Psalm 105:43
ਪਰਮੇਸ਼ੁਰ ਆਪਣੇ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਆਇਆ। ਲੋਕੀਂ ਖੁਸ਼ੀ ਮਨਾਉਂਦੇ ਅਤੇ ਆਨੰਦ ਦੇ ਗੀਤ ਗਾਉਂਦੇ ਆ ਗਏ।
Psalm 105:43 in Other Translations
King James Version (KJV)
And he brought forth his people with joy, and his chosen with gladness:
American Standard Version (ASV)
And he brought forth his people with joy, `And' his chosen with singing.
Bible in Basic English (BBE)
And he took his people out with joy, the men of his selection with glad cries:
Darby English Bible (DBY)
And he brought forth his people with gladness, his chosen with rejoicing;
World English Bible (WEB)
He brought forth his people with joy, His chosen with singing.
Young's Literal Translation (YLT)
And He bringeth forth His people with joy, With singing His chosen ones.
| And he brought forth | וַיּוֹצִ֣א | wayyôṣiʾ | va-yoh-TSEE |
| his people | עַמּ֣וֹ | ʿammô | AH-moh |
| joy, with | בְשָׂשׂ֑וֹן | bĕśāśôn | veh-sa-SONE |
| and | בְּ֝רִנָּ֗ה | bĕrinnâ | BEH-ree-NA |
| his chosen | אֶת | ʾet | et |
| with gladness: | בְּחִירָֽיו׃ | bĕḥîrāyw | beh-hee-RAIV |
Cross Reference
ਖ਼ਰੋਜ 15:1
ਮੂਸਾ ਦਾ ਗੀਤ ਤਾਂ ਮੂਸਾ ਅਤੇ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਲਈ ਇਹ ਗੀਤ ਗਾਉਣਾ ਸ਼ੁਰੂ ਕੀਤਾ: ਮੈਂ ਯਹੋਵਾਹ ਵਾਸਤੇ ਗਾਵਾਂਗਾ। ਉਸ ਨੇ ਮਹਾਨ ਕਾਰਨਾਮੇ ਕੀਤੇ ਹਨ। ਉਸ ਨੇ ਘੋੜੇ ਅਤੇ ਸਵਾਰਾਂ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ।
ਰਸੂਲਾਂ ਦੇ ਕਰਤੱਬ 7:36
ਉਹੀ ਹੈ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਕੱਢਿਆ ਸੀ। ਉਸ ਨੇ ਸ਼ਕਤੀਸ਼ਾਲੀ ਕਰਤੱਬ ਅਤੇ ਕਰਿਸ਼ਮੇ ਮਿਸਰ ਵਿੱਚ ਅਤੇ ਲਾਲ ਸਮੁੰਦਰ ਵਿੱਚ ਅਤੇ ਉਜਾੜ ਵਿੱਚ ਚਾਲ੍ਹੀ ਸਾਲ ਤੱਕ ਕੀਤੇ।
ਯਰਮਿਆਹ 31:11
ਯਹੋਵਾਹ ਯਾਕੂਬ ਨੂੰ ਵਾਪਸ ਲਿਆਵੇਗਾ। ਯਾਕੂਬ ਆਪਣੇ ਲੋਕਾਂ ਨੂੰ ਉਨ੍ਹਾਂ ਲੋਕਾਂ ਤੋਂ ਬਚਾਵੇਗਾ ਜਿਹੜੇ ਉਨ੍ਹਾਂ ਨਾਲੋਂ ਤਾਕਤਵਰ ਨੇ।
ਯਸਈਆਹ 63:11
ਪਰ ਯਹੋਵਾਹ ਨੂੰ ਹੁਣ ਤੱਕ ਚੇਤੇ ਹੈ ਕਿ ਬਹੁਤ ਪਹਿਲਾਂ ਕੀ ਵਾਪਰਿਆ ਸੀ। ਉਸ ਨੂੰ ਮੂਸਾ ਅਤੇ ਉਸ ਦੇ ਲੋਕਾਂ ਦੀ ਯਾਦ ਹੈ। ਯਹੋਵਾਹ ਹੀ ਸੀ ਜਿਸ ਨੇ ਉਨ੍ਹਾਂ ਲੋਕਾਂ ਨੂੰ ਸਮੁੰਦਰੋ ਪਾਰ ਲੰਘਾਇਆ ਸੀ। ਉਸ ਨੇ ਆਪਣੇ ਇੱਜੜ ਦੀ ਅਗਵਾਈ ਕਰਨ ਲਈ, ਆਪਣੇ ਅਜੜੀਆਂ ਦਾ ਇਸਤੇਮਾਲ ਕੀਤਾ ਸੀ। ਪਰ ਹੁਣ ਯਹੋਵਾਹ ਕਿੱਥੋ ਹੈ, ਉਹ ਜਿਸਨੇ ਉਨ੍ਹਾਂ ਦਰਮਿਆਨ ਆਪਣਾ ਆਤਮਾ ਪਾਇਆ।
ਯਸਈਆਹ 55:12
“ਤੁਸੀਂ ਖੁਸ਼ੀ ਨਾਲ ਬਾਹਰ ਜਾਵੋਂਗੇ ਅਤੇ ਸਾਂਤੀ ਨਾਲ ਪਰਤੋਂਗੇ। ਪਹਾੜੀਆਂ ਅਤੇ ਪਰਬਤ ਤੁਹਾਡੇ ਅੱਗੇ ਗਾਉਣ ਲੱਗ ਪੈਣਗੇ ਅਤੇ ਖੇਤਾਂ ਵਿੱਚਲੇ ਰੁੱਖ ਤਾਲੀਆਂ ਵਜਾਉਣਗੇ।
ਯਸਈਆਹ 51:10
ਤੁਸੀਂ ਸਮੁੰਦਰ ਨੂੰ ਖੁਸ਼ਕ ਕਰ ਦਿੱਤਾ ਸੀ! ਤੁਸੀਂ ਮਹਾਂ ਡੂੰਘ ਦੇ ਪਾਣੀ ਸੁਕਾ ਦਿੱਤੇ ਸੀ! ਤੁਸੀਂ ਸਮੁੰਦਰ ਦੇ ਡੂੰਘੇ ਹਿੱਸੇ ਇੱਕ ਰਸਤੇ ਵਿੱਚ ਬਦਲ ਦਿੱਤੇ ਸਨ। ਤੁਹਾਡੇ ਲੋਕ ਉਸ ਰਾਹ ਨੂੰ ਪਾਰ ਕਰ ਗਏ ਸੀ ਅਤੇ ਬਚ ਗਏ ਸਨ।
ਯਸਈਆਹ 35:10
ਪਰਮੇਸ਼ੁਰ ਆਪਣੇ ਲੋਕਾਂ ਨੂੰ ਆਜ਼ਾਦ ਕਰ ਦੇਵੇਗਾ! ਅਤੇ ਉਹ ਲੋਕ ਪਰਤ ਕੇ ਉਸ ਕੋਲ ਆ ਜਾਣਗੇ। ਜਦੋਂ ਲੋਕ ਸੀਯੋਨ ਵਿੱਚ ਆਉਣਗੇ ਤਾਂ ਖੁਸ਼ ਹੋਣਗੇ। ਉਹ ਲੋਕ ਸਦਾ ਲਈ ਖੁਸ਼ ਹੋਣਗੇ। ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਉੱਤੇ ਤਾਜ ਵਾਂਗ ਹੋਵੇਗੀ। ਉਨ੍ਹਾਂ ਦੀ ਖੁਸ਼ੀ ਅਤੇ ਆਨੰਦ ਉਨ੍ਹਾਂ ਨੂੰ ਪੂਰੀ ਤਰ੍ਹਾਂ ਭਰਪੂਰ ਕਰ ਦੇਣਗੇ। ਦੁੱਖ ਤੇ ਉਦਾਸੀ ਦੂਰ ਬਹੁਤ ਦੂਰ ਚਲੀ ਜਾਵੇਗੀ।
ਜ਼ਬੂਰ 106:8
ਪਰ ਪਰਮੇਸ਼ੁਰ ਨੇ ਆਪਣੇ ਨਾਮ ਸਦਕਾ ਸਾਡੇ ਪੁਰਖਿਆਂ ਨੂੰ ਬਚਾ ਲਿਆ। ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੀ ਮਹਾਨ ਸ਼ਕਤੀ ਦਰਸਾਉਣ ਲਈ ਬਚਾ ਲਿਆ।
ਜ਼ਬੂਰ 78:52
ਫ਼ੇਰ ਪਰਮੇਸ਼ੁਰ ਨੇ ਇਸਰਾਏਲ ਨੂੰ ਆਜੜੀ ਵਾਂਗ ਹੱਕ ਲਿਆ, ਉਹ ਆਪਣੇ ਲੋਕਾਂ ਨੂੰ ਭੇਡਾਂ ਵਾਂਗ ਮਾਰੂਥਲ ਅੰਦਰ ਲੈ ਤੁਰਿਆ।
ਅਸਤਸਨਾ 4:37
“ਯਹੋਵਾਹ ਤੁਹਾਡੇ ਪੁਰਖਿਆਂ ਨੂੰ ਪਿਆਰ ਕਰਦਾ ਸੀ! ਇਹੀ ਕਾਰਣ ਹੈ ਕਿ ਉਸ ਨੇ ਤੁਹਾਨੂੰ, ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ ਚੁਣਿਆ। ਅਤੇ ਇਹੀ ਕਾਰਣ ਹੈ ਕਿ ਯਹੋਵਾਹ ਤੁਹਾਨੂੰ, ਮਿਸਰ ਵਿੱਚੋਂ, ਬਾਹਰ ਲਿਆਇਆ। ਉਹ ਤੁਹਾਡੇ ਨਾਲ ਸੀ ਅਤੇ ਤੁਹਾਨੂੰ ਆਪਣੀ ਮਹਾਨ ਸ਼ਕਤੀ ਰਾਹੀਂ ਬਾਹਰ ਲੈ ਕੇ ਆਇਆ।
ਰਸੂਲਾਂ ਦੇ ਕਰਤੱਬ 13:17
ਇਸਰਾਏਲੀਆਂ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ ਹੈ ਅਤੇ ਉਨ੍ਹਾਂ ਨੂੰ ਵੱਧਣ ਵਿੱਚ ਉਦੋਂ ਮਦਦ ਕੀਤੀ ਜਦੋਂ ਉਹ ਮਿਸਰ ਵਿੱਚ ਅਜਨਬੀਆਂ ਵਾਂਗ ਸਨ। ਉਹ ਉਨ੍ਹਾਂ ਨੂੰ ਮਹਾਨ ਸ਼ਕਤੀ ਨਾਲ ਬਾਹਰ ਲਿਆਇਆ।