ਜ਼ਬੂਰ 105:9 in Punjabi

ਪੰਜਾਬੀ ਪੰਜਾਬੀ ਬਾਈਬਲ ਜ਼ਬੂਰ ਜ਼ਬੂਰ 105 ਜ਼ਬੂਰ 105:9

Psalm 105:9
ਪਰਮੇਸ਼ੁਰ ਨੇ ਅਬਰਾਹਾਮ ਨਾਲ ਇਕਰਾਰ ਕੀਤਾ ਸੀ। ਪਰਮੇਸ਼ੁਰ ਨੇ ਇਸਹਾਕ ਨੂੰ ਵਾਅਦਾ ਦਿੱਤਾ ਸੀ।

Psalm 105:8Psalm 105Psalm 105:10

Psalm 105:9 in Other Translations

King James Version (KJV)
Which covenant he made with Abraham, and his oath unto Isaac;

American Standard Version (ASV)
`The covenant' which he made with Abraham, And his oath unto Isaac,

Bible in Basic English (BBE)
The agreement which he made with Abraham, and his oath to Isaac;

Darby English Bible (DBY)
Which he made with Abraham, and of his oath unto Isaac;

World English Bible (WEB)
The covenant which he made with Abraham, His oath to Isaac,

Young's Literal Translation (YLT)
That He hath made with Abraham, And His oath to Isaac,

Which
אֲשֶׁ֣רʾăšeruh-SHER
covenant
he
made
כָּ֭רַתkāratKA-raht
with
אֶתʾetet
Abraham,
אַבְרָהָ֑םʾabrāhāmav-ra-HAHM
and
his
oath
וּשְׁב֖וּעָת֣וֹûšĕbûʿātôoo-sheh-VOO-ah-TOH
unto
Isaac;
לְיִשְׂחָֽק׃lĕyiśḥāqleh-yees-HAHK

Cross Reference

ਪੈਦਾਇਸ਼ 17:2
ਜੇ ਤੂੰ ਅਜਿਹਾ ਕਰੇਂਗਾ, ਤਾਂ ਮੈਂ ਤੇਰੇ ਮੇਰੇ ਵਿੱਚਕਾਰ ਇੱਕ ਇਕਰਾਰਨਾਮਾ ਤਿਆਰ ਕਰਾਂਗਾ। ਮੈਂ ਤੇਰੇ ਲੋਕਾਂ ਨੂੰ ਮਹਾਨ ਕੌਮ ਬਨਾਉਣ ਦਾ ਇਕਰਾਰ ਦਿਆਂਗਾ।”

ਪੈਦਾਇਸ਼ 26:3
ਉਸੇ ਧਰਤੀ ਉੱਤੇ ਰਹਿ, ਮੈਂ ਤੇਰੇ ਨਾਲ ਹੋਵਾਂਗਾ। ਮੈਂ ਤੈਨੂੰ ਅਸੀਸ ਦੇਵਾਂਗਾ। ਮੈਂ ਤੈਨੂੰ ਅਤੇ ਤੇਰੇ ਉੱਤਰਾਧਿਕਾਰੀਆਂ ਨੂੰ ਇਹ ਸਾਰੀਆਂ ਜ਼ਮੀਨਾਂ ਦਿਆਂਗਾ। ਮੈਂ ਤੇਰੇ ਪਿਉ ਅਬਰਾਹਾਮ ਨਾਲ ਕੀਤੇ ਆਪਣੇ ਇਕਰਾਰ ਨੂੰ ਪੂਰਾ ਕਰਾਂਗਾ।

ਪੈਦਾਇਸ਼ 22:16
ਦੂਤ ਨੇ ਆਖਿਆ, “ਤੂੰ ਮੇਰੀ ਖਾਤਿਰ ਆਪਣੇ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੋ ਗਿਆ ਸੀ। ਇਹ ਤੇਰਾ ਇੱਕਲੌਤਾ ਪੁੱਤਰ ਸੀ। ਕਿਉਂਕਿ ਤੂੰ ਮੇਰੀ ਖਾਤਿਰ ਅਜਿਹਾ ਕੀਤਾ, ਮੈਂ ਤੈਨੂੰ ਇਹ ਬਚਨ ਦਿੰਦਾ ਹਾਂ: ਮੈਂ, ਯਹੋਵਾਹ, ਇਕਰਾਰ ਕਰਦਾ ਹਾਂ ਕਿ

ਇਬਰਾਨੀਆਂ 6:17
ਪਰਮੇਸ਼ੁਰ ਇਹ ਚਾਹੁੰਦਾ ਸੀ ਕਿ ਉਸਦਾ ਵਾਇਦਾ ਸੱਚਾ ਹੈ। ਪਰਮੇਸ਼ੁਰ ਇਹ ਸਬੂਤ ਉਨ੍ਹਾਂ ਲੋਕਾਂ ਲਈ ਚਾਹੁੰਦਾ ਸੀ ਜੋ ਉਸ ਦੇ ਵਾਇਦੇ ਨੂੰ ਪ੍ਰਾਪਤ ਕਰਨ ਵਾਲੇ ਸਨ। ਉਹ ਚਾਹੁੰਦਾ ਸੀ ਕਿ ਉਹ ਲੋਕ ਸਪੱਸ਼ਟਤਾ ਨਾਲ ਸਮਝ ਲੈਣ ਕਿ ਉਹ ਆਪਣੀਆਂ ਯੋਜਨਾਵਾਂ ਤਬਦੀਲ ਨਹੀਂ ਕਰੇਗਾ। ਇਸ ਲਈ ਜੋ ਪਰਮੇਸ਼ੁਰ ਨੇ ਆਖਿਆ ਵਾਪਰੇਗਾ, ਉਸ ਨੇ ਇਹ ਇੱਕ ਸੌਂਹ ਖਾਕੇ ਸਾਬਤ ਕਰ ਦਿੱਤਾ।

ਗਲਾਤੀਆਂ 3:17
ਮੇਰਾ ਕਹਿਣ ਦਾ ਭਾਵ ਇਹ ਹੈ ਕਿ; ਜਿਹੜਾ ਕਰਾਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਜੋ ਨੇਮ ਦੇਣ ਤੋਂ ਬਹੁਤ ਸਮਾਂ ਪਹਿਲਾਂ ਕਾਨੂੰਨੀ ਬਣ ਗਿਆ ਸੀ। ਨੇਮ 430 ਵਰ੍ਹੇ ਬਾਦ ਵਿੱਚ ਆਇਆ। ਇਸ ਲਈ ਨੇਮ ‘ਕਰਾਰ’ ਨੂੰ ਰੱਦ ਕਰਨ ਦੇ ਯੋਗ ਨਹੀਂ ਸੀ ਅਤੇ ਨਾ ਹੀ ਪਰਮੇਸ਼ੁਰ ਦੇ ਅਬਰਾਹਾਮ ਨੂੰ ਦਿੱਤੇ ਵਾਇਦੇ ਨੂੰ ਰੱਦ ਕਰਨ ਯੋਗ ਸੀ।

ਰਸੂਲਾਂ ਦੇ ਕਰਤੱਬ 7:8
“ਅਤੇ ਪਰਮੇਸ਼ੁਰ ਨੇ ਉਸ ਦੇ ਨਾਲ ਇੱਕ ਕਰਾਰ ਕੀਤਾ ਤੇ ਉਸ ਕਰਾਰ ਦਾ ਨਿਸ਼ਾਨ ਸੁੰਨਤ ਸੀ। ਇਸ ਲਈ ਜਦੋਂ ਅਬਰਾਹਾਮ ਦੇ ਘਰ ਮੁੰਡਾ ਪੈਦਾ ਹੋਇਆ, ਅੱਠਵੇਂ ਦਿਨ ਹੀ ਉਸ ਨੇ ਮੁੰਡੇ ਦੀ ਸੁੰਨਤ ਕਰ ਦਿੱਤੀ। ਅਬਰਾਹਾਮ ਦੇ ਪੁੱਤਰ ਦਾ ਨਾਂ ਇਸਹਾਕ ਰੱਖਿਆ ਗਿਆ। ਇਸਹਾਕ ਨੇ ਵੀ ਆਪਣੇ ਪੁੱਤਰ ਯਾਕੂਬ ਦੀ ਸੁੰਨਤ ਕਰਵਾਈ ਅਤੇ ਯਾਕੂਬ ਨੇ ਵੀ ਆਪਣੇ ਪੁੱਤਰਾਂ ਨਾਲ ਉਵੇਂ ਹੀ ਕੀਤਾ। ਅੱਗੇ ਜਾਕੇ ਇਹ ਪੁੱਤਰ ਸਾਡੇ ਬਾਰ੍ਹਾਂ ਵੰਸ਼ਾਂ ਦੇ ਪੂਰਵਜ਼ ਬਣੇ।

ਨਹਮਿਆਹ 9:8
ਤੂੰ ਵੇਖਿਆ ਕਿ ਉਹ ਤੇਰੇ ਨਾਲ ਵਫ਼ਾਦਾਰ ਸੀ ਅਤੇ ਇਸ ਲਈ ਤੂੰ ਉਸ ਨਾਲ ਇਕਰਾਰਨਾਮਾ ਕੀਤਾ ਤੂੰ ਉਸ ਨੂੰ ਕਨਾਨੀਆਂ ਹਿੱਤੀਆਂ ਅਤੇ ਅੰਮੋਰੀਆਂ ਫਰਿਜ਼ੀਆਂ ਯ੍ਯਬੂਸੀਆਂ ਅਤੇ ਗਿਰਗਾਸ਼ੀਆਂ ਦੀ ਧਰਤੀ ਦੇਣ ਦਾ ਇਕਰਾਰ ਕੀਤਾ। ਤੂੰ ਉਹ ਧਰਤੀ ਅਬਰਾਹਾਮ ਦੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਇਕਰਾਰ ਕੀਤਾ ਤੇ ਉਸ ਇਕਰਾਰ ਨੂੰ ਨਿਭਾਇਆ। ਕਿਉਂ ਕਿ ਤੂੰ ਧਰਮੀ ਹੈਂ।

ਪੈਦਾਇਸ਼ 35:11
ਪਰਮੇਸ਼ੁਰ ਨੇ ਉਸ ਨੂੰ ਆਖਿਆ, “ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ। ਹਾਂ। ਅਤੇ ਮੈਂ ਤੈਨੂੰ ਇਹ ਅਸੀਸ ਦਿੰਦਾ ਹਾਂ: ਬਹੁਤ ਔਲਾਦ ਪੈਦਾ ਕਰ ਅਤੇ ਮਹਾਨ ਕੌਮ ਦੀ ਸਾਜਨਾ ਕਰ। ਹੋਰ ਕੌਮਾਂ ਅਤੇ ਹੋਰ ਰਾਜੇ ਤੇਰੇ ਤੋਂ ਪੈਦਾ ਹੋਣਗੇ।

ਪੈਦਾਇਸ਼ 28:13
ਅਤੇ ਫ਼ੇਰ ਯਾਕੂਬ ਨੇ ਯਹੋਵਾਹ ਨੂੰ ਪੌੜੀ ਲਾਗੇ ਖਲੋਤਿਆਂ ਦੇਖਿਆ। ਯਹੋਵਾਹ ਨੇ ਆਖਿਆ, “ਮੈਂ ਤੇਰੇ ਦਾਦੇ, ਅਬਰਾਹਾਮ ਦਾ ਯਹੋਵਾਹ ਪਰਮੇਸ਼ੁਰ ਹਾਂ। ਮੈਂ ਇਸਹਾਕ ਦਾ ਪਰਮੇਸ਼ੁਰ ਹਾਂ। ਮੈਂ ਤੈਨੂੰ ਇਹ ਧਰਤੀ ਦੇਵਾਂਗਾ ਜਿਸ ਉੱਤੇ ਤੂੰ ਹੁਣ ਲੇਟਿਆ ਹੋਇਆ ਹੈਂ। ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਬੱਚਿਆਂ ਨੂੰ ਦੇਵਾਂਗਾ।

ਪੈਦਾਇਸ਼ 12:7
ਯਹੋਵਾਹ ਨੇ ਅਬਰਾਮ ਨੂੰ ਦੀਦਾਰ ਦਿੱਤਾ। ਯਹੋਵਾਹ ਨੇ ਆਖਿਆ, “ਮੈਂ ਇਹ ਧਰਤੀ ਤੇਰੇ ਉੱਤਰਾਧਿਕਾਰੀ ਨੂੰ ਦੇਵਾਂਗਾ।” ਯਹੋਵਾਹ ਨੇ ਉਸ ਥਾਂ ਉੱਤੇ ਅਬਰਾਮ ਨੂੰ ਦੀਦਾਰ ਦਿੱਤਾ। ਇਸ ਲਈ ਅਬਰਾਮ ਨੇ ਉੱਥੇ ਯਹੋਵਾਹ ਦੀ ਉਪਾਸਨਾ ਲਈ ਜਗਵੇਦੀ ਬਣਾਈ।