੇਜੀਆਂ। ਫ਼ੇਰ ਮੈਂ ਤੁਹਾਡੇ ਬੰਦਿਆਂ ਨੂੰ ਮਿਸਰ ਤੋਂ ਬਾਹਰ ਲੈ ਆਇਆ।
ਖ਼ਰੋਜ 4:12
ਇਸ ਲਈ ਜਾਹ। ਜਦੋਂ ਤੂੰ ਬੋਲੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ। ਮੈਂ ਤੈਨੂੰ ਆਖਣ ਲਈ ਸ਼ਬਦ ਦੇਵਾਂਗਾ।”